ਜੇਕਰ ਤੁਸੀਂ ਵੀਂ ਨਵੇਂ ਸਾਲ ਦਾ ਜਸ਼ਨ ਮਨਾਉਣ ਜਾ ਰਹੇ ਹੋ, ਤਾਂ ਤੁਰੰਤ ਆਪਣੇ ਸ਼ਹਿਰ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਬਾਰੇ ਜਾਣਕਾਰੀ ਪ੍ਰਾਪਤ ਕਰੋ।
Petrol Diesel Price: ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ 'ਚ ਲਗਾਤਾਰ ਉਤਾਰ-ਚੜ੍ਹਾਅ ਹੋ ਰਿਹਾ ਹੈ। ਪਰ ਭਾਰਤ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਕਈ ਮਹੀਨਿਆਂ ਤੋਂ ਸਥਿਰ ਹਨ। ਅੱਜ ਸਾਲ 2022 ਦਾ ਦੂਜਾ ਆਖਰੀ ਦਿਨ ਯਾਨੀ 30 ਦਸੰਬਰ 2022 ਹੈ। ਅਜਿਹੇ 'ਚ ਹਰ ਕਿਸੇ ਦੇ ਮਨ 'ਚ ਇਹ ਸਵਾਲ ਹੈ ਕਿ ਨਵੇਂ ਸਾਲ 'ਤੇ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਕੀ ਹੋਵੇਗੀ ਜਾਂ ਫਿਰ ਜੋ ਲੋਕ ਆਪਣੀ ਕਾਰ ਰਾਹੀਂ ਨਵੇਂ ਸਾਲ ਨੂੰ ਮਨਾਉਣ ਲਈ ਘਰੋਂ ਬਾਹਰ ਨਿਕਲ ਰਹੇ ਹਨ, ਉਨ੍ਹਾਂ ਲਈ ਇਹ ਜਾਣਨਾ ਬਹੁਤ ਜ਼ਰੂਰੀ ਹੋ ਜਾਂਦਾ ਹੈ ਕਿ ਉਨ੍ਹਾਂ ਦੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦਾ ਤਾਜ਼ਾ ਭਾਅ ਕੀ ਚੱਲ ਰਿਹਾ ਹੈ? ਇਸ ਲਈ ਅੱਜ ਅਸੀਂ ਤੁਹਾਡੇ ਲਈ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਬਾਰੇ ਜਾਣਕਾਰੀ ਲੈ ਕੇ ਆਏ ਹਾਂ।
ਭਾਰਤੀ ਤੇਲ ਕੰਪਨੀਆਂ ਮੁਤਾਬਕ ਪਿਛਲੇ 7 ਮਹੀਨਿਆਂ ਤੋਂ ਭਾਵ ਯਾਨੀ ਕਿ ਮਈ ਮਹੀਨੇ ਤੋਂ ਦੇਸ਼ ਦੇ ਕਈ ਵੱਡੇ ਮਹਾਨਗਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ। ਪਰ ਇਸ ਸਮੇਂ ਦੌਰਾਨ ਦੇਸ਼ ਦੇ ਕੁਝ ਸ਼ਹਿਰਾਂ ਵਿੱਚ ਸਥਾਨਕ ਟੈਕਸ, ਡੀਲਰ ਕਮਿਸ਼ਨ ਅਤੇ ਵੈਟ ਆਦਿ ਵਿੱਚ ਤਬਦੀਲੀਆਂ ਕਾਰਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਮੀ ਅਤੇ ਵਾਧਾ ਹੋਇਆ ਹੈ।
ਅੱਜ 30 ਦਸੰਬਰ, 2022 ਲਈ ਭਾਰਤ ਸਰਕਾਰ ਦੀਆਂ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਅੱਜ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਜਿਵੇਂ ਕਿ ਅਸੀਂ ਤੁਹਾਨੂੰ ਦੱਸਿਆ ਹੈ ਕਿ ਸਾਲ 2022 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੇ ਮੋਰਚੇ 'ਤੇ ਜ਼ਿਆਦਾ ਬਦਲਾਅ ਨਹੀਂ ਦੇਖਿਆ ਗਿਆ ਹੈ। ਅਜਿਹੇ 'ਚ ਉਮੀਦ ਜਤਾਈ ਜਾ ਰਹੀ ਹੈ ਕਿ ਨਵੇਂ ਸਾਲ 'ਤੇ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਰਹਿ ਸਕਦੀਆਂ ਹਨ।
ਅਜਿਹੀ ਸਥਿਤੀ ਵਿੱਚ, ਆਓ ਜਾਣਦੇ ਹਾਂ ਕਿ ਅੱਜ ਸ਼ੁੱਕਰਵਾਰ ਨੂੰ ਤੁਹਾਡੇ ਸ਼ਹਿਰ ਵਿੱਚ ਕਿੰਨਾ ਪੈਟਰੋਲ ਅਤੇ ਡੀਜ਼ਲ ਵਿਕ ਰਿਹਾ ਹੈ।
ਜਾਣੋ, ਪ੍ਰਮੁੱਖ ਮਹਾਨਗਰਾਂ ਦੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ
ਸ਼ਹਿਰਾਂ ਦੇ ਨਾਮ |
ਡੀਜ਼ਲ ਦੀ ਕੀਮਤ |
ਪੈਟਰੋਲ ਦੀ ਕੀਮਤ |
ਦਿੱਲੀ |
89.62 |
96.72 |
ਮੁੰਬਈ |
94.27 |
106.31 |
ਕੋਲਕਾਤਾ |
92.76 |
106.03 |
ਚੇਨਈ |
94.24 |
102.63 |
ਇਹ ਵੀ ਪੜ੍ਹੋ : Petrol Diesel Rate: ਕੱਚੇ ਤੇਲ ਦੀਆਂ ਕੀਮਤਾਂ 'ਚ ਬਦਲਾਅ, ਜਾਣੋ ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ
ਜਾਣੋ, ਵੱਖ-ਵੱਖ ਸ਼ਹਿਰਾਂ ਦੇ ਪੈਟਰੋਲ-ਡੀਜ਼ਲ ਦੀਆਂ ਤਾਜ਼ਾ ਕੀਮਤਾਂ
ਸ਼ਹਿਰ ਦਾ ਨਾਮ |
ਪੈਟਰੋਲ ਰੁਪਏ ਪ੍ਰਤੀ ਲੀਟਰ |
ਡੀਜ਼ਲ ਰੁਪਏ ਪ੍ਰਤੀ ਲੀਟਰ |
ਜੈਪੁਰ |
108.48 |
93.72 |
ਪਟਨਾ |
107.24 |
94.04 |
Summary in English: New rates on the new year, these are the new prices of petrol-diesel, know if it is expensive or cheap?