KVK: ਕ੍ਰਿਸ਼ੀ ਵਿਗਆਨ ਕੇਂਦਰ ਵੱਲੋਂ ਸਮੇਂ-ਸਮੇਂ 'ਤੇ ਕਿੱਤਾ ਮੁੱਖੀ ਸਿਖਲਾਈ ਕੋਰਸ ਅਤੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਜਾਂਦਾ ਹੈ। ਇਸ ਦਾ ਮਕਸਦ ਬੇਰੁਜ਼ਗਾਰੀ ਦੀ ਸਮੱਸਿਆ ਨੂੰ ਠੱਲ੍ਹ ਪਾਉਣਾ ਅਤੇ ਪਰਿਵਾਰ ਦੀ ਆਮਦਨ ਵਿੱਚ ਵਾਧਾ ਕਰਨਾ ਹੈ, ਤਾਂ ਜੋ ਵੱਧ ਤੋਂ ਵੱਧ ਲੋਕ ਆਤਮ-ਨਿਰਭਰ ਬਣ ਸਕਣ। ਇਸੀ ਲੜੀ 'ਚ ਕ੍ਰਿਸ਼ੀ ਵਿਗਆਨ ਕੇਂਦਰ ਲੰਗੜੋਆ ਵਿਖੇ ਕੁਦਰਤੀ ਖੇਤੀ ਬਾਬਤ ਜਾਗਰੂਕਤਾ ਕੈਂਪ ਲਗਾਇਆ ਗਿਆ।
ਦੱਸ ਦੇਈਏ ਕਿ ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ (ਸ਼ਹੀਦ ਭਗਤ ਸਿੰਘ ਨਗਰ) ਵੱਲੋਂ ਮਿਤੀ 12 ਦਸੰਬਰ, 2023 ਨੂੰ ਪਿੰਡ ਜਾਨੀਵਾਲ ਵਿਖੇ ਕੁਦਰਤੀ ਖੇਤੀ ਬਾਬਤ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ 64 ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਹਿਸਾ ਲਿਆ। ਕੈਂਪ ਦੀ ਸ਼ੁਰੂਆਤ ਵਿੱਚ ਡਾ. ਆਰਤੀ ਵਰਮਾ (ਸਬਜੀ ਵਿਗਿਆਨ) ਨੇ ਪਹੁੰਚੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਜੀ ਆਇਆ ਕਿਹਾ ਅਤੇ ਅੱਜ ਦੇ ਸਮੇਂ ਵਿੱਚ ਕੁਦਰਤੀ ਖੇਤੀ ਦੀ ਮੱਹਤਤਾ ਬਾਰੇ ਚਾਨਣਾ ਪਾਇਆ। ਉਹਨਾਂ ਨੇ ਦੱਸਿਆ ਕਿ ਕੇ.ਵੀ.ਕੇ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਜਿਲੇ ਵਿੱਚ ਕੁਦਰਤੀ ਖੇਤੀ ਸਬੰਧੀ ਜਾਗਰੁਕਤਾ ਕੈਂਪ, ਸਿਖਲਾਈ ਕੈਂਪ ਅਤੇ ਪ੍ਰਦਰਸ਼ਨੀਆਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ।
ਇਸ ਮੌਕੇ ਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਾਇੰਸਦਾਨ- ਡਾ. ਬਲਜੀਤ ਸਿੰਘ, ਸਹਾਇਕ ਪ੍ਰੌਫੈਸਰ ( ਕੀਟ ਵਿਗਿਆਨ), ਨੇ ਕੁਦਰਤੀ ਖੇਤੀ ਦੇ ਜਰੂਰੀ ਨੁਕਤੇ ਤੇ ਪਹਿਲੂ, ਕੁਦਰਤੀ ਤਰੀਕਿਆਂ ਨਾਲ ਕੀੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਬਾਰੇ ਜਾਣਕਾਰੀ ਸਾਂਝੀ ਕੀਤੀ। ਡਾ. ਆਰਤੀ ਵਰਮਾ ਨੇ ਕੁਦਰਤੀ ਖੇਤੀ ਦੁਆਰਾ ਤਿਆਰ ਫਲ ਅਤੇ ਸਬਜੀਆਂ ਦੀ ਪੌਸ਼ਟਿਕਤਾ ਬਾਰੇ ਵੀ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ। ਉਹਨਾਂ ਨੇ ਸਰਦੀ ਦੀਆਂ ਸਬਜ਼ੀਆਂ ਤੇ ਖੁੰਬਾਂ ਦੀ ਸਫਲ ਕਾਸ਼ਤ ਬਾਰੇ ਵੀ ਦੱਸਿਆ।
ਇਹ ਵੀ ਪੜੋ: Dr. Ajmer Singh Dhatt ਪੀ.ਏ.ਯੂ. ਦੇ ਨਿਰਦੇਸ਼ਕ ਖੋਜ ਨਿਯੁਕਤ
ਇਸ ਮੌਕੇ ਤੇ ਸ਼ੀਮਤੀ ਰੇਨੂ ਬਾਲਾ, ਡਿਮਾਨਸਟ੍ਰੇਟਰ (ਗ੍ਰਹਿ ਵਿਗਿਆਨ) ਨੇ ਕਿਸਾਨ ਵੀਰਾਂ ਅਤੇ ਬੀਬੀਆਂ ਨੂੰ ਕ੍ਰਿਸ਼ੀ ਵਿਗਿਆਨ ਵਿਖੇ ਹੋ ਰਹੀਆਂ ਕਿਸਾਨ ਵੀਰਾਂ ਅਤੇ ਬੀਬੀਆਂ ਲਈ ਆਯੋਜਿਤ ਗਤੀਵਿਧੀਆਂ ਬਾਰੇ ਜਾਣੂ ਕਰਾਇਆ। ਉਹਨਾਂ ਨੇ ਕੇ.ਵੀ.ਕੇ ਵਿਖੇ ਵੱਖ-ਵੱਖ ਸਿਖਲਾਈ ਕੋਰਸਾਂ ਬਾਰੇ ਵੀ ਦੱਸਿਆ। ਇਸ ਦੇ ਨਾਲ ਹੀ ਸਵੈ ਸਹਾਇਕ ਸੰਗਠਨਾਂ ਬਾਰੇ ਵੀ ਚਾਨਣਾ ਪਾਇਆ। ਇਸ ਜਾਗਰੂਕਤਾ ਕੈਂਪ ਵਿੱਚ ਪਿੰਡ ਜਾਨੀਵਾਲ ਦੇ ਸਰਪੰਚ ਜੀਤ ਰਾਮ ਅਤੇ ਕ੍ਰਿਸ਼ੀ ਸਖੀਆਂ ਕਮਲੇਸ਼ ਰਾਣੀ ਅਤੇ ਜੋਗਿੰਦਰ ਕੌਰ ਆਦਿ ਵੀ ਸ਼ਾਮਲ ਸਨ।
ਸਰੋਤ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (Punjab Agricultural University)
Summary in English: Natural Farming Awareness Camp