ਪਹਾੜੀ ਸੂਬਿਆਂ 'ਚ ਬਰਫਬਾਰੀ ਕਾਰਨ ਪੰਜਾਬ 'ਚ ਠੰਡ ਨੇ ਜ਼ੋਰ ਫੜ ਲਿਆ ਹੈ। ਹੱਡ ਭੰਨਵੀਂ ਠੰਡ ਦੇ ਚਲਦਿਆਂ ਪੰਜਾਬ ਸਰਕਾਰ ਨੇ ਸਕੂਲ ਦੀਆਂ ਛੁੱਟੀਆਂ 14 ਜਨਵਰੀ ਤੱਕ ਵਧਾ ਦਿੱਤੀਆਂ ਹਨ।
Punjab School Holiday: ਸੀਤ ਲਹਿਰ ਕਾਰਨ ਪੰਜਾਬ ਵਿੱਚ ਤਾਪਮਾਨ ਦਿਨੋ-ਦਿਨ ਘਟਦਾ ਜਾ ਰਿਹਾ ਹੈ। ਇੱਥੇ ਸ਼ਿਮਲਾ ਵਰਗੇ ਹਾਲਾਤ ਬਣੇ ਹੋਏ ਹਨ, ਜਿਸ ਕਾਰਨ ਹਰ ਕੋਈ ਪਰੇਸ਼ਾਨ ਹੋ ਰਿਹਾ ਹੈ। ਵਧਦੀ ਠੰਡ 'ਤੇ ਮੌਸਮ ਵਿਭਾਗ ਵੱਲੋਂ ਹਾਲੇ ਕੋਈ ਰਾਹਤ ਭਰੀ ਖ਼ਬਰ ਸੁਨਣ ਨੂੰ ਨਹੀਂ ਮਿਲੀ ਹੈ, ਜਿਸਦੇ ਚਲਦਿਆਂ ਪੰਜਾਬ ਸਰਕਾਰ ਨੇ ਸਕੂਲ ਵਿੱਚ ਛੁੱਟੀਆਂ 14 ਜਨਵਰੀ ਤੱਕ ਵਧਾ ਦਿੱਤੀਆਂ ਹਨ।
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਪਹਿਲੀ ਤੋਂ ਸੱਤਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਦੀਆਂ ਛੁੱਟੀਆਂ 14 ਜਨਵਰੀ ਤੱਕ ਵਧਾ ਦਿੱਤੀਆਂ ਹਨ।
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਾਰੇ ਸਕੂਲਾਂ ਵਿੱਚ 8ਵੀਂ ਤੋਂ 12ਵੀਂ ਦੇ ਵਿਦਿਆਰਥੀਆਂ ਦੀਆਂ ਕਲਾਸਾਂ ਪਹਿਲਾਂ ਕੀਤੇ ਐਲਾਨ ਅਨੁਸਾਰ 9 ਜਨਵਰੀ ਨੂੰ ਸ਼ੁਰੂ ਹੋਣਗੀਆਂ। ਅੱਗੇ ਉਨ੍ਹਾਂ ਦੱਸਿਆ ਕਿ ਪ੍ਰਾਇਮਰੀ, ਮਿਡਲ ਅਤੇ ਸੈਕੰਡਰੀ ਸਕੂਲਾਂ ਦੇ ਅਧਿਆਪਕ 9 ਜਨਵਰੀ ਤੋਂ ਸਕੂਲਾਂ ਵਿੱਚ ਹਾਜ਼ਰ ਰਹਿਣਗੇ ਅਤੇ ਸਾਰੇ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ।
ਇਹ ਵੀ ਪੜ੍ਹੋ : ਹੋ ਜਾਓ ਤਿਆਰ, 8 ਤੋਂ 10 ਜਨਵਰੀ ਤੱਕ ਮੀਂਹ ਤੇ ਬਰਫਬਾਰੀ ਦੇ ਆਸਾਰ, ਲੋਹੜੀ 'ਤੇ ਫਿਰ ਲੁੜਕੇਗਾ ਪਾਰਾ
ਸਕੂਲ ਸਿੱਖਿਆ ਮੰਤਰੀ ਵੱਲੋਂ ਟਵੀਟ
ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕੀਤਾ, "ਪੰਜਾਬ ਦੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਪਹਿਲੀ ਤੋਂ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੂੰ 14 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। 8ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀ ਅਤੇ ਪ੍ਰਾਇਮਰੀ/ਸੈਕੰਡਰੀ ਵਿਭਾਗਾਂ ਦੇ ਅਧਿਆਪਕ ਸਕੂਲਾਂ ਵਿੱਚ ਹਾਜ਼ਰ ਰਹਿਣਗੇ। ਸਕੂਲਾਂ ਦਾ ਸਮਾਂ 10 ਵਜੇ ਤੋਂ 3 ਵਜੇ ਤੱਕ ਹੋਵੇਗਾ।"
ਇਹ ਵੀ ਪੜ੍ਹੋ : 2 ਡਿਗਰੀ ਦਾ ਵੱਡਾ ਝਟਕਾ, ਹਰਿਆਣਾ-ਪੰਜਾਬ-ਦਿੱਲੀ 'ਚ ਛਿੜਿਆ ਕਾਂਬਾ, 8 ਜਨਵਰੀ ਤੋਂ ਰਾਹਤ ਦੇ ਆਸਾਰ
ਜ਼ਿਕਰਯੋਗ ਹੈ ਕਿ ਸਿੱਖਿਆ ਵਿਭਾਗ ਵੱਲੋਂ ਪਹਿਲਾਂ 25 ਦਸੰਬਰ ਤੋਂ 1 ਜਨਵਰੀ ਤੱਕ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ। ਇਸ ਤੋਂ ਬਾਅਦ ਖ਼ਰਾਬ ਮੌਸਮ ਦੇ ਮੱਦੇਨਜ਼ਰ ਇਹ ਛੁੱਟੀਆਂ 8 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ। ਪਰ ਖ਼ਰਾਬ ਮੌਸਮ ਤੋਂ ਰਾਹਤ ਨਾ ਮਿਲਣ ਕਾਰਨ ਪੰਜਾਬ ਸਰਕਾਰ ਨੇ ਸਕੂਲ ਦੀਆਂ ਛੁੱਟੀਆਂ ਮੁੜ ਵਧਾ ਦਿੱਤੀਆਂ ਹਨ।
Summary in English: Mercury below 4 degrees in Punjab, Hon'ble government took a big decision