Monsoon Update : ਇੱਕ ਪਾਸੇ ਕਈ ਸੂਬਿਆਂ 'ਚ ਅੱਤ ਦੀ ਗਰਮੀ ਕਾਰਨ ਹਾਈ ਅਲਰਟ ਜਾਤੀ ਕੀਤਾ ਗਿਆ ਹੈ। ਜਦੋਂਕਿ, ਕਈ ਸੂਬੇ ਮਾਨਸੂਨੀ ਮੀਂਹ ਕਾਰਨ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਦਿੱਲੀ, ਪੰਜਾਬ, ਹਰਿਆਣਾ ਅੱਤ ਦੀ ਗਰਮੀ ਦਾ ਤਾਪ ਸਹਾਰ ਰਿਹਾ ਹੈ। ਜਦੋਂਕਿ, ਆਸਾਮ ਵਿੱਚ ਹੜ੍ਹ ਕਾਰਨ ਲੱਖਾਂ ਲੋਕ ਪ੍ਰਭਾਵਿਤ ਹੋਏ ਹਨ। ਇਸ ਦੇ ਨਾਲ ਹੀ ਰੇਲ ਸੇਵਾਵਾਂ ਵੀ ਠੱਪ ਹੋ ਗਈਆਂ ਹਨ। ਇਸ ਦੌਰਾਨ ਮੌਸਮ ਵਿਭਾਗ ਨੇ ਮਾਨਸੂਨ ਨੂੰ ਲੈ ਕੇ ਰਾਹਤ ਦੀ ਖ਼ਬਰ ਦਿੱਤੀ ਹੈ।
Punjab Weather : ਪੰਜਾਬ 'ਚ ਵੀਰਵਾਰ ਨੂੰ ਵੀ ਅੱਤ ਦੀ ਗਰਮੀ ਅਤੇ 'ਲੂ' ਤੋਂ ਰਾਹਤ ਮਿਲਣ ਦੀ ਉਮੀਦ ਘੱਟ ਨਜ਼ਰ ਆ ਰਹੀ ਹੈ। ਸਾਫ਼ ਮੌਸਮ ਅਤੇ ਤੇਜ਼ ਧੁੱਪ ਕਾਰਨ ਤਾਪਮਾਨ ਵਧਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਬੁਧਵਾਰ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਧੁੱਪ ਪਈ ਅਤੇ ਲੋਕ ਸਾਰਾ ਦਿਨ ਖੱਜਲ-ਖੁਆਰ ਹੁੰਦੇ ਰਹੇ। ਸੂਬੇ ਦਾ ਸਭ ਤੋਂ ਗਰਮ ਸਥਾਨ ਬਠਿੰਡਾ ਰਿਹਾ। ਇੱਥੇ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂਕਿ, ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 43.3, ਲੁਧਿਆਣਾ, ਬਰਨਾਲਾ, ਹੁਸ਼ਿਆਰਪੁਰ, ਮੁਕਤਸਰ ਵਿੱਚ 42.1 ਤੋਂ 42.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਹੇਠਾਂ ਰਿਹਾ।
ਮੌਸਮ ਵਿਭਾਗ ਵੱਲੋਂ ਜਾਣਕਾਰੀ (Meteorological Department)
-ਮੌਸਮ ਵਿਭਾਗ (IMD) ਨੇ 19 ਅਤੇ 20 ਮਈ ਨੂੰ ਦੱਖਣੀ ਪੰਜਾਬ ਵਿੱਚ ‘ਲੂ’ ਦੀ ਚਿਤਾਵਨੀ ਜਾਰੀ ਕੀਤੀ ਹੈ।
-ਇਸ ਤੋਂ ਇਲਾਵਾ ਸੂਬੇ ਦੇ ਹੋਰ ਹਿੱਸਿਆਂ ਵਿੱਚ ਆਮ ਗਰਮੀ ਪੈਣ ਦੀ ਸੰਭਾਵਨਾ ਹੈ।
-ਨਾਲ ਹੀ 20 ਮਈ ਤੋਂ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਤੋਂ ਬਾਅਦ ਪਟਿਆਲਾ ਸਮੇਤ ਕੁਝ ਥਾਵਾਂ 'ਤੇ ਅੰਸ਼ਕ ਬੱਦਲ ਛਾਏ ਰਹਿਣਗੇ ਅਤੇ ਹਲਕੀ ਬਾਰਿਸ਼ ਵੀ ਹੋ ਸਕਦੀ ਹੈ।
-ਮੌਸਮ ਵਿਭਾਗ ਅਨੁਸਾਰ ਇਹ ਸਿਲਸਿਲਾ 24 ਮਈ ਤੱਕ ਜਾਰੀ ਰਹੇਗਾ।
-ਇਸ ਦੌਰਾਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ ਅਤੇ ਗਰਮੀ ਤੋਂ ਰਾਹਤ ਮਿਲੇਗੀ।
-ਇਸ ਦੇ ਨਾਲ ਹੀ ਅੰਮ੍ਰਿਤਸਰ ਸਮੇਤ ਕਈ ਜ਼ਿਲਿਆਂ 'ਚ 22 ਮਈ ਤੋਂ ਮੌਸਮ 'ਚ ਬਦਲਾਅ ਹੋਵੇਗਾ, ਉਦੋਂ ਤੱਕ ਮੌਸਮ ਸਾਫ ਰਹਿਣ ਦੀ ਉਮੀਦ ਹੈ।
ਦਿੱਲੀ 'ਚ ‘ਯੈਲੋ ਅਲਰਟ’ (Yellow Alert)
ਆਈਐਮਡੀ ਮੁਤਾਬਕ ਵੀਰਵਾਰ ਨੂੰ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਅਤੇ ਸ਼ੁੱਕਰਵਾਰ ਨੂੰ 45 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਸ਼ਹਿਰ ਦੇ ਕੁਝ ਹਿੱਸਿਆਂ ਵਿੱਚ ਹੀਟਵੇਵ ਕਾਰਨ ‘ਯੈਲੋ ਅਲਰਟ’ ਦੀ ਚੇਤਾਵਨੀ ਜਾਰੀ ਕੀਤੀ ਹੈ। ਸ਼ਨੀਵਾਰ ਨੂੰ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਤੇਜ਼ ਹਵਾਵਾਂ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਹਫਤੇ ਦੇ ਅੰਤ ਵਿੱਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੱਕ ਹੇਠਾਂ ਆ ਸਕਦਾ ਹੈ।
ਇਨ੍ਹਾਂ ਸੂਬਿਆਂ ਵਿੱਚ ਹੀਟਵੇਵ ਅਲਰਟ (Heatwave Alert)
ਮੌਸਮ ਵਿਭਾਗ ਮੁਤਾਬਕ ਰਾਜਸਥਾਨ, ਦੱਖਣੀ ਪੰਜਾਬ, ਦੱਖਣੀ ਹਰਿਆਣਾ ਅਤੇ ਮੱਧ ਪ੍ਰਦੇਸ਼ ਦੇ ਕੁਝ ਇਲਾਕਿਆਂ 'ਚ 19 ਤੋਂ 20 ਮਈ ਤੱਕ ਹੀਟਵੇਵ ਦੀ ਚਿਤਾਵਨੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਵਿਦਰਭ ਵਿੱਚ 19 ਤੋਂ 21 ਮਈ ਦਰਮਿਆਨ ਹੀਟਵੇਵ ਦੀ ਸੰਭਾਵਨਾ ਹੈ। ਓਡੀਸ਼ਾ ਵਿੱਚ 22 ਮਈ ਨੂੰ ਹੀਟਵੇਵ ਅਲਰਟ ਹੈ।
ਇਹ ਵੀ ਪੜ੍ਹੋ : Monsoon 2022: ਤੇਜ਼ ਹਵਾਵਾਂ ਨਾਲ ਤਾਪਮਾਨ ਵਿੱਚ ਗਿਰਾਵਟ! ਮੀਂਹ ਦਾ ਇੰਤਜ਼ਾਰ ਕਰ ਰਹੇ ਲੋਕ!
ਆਈਐਮਡੀ ਵੱਲੋਂ ਭਵਿੱਖਬਾਣੀ (Forecast by IMD)
ਦੇਸ਼ ਵਿੱਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ ਅਤੇ ਲੋਕਾਂ ਨੂੰ ਭਰ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਫਿਲਹਾਲ, ਮਾਨਸੂਨ ਅੰਡੇਮਾਨ ਅਤੇ ਨਿਕੋਬਾਰ ਦੇ ਉੱਪਰ ਪਹੁੰਚ ਗਿਆ ਹੈ ਅਤੇ ਮੰਨਿਆ ਜਾ ਰਿਹਾ ਹੈ ਕਿ ਇਹ 27 ਮਈ ਨੂੰ ਕੇਰਲ ਪਹੁੰਚ ਜਾਵੇਗਾ।
Summary in English: Monsoon 2022: Bad weather somewhere! Wailing with rain somewhere!