ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਨੇ ਆਪਣਾ 30 ਦਿਨਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ ਹੈ। ਆਪਣੇ ਕੰਮਾਂ ਦਾ ਵੇਰਵਾ ਦਿੰਦਿਆਂ ਉਨ੍ਹਾਂ ਦੱਸਿਆ ਕਿ ਸਰਕਾਰ ਨੇ ਇੱਕ ਮਹੀਨੇ ਵਿੱਚ ਕਿਹੜੇ-ਕਿਹੜੇ ਕੰਮ ਕੀਤੇ ਹਨ। ਇਸ ਦੌਰਾਨ ਉਨ੍ਹਾਂ ਨੇ 1 ਜੁਲਾਈ ਤੋਂ ਸੂਬੇ ਦੇ ਹਰ ਘਰ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਵੀ ਕੀਤਾ। ਪੜੋ ਪੂਰੀ ਖ਼ਬਰ...
ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਪੂਰੇ ਐਕਸ਼ਨ ਮੋੜ ਵਿੱਚ ਨਜ਼ਰ ਆ ਰਹੀ ਹੈ। ਬੇਸ਼ਕ 'ਆਪ' ਸਰਕਾਰ ਨੂੰ ਸੱਤਾ ਵਿੱਚ ਆਇਆਂ ਹਾਲੇ ਇੱਕ ਮਹੀਨਾ ਹੀ ਹੋਇਆ ਹੈ, ਪਰ ਸਰਕਾਰ ਜਨਤਾ ਦੀ ਸਹੂਲਤ ਲਈ ਹਰ ਸੰਭਵ ਕੰਮਾਂ ਨੂੰ ਕਰਨ ਲਈ ਵਚਨਬੱਧ ਹੈ। ਇਸਦੇ ਚਲਦਿਆਂ ਸੂਬਾ ਸਰਕਾਰ ਵੱਲੋਂ 1 ਜੁਲਾਈ ਤੋਂ ਹਰ ਘਰ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਵੀ ਕੀਤਾ ਗਿਆ ਹੈ। ਇਸ ਮੌਕੇ ਸੂਬਾ ਸਰਕਾਰ ਵੱਲੋਂ ਆਪਣੇ 30 ਦਿਨਾਂ ਦੇ ਕਾਰਜਕਾਲ ਦਾ ਰਿਪੋਰਟ ਕਾਰਡ ਜਨਤਕ ਕੀਤਾ ਗਿਆ। ਨਾਲ ਹੀ, ਇਸ਼ਤਿਹਾਰ ਰਾਹੀਂ ਦਾਅਵਾ ਕੀਤਾ ਕਿ ਸੂਬੇ ਵਿੱਚ 1 ਜੁਲਾਈ ਤੋਂ 300 ਯੂਨਿਟ ਮੁਫਤ ਬਿਜਲੀ ਦਿੱਤੀ ਜਾਏਗੀ।
ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਸੀ। ਬੈਠਕ ਵਿੱਚ ਪਹਿਲ ਦੇ ਤੌਰ 'ਤੇ ਸੂਬੇ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਕਿਵੇਂ ਦਿੱਤੀ ਜਾਵੇ, ਇਸ 'ਤੇ ਲੰਬੀ ਚਰਚਾ ਹੋਈ ਸੀ। ਇਸ ਵਿਚਾਰ-ਵਟਾਂਦਰੇ ਤੋਂ ਬਾਅਦ ਭਗਵੰਤ ਮਾਨ ਨੇ ਜਲਦ ਸੂਬੇ ਦੇ ਲੋਕਾਂ ਨੂੰ ਚੰਗੀ ਖ਼ਬਰ ਦੇਣ ਦੀ ਗੱਲ ਆਖੀ ਸੀ। ਹਾਲਾਂਕਿ, ਮੁਫ਼ਤ ਬਿਜਲੀ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਵੱਲੋਂ ਇੱਕ ਇਸ਼ਤਿਹਾਰ ਰਾਹੀਂ ਐਲਾਨ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ 'ਆਪ' ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਮੀਡੀਆ ਸਾਹਮਣੇ ਕਿਹਾ ਸੀ ਕਿ ਪੰਜਾਬ 'ਚ ਲੋਕਾਂ ਨੂੰ 300 ਯੂਨਿਟ ਬਿਜਲੀ ਮੁਫਤ ਦੇਣ ਦੀ ਯੋਜਨਾ ਦਾ ਬਲੂਪ੍ਰਿੰਟ ਲਗਭਗ ਤਿਆਰ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ ਜਲਦ ਹੀ ਸੂਬੇ ਦੇ ਲੋਕਾਂ ਨੂੰ 'ਖੁਸ਼ਖਬਰੀ' ਦੇਵੇਗੀ। ਸੂਬਾ ਸਰਕਾਰ ਨੇ ਵੱਡਾ ਐਲਾਨ ਕਰ ਕੇ ਪੰਜਾਬ ਦੇ ਲੋਕਾਂ ਨੂੰ ਤੋਹਫਾ ਦਿੱਤਾ ਹੈ।
ਦੱਸ ਦਈਏ ਕਿ ਭਗਵੰਤ ਮਾਨ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਲੋਕਾਂ ਨਾਲ ਕੀਤੇ ਬਹੁਤ ਸਾਰੇ ਵਾਅਦੇ ਇੱਕ ਮਹੀਨੇ ’ਚ ਹੀ ਪੂਰੇ ਕਰ ਦਿੱਤੇ ਹਨ। ਸਰਕਾਰ ਨੇ ਚੋਣਾਂ ਤੋਂ ਪਹਿਲਾ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਹਰ ਘਰ ਵਿੱਚ ਬਿਜਲੀ ਮੁਫ਼ਤ ਮਿਲੇਗੀ, ਜਿਸਨੂੰ ਪੂਰਾ ਕਰਦਿਆਂ ਹੋਇਆਂ ਸਰਕਾਰ ਨੇ 1 ਜੁਲਾਈ ਤੋਂ ਬਿਜਲੀ 300 ਯੂਨਿਟ ਮੁਫ਼ਤ ਦੇਣ ਦੇ ਐਲਾਨ ਨਾਲ ਲੋਕ ਨੂੰ ਵੱਡਾ ਤੋਹਫ਼ਾ ਦਿੱਤਾ ਹੈ।
ਇਹ ਵੀ ਪੜ੍ਹੋ: ਭਗਵੰਤ ਮਾਨ ਦਾ ਵੱਡਾ ਐਲਾਨ: ਹੁਣ ਦਿੱਲੀ ਦੀ ਤਰਜ਼ 'ਤੇ ਪੰਜਾਬ 'ਚ ਵੀ ਘਰ-ਘਰ ਪਹੁੰਚਾਇਆ ਜਾਵੇਗਾ ਰਾਸ਼ਨ!
ਆਪ’ ਸਰਕਾਰ ਨੇ 300 ਯੂਨਿਟ ਤੋਂ ਵੱਧ ਬਿਜਲੀ ਖਪਤ ਵਾਲੇ ਖਪਤਕਾਰਾਂ ਨੂੰ ਮੁਆਫ਼ੀ ਦੇ ਘੇਰੇ ’ਚੋਂ ਬਾਹਰ ਰੱਖਿਆ ਹੈ, ਤਾਂ ਜੋ ਸਰਕਾਰ ’ਤੇ ਕਰੀਬ ਦੋ ਹਜ਼ਾਰ ਕਰੋੜ ਰੁਪਏ ਦੀ ਬਿਜਲੀ ਸਬਸਿਡੀ ਦਾ ਬੋਝ ਘੱਟ ਪੈਣਾ ਹੈ। ਪਿਛਲੀ ਸਰਕਾਰ ਵੱਲੋਂ ਪਹਿਲਾਂ ਹੀ ਕਰੀਬ 22 ਲੱਖ ਐੱਸਸੀ ਖਪਤਕਾਰਾਂ ਨੂੰ 200 ਯੂਨਿਟ ਬਿਜਲੀ ਮੁਆਫ਼ੀ ਦਿੱਤੀ ਜਾ ਰਹੀ ਹੈ ਤੇ ਇਸੇ ਤਰ੍ਹਾਂ 7 ਕਿੱਲੋਵਾਟ ਲੋਡ ਤੱਕ ਵਾਲੇ ਖਪਤਕਾਰਾਂ ਨੂੰ ਪ੍ਰਤੀ ਯੂਨਿਟ ਤਿੰਨ ਰੁਪਏ ਬਿਜਲੀ ਸਸਤੀ ਦਿੱਤੀ ਜਾ ਰਹੀ ਹੈ।
Summary in English: Mann government's big announcement! 300 units of free electricity in Punjab from July 1!