ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਹਰ ਸੰਭਵ ਯਤਨ ਕਰ ਰਹੀ ਹੈ। ਜਿਸਦੇ ਚਲਦਿਆਂ ਹੁਣ ਸਰਕਾਰ ਵੱਲੋਂ ਜਲਦ ਹੀ ਨਵੀਂ ਖੇਤੀਬਾੜੀ ਨੀਤੀ ਤਿਆਰ ਕੀਤੀ ਜਾਵੇਗੀ।
Punjab Government: ਪੰਜਾਬ ਦੀ ਸੱਤਾਧਾਰੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਜੰਗੀ ਪੱਧਰ 'ਤੇ ਕੰਮ ਕਰ ਰਹੀ ਹੈ, ਤਾਂ ਜੋ ਕਿਸਾਨਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਇਸੀ ਲੜੀ ਨੂੰ ਅੱਗੇ ਤੋਰਦਿਆਂ ਹੁਣ ਪੰਜਾਬ ਸਰਕਾਰ ਨੇ ਨਵੀਂ ਖੇਤੀਬਾੜੀ ਨੀਤੀ ਤਿਆਰ ਕਰਨ ਦਾ ਫੈਸਲਾ ਲਿਆ ਹੈ। ਆਓ ਜਾਣਦੇ ਹਾਂ ਇਸ ਬਾਰੇ ਵਧੇਰੇ ਜਾਣਕਾਰੀ...
Good News for Farmers: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਉਣ ਵਾਲੇ ਸੀਜ਼ਨ ਦੀਆਂ ਫਸਲਾਂ ਤੇ ਬੀਜਾਂ ਨੂੰ ਲੈ ਬੇਹੱਦ ਗੰਭੀਰ ਹਨ, ਜਿਸਦੇ ਚਲਦਿਆਂ ਉਹ ਸੰਬੰਧਤ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕਰਦੇ ਰਹਿੰਦੇ ਹਨ। ਸੋਮਵਾਰ ਨੂੰ ਵੀ ਮੁੱਖ ਮੰਤਰੀ ਮਾਨ ਨੇ ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਵਿੱਚ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਮੌਜੂਦ ਸਨ।
ਕਿਸਾਨਾਂ ਤੇ ਮਾਹਿਰਾਂ ਨਾਲ ਸਲਾਹ
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜਲਦ ਹੀ ਖੇਤੀਬਾੜੀ ਨੀਤੀ ਤਿਆਰ ਕੀਤੀ ਜਾਵੇਗੀ ਅਤੇ ਇਸ ਬਾਰੇ ਕਿਸਾਨਾਂ ਤੇ ਖੇਤੀ ਮਾਹਿਰਾਂ ਤੋਂ ਸਲਾਹ ਵੀ ਲਈ ਜਾਵੇਗੀ।
ਇਹ ਵੀ ਪੜ੍ਹੋ : ਛੋਟੇ-ਸੀਮਾਂਤ ਕਿਸਾਨਾਂ ਦੀ ਆਮਦਨ ਵਧਾਉਣ ਦਾ ਟੀਚਾ, ਕਿਸਾਨਾਂ ਲਈ ਅੰਤਰ-ਫਸਲੀ ਪ੍ਰਣਾਲੀ ਵਿਕਸਿਤ
ਮੁੱਖ ਮੰਤਰੀ ਮਾਨ ਵੱਲੋਂ ਟਵੀਟ
ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਦੱਸਿਆ ਕਿ, ‘ਖੇਤੀਬਾੜੀ ਮਹਿਕਮੇ ਤੇ PAU ਦੇ ਅਫਸਰਾਂ ਨਾਲ ਅਹਿਮ ਮੀਟਿੰਗ ਕੀਤੀ ਤੇ ਆਉਣ ਵਾਲੇ ਸੀਜ਼ਨ ਦੀਆਂ ਫ਼ਸਲਾਂ ਤੇ ਬੀਜਾਂ ਸੰਬੰਧੀ ਚਰਚਾ ਕੀਤੀ… ਸਾਡੀ ਸਰਕਾਰ ਦੀ ਕੋਸ਼ਿਸ਼ ਹੈ ਆਉਣ ਵਾਲੀਆਂ ਫ਼ਸਲਾਂ ਲਈ ਫੈਸਲੇ ਕਿਸਾਨਾਂ ਨਾਲ ਸਲਾਹ ਕਰਕੇ ਲਏ ਜਾਣਗੇ ਤੇ ਜਲਦ ਹੀ ਖੇਤੀਬਾੜੀ ਨੀਤੀ ਵੀ ਕਿਸਾਨਾਂ ਤੇ ਮਾਹਿਰਾਂ ਦੀ ਸਲਾਹ ਨਾਲ ਤਿਆਰ ਕੀਤੀ ਜਾਵੇਗੀ…
ਅੱਜ ਖੇਤੀਬਾੜੀ ਮਹਿਕਮੇ ਤੇ PAU ਦੇ ਅਫਸਰਾਂ ਨਾਲ ਅਹਿਮ ਮੀਟਿੰਗ ਕੀਤੀ ਤੇ ਆਉਣ ਵਾਲੇ ਸੀਜ਼ਨ ਦੀਆਂ ਫ਼ਸਲਾਂ ਤੇ ਬੀਜਾਂ ਸੰਬੰਧੀ ਚਰਚਾ ਕੀਤੀ...
— Bhagwant Mann (@BhagwantMann) January 3, 2023
ਸਾਡੀ ਸਰਕਾਰ ਦੀ ਕੋਸ਼ਿਸ਼ ਹੈ ਆਉਣ ਵਾਲੀਆਂ ਫ਼ਸਲਾਂ ਲਈ ਫੈਸਲੇ ਕਿਸਾਨਾਂ ਨਾਲ ਸਲਾਹ ਕਰਕੇ ਲਏ ਜਾਣਗੇ ਤੇ ਜਲਦ ਹੀ ਖੇਤੀਬਾੜੀ ਨੀਤੀ ਵੀ ਕਿਸਾਨਾਂ ਤੇ ਮਾਹਿਰਾਂ ਦੀ ਸਲਾਹ ਨਾਲ ਤਿਆਰ ਕੀਤੀ ਜਾਵੇਗੀ... pic.twitter.com/RJaT64iXmd
Summary in English: New Agriculture policy will be prepared with the advice of farmers and experts: CM