Free Ration Yojana: ਦੇਸ਼ ਦੇ ਬਹੁਤ ਸਾਰੇ ਲੋਕ ਅਜੇ ਵੀ ਮੁਫਤ ਰਾਸ਼ਨ ਯੋਜਨਾ ਦਾ ਲਾਭ ਲੈ ਰਹੇ ਹਨ। ਜੇਕਰ ਤੁਸੀਂ ਵੀ ਇਨ੍ਹਾਂ 'ਚੋਂ ਇਕ ਹੋ, ਜੋ ਸਰਕਾਰ ਦੀ ਮੁਫਤ ਰਾਸ਼ਨ ਯੋਜਨਾ ਦਾ ਲਾਭ ਲੈ ਰਹੇ ਹੋ, ਤਾਂ ਇਹ ਖਬਰ ਤੁਹਾਡੇ ਲਈ ਹੈ। ਦਰਅਸਲ, ਸਰਕਾਰ ਨੇ ਰਾਸ਼ਨ ਕਾਰਡ ਧਾਰਕਾਂ ਲਈ ਇੱਕ ਨਵਾਂ ਅਪਡੇਟ ਜਾਰੀ ਕੀਤਾ ਹੈ।
Government Decision: ਸਰਕਾਰ ਦੇਸ਼ ਦੇ ਹਰ ਵਰਗ ਨੂੰ ਸਹੂਲਤ ਦੇਣ ਲਈ ਵਚਨਬੱਧ ਹੈ। ਜਿਸਦੇ ਚਲਦਿਆਂ ਸਰਕਾਰ ਵੱਲੋਂ ਸਮੇਂ-ਸਮੇਂ 'ਤੇ ਜਨਤਾ ਦੇ ਹਿੱਤ ਨੂੰ ਧਿਆਨ 'ਚ ਰੱਖਦਿਆਂ ਹੋਇਆਂ ਯੋਜਨਾਵਾਂ ਬਣਾਈਆਂ ਜਾਂਦੀਆਂ ਹਨ। ਇਨ੍ਹਾਂ 'ਚੋਂ ਇਕ ਸਕੀਮ ਅਜਿਹੀ ਹੈ, ਜਿਸ ਵਿੱਚ ਦੇਸ਼ ਦੇ ਬਹੁਤ ਸਾਰੇ ਲੋਕਾਂ ਨੂੰ ਮੁਫਤ ਰਾਸ਼ਨ ਦੀ ਸੁਵਿਧਾ ਦਿੱਤੀ ਜਾਂਦੀ ਹੈ। ਪਰ ਹੁਣ ਇਸ ਸਕੀਮ 'ਚ ਵੱਡੀ ਅਪਡੇਟ ਸਾਹਮਣੇ ਆਈ ਹੈ। ਨਵੀਂ ਅਪਡੇਟ ਮੁਤਾਬਕ ਹੁਣ ਰਾਸ਼ਨ ਕਾਰਡ ਧਾਰਕਾਂ ਨੂੰ ਅਨਾਜ ਦੀ ਕੀਮਤ ਅਦਾ ਕਰਨੀ ਪਵੇਗੀ।
ਦਰਅਸਲ, ਉੱਤਰ ਪ੍ਰਦੇਸ਼ ਸਰਕਾਰ ਨੇ ਰਾਸ਼ਨ ਕਾਰਡ ਧਾਰਕਾਂ ਲਈ ਇਹ ਨਵਾਂ ਅਪਡੇਟ ਜਾਰੀ ਕੀਤਾ ਹੈ। ਸਰਕਾਰ ਵੱਲੋਂ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸਤੰਬਰ ਤੋਂ ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਰਾਸ਼ਨ ਦੀ ਵੰਡ ਬੰਦ ਕਰ ਦਿੱਤੀ ਜਾਵੇਗੀ। ਪਰ ਇਸ ਦੌਰਾਨ, ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਦੇ ਤਹਿਤ ਸਤੰਬਰ ਮਹੀਨੇ ਵਿੱਚ ਲੋਕਾਂ ਨੂੰ ਮੁਫਤ ਚੌਲਾਂ ਦੀ ਸਹੂਲਤ ਮਿਲਦੀ ਰਹੇਗੀ।
ਇਨ੍ਹਾਂ ਮਿਲਦਾ ਹੈ ਮੁਫਤ ਰਾਸ਼ਨ
ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਸਰਕਾਰ ਨੇ ਕੋਰੋਨਾ ਮਹਾਮਾਰੀ ਦੌਰਾਨ ਦੇਸ਼ ਦੇ ਲੋਕਾਂ ਲਈ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ (Pradhan Mantri Garib Kalyan Yojana) ਸ਼ੁਰੂ ਕੀਤੀ ਸੀ, ਤਾਂ ਜੋ ਲੋਕਾਂ ਨੂੰ ਰਾਸ਼ਨ ਦੀ ਸਹੂਲਤ ਆਸਾਨੀ ਨਾਲ ਮਿਲ ਸਕੇ। ਇਸ ਸਕੀਮ ਤਹਿਤ ਰਾਸ਼ਨ ਕਾਰਡ ਧਾਰਕਾਂ ਨੂੰ ਪ੍ਰਤੀ ਯੂਨਿਟ 5 ਕਿਲੋ ਕਣਕ ਅਤੇ ਚਾਵਲ ਮੁਫ਼ਤ ਦਿੱਤੇ ਜਾਂਦੇ ਹਨ। ਭਾਰਤ ਸਰਕਾਰ ਦੀ ਇਹ ਸਕੀਮ ਦੇਸ਼ ਦੇ ਜ਼ਿਆਦਾਤਰ ਸੂਬਿਆਂ ਵਿੱਚ ਲਾਗੂ ਹੈ।
ਇਹ ਵੀ ਪੜੋ: ਕਿ ਭਾਰਤ ਕੋਲ ਨਹੀਂ ਹੈ ਕਣਕ ਦਾ ਭੰਡਾਰ? ਜਾਣੋ ਸਰਕਾਰ ਦਾ ਪੱਖ!
ਇਸ ਮਹੀਨੇ ਤੱਕ ਮਿਲੇਗਾ ਮੁਫਤ ਰਾਸ਼ਨ
ਭਾਰਤ ਸਰਕਾਰ ਦੀ ਸਕੀਮ ਤਹਿਤ ਮਿਲਣ ਵਾਲੇ ਮੁਫਤ ਰਾਸ਼ਨ ਦੀ ਤਰੀਕ ਹਰ ਵਾਰ ਸਰਕਾਰ ਵਧਾ ਦਿੰਦੀ ਹੈ ਪਰ ਇਸ ਵਾਰ ਅਜਿਹਾ ਕੁਝ ਦੇਖਣ ਨੂੰ ਨਹੀਂ ਮਿਲੇਗਾ। ਯੂਪੀ ਸਰਕਾਰ ਦਾ ਕਹਿਣਾ ਹੈ ਕਿ ਅਗਲੇ ਮਹੀਨੇ ਯਾਨੀ ਸਤੰਬਰ ਮਹੀਨੇ ਤੱਕ ਪ੍ਰਧਾਨ ਮੰਤਰੀ ਗਰੀਬ ਅੰਨ ਕਲਿਆਣ ਯੋਜਨਾ ਤਹਿਤ ਸੂਬੇ ਦੇ ਆਮ ਲੋਕਾਂ ਨੂੰ ਪ੍ਰਤੀ ਯੂਨਿਟ 5 ਕਿਲੋ ਚੌਲ ਵੰਡੇ ਜਾਣਗੇ। ਇਸ ਤੋਂ ਬਾਅਦ ਇਹ ਸੁਵਿਧਾ ਪੂਰੀ ਤਰ੍ਹਾਂ ਬੰਦ ਕਰ ਦਿੱਤੀ ਜਾਵੇਗੀ। ਦੱਸ ਦਈਏ ਕਿ ਸਰਕਾਰ ਨੇ ਪਿਛਲੀ ਵਾਰ ਵੀ ਇਸ ਸਕੀਮ ਵਿੱਚ ਤਿੰਨ ਮਹੀਨੇ ਦਾ ਵਾਧਾ ਕੀਤਾ ਸੀ, ਤਾਂ ਜੋ ਗਰੀਬ ਲੋਕਾਂ ਨੂੰ ਇਸ ਦਾ ਲਾਭ ਮਿਲਦਾ ਰਹੇ।
Summary in English: Now you will get free ration till September, read the full news