OUAT Farmer’s Fair 2023: ਉੜੀਸਾ ਦੇ ਭੁਵਨੇਸ਼ਵਰ ਵਿੱਚ ਦੋ ਰੋਜ਼ਾ ਕਿਸਾਨ ਮੇਲੇ ਦਾ ਪ੍ਰਬੰਧ ਕੀਤਾ ਗਿਆ ਹੈ, ਜਿਸ ਦਾ ਆਯੋਜਨ ਓਡੀਸ਼ਾ ਯੂਨੀਵਰਸਿਟੀ ਆਫ ਐਗਰੀਕਲਚਰ ਐਂਡ ਟੈਕਨਾਲੋਜੀ (OUAT) ਵੱਲੋਂ ਕੀਤਾ ਗਿਆ ਹੈ। ਸੰਸਥਾ ਵੱਲੋਂ ਚੁੱਕਿਆ ਗਿਆ ਇਹ ਕਦਮ ਵਾਕਿਆ ਹੀ ਸ਼ਲਾਘਾਯੋਗ ਹੈ। ਇਹ ਸੰਸਥਾ ਖੇਤੀਬਾੜੀ ਸੈਕਟਰ ਨੂੰ ਹੋਰ ਮਜ਼ਬੂਤ ਤੇ ਪ੍ਰਫੁੱਲਤ ਕਰਨ ਲਈ ਕਈ ਅਹਿਮ ਕਦਮ ਚੁੱਕ ਰਹੀ ਹੈ, ਇਸੇ ਲੜੀ ਤਹਿਤ ਭਾਰਤੀ ਖੇਤੀ ਖੋਜ ਪ੍ਰੀਸ਼ਦ (ICAR) ਅਤੇ ਖੇਤੀਬਾੜੀ ਅਤੇ ਤਕਨਾਲੋਜੀ ਯੂਨੀਵਰਸਿਟੀ (OUAT) ਵਿਚਕਾਰ ਵਿਭਾਗੀ ਅਧਿਕਾਰੀਆਂ ਦੀ ਹਾਜ਼ਰੀ ਵਿਚ ਇੱਕ ਸਹਿਮਤੀ ਪੱਤਰ 'ਤੇ ਹਸਤਾਖਰ ਕੀਤੇ ਗਏ।
ਮੇਲੇ ਦੇ ਪਹਿਲੇ ਦਿਨ ਕਿਸਾਨਾਂ ਅਤੇ ਉੱਦਮੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੇਲੇ ਵਿੱਚ ਉੜੀਸਾ ਦੇ ਸਾਰੇ ਜ਼ਿਲ੍ਹਿਆਂ ਦੇ 600 ਤੋਂ ਵੱਧ ਕਿਸਾਨਾਂ ਅਤੇ ਖੇਤੀ ਉੱਦਮੀਆਂ ਨੇ ਭਾਗ ਲਿਆ, ਜਦੋਂਕਿ 2000 ਤੋਂ ਵੱਧ ਖੇਤੀ ਮਾਹਿਰ ਅਤੇ ਬੁੱਧੀਜੀਵੀ ਮੇਲੇ ਦਾ ਹਿੱਸਾ ਬਣੇ।
ਦੱਸ ਦਈਏ ਕਿ ਮੇਲੇ ਦੇ ਪਹਿਲੇ ਦਿਨ ਓ.ਯੂ.ਏ.ਟੀ. (OUAT) ਦਾ ਉਦਘਾਟਨ ਉਪ ਕੁਲਪਤੀ ਪ੍ਰਭਾਤ ਕੁਮਾਰ ਰਾਉਲ ਦੀ ਮੌਜੂਦਗੀ ਵਿੱਚ ਕੀਤਾ ਗਿਆ। ਪਹਿਲੇ ਦਿਨ ਕਿਸਾਨਾਂ ਅਤੇ ਖੇਤੀ ਉੱਦਮੀਆਂ ਦੀ ਚੰਗੀ ਮੌਜੂਦਗੀ ਦੇਖਣ ਨੂੰ ਮਿਲੀ। ਮੇਲੇ ਦੇ ਦੂਜੇ ਦਿਨ ਵੱਧ ਤੋਂ ਵੱਧ ਲੋਕਾਂ ਦੀ ਹਾਜ਼ਰੀ ਦਰਜ ਹੋਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : OUAT Kisan Mela 2023: ਉੜੀਸਾ 'ਚ ਦੋ ਰੋਜ਼ਾ ਕਿਸਾਨ ਮੇਲੇ ਦਾ ਆਯੋਜਨ, ਕਿਸਾਨ ਨਵੀਆਂ ਤਕਨੀਕਾਂ ਤੋਂ ਹੋਣਗੇ ਜਾਣੂ
ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਇੱਥੇ 50 ਸਟਾਲਾਂ ਰਾਹੀਂ ਕਿਸਾਨਾਂ ਨੂੰ ਖੇਤੀ ਨਾਲ ਸਬੰਧਤ ਵੱਖ-ਵੱਖ ਵਿਸ਼ਿਆਂ ਅਤੇ ਗਿਆਨ ਬਾਰੇ ਜਾਣਨ ਦਾ ਮੌਕਾ ਮਿਲ ਰਿਹਾ ਹੈ। ਹਰੇਕ ਸਟਾਲ 'ਤੇ ਖੇਤੀ ਨਾਲ ਸਬੰਧਤ ਵੱਖ-ਵੱਖ ਵਿਸ਼ਿਆਂ ਨੂੰ ਪ੍ਰਦਰਸ਼ਿਤ ਕੀਤਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਇਸ ਮੇਲੇ ਰਾਹੀਂ ਸਾਡੇ ਕਿਸਾਨ ਭਰਾਵਾਂ ਅਤੇ ਭੈਣਾਂ ਨੂੰ ਖੇਤੀ ਦੇ ਨਵੇਂ ਤਰੀਕਿਆਂ, ਜੈਵਿਕ ਖੇਤੀ ਦੇ ਤਰੀਕਿਆਂ, ਖੇਤੀ ਲਈ ਕਿਹੜੇ ਸਾਧਨਾਂ ਦੀ ਲੋੜ ਹੈ, ਬਿਹਤਰ ਖੇਤੀ ਵਿਧੀਆਂ ਆਦਿ ਬਾਰੇ ਜਾਣਨ ਦਾ ਮੌਕਾ ਮਿਲ ਸਕਦਾ ਹੈ ਅਤੇ ਨਾਲ ਹੀ ਆਪਣੇ ਗਿਆਨ ਨੂੰ ਵੀ ਅੱਪਗ੍ਰੇਡ ਕੀਤਾ ਜਾ ਸਕਦਾ ਹੈ।
Summary in English: MoU signed between OUAT and ICAR Institute Odisha