ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕਰਨ ਦੇ ਫੈਸਲੇ ਤੋਂ ਬਾਅਦ ਭ੍ਰਿਸ਼ਟਾਚਾਰ ਰੋਕੂ ਸ਼ਾਖਾ ਨੇ ਵਿਜੇ ਸਿੰਗਲਾ ਨੂੰ ਗ੍ਰਿਫਤਾਰ ਲਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਵੱਲੋਂ ਸਿਹਤ ਮੰਤਰੀ ਵਿਜੇ ਸਿੰਗਲਾ (Health Minister Vijay Singla) ਨੂੰ ਬਰਖਾਸਤ ਕਰਨ ਦੇ ਫੈਸਲੇ ਤੋਂ ਬਾਅਦ ਪੰਜਾਬ ਪੁਲਿਸ ਵੀ ਐਕਸ਼ਨ ਦੇ ਮੋਡ ਵਿੱਚ ਆ ਗਈ ਹੈ। ਪੰਜਾਬ ਪੁਲਿਸ ਨੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਗ੍ਰਿਫਤਾਰ ਕਰ ਲਿਆ ਹੈ। ਕੁਝ ਸਮਾਂ ਪਹਿਲਾਂ ਹੀ ਭਗਵੰਤ ਮਾਨ ਨੇ ਸਿੰਗਲਾ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕਰ ਦਿੱਤਾ ਸੀ।
ਅਰਵਿੰਦ ਕੇਜਰੀਵਾਲ ਦੇ ਭ੍ਰਿਸ਼ਟਾਚਾਰ ਵਿਰੋਧੀ ਮਾਡਲ ਤਹਿਤ ਮਾਨ ਸਰਕਾਰ ਦੀ ਵੱਡੀ ਕਾਰਵਾਈ ਦੇਖਣ ਨੂੰ ਮਿਲੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਮੰਤਰੀ ਨੂੰ ਬਰਖਾਸਤ ਕਰ ਦਿੱਤਾ ਹੈ। ਮੰਤਰੀ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਵਿੱਚ ਸ਼ਾਮਿਲ ਹੋਣ ਦੇ ਠੋਸ ਸਬੂਤ ਮਿਲੇ ਹਨ। ਦੱਸ ਦਈਏ ਕਿ ਅਧਿਕਾਰੀਆਂ ਤੋਂ ਠੇਕੇ 'ਤੇ 1% ਕਮਿਸ਼ਨ ਦੀ ਮੰਗ ਕਰਨ ਵਾਲੇ ਸਿਹਤ ਮੰਤਰੀ ਵਿਜੇ ਸਿੰਗਲਾ 'ਤੇ ਕਾਰਵਾਈ ਹੋਈ ਹੈ।
ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੰਤਰੀ ਖਿਲਾਫ ਸਖਤ ਕਾਰਵਾਈ ਦੇ ਹੁਕਮ ਦੇ ਰਿਹਾ ਹਾਂ। ਉਨ੍ਹਾਂ ਨੇ ਕਿਹਾ ਕਿ ਸਿੰਗਲਾ ਨੇ 1% ਕਮਿਸ਼ਨ ਮੰਗਣ ਦੀ ਗੱਲ ਕਬੂਲੀ ਹੈ। ਇਸ ਪਿੱਛੋਂ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸੰਘਰਸ਼ ਵਿਚੋਂ ਨਿਕਲੀ ਪਾਰਟੀ ਹੈ ਅਤੇ 1% ਵੀ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮਿਲੀ ਜਾਣਕਾਰੀ ਅਨੁਸਾਰ ਅਧਿਕਾਰੀਆਂ ਤੋਂ ਠੇਕੇ 'ਤੇ 1% ਕਮਿਸ਼ਨ ਦੀ ਮੰਗ ਕਰਨ ਵਾਲੇ ਸਿਹਤ ਮੰਤਰੀ ਵਿਜੇ ਸਿੰਗਲਾ 'ਤੇ ਕਾਰਵਾਈ ਹੋਈ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕੀਤਾ ਹੈ।
ਇਹ ਵੀ ਪੜ੍ਹੋ: Big Decision of Punjab Government on Paddy Cultivation : DSR ਤਕਨੀਕ ਅਪਣਾਉਣ ਵਾਲੇ ਕਿਸਾਨਾਂ ਨੂੰ 450 ਕਰੋੜ ਰੁਪਏ ਦਾ ਪ੍ਰੋਤਸਾਹਨ!
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੇ ਵੱਡੀਆਂ ਉਮੀਦਾਂ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਹੈ, ਉਸ ਉਮੀਦ 'ਤੇ ਖਰਾ ਉਤਰਨਾ ਸਾਡਾ ਫਰਜ਼ ਹੈ। ਦੱਸ ਦਈਏ ਕਿ ਦੇਸ਼ ਦੇ ਇਤਿਹਾਸ ਵਿੱਚ ਅਜਿਹਾ ਦੂਜੀ ਵਾਰ ਹੋਇਆ ਹੈ ਜਦੋਂ ਕਿਸੇ ਮੁੱਖ ਮੰਤਰੀ ਨੇ ਸਿੱਧੇ ਆਪਣੇ ਮੰਤਰੀ 'ਤੇ ਸਖ਼ਤ ਐਕਸ਼ਨ ਲਿਆ ਹੈ। ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਇਹ ਵੱਡੀ ਕਾਰਵਾਈ ਹੈ। 1% ਵੀ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਭਗਵੰਤ ਮਾਨ ਦਾ ਅਜਿਹਾ ਕਹਿਣਾ ਹੈ | ਜ਼ਿਕਰਯੋਗ ਹੈ ਕਿ ਸਾਲ 2015 ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿੱਚ ਆਪਣੇ ਇਕ ਮੰਤਰੀ ਨੂੰ ਬਰਖਾਸਤ ਕਰ ਦਿੱਤਾ ਸੀ, ਅੱਜ ਦੇਸ਼ ਵਿਚ ਅਜਿਹਾ ਦੂਜੀ ਵਾਰ ਹੋ ਰਿਹਾ ਹੈ।
Summary in English: Mann government in action mode! Health Minister Vijay Singla removed from Cabinet!