ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਗਈ ਹੈ ਅਤੇ ਭਗਵੰਤ ਮਾਨ ਸੂਬੇ ਦੇ ਨਵੇਂ ਮੁੱਖ ਮੰਤਰੀ ਬਣੇ ਹਨ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਾਂਗਰਸ 'ਤੇ ਤਾਅਨੇਬਾਜੀ ਦਾ ਦੌਰ ਜਾਰੀ ਹੈ। ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਦਾ ਪੱਖ ਲੈਂਦਿਆਂ ਕਾਂਗਰਸ ਖਿਲਾਫ ਬਿਆਨ ਦਿੱਤਾ ਹੈ। ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਮਾਨ ਨੇ ਪੰਜਾਬ ਵਿੱਚ ਮਾਫੀਆ ਵਿਰੋਧੀ ਦੌਰ ਦੀ ਸ਼ੁਰੂਆਤ ਕੀਤੀ ਹੈ।
ਭਗਵੰਤ ਮਾਨ ਦੀ ਤਾਰੀਫ ਕਰਦਿਆਂ ਕਾਂਗਰਸ ਉੱਤੇ ਕੱਸਿਆ ਤੰਜ
ਨਵਜੋਤ ਸਿੰਘ ਸਿੱਧੂ ਨੇ ਟਵੀਟ ਰਾਹੀਂ , "ਸਭ ਤੋਂ ਖੁਸ਼ ਵਿਅਕਤੀ ਉਹ ਹੁੰਦਾ ਹੈ ਜਿਸਦੀ ਕਿਸੇ ਨੂੰ ਉਮੀਦ ਨਹੀਂ ਹੁੰਦੀ। ਭਗਵੰਤ ਮਾਨ ਨੇ ਉਮੀਦ ਦੇ ਪਹਾੜ ਨਾਲ ਪੰਜਾਬ ਵਿੱਚ ਇੱਕ ਨਵੇਂ ਐਂਟੀ-ਮਾਫੀਆ ਯੁੱਗ ਦੀ ਸ਼ੁਰੂਆਤ ਕੀਤੀ ਹੈ। ਉਮੀਦ ਹੈ ਕਿ ਉਹ ਪੰਜਾਬ ਨੂੰ ਮੁੜ ਸੁਰਜੀਤੀ ਦੇ ਰਾਹ 'ਤੇ ਲਿਆਏਗਾ।"
ਚੋਣਾਂ ਵਿੱਚ ਸਿੱਧੂ ਅਤੇ ਚੰਨੀ ਦੀ ਹੋਈ ਸੀ ਹਾਰ
ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਕਾਂਗਰਸ ਦੀ ਅੰਦਰੂਨੀ ਲੜਾਈ ਕਾਰਨ ਪਾਰਟੀ ਨੂੰ ਨਮੋਸ਼ੀ ਭਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਚੋਣਾਂ ਤੋਂ ਪਹਿਲਾਂ ਸਿੱਧੂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਆਹਮੋ-ਸਾਹਮਣੇ ਹੋ ਗਏ ਸਨ, ਜਿਸ ਤੋਂ ਬਾਅਦ ਦੋਵਾਂ ਵਿਚਾਲੇ ਮਤਭੇਦ ਹੋਰ ਡੂੰਘੇ ਹੋ ਗਏ। ਸਿੱਧੂ ਨੇ ਉਨ੍ਹਾਂ 'ਤੇ ਡਰੱਗ ਮਾਫੀਆ ਨੂੰ ਬਚਾਉਣ ਅਤੇ ਬੇਅਦਬੀ ਦੇ ਸੰਵੇਦਨਸ਼ੀਲ ਮਾਮਲੇ ਵਿੱਚ ਦੋਸ਼ੀ ਸਿਆਸੀ ਵਿਰੋਧੀਆਂ ਪ੍ਰਤੀ ਨਰਮ ਰਵੱਈਏ ਦਾ ਦੋਸ਼ ਵੀ ਲਗਾਇਆ ਸੀ। ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੂੰ ਬਿਨਾਂ ਕਿਸੇ ਰਸਮੀ ਤੌਰ 'ਤੇ ਉੱਚ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ ਅਤੇ ਉਨ੍ਹਾਂ ਦੀ ਥਾਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਦਿੱਤਾ ਸੀ।
ਚੋਣਾਂ ਵਿੱਚ, ਸਿੱਧੂ ਖੁਦ ਅੰਮ੍ਰਿਤਸਰ ਪੂਰਬੀ ਸੀਟ ਤੋਂ ਆਮ ਆਦਮੀ ਪਾਰਟੀ ਦੀ ਜੀਵਨਜੋਤ ਕੌਰ ਤੋਂ 6,000 ਤੋਂ ਵੱਧ ਵੋਟਾਂ ਦੇ ਫਰਕ ਨਾਲ ਹਾਰ ਗਏ ਸਨ। ਜਦਕਿ. ਚਰਨਜੀਤ ਸਿੰਘ ਚੰਨੀ ਨੂੰ ਦੋਵੇਂ ਸੀਟਾਂ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ।
ਇਹ ਵੀ ਪੜ੍ਹੋ : ਪੀਓ ਇਨ੍ਹਾਂ ਫਲਾਂ ਦਾ ਜੂਸ, ਪਾਓ ਹਾਈ ਬਲੱਡ ਪ੍ਰੈਸ਼ਰ ਤੋਂ ਰਾਹਤ!
Summary in English: Navjot Singh Sidhu lashes out at Congress Congratulations to the new Chief Minister of Punjab Bhagwant Mann