ਪੀਏਯੂ ਨੇ ਸੋਧੇ ਹੋਏ ਪੀਏਯੂ ਪੱਕੇ ਗੁੰਬਦ ਵਾਲੇ ਜਨਤਾ ਮਾਡਲ ਬਾਇਓਗੈਸ ਪਲਾਂਟ (Janta Model Biogas Plant) ਦੇ ਵਪਾਰੀਕਰਨ ਲਈ ਪਰਮ ਹਾਈਟੈੱਕ, 12695, ਗਲੀ ਨੰ. 12, ਵਿਸ਼ਵਕਰਮਾ ਕਲੋਨੀ, ਲੁਧਿਆਣਾ ਨਾਲ ਇੱਕ ਸੰਧੀ ’ਤੇ ਹਸਤਾਖਰ ਕੀਤੇ। ਇਹ ਬਾਇਓਗੈਸ ਤਕਨਾਲੋਜੀ ਨੂੰ ਭਾਰਤੀ ਖੇਤੀ ਖੋਜ ਪ੍ਰੀਸਦ ਵਲੋਂ ਫੰਡ ਕੀਤੇ ਖੇਤੀ ਅਤੇ ਖੇਤੀ-ਅਧਾਰਿਤ ਉਦਯੋਗਾਂ ਵਿੱਚ ਊਰਜਾ ’ਤੇ ਆਲ ਇੰਡੀਆ ਕੋਆਰਡੀਨੇਟਿਡ ਖੋਜ ਪ੍ਰੋਜੈਕਟ ਦੇ ਤਹਿਤ ਡਿਜਾਇਨ ਅਤੇ ਵਿਕਸਤ ਕੀਤਾ ਗਿਆ ਹੈ।
ਨਿਰਦੇਸਕ ਖੋਜ ਡਾ. ਅਜਮੇਰ ਸਿੰਘ ਢੱਟ ਅਤੇ ਪਰਮ ਹਾਈਟੈੱਕ ਦੇ ਸ਼੍ਰੀ ਪਰਮਜੀਤ ਸਿੰਘ ਨੇ ਆਪਣੀ ਸੰਸਥਾ ਦੀ ਤਰਫੋਂ ਸਮਝੌਤੇ ਦੀਆਂ ਸਰਤਾਂ ’ਤੇ ਹਸਤਾਖਰ ਕੀਤੇ। ਸਮਝੌਤੇ ਦੇ ਅਨੁਸਾਰ, ਯੂਨੀਵਰਸਿਟੀ ਨੇ ਕੰਪਨੀ ਨੂੰ ਭਾਰਤ ਵਿੱਚ 25 ਕਿਊਬਿਕ ਮੀਟਰ/ਦਿਨ ਤੋਂ 500 ਕਿਊਬਿਕ ਮੀਟਰ/ਦਿਨ ਤੱਕ ਦੀ ਸਮਰੱਥਾ ਵਾਲਾ ਇੱਕ ਫਿਕਸਡ ਡੋਮ ਟਾਈਪ ਜਨਤਾ ਮਾਡਲ ਬਾਇਓਗੈਸ ਪਲਾਂਟ ਬਣਾਉਣ ਦੇ ਅਧਿਕਾਰ ਦਿੱਤੇ ਹਨ।
ਡਾ. ਗੁਰਸਾਹਿਬ ਸਿੰਘ ਮਨੇਸ ਵਧੀਕ ਨਿਰਦੇਸਕ ਖੋਜ (ਖੇਤ ਮਸ਼ੀਨਰੀ ਅਤੇ ਜੈਵਿਕ ਊਰਜਾ) ਪੀਏਯੂ ਨੇ ਨਵਿਆਉਣਯੋਗ ਊਰਜਾ ਇੰਜਨੀਅਰਿੰਗ ਵਿਭਾਗ ਦੇ ਪ੍ਰਮੁੱਖ ਵਿਗਿਆਨੀ ਡਾ. ਸਰਬਜੀਤ ਸਿੰਘ ਸੂਚ ਵੱਲੋਂ ਵਿਕਸਤ ਕੀਤੀ ਇਸ ਤਕਨੀਕ ਦੇ ਵਪਾਰੀਕਰਨ ਲਈ ਸੌਰ ਊਰਜਾ ਇੰਜੀਨੀਅਰਿੰਗ ਵਿਭਾਗ ਦੇ ਮੁਖੀ ਡਾ. ਅਗਰਵਾਲ ਨੂੰ ਵਧਾਈ ਦਿੱਤੀ ਗਈ।
ਇਹ ਵੀ ਪੜ੍ਹੋ : 8ਵੇਂ ਸੰਸਕਰਨ ਨਾਲ EIMA Agrimach India 2023 ਦੀ ਮੁੜ ਤੋਂ ਵਾਪਸੀ
ਡਾ. ਅਗਰਵਾਲ ਨੇ ਕਿਹਾ ਕਿ ਇਸ ਤਕਨੀਕ ਅਨੁਸਾਰ ਰਹਿੰਦ-ਖੂੰਹਦ ਜਿਵੇਂ ਪਸੂਆਂ ਦਾ ਗੋਹਾ, ਮੁਰਗੀਆਂ ਦੀਆਂ ਵਿੱਠਾਂ ਆਦਿ ਨੂੰ ਥਰਮਲ ਕਾਰਜਾਂ ਲਈ ਬਾਲਣ ਦੇ ਨਾਲ-ਨਾਲ ਬਿਜਲੀ ਉਤਪਾਦਨ ਲਈ ਵਰਤਿਆ ਜਾ ਸਕਦਾ ਹੈ। ਇਹ ਤਕਨਾਲੋਜੀ ਖਾਸ ਕਰਕੇ ਪੇਂਡੂ ਖੇਤਰਾਂ ਵਿੱਚ ਸਫਾਈ ਅਤੇ ਹਰੀ ਊਰਜਾ ਪੈਦਾ ਕਰਨ ਵਿੱਚ ਮਦਦ ਕਰਦੀ ਹੈ।
ਤਕਨਾਲੋਜੀ ਬਾਰੇ ਵੇਰਵੇ ਦਿੰਦੇ ਹੋਏ ਡਾ. ਸੂਚ ਨੇ ਦੱਸਿਆ ਕਿ ਇਸ ਕਿਸਮ ਦੇ ਪਲਾਂਟ ਦੀ ਉਸਾਰੀ ਸੌਖੀ ਹੈ ਅਤੇ ਇਹ ਇੱਟਾਂ ਦਾ ਢਾਂਚਾ ਹੈ। ਇਹ ਡਿਜਾਈਨ ਦੇਸ ਦੇ ਸਾਰੇ ਖੇਤਰਾਂ ਲਈ ਢੁਕਵਾਂ ਹੈ। ਇਸ ਪਲਾਂਟ ਰਾਹੀਂ 25 ਕਿਊਬਿਕ ਮੀਟਰ/ਦਿਨ ਤੋਂ 500 ਕਿਊਬਿਕ ਮੀਟਰ/ਦਿਨ ਤੱਕ ਗੈਸ ਨੂੰ ਪੈਦਾ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : PAU ਦੇ ਵਾਈਸ ਚਾਂਸਲਰ ਨੇ ਨਵਾਂ Crop Calendar ਕਿਸਾਨੀ ਸਮਾਜ ਨੂੰ ਕੀਤਾ ਅਰਪਿਤ
ਇਸ ਪਲਾਂਟ ਦੀ ਲਾਗਤ ਦੂਜੇ ਰਵਾਇਤੀ ਮਾਡਲ ਬਾਇਓਗੈਸ ਪਲਾਂਟ ਦੀ ਲਾਗਤ ਨਾਲੋਂ 60-70% ਘੱਟ ਹੈ ਅਤੇ ਇਸ ਪਲਾਂਟ ਦੀ ਸਾਂਭ-ਸੰਭਾਲ ਦੀਆਂ ਲੋੜਾਂ ਹੋਰ ਪਲਾਂਟਾਂ ਦੇ ਮੁਕਾਬਲੇ ਬਹੁਤ ਘੱਟ ਹਨ। ਉਨ੍ਹਾਂ ਕਿਹਾ ਕਿ ਇਸ ਪਲਾਂਟ ਤੋਂ ਪੈਦਾ ਹੋਣ ਵਾਲੀ ਵਾਲੀ ਖਾਦ ਖੇਤਾਂ ਵਿੱਚ ਵਰਤੋਂ ਲਈ ਤਿਆਰ ਚੰਗੀ ਗੁਣਵੱਤਾ ਵਾਲੀ ਖਾਦ ਹੈ। ਇਸ ਪਲਾਂਟ ਦੀ ਉਮਰ 25 ਸਾਲ ਦੇ ਕਰੀਬ ਹੋਣ ਦੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਦਾ ਫਾਇਦਾ ਇਹ ਹੈ ਕਿ ਸਾਰਾ ਢਾਂਚਾ ਜਮੀਨ ਹੇਠ ਹੈ।
ਡਾ. ਊਸਾ ਨਾਰਾ, ਪਲਾਂਟ ਬਰੀਡਰ ਨੇ ਦੱਸਿਆ ਕਿ ਪੀ ਏ ਯੂ ਨੇ ਕੁੱਲ 321 ਸਮਝੌਤਿਆਂ ਤੇ ਹਸਤਾਖਰ ਕੀਤੇ ਹਨ ਅਤੇ 77 ਤਕਨਾਲੋਜੀਆਂ ਦਾ ਵਪਾਰੀਕਰਨ ਕੀਤਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜਨਤਾ ਮਾਡਲ ਬਾਇਓਗੈਸ ਪਲਾਂਟ ਦੇ 16 ਸਮਝੌਤੇ ਵੱਖ-ਵੱਖ ਕੰਪਨੀਆਂ ਅਤੇ ਫਰਮਾਂ ਨਾਲ ਹਸਤਾਖਰ ਕੀਤੇ ਗਏ ਹਨ।
ਸਰੋਤ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (PAU)
Summary in English: PAU signed agreement for commercialization of Janta model biogas plant