Ludhiana Kisan Mela 2023: ਪੀ.ਏ.ਯੂ. 'ਚ ਅੱਜ ਯਾਨੀ 24 ਮਾਰਚ 2023 ਤੋਂ ਦੋ ਰੋਜ਼ਾ ਕਿਸਾਨ ਮੇਲੇ ਦੀ ਸ਼ੁਰੂਆਤ ਹੋ ਗਈ। ਇਸ ਮੇਲੇ ਦਾ ਉਦਘਾਟਨ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਵੱਲੋਂ ਕੀਤਾ ਗਿਆ। ਤੁਹਾਨੂੰ ਦੱਸ ਦੇਈਏ ਕਿ ਇਹ ਮੇਲਾ ਦੋ ਦਿਨ ਯਾਨੀ 24 ਅਤੇ 25 ਮਾਰਚ 2023 ਤੱਕ ਚੱਲੇਗਾ, ਜਿੱਥੇ ਕਿਸਾਨਾਂ ਦੇ ਖੇਤੀ ਗਿਆਨ ਨੂੰ ਵਧਾਉਣ ਅਤੇ ਹੁਨਰ ਨੂੰ ਵਧੀਆ ਬਣਾਉਣ ਲਈ ਵੱਖ-ਵੱਖ ਸਟਾਲਾਂ ਦਾ ਪ੍ਰਬੰਧ ਕੀਤਾ ਗਿਆ ਹੈ।
ਤੁਹਾਨੂੰ ਦੱਸ ਦੇਈਏ ਕਿ ਕਿਸਾਨ ਮੇਲੇ ਨੂੰ ਲੈ ਕੇ ਯੂਨੀਵਰਸਿਟੀ ਕੈਂਪਸ ਨੂੰ ਸਜਾਇਆ ਗਿਆ ਹੈ ਅਤੇ ਵੱਖ-ਵੱਖ ਵਿਭਾਗ ਵਿਗਿਆਨੀਆਂ ਅਤੇ ਮਾਹਿਰਾਂ ਨਾਲ ਆਹਮੋ-ਸਾਹਮਣੇ ਗੱਲਬਾਤ ਰਾਹੀਂ ਕਿਸਾਨਾਂ ਦੇ ਖੇਤੀ ਗਿਆਨ ਨੂੰ ਵਧਾਉਣ ਅਤੇ ਹੁਨਰ ਨੂੰ ਵਧੀਆ ਬਣਾਉਣ ਲਈ ਸਟਾਲ ਲੱਗ ਚੁੱਕੇ ਹਨ।
ਮੇਲੇ ਚ ਹਿੱਸਾ ਲੈਣ ਲਈ ਖੇਤੀਬਾੜੀ ਭਾਈਚਾਰੇ ਨੂੰ ਖੁੱਲ੍ਹਾ ਸੱਦਾ ਦਿੰਦੇ ਹੋਏ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਦੱਸਿਆ ਕਿ ਯੂਨੀਵਰਸਿਟੀ ਨੇ ਖੇਤੀ-ਨੂੰ ਨਵੀਨ ਰਾਹਾਂ ਤੇ ਤੋਰਨ ਦੀਆਂ ਤਕਨਾਲੋਜੀਆਂ ਵਿਕਸਿਤ ਕਰਕੇ ਕਿਸਾਨਾਂ ਦੀ ਸਮਾਜਿਕ-ਆਰਥਿਕ ਸਥਿਤੀ ਨੂੰ ਉੱਚਾ ਚੁੱਕਣ ਲਈ ਦਿਨ-ਰਾਤ ਮਿਹਨਤ ਕੀਤੀ ਹੈ।
ਇਹ ਵੀ ਪੜ੍ਹੋ : PAU 'ਚ ਇਨ੍ਹਾਂ ਪੰਜ ਅਗਾਂਹਵਧੂ ਕਿਸਾਨਾਂ ਨੂੰ ਕੀਤਾ ਜਾਵੇਗਾ ਸਨਮਾਨਿਤ
ਮੇਲੇ ਦਾ ਮੰਤਵ ਖੇਤੀ ਉਦਯੋਗਾਂ ਦਾ ਵਿਕਾਸ ਅਤੇ ਨੌਜਵਾਨਾਂ ਲਈ ਸਵੈ-ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਮੇਲੇ ਦਾ ਉਦੇਸ਼ ਆਓ ਖੇਤੀ ਖਰਚ ਘਟਾਈਏ, ਵਾਧੂ ਪਾਣੀ ਖਾਦ ਨਾ ਪਾਈਏ ਰੱਖਿਆ ਗਿਆ ਹੈ।
ਨਿਰਦੇਸ਼ਕ ਖੋਜ ਡਾ ਅਜਮੇਰ ਸਿੰਘ ਢੱਟ ਨੇ ਦਰਸਾਇਆ ਕਿ ਪੀਏਯੂ ਜਲਵਾਯੂ ਪਰਿਵਰਤਨ ਦੇ ਪ੍ਰਭਾਵਾਂ ਨੂੰ ਘੱਟ ਕਰਨ, ਕੁਦਰਤੀ ਸਰੋਤਾਂ ਦੀ ਸੰਭਾਲ ਅਤੇ ਖੇਤੀ ਲਾਗਤਾਂ ਦੀ ਕੁਸ਼ਲਤਾ ਨੂੰ ਵਧਾਉਣ ਲਈ ਤਕਨਾਲੋਜੀਆਂ ਨੂੰ ਵਿਕਸਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ।
ਇਹ ਵੀ ਪੜ੍ਹੋ : 24-25 March Punjab Mela: PAU ਵਿਖੇ 'KISAN MELA', GADVASU ਵਿਖੇ ‘PASHU PALAN MELA’
ਪਸਾਰ ਸਿੱਖਿਆ ਦੇ ਨਿਰਦੇਸ਼ਕ ਡਾ. ਗੁਰਮੀਤ ਸਿੰਘ ਬੁੱਟਰ ਨੇ ਦੱਸਿਆ ਕਿ ਕਿਸਾਨਾਂ ਨੂੰ ਲਾਈਵ ਪ੍ਰਦਰਸ਼ਨਾਂ, ਪ੍ਰਦਰਸ਼ਨੀਆਂ ਅਤੇ ਤਕਨੀਕੀ ਸੈਸ਼ਨਾਂ ਰਾਹੀਂ ਨਵੀਆਂ ਤਕਨੀਕਾਂ ਤੋਂ ਜਾਣੂ ਕਰਵਾਇਆ ਜਾਵੇਗਾ।
Summary in English: PAU KISAN MELA starts from today, the two-day fair was formally inaugurated