1. Home
  2. ਖਬਰਾਂ

Kisan Andolan 2.0: ਸਰਕਾਰ ਨਾਲ ਗੱਲਬਾਤ ਤੋਂ ਪਹਿਲਾਂ ਹੋਣਗੀਆਂ ਤਿੰਨ ਮਹਾਂਪੰਚਾਇਤਾਂ, 'ਮੀਟਿੰਗ ਰਹੀ ਬੇਸਿੱਟਾ ਤਾਂ 25 ਫਰਵਰੀ ਨੂੰ ਕਰਾਂਗੇ ਦਿੱਲੀ ਕੂਚ': ਪੰਧੇਰ

ਸ਼ੰਭੂ ਮੋਰਚੇ 'ਤੇ ਜਥੇਬੰਦੀਆਂ ਵੱਲੋਂ ਅਹਿਮ ਪ੍ਰੈਸ ਕਾਨਫਰੰਸ, 14 ਫਰਵਰੀ ਨੂੰ ਕੇਂਦਰ ਨਾਲ ਗੱਲਬਾਤ ਅਤੇ ਅਗਲੇ ਪ੍ਰੋਗਰਾਮਾਂ ਤੇ ਐਕਸ਼ਨ ਬਾਰੇ ਕੀਤੇ ਵੱਡੇ ਐਲਾਨ

Gurpreet Kaur Virk
Gurpreet Kaur Virk
'ਮੀਟਿੰਗ ਰਹੀ ਬੇਸਿੱਟਾ ਤਾਂ 25 ਫਰਵਰੀ ਨੂੰ ਕਰਾਂਗੇ ਦਿੱਲੀ ਕੂਚ': ਪੰਧੇਰ

'ਮੀਟਿੰਗ ਰਹੀ ਬੇਸਿੱਟਾ ਤਾਂ 25 ਫਰਵਰੀ ਨੂੰ ਕਰਾਂਗੇ ਦਿੱਲੀ ਕੂਚ': ਪੰਧੇਰ

Press Conference: ਸ਼ੰਭੂ ਬਾਰਡਰ 'ਤੇ ਅੰਦੋਲਨ ਕਰ ਰਹੀਆਂ ਜਥੇਬੰਦੀਆਂ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਸੀਨੀਅਰ ਆਗੂ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਦਿੱਤੀ ਕਿ ਮੌਜੂਦਾ ਸਮੇਂ ਵਿੱਚ ਚੱਲ ਰਹੇ ਖੇਤੀ ਸੈਕਟਰ ਦੇ ਸੰਕਟਾਂ ਨੂੰ ਹੱਲ ਕਰਨ ਲਈ ਜਾਰੀ ਸੰਘਰਸ਼ ਨੂੰ ਹੋਰ ਵਿਆਪਕ ਪੱਧਰ 'ਤੇ ਲਿਜਾਣ ਲਈ ਭਰਾਤਰੀ ਜਥੇਬੰਦੀਆਂ ਨਾਲ ਏਕਤਾ ਲਈ ਜਾਰੀ ਯਤਨਾਂ ਨੂੰ ਅੱਗੇ ਵਧਾਉਣ ਲਈ ਸੰਯੁਕਤ ਕਿਸਾਨ ਮੋਰਚਾ ਭਾਰਤ ਵੱਲੋਂ 12 ਫਰਵਰੀ ਦੇ ਸੱਦੀ ਗਈ ਮੀਟਿੰਗ ਵਿੱਚ ਦਿੱਲੀ ਅੰਦੋਲਨ 2 ਵੱਲੋਂ ਆਗੂਆਂ ਦਾ ਵਫ਼ਦ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਅਸੀਂ ਸਮੁੱਚੀ ਏਕਤਾ ਦੇ ਹਾਮੀਂ ਹਾਂ, ਪਰ ਕਿਸ ਤਰ੍ਹਾਂ ਦੀ ਏਕਤਾ ਉਪਰ ਸਹਿਮਤੀ ਬਣਦੀ ਹੈ, ਇਹ ਮੀਟਿੰਗ ਵਿੱਚ ਹੀ ਤਹਿ ਹੋਵੇਗਾ। ਉਹਨਾਂ ਕਿਹਾ ਕਿ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਸਾਰੀਆਂ ਜਥੇਬੰਦੀਆਂ ਨੂੰ ਏਕਤਾ ਬਾਰੇ ਵਿਚਾਰ ਕਰਨੀ ਚਾਹੀਦੀ ਹੈ।

ਮੀਟਿੰਗ ਰਹੀ ਬੇਸਿੱਟਾ, ਤਾਂ 25 ਫਰਵਰੀ ਨੂੰ ਕਰਾਂਗੇ ਦਿੱਲੀ ਕੂਚ: ਪੰਧੇਰ

ਅੱਗੇ ਬੋਲਦਿਆਂ ਉਨ੍ਹਾਂ ਕਿਹਾ ਕਿ 14 ਫਰਵਰੀ ਨੂੰ ਚੰਡੀਗੜ੍ਹ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਦੇ ਮੰਤਰੀਆਂ ਨਾਲ ਮੀਟਿੰਗ ਵਿੱਚ ਸ਼ਿਰਕਤ ਕਰਾਂਗੇ। ਉਹਨਾਂ ਕਿਹਾ ਕਿ 13 ਫਰਵਰੀ ਨੂੰ ਮੋਰਚੇ ਦਾ ਇੱਕ ਸਾਲ ਪੂਰਾ ਹੋਣ ਮੌਕੇ ਦੇਸ਼ ਭਰ ਦੀਆਂ ਜਥੇਬੰਦੀਆਂ ਦੇ ਆਗੂ ਸ਼ੰਭੂ ਪਹੁੰਚ ਰਹੇ ਹਨ ਅਤੇ ਪੰਜਾਬ ਹਰਿਆਣਾ ਸਮੇਤ ਉੱਤਰੀ ਭਾਰਤ ਦੇ ਕਿਸਾਨ ਮਜ਼ਦੂਰ ਵੀ ਵੱਡੀ ਗਿਣਤੀ ਵਿਚ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਗਰ ਸਰਕਾਰ ਵੱਲੋਂ 14 ਦੀ ਮੀਟਿੰਗ ਵਿੱਚ ਕੋਈ ਸੁਚੱਜਾ ਹੱਲ ਨਹੀਂ ਕੱਢਿਆ ਜਾਂਦਾ ਤਾਂ 25 ਫਰਵਰੀ ਨੂੰ ਸ਼ੰਭੂ ਬਾਰਡਰ ਮੋਰਚੇ ਤੋਂ ਜਥਾ ਦਿੱਲੀ ਨੂੰ ਪੈਦਲ ਕੂਚ ਕਰੇਗਾ।

ਮਹਾਂਪੰਚਾਇਤਾਂ ਦਾ ਐਲਾਨ

ਜਾਣਕਾਰੀ ਮੁਤਾਬਕ 11 ਫਰਵਰੀ ਨੂੰ ਰਤਨਪੁਰਾ ਮੋਰਚੇ 'ਤੇ ਹੋਣ ਵਾਲੀ ਕਿਸਾਨ ਮਹਾਂਪੰਚਾਇਤ ਦੀ ਤਿਆਰੀ ਲਈ, ਕਿਸਾਨਾਂ ਨੂੰ ਪਤਲੀ, ਬੁੱਢਵਾਲੀ, ਚੱਕਹੀਰਾ, ਸਿੰਘਵਾਲਾ, ਨੁਕੇਰਾ, ਹਰੀਪੁਰਾ, ਭਗਤਪੁਰਾ ਆਦਿ ਪਿੰਡਾਂ ਦਾ ਦੌਰਾ ਕਰਕੇ ਮਹਾਂਪੰਚਾਇਤ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ। ਇਸੇ ਤਰ੍ਹਾਂ ਦੇਸ਼ ਭਰ ਤੋਂ ਕਿਸਾਨ ਅਤੇ ਕਿਸਾਨ ਆਗੂ 12 ਫਰਵਰੀ ਨੂੰ ਦਾਤਾਸਿੰਘਵਾਲਾ-ਖਨੌਰੀ ਅਤੇ 13 ਫਰਵਰੀ ਨੂੰ ਸ਼ੰਭੂ ਮੋਰਚੇ 'ਤੇ ਪਹੁੰਚਣਗੇ। ਦੱਸ ਦੇਈਏ ਕਿ ਇਸ ਦੌਰਾਨ, SKM (ਗੈਰ-ਰਾਜਨੀਤਿਕ) ਅਤੇ KMM ਦੋਵੇਂ ਰਾਜਸਥਾਨ ਵਿੱਚ ਰਤਨਪੁਰਾ (11 ਫਰਵਰੀ), ਖਨੌਰੀ ਸਰਹੱਦ (12 ਫਰਵਰੀ) ਅਤੇ ਸ਼ੰਭੂ ਸਰਹੱਦ (13 ਫਰਵਰੀ) ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੇ ਇੱਕ ਸਾਲ ਪੂਰੇ ਹੋਣ 'ਤੇ 'ਕਿਸਾਨ ਮਹਾਂਪੰਚਾਇਤਾਂ' ਆਯੋਜਿਤ ਕਰਨ ਦੀ ਤਿਆਰੀ ਕਰ ਰਹੇ ਹਨ।

ਇਹ ਵੀ ਪੜ੍ਹੋ: ਪੀ.ਏ.ਯੂ. ਨੇ Kisan Mela 2025 ਦੀਆਂ ਤਰੀਕਾਂ ਦਾ ਕੀਤਾ ਐਲਾਨ, ਇਥੇ ਦੇਖੋ ਪ੍ਰੋਗਰਾਮਾਂ ਦੀ ਸੂਚੀ

ਕਾਕਾ ਸਿੰਘ ਕੋਟੜਾ ਵਰਗੇ ਕਿਸਾਨ ਯੂਨੀਅਨ ਦੇ ਆਗੂ ਆਉਣ ਵਾਲੀਆਂ ਕਿਸਾਨ ਮਹਾਂਪੰਚਾਇਤਾਂ ਲਈ ਸਮਰਥਨ ਪ੍ਰਾਪਤ ਕਰਨ ਲਈ ਪਿੰਡਾਂ ਵਿੱਚ ਪਹੁੰਚ ਮੁਹਿੰਮਾਂ ਜਾਰੀ ਰੱਖ ਰਹੇ ਹਨ। ਜੇਕਰ ਏਕਤਾ ਮੀਟਿੰਗ ਹੁੰਦੀ ਹੈ, ਤਾਂ ਇਹ ਸਰਕਾਰ ਨਾਲ ਹੋਰ ਗੱਲਬਾਤ ਤੋਂ ਪਹਿਲਾਂ ਵੱਖ-ਵੱਖ ਕਿਸਾਨ ਸਮੂਹਾਂ ਦੇ ਇੱਕਜੁੱਟ ਹੋਣ ਦਾ ਇੱਕ ਮਹੱਤਵਪੂਰਨ ਸਮਾਂ ਹੋ ਸਕਦਾ ਹੈ। 14 ਫਰਵਰੀ ਨੂੰ ਸਰਕਾਰ ਨਾਲ ਮੀਟਿੰਗ ਤੋਂ ਪਹਿਲਾਂ, ਕਿਸਾਨ ਸੰਗਠਨ ਇੱਕ ਦੂਜੇ ਨਾਲ ਮੁਲਾਕਾਤ ਕਰਕੇ ਏਕਤਾ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਜ਼ਿਕਰਯੋਗ ਹੈ ਕਿ ਪ੍ਰੈਸ ਕਾਨਫਰੰਸ ਦੌਰਾਨ ਜਸਵਿੰਦਰ ਸਿੰਘ ਲੋਂਗੋਵਾਲ, ਜੰਗ ਸਿੰਘ ਭਤੇੜੀ, ਗੁਰਅਮਨੀਤ ਮਾਂਗਟ, ਹਰਜੀਤ ਸਿੰਘ ਮਾਂਗਟ, ਬਲਕਾਰ ਸਿੰਘ ਬੈਂਸ, ਹਰਪ੍ਰੀਤ ਸਿੰਘ ਬਹਿਰਾਮਕੇ, ਜਰਮਨਜੀਤ ਸਿੰਘ ਬੰਡਾਲਾ, ਬਾਜ਼ ਸਿੰਘ ਸਰੰਗੜਾ, ਸੁਖਦੇਵ ਸਿੰਘ ਚਾਟੀਵਿੰਡ, ਬਲਦੇਵ ਸਿੰਘ ਬੱਗਾ, ਕੰਧਾਰ ਸਿੰਘ ਭੋਏਵਾਲ ਸਮੇਤ ਸੈਂਕੜੇ ਕਿਸਾਨ ਮਜਦੂਰ ਹਾਜ਼ਿਰ ਰਹੇ।

Summary in English: Kisan Andolan 2.0: Big announcement by farmers before the meeting with the government, three Mahapanchayats will be held on this day

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters