ਚੰਡੀਗੜ੍ਹ ਯੂਨੀਵਰਸਿਟੀ ਦੇ ਗਰਲਜ਼ ਹੋਸਟਲ 'ਚ 60 ਕੁੜੀਆਂ ਦੀ ਇਤਰਾਜ਼ਯੋਗ ਵੀਡੀਓ ਬਣਾਉਣ ਦੇ ਦੋਸ਼ਾਂ ਦਾ ਮਾਮਲਾ ਸੁਲਝਣ ਦੀ ਬਜਾਏ ਉਲਝਦਾ ਨਜ਼ਰ ਆ ਰਿਹਾ ਹੈ। ਪੁਲਿਸ ਦਾ ਦਾਅਵਾ ਹੈ ਕਿ ਯੂਨੀਵਰਸਿਟੀ ਦੇ ਕਿਸੇ ਵੀ ਵਿਦਿਆਰਥੀ ਨੇ ਖੁਦਕੁਸ਼ੀ ਦੀ ਕੋਸ਼ਿਸ਼ ਨਹੀਂ ਕੀਤੀ ਹੈ। ਜਦੋਂਕਿ, ਵਿਦਿਆਰਥਣਾਂ ਦਾ ਗੰਭੀਰ ਦੋਸ਼ ਹੈ ਕਿ ਪੁਲੀਸ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ।
MMS ਵੀਡੀਓ ਦਾ ਮਾਮਲਾ ਭੱਖਦਾ ਜਾ ਰਿਹਾ ਹੈ। ਦਰਅਸਲ, ਯੂਨੀਵਰਸਿਟੀ ਵਿੱਦਿਆਰਥੀਆਂ ਦੇ ਰੋਸ ਮੁਜ਼ਾਹਰੇ ਨੂੰ ਨਵਾਂ ਨਾਂ ਦਿੱਤਾ ਜਾ ਰਿਹਾ ਹੈ। ਇੱਕ ਪਾਸੇ ਜਿੱਥੇ ਪੁਲਿਸ ਦਾਅਵਾ ਕਰ ਰਹੀ ਹੈ ਕਿ ਯੂਨੀਵਰਸਿਟੀ ਦੇ ਕਿਸੇ ਵੀ ਵਿਦਿਆਰਥੀ ਨੇ ਖੁਦਕੁਸ਼ੀ ਦੀ ਕੋਸ਼ਿਸ਼ ਨਹੀਂ ਕੀਤੀ, ਉੱਥੇ ਹੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਦੋਸ਼ ਹੈ ਕਿ ਪੁਲਿਸ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਨ੍ਹਾਂ ਹੀ ਨਹੀਂ ਰੋਸ ਮੁਜ਼ਾਹਰਾ ਕਰ ਰਹੀ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਪੁਲਿਸ ਪੀੜਤ ਕੁੜੀਆਂ ਨੂੰ ਕਿਸੇ ਨਾਲ ਵੀ ਮਿਲਣ ਨਹੀਂ ਦੇ ਰਹੀ ਹੈ।
ਵਿਦਿਆਰਥੀਆਂ ਵੱਲੋਂ ਰੋਸ ਮੁਜ਼ਾਹਰਾ
ਆਪਣੀਆਂ ਮੰਗਾ ਨੂੰ ਲੈ ਕੇ ਵਿਦਿਆਰਥੀ ਪੁਲੀਸ ਅਤੇ ਯੂਨੀਵਰਸਿਟੀ ਪ੍ਰਸ਼ਾਸਨ 'ਤੇ ਮਿਲੀਭੁਗਤ ਦਾ ਦੋਸ਼ ਲਾ ਰਹੇ ਹਨ, ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਪੀੜਤ ਕੁੜੀਆਂ ਨੂੰ ਮੀਡੀਆ ਸਾਹਮਣੇ ਆ ਕੇ ਬਿਆਨ ਦੇਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ। ਉਨ੍ਹਾਂ ਨੂੰ ਘਰ 'ਚ ਨਜ਼ਰਬੰਦ ਰੱਖਿਆ ਗਿਆ ਹੈ।
ਯੂਨੀਵਰਸਿਟੀ ਪ੍ਰਸ਼ਾਸਨ ਦਾ ਪੱਖ
ਚੰਡੀਗੜ੍ਹ ਯੂਨੀਵਰਸਿਟੀ ਦੇ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਕਿਸੇ ਵਿਦਿਆਰਥੀ 'ਤੇ ਕੋਈ ਦਬਾਅ ਨਹੀਂ ਪਾਇਆ ਜਾ ਰਿਹਾ। ਯੂਨੀਵਰਸਿਟੀ ਦੇ ਸਟੂਡੈਂਟਸ ਵੈਲਫੇਅਰ ਡਾਇਰੈਕਟਰ ਅਰਵਿੰਦਰ ਕੰਗ ਨੇ ਕਿਹਾ ਕਿ ਅਸੀਂ ਕਿਸੇ ਬੱਚੇ 'ਤੇ ਦਬਾਅ ਨਹੀਂ ਪਾ ਰਹੇ ਹਾਂ। ਅਸੀਂ ਸਾਰਿਆਂ ਨੂੰ ਸੱਦਾ ਦਿੱਤਾ ਹੈ ਤਾਂ ਜੋ ਤੁਸੀਂ ਆ ਕੇ ਬੱਚਿਆਂ ਨਾਲ ਗੱਲ ਕਰ ਸਕੋ।
ਪੰਜਾਬ ਪੁਲਿਸ ਵੱਲੋਂ ਕਾਰਵਾਈ:
ਕੁੜੀਆਂ ਦੀ ਇਤਰਾਜ਼ਯੋਗ ਵੀਡੀਓ ਬਣਾਉਣ ਦੇ ਮਾਮਲੇ 'ਚ ਪੁਲਿਸ ਨੇ ਸ਼ਿਮਲਾ ਤੋਂ ਇੱਕ ਲੜਕੇ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੂੰ ਦੋਸ਼ੀ ਲੜਕੀ ਵੀਡੀਓ ਭੇਜਦੀ ਸੀ। ਇਸ ਦੇ ਨਾਲ ਹੀ ਪੁਲਿਸ ਨੇ ਸ਼ਿਮਲਾ ਤੋਂ ਹੀ ਇੱਕ ਹੋਰ ਮੁੰਡੇ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ, ਪਰ ਇਸ ਮਾਮਲੇ 'ਚ ਪੁਲਿਸ ਦੀ ਜਾਂਚ 'ਤੇ ਵੀ ਸਵਾਲ ਉਠਦੇ ਨਜ਼ਰ ਆ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਵਿਭਾਗ ਦੇ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ
ਚੰਡੀਗੜ੍ਹ ਯੂਨੀਵਰਸਿਟੀ ਵਿਖੇ ਵਾਪਰੀ ਮੰਦਭਾਗੀ ਘਟਨਾ ਸੁਣ ਕੇ ਦੁੱਖ ਲੱਗਿਆ…ਸਾਡੀਆਂ ਧੀਆਂ ਸਾਡੀ ਇੱਜ਼ਤ ਨੇ…ਘਟਨਾ ਦੀ ਉੱਚ-ਪੱਧਰੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਨੇ…ਜੋ ਵੀ ਦੋਸ਼ੀ ਹੋਇਆ ਸਖ਼ਤ ਕਾਰਵਾਈ ਕਰਾਂਗੇ…
— Bhagwant Mann (@BhagwantMann) September 18, 2022
ਮੈਂ ਪ੍ਰਸ਼ਾਸਨ ਨਾਲ ਰਾਬਤੇ ‘ਚ ਹਾਂ…ਮੈਂ ਸਾਰਿਆਂ ਨੂੰ ਅਪੀਲ ਕਰਦਾਂ ਹਾਂ ਕਿ ਅਫ਼ਵਾਹਾਂ ਤੋਂ ਬਚੋ…
ਮੁੱਖ ਮੰਤਰੀ ਮਾਨ ਵੱਲੋਂ ਟਵੀਟ
ਮਾਮਲਾ ਸਾਹਮਣੇ ਆਉਂਦੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ। ਉਨ੍ਹਾਂ ਕਿਹਾ ਹੈ ਕਿ ਇਸ ਘਟਨਾ ਲਈ ਜ਼ਿੰਮੇਵਾਰ ਲੋਕਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ। ਮੁੱਖ ਮੰਤਰੀ ਮਾਨ ਨੇ ਸਮਾਜ ਵਿਰੋਧੀ ਅਨਸਰਾਂ ਵੱਲੋਂ ਫੈਲਾਈਆਂ ਜਾ ਰਹੀਆਂ ਅਫਵਾਹਾਂ ਤੋਂ ਸਾਵਧਾਨ ਰਹਿਣ ਲਈ ਦਾ ਸੁਨੇਹਾ ਵੀ ਦਿੱਤਾ।
ਫਿਲਹਾਲ, ਵਿੱਦਿਆਰਥੀਆਂ ਵੱਲੋਂ ਇਸ ਘਟਨਾ `ਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਜਦੋਂਕਿ, ਯੁਨੀਵਰਸਿਟੀ ਵੱਲੋਂ ਇਸ ਮਾਮਲੇ 'ਤੇ ਕਾਰਵਾਈ ਕਰਨ ਲਈ 2 ਦਿਨ ਕੈਂਪਸ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਪੁਲਿਸ ਦੋਸ਼ੀ ਵਿਦਿਆਰਥੀ ਦੇ ਮੋਬਾਇਲ ਸਮੇਤ ਸਾਰੇ ਇਲੈਕਟ੍ਰਾਨਿਕ ਉਪਕਰਨਾਂ ਦੀ ਜਾਂਚ ਕਰ ਰਹੀ ਹੈ।
Summary in English: MMS Case: University's big action, Chief Minister Mann orders high level investigation