Ludhian Kisan Mela 2023: ਕਿਸਾਨਾਂ ਲਈ ਮਸੀਹਾ ਮੰਨੀ ਜਾਂਦੀ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (Punjab Agricultural University) ਸਮੇਂ-ਸਮੇਂ 'ਤੇ ਨਵੇਕਲੇ ਕਦਮ ਚੁੱਕਦੀ ਰਹਿੰਦੀ ਹੈ, ਤਾਂ ਜੋ ਪੰਜਾਬ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮਿਲ ਸਕਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਹੋ ਸਕੇ। ਪੀਏਯੂ (PAU) ਨੇ ਕਿਸਾਨੀ ਨਾਲ ਆਪਣੇ 60 ਸਾਲ ਪੁਰਾਣੇ ਖੇਤੀ ਸਬੰਧ ਨੂੰ ਕਾਇਮ ਰੱਖਦੇ ਹੋਏ 24 ਅਤੇ 25 March 2023 ਨੂੰ ਲੁਧਿਆਣਾ ਵਿਖੇ ਸਾਉਣੀ ਦੀਆਂ ਫ਼ਸਲਾਂ ਲਈ ਦੋ ਰੋਜ਼ਾ ਕਿਸਾਨ ਮੇਲਾ (Kisan Mela) ਕਰਵਾਉਣ ਦੀ ਜਾਣਕਾਰੀ ਸਾਂਝੀ ਕੀਤੀ ਹੈ।
ਪੀਏਯੂ ਦੇ ਵਾਈਸ-ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਨੇ ਕਿਸਾਨ ਮੇਲਿਆਂ ਨੂੰ ਖੇਤੀਬਾੜੀ ਦੇ ਨਾਲ-ਨਾਲ ਪਰਿਵਾਰ ਮੁਖੀ ਮੇਲਿਆਂ ਦਾ ਸੱਦਾ ਦਿੰਦਿਆਂ ਪੰਜਾਬ ਦੇ ਕਿਸਾਨਾਂ, ਕਿਸਾਨ ਬੀਬੀਆਂ ਅਤੇ ਨੌਜਵਾਨਾਂ ਨੂੰ ਆਪਣੇ ਪਰਿਵਾਰਾਂ ਸਮੇਤ ਮੇਲਿਆਂ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।
ਅੱਗੇ ਬੋਲਦਿਆਂ ਉਨ੍ਹਾਂ ਨੇ ਕਿਹਾ ਕਿ "ਆਓ ਖੇਤੀ ਖਰਚ ਘਟਾਈਏ, ਵਾਧੂ ਪਾਣੀ, ਖਾਦ ਨਾ ਪਾਈਏ" ਵਿਸ਼ੇ 'ਤੇ ਆਧਾਰਿਤ ਇਹ ਮੇਲਾ ਪਾਣੀ ਅਤੇ ਖਾਦਾਂ ਦੀ ਸੁਚੱਜੀ ਵਰਤੋਂ ਕਰਕੇ ਖੇਤੀ ਖਰਚਿਆਂ ਨੂੰ ਘਟਾਉਣ ਦੀ ਲੋੜ 'ਤੇ ਜ਼ੋਰ ਦੇਵੇਗਾ।
ਇਹ ਵੀ ਪੜ੍ਹੋ : KVK ਵੱਲੋਂ ਕਿਸਾਨਾਂ ਨੂੰ ਬਹੁਤ ਹੀ ਘੱਟ ਕਿਰਾਏ 'ਤੇ ਮਸ਼ੀਨਰੀ ਮੁਹੱਈਆ, ਸਪ੍ਰੇਹਾਂ ਤੋਂ ਬਚਣ ਦੀ ਅਪੀਲ
ਕੁਦਰਤੀ ਸਰੋਤਾਂ ਦੀ ਸੰਭਾਲ, ਪਰਾਲੀ ਪ੍ਰਬੰਧਨ, ਸਹਾਇਕ ਕਿੱਤਿਆਂ ਨੂੰ ਅਪਣਾਉਣ ਅਤੇ ਕਿਸਾਨਾਂ ਨੂੰ ਭਰਪੂਰ ਲਾਭਾਂ ਰਾਹੀਂ ਖੇਤੀਬਾੜੀ ਦੀ ਸਥਿਰਤਾ ਨੂੰ ਦਰਸਾਉਂਦੇ ਹੋਏ, ਡਾ. ਗੋਸਲ ਨੇ ਖੇਤੀਬਾੜੀ ਨੂੰ ਵਾਤਾਵਰਣ ਅਤੇ ਆਰਥਿਕ ਤੌਰ 'ਤੇ ਲਾਭਦਾਇਕ ਬਣਾਉਣ ਦਾ ਸੱਦਾ ਦਿੱਤਾ।
ਡਾ. ਜੀ.ਐਸ ਬੁੱਟਰ, ਨਿਰਦੇਸ਼ਕ ਪਸਾਰ ਸਿੱਖਿਆ ਨੇ ਦੱਸਿਆ ਕਿ ਕਿਸਾਨ ਮੇਲਿਆਂ ਦੇ ਸਫਲ ਆਯੋਜਨ ਲਈ ਪੀਏਯੂ ਵਿਖੇ ਤਿਆਰੀਆਂ ਜ਼ੋਰਾਂ 'ਤੇ ਹਨ, ਜਿੱਥੇ ਕਿਸਾਨਾਂ ਨੂੰ ਇੱਕ ਛੱਤ ਹੇਠ ਮਿਆਰੀ ਬੀਜ ਅਤੇ ਪੌਦੇ ਲਗਾਉਣ ਦੀ ਸਮੱਗਰੀ, ਬਾਇਓ ਖਾਦ ਅਤੇ ਖੇਤੀ ਪ੍ਰਕਾਸ਼ਨ ਤੋਂ ਇਲਾਵਾ ਵੇਚੇ ਜਾਣਗੇ। ਇਸ ਦੇ ਨਾਲ ਹੀ ਲਾਈਵ ਪ੍ਰਦਰਸ਼ਨਾਂ ਦਾ ਪ੍ਰਦਰਸ਼ਨ ਕਰਨਾ, ਕਿਸਾਨਾਂ-ਵਿਗਿਆਨਿਕਾਂ ਦੀ ਆਪਸੀ ਤਾਲਮੇਲ, ਫਸਲਾਂ ਦੀਆਂ ਪੈਦਾਵਾਰਾਂ ਅਤੇ ਗ੍ਰਹਿ ਵਿਗਿਆਨ ਪ੍ਰਤੀਯੋਗਤਾਵਾਂ ਦਾ ਆਯੋਜਨ ਕਰਨਾ ਸ਼ਾਮਿਲ ਹੈ।
ਇਹ ਵੀ ਪੜ੍ਹੋ : KISAN MELA: ਬੱਲੋਵਾਲ ਸੌਂਖੜੀ ਵਿਖੇ ਕਿਸਾਨਾਂ ਦਾ ਭਰਵਾਂ ਹੁੰਗਾਰਾ, ਖੇਤੀ ਮਸ਼ੀਨਰੀ ਨੂੰ ਸਹਿਕਾਰੀ ਪੱਧਰ 'ਤੇ ਅਪਣਾਉਣ ਦੀ ਅਪੀਲ
ਆਉਣ ਵਾਲੇ ਕਿਸਾਨ ਮੇਲਿਆਂ ਦਾ ਵੇਰਵਾ:
● 10 ਮਾਰਚ ਨੂੰ ਗੁਰਦਾਸਪੁਰ ਵਿਖੇ ਕਿਸਾਨ ਮੇਲੇ ਦਾ ਆਯੋਜਨ।
● 14 ਮਾਰਚ ਨੂੰ ਫਰੀਦਕੋਟ ਵਿਖੇ ਕਿਸਾਨ ਮੇਲੇ ਦਾ ਪ੍ਰਬੰਧ।
● ਰੌਣੀ, ਪਟਿਆਲਾ ਅਤੇ ਬਠਿੰਡਾ ਵਿਖੇ ਕਿਸਾਨ ਮੇਲੇ ਕ੍ਰਮਵਾਰ 16 ਅਤੇ 21 ਮਾਰਚ ਨੂੰ ਕਰਵਾਏ ਜਾਣਗੇ।
● ਪੀਏਯੂ, ਲੁਧਿਆਣਾ ਵਿਖੇ ਦੋ ਰੋਜ਼ਾ ਕਿਸਾਨ ਮੇਲਾ 24 ਅਤੇ 25 ਮਾਰਚ ਨੂੰ ਹੋਣ ਵਾਲਾ ਹੈ।
Summary in English: Ludhiana Kisan Mela on March 24-25 by PAU