ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਲਈ ਪੀਏਯੂ ਦੇ ਸਹਿਯੋਗ ਨਾਲ ਇੱਕ ਆਨਲਾਈਨ ਸਿਖਲਾਈ ਕੈਂਪ ਲਗਾਇਆ ਗਿਆ। ਪੀਏਯੂ ਤੋਂ ਡਾ: ਕੁਲਦੀਪ ਸਿੰਘ, ਡਾ ਧਰਮਿੰਦਰ ਸਿੰਘ ਅਤੇ ਡਾ. ਅਮਿਤ ਕੌਲ ਨੇ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਤ ਕਰਦਿਆਂ ਕਿਸਾਨਾਂ ਨੂੰ ਇਸਦੇ ਲਾਭਾਂ ਪ੍ਰਤੀ ਜਾਗਰੂਕ ਕੀਤਾ।
ਉਹਨਾਂ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਦਾ ਰੁਝਾਨ ਕਿਸਾਨਾਂ ਵਿਚ ਲਗਾਤਾਰ ਵੱਧ ਰਿਹਾ ਹੈ। ਕਿਉਂਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਜਿਥੇ ਵੱਡੇ ਪੱਧਰ ਦਾ ਪਾਣੀ ਬਚ ਜਾਂਦਾ ਹੈ। ਉਹਵੇ ਹੀ, ਇਹ ਤਕਨੀਕ ਕੁਦਰਤੀ ਪਾਣੀ ਦੀ ਬਚਤ ਅਤੇ ਖੇਤੀ ਲਾਗਤ ਨੂੰ ਘਟਾਉਣ ਲਈ ਬਹੁਤ ਪ੍ਰਭਾਵਸ਼ਾਲੀ ਸਿੱਧ ਹੋ ਰਹੀ ਹੈ।
ਡਾ: ਅਮਿਤ ਕੌਲ ਨੇ ਕਿਸਾਨਾਂ ਨੂੰ ਸਿੱਧੀ ਬਿਜਾਈ ਵਿੱਚ ਨਦੀਨਾਂ ਦੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ ਅਤੇ ਡਾ ਰਾਜੇਸ਼ ਗੋਇਲ ਨੇ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਬਾਰੇ ਜਾਣਕਾਰੀ ਦਿੱਤੀ। ਡਾ: ਗੁਰਦੀਪ ਸਿੰਘ, ਬਲਾਕ ਖੇਤੀਬਾੜੀ ਅਫਸਰ, ਜਗਰਾਉਂ ਨੇ ਕਿਸਾਨਾਂ ਨੂੰ ਲੋੜ ਅਨੁਸਾਰ ਯੂਰੀਆ ਅਤੇ ਜ਼ਿਕ ਸਲਫੇਟ ਦੀ ਸਿਫਾਰਸ਼ ਕੀਤੀ ਗਈ ਮਾਤਰਾ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ।
ਲੋੜ ਨਾਲੋਂ ਜ਼ਿਆਦਾ ਖਾਦ ਵਰਤਣ ਤੋਂ ਪਰਹੇਜ਼ ਕਰੋ. ਡਾ: ਗੁਰਦੀਪ ਸਿੰਘ ਨੇ ਵਿਭਾਗ ਵੱਲੋਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ। ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ 10 ਜੂਨ ਤੋਂ ਪਹਿਲਾਂ ਝੋਨੇ ਦੀ ਬਿਜਾਈ ਨਾ ਕਰਨ। ਕੈਂਪ ਵਿੱਚ ਏ.ਡੀ.ਓ ਡਾ.ਰਮੀਦਰ ਸਿੰਘ ਅਤੇ ਡਾ: ਜਸਵੰਤ ਸਿੰਘ ਨੇ ਕਿਹਾ ਕਿ ਨਦੀਨ ਨਾਸ਼ਕ ਦਵਾਈਆਂ ਦੀ ਵਰਤੋਂ ਖੇਤੀ ਮਾਹਿਰਾਂ ਦੀ ਸਲਾਹ ਨਾਲ ਕੀਤੀ ਜਾਣੀ ਚਾਹੀਦੀ ਹੈ।
ਇਹ ਵੀ ਪੜ੍ਹੋ : 7 ਜੂਨ ਨੂੰ ਲਾਂਚ ਹੋਵੇਗਾ FTB Organic ਪਲੇਟਫਾਰਮ
Summary in English: Online training camp organized for direct seeding of paddy in collaboration with PAU