Agri News: ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਨਵੀਂ ਦਿੱਲੀ ਦੇ ਕ੍ਰਿਸ਼ੀ ਭਵਨ ਵਿਖੇ ਉਜ਼ਬੇਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਜਮਸ਼ੀਦ ਖੋੜਜਾਵ ਨਾਲ ਮੁਲਾਕਾਤ ਕੀਤੀ ਅਤੇ ਦੋਵਾਂ ਦੇਸ਼ਾਂ ਦਰਮਿਆਨ ਖੇਤੀਬਾੜੀ ਨਿਰਯਾਤ ਅਤੇ ਖੇਤੀਬਾੜੀ ਖੋਜ ਵਿੱਚ ਸਹਿਯੋਗ ਵਰਗੇ ਕਈ ਵਿਸ਼ਿਆਂ 'ਤੇ ਚਰਚਾ ਕੀਤੀ।
Agricultural Export Sector: ਉਜ਼ਬੇਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਜਮਸ਼ੀਦ ਖੋੜਜਾਵ ਅਤੇ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਵਿਚਾਲੇ ਵੀਰਵਾਰ ਨੂੰ ਮੀਟਿੰਗ ਹੋਈ। ਨਵੀਂ ਦਿੱਲੀ ਦੇ ਕ੍ਰਿਸ਼ੀ ਭਵਨ ਵਿੱਚ ਹੋਈ ਇਸ ਮੀਟਿੰਗ ਦੌਰਾਨ ਕਈ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ ਗਈ। ਇਸ ਦੌਰਾਨ ਦੋਵਾਂ ਦੇਸ਼ਾਂ ਦਰਮਿਆਨ ਖੇਤੀਬਾੜੀ ਖੇਤਰ ਵਿੱਚ ਚੱਲ ਰਹੇ ਸਹਿਯੋਗ ਨੂੰ ਅੱਗੇ ਲਿਜਾਣ 'ਤੇ ਸਹਿਮਤੀ ਬਣੀ।
ਤੋਮਰ ਨੇ ਖੋੜਜਾਵ ਨੂੰ ਦਿੱਤੀ ਵਧਾਈ
ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਖੋੜਜਾਵ ਨੂੰ ਉਜ਼ਬੇਕਿਸਤਾਨ ਦਾ ਉਪ ਪ੍ਰਧਾਨ ਮੰਤਰੀ ਨਿਯੁਕਤ ਕੀਤੇ ਜਾਣ 'ਤੇ ਵਧਾਈ ਦਿੰਦੇ ਹੋਏ ਕਿਹਾ ਹੈ ਕਿ ਪਹਿਲਾਂ ਖੇਤੀਬਾੜੀ ਮੰਤਰੀ ਹੋਣ ਦਾ ਉਨ੍ਹਾਂ ਦਾ ਤਜਰਬਾ ਉਨ੍ਹਾਂ ਦੀ ਨਵੀਂ ਭੂਮਿਕਾ ਲਈ ਬਹੁਤ ਮਦਦਗਾਰ ਹੋਵੇਗਾ। ਖੇਤੀਬਾੜੀ ਮੰਤਰੀ ਤੋਮਰ ਨੇ ਕਿਹਾ ਕਿ ਦੋਵਾਂ ਦੇਸ਼ਾਂ ਦੇ ਬਹੁਤ ਚੰਗੇ ਕੂਟਨੀਤਕ ਅਤੇ ਵਪਾਰਕ ਸਬੰਧ ਹਨ। ਉਜ਼ਬੇਕਿਸਤਾਨ ਨਾਲ ਭਾਰਤ ਦੇ ਕੂਟਨੀਤਕ ਸਬੰਧਾਂ ਨੂੰ ਜਿੱਥੇ 30 ਸਾਲ ਪੂਰੇ ਹੋ ਰਹੇ ਹਨ, ਭਾਰਤ ਲਈ ਇਹ ਆਜ਼ਾਦੀ ਦੇ ਅਮ੍ਰਿਤ ਉਤਸਵ ਦਾ ਮੌਕਾ ਹੈ।
ਖੇਤੀਬਾੜੀ ਸੈਕਟਰ ਬਾਰੇ ਸਾਰਥਕ ਚਰਚਾ
ਖੇਤੀਬਾੜੀ ਮੰਤਰੀ ਤੋਮਰ ਨੇ ਇਸ ਗੱਲ 'ਤੇ ਖੁਸ਼ੀ ਜ਼ਾਹਰ ਕੀਤੀ ਕਿ ਸਾਡੇ ਦੋਵਾਂ ਦੇਸ਼ਾਂ ਵਿਚਾਲੇ ਖੇਤੀਬਾੜੀ ਖੇਤਰ 'ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅਸੀਂ ਉਜ਼ਬੇਕਿਸਤਾਨ ਤੋਂ ਅੰਗੂਰ, ਪਲੱਮ ਅਤੇ ਸਵੀਟ ਚੈਰੀ ਲਈ ਬਜ਼ਾਰ ਪਹੁੰਚ ਪ੍ਰਦਾਨ ਕਰਨ ਦਾ ਫੈਸਲਾ ਕੀਤਾ ਹੈ ਜਿਸ ਲਈ ਜਲਦੀ ਹੀ ਨੋਟੀਫਿਕੇਸ਼ਨ ਪ੍ਰਕਾਸ਼ਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਭਾਰਤ ਨੂੰ ਅੰਬ, ਕੇਲੇ ਅਤੇ ਸੋਇਆਬੀਨ ਦੇ ਤੇਲ ਦੇ ਨਿਰਯਾਤ ਲਈ ਉਜ਼ਬੇਕ ਪੱਖ ਤੋਂ ਮਨਜ਼ੂਰੀ ਮਿਲੀ ਹੈ, ਜਿਸ ਲਈ ਉਨ੍ਹਾਂ ਧੰਨਵਾਦ ਕੀਤਾ। ਤੋਮਰ ਨੇ ਉਜ਼ਬੇਕ ਪੱਖ ਨੂੰ ਅਨਾਰ, ਆਲੂ, ਪਪੀਤਾ ਅਤੇ ਕਣਕ ਦੀ ਮਨਜ਼ੂਰੀ ਵਿੱਚ ਤੇਜ਼ੀ ਲਿਆਉਣ ਦੀ ਬੇਨਤੀ ਕੀਤੀ ਹੈ।
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿੱਚ ਤੇਜ਼ੀ ਨਾਲ ਵਿਕਾਸ: ਤੋਮਰ
ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਖੇਤੀਬਾੜੀ ਖੇਤਰ ਦਾ ਤੇਜ਼ੀ ਨਾਲ ਵਿਕਾਸ ਹੋ ਰਿਹਾ ਹੈ ਅਤੇ ਕਿਸਾਨਾਂ ਦੇ ਹਿੱਤ ਵਿੱਚ ਵੱਖ-ਵੱਖ ਪਹਿਲੂਆਂ 'ਤੇ ਬੜੇ ਉਤਸ਼ਾਹ ਨਾਲ ਕੰਮ ਕੀਤਾ ਜਾ ਰਿਹਾ ਹੈ। ਕਿਸਾਨਾਂ, ਵਿਗਿਆਨੀਆਂ ਅਤੇ ਸਰਕਾਰ ਦੀਆਂ ਕਿਸਾਨ ਪੱਖੀ ਨੀਤੀਆਂ ਕਾਰਨ ਦੇਸ਼ ਵਿੱਚ ਖੇਤੀ ਉਤਪਾਦਨ ਵਿੱਚ ਕਾਫੀ ਵਾਧਾ ਹੋਇਆ ਹੈ, ਇਸਦੇ ਨਾਲ ਹੀ ਭਾਰਤ ਵਿੱਚ ਖੇਤੀ ਸਿੱਖਿਆ ਅਤੇ ਖੋਜ ਵੀ ਬਹੁਤ ਪ੍ਰਪੱਕ ਅਵਸਥਾ ਵਿੱਚ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਚਾਹੁੰਦੇ ਹਨ ਕਿ ਭਾਰਤ ਦੀ ਖੇਤੀ ਦੇ ਵਿਕਾਸ ਦਾ ਲਾਭ ਪੂਰੀ ਦੁਨੀਆ ਨੂੰ ਮਿਲੇ, ਇਸ ਨਾਲ ਸਾਨੂੰ ਖੁਸ਼ੀ ਹੋਵੇਗੀ।
ਇਹ ਵੀ ਪੜ੍ਹੋ : ICAR: ਡਾ. ਹਿਮਾਂਸ਼ੂ ਪਾਠਕ ਆਈ.ਸੀ.ਏ.ਆਰ ਦੇ ਨਵੇਂ ਡਾਇਰੈਕਟਰ ਜਨਰਲ ਵੱਜੋਂ ਨਿਯੁਕਤ
ਖੇਤੀਬਾੜੀ ਵਿੱਚ ਭਾਰਤ ਦਾ ਤਜਰਬਾ ਚੰਗਾ: ਖੋੜਜਾਵ
ਇਸ ਤੋਂ ਪਹਿਲਾਂ ਉਜ਼ਬੇਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਖੋੜਜਾਵ ਨੇ ਭਾਰਤ ਨੂੰ ਅਜ਼ਾਦੀ ਦੇ ਅੰਮ੍ਰਿਤ ਉਤਸਵ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਖੇਤੀ ਖੇਤਰ ਵਿੱਚ ਭਾਰਤ ਦਾ ਤਜਰਬਾ ਬਹੁਤ ਵਧੀਆ ਹੈ, ਜਿਸ ਨੂੰ ਸਿੱਖਦੇ ਹੋਏ ਅਸੀਂ ਕਿਸਾਨਾਂ ਦਾ ਸਮਰਥਨ ਕਰਨ ਬਾਰੇ ਜਾਣਨਾ ਚਾਹੁੰਦੇ ਹਾਂ। ਅਸੀਂ ਭਾਰਤ ਵਾਂਗ ਉਜ਼ਬੇਕਿਸਤਾਨ ਵਿੱਚ ਖੇਤੀ ਦੀ ਦਿਸ਼ਾ ਬਦਲਣਾ ਚਾਹੁੰਦੇ ਹਾਂ, ਜਿਸ ਲਈ ਅਸੀਂ ਭਾਰਤ ਤੋਂ ਸਿੱਖਣਾ ਚਾਹੁੰਦੇ ਹਾਂ।
ਇਸ ਸਬੰਧ ਵਿੱਚ ਉਨ੍ਹਾਂ ਨੇ ਭਾਰਤੀ ਖੇਤੀ ਖੋਜ ਸੰਸਥਾਵਾਂ ਨੂੰ ਖੋਜ ਅਤੇ ਵਿਕਾਸ ਦੇ ਲਾਭ ਉਜ਼ਬੇਕਿਸਤਾਨ ਤੱਕ ਪਹੁੰਚਾਉਣ ਦੀ ਬੇਨਤੀ ਕੀਤੀ। ਭਾਰਤੀ ਖੇਤੀਬਾੜੀ ਵਿੱਚ ਡਿਜੀਟਾਈਜੇਸ਼ਨ ਦੇ ਵਧ ਰਹੇ ਰੁਝਾਨ ਦੀ ਸ਼ਲਾਘਾ ਕਰਦੇ ਹੋਏ, ਉਪ ਪ੍ਰਧਾਨ ਮੰਤਰੀ ਨੇ ਭਾਰਤੀ ਕੰਪਨੀਆਂ ਦੇ ਨਾਲ-ਨਾਲ ਉਜ਼ਬੇਕਿਸਤਾਨ ਵਿੱਚ ਵੀ ਇਸੇ ਤਰ੍ਹਾਂ ਦੇ ਡਿਜੀਟਾਈਜੇਸ਼ਨ ਦੀ ਮੰਗ ਕੀਤੀ। ਉਨ੍ਹਾਂ ਭਾਰਤ ਦੀ ਜਨਤਕ ਵੰਡ ਪ੍ਰਣਾਲੀ, ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਪ੍ਰਣਾਲੀ ਆਦਿ ਦੀ ਵੀ ਸ਼ਲਾਘਾ ਕੀਤੀ ਅਤੇ ਉਜ਼ਬੇਕਿਸਤਾਨ ਲਈ ਇਨ੍ਹਾਂ ਨੂੰ ਸਿੱਖਣ ਦੀ ਗੱਲ ਕੀਤੀ।
ਕੈਲਾਸ਼ ਚੌਧਰੀ ਨੇ ਸਾਂਝੀ ਕੀਤੀ ਜਾਣਕਾਰੀ
ਭਾਰਤ ਅਤੇ ਉਜ਼ਬੇਕਿਸਤਾਨ ਦਰਮਿਆਨ ਖੇਤੀਬਾੜੀ ਖੇਤਰ ਵਿੱਚ ਚੱਲ ਰਹੇ ਸਹਿਯੋਗ ਨੂੰ ਅੱਗੇ ਵਧਾਉਣ ਲਈ ਆਯੋਜਿਤ ਮੀਟਿੰਗ ਵਿੱਚ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਰਾਜ ਮੰਤਰੀ ਕੈਲਾਸ਼ ਚੌਧਰੀ ਵੀ ਸ਼ਾਮਲ ਹੋਏ। ਇਸ ਦੌਰਾਨ ਖੇਤੀਬਾੜੀ ਰਾਜ ਮੰਤਰੀ ਕੈਲਾਸ਼ ਚੌਧਰੀ ਨੇ ਮੀਟਿੰਗ ਵਿੱਚ ਹੋਏ ਫੈਸਲਿਆਂ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਜ਼ਬੇਕਿਸਤਾਨ ਤੋਂ ਅੰਗੂਰ, ਪਲਮ ਸਵੀਟ ਚੈਰੀ ਦੀ ਮੰਡੀਕਰਨ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ, ਜਿਸ ਲਈ ਜਲਦੀ ਹੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਭਾਰਤ ਨੂੰ ਅੰਬ, ਕੇਲੇ ਅਤੇ ਸੋਇਆਬੀਨ ਦੇ ਤੇਲ ਦੇ ਨਿਰਯਾਤ ਲਈ ਉਜ਼ਬੇਕਿਸਤਾਨ ਵਾਲੇ ਪਾਸਿਓਂ ਮਨਜ਼ੂਰੀ ਮਿਲ ਗਈ ਹੈ।
Summary in English: Now the agricultural export sector will get a boost, the agreement between Uzbekistan and India to enhance cooperation