1. Home
  2. ਖਬਰਾਂ

7th Pay Commission ਲਈ PAU ਅਧਿਆਪਕਾਂ ਦਾ ਧਰਨਾ ਜਾਰੀ

7th Pay Commission ਲਈ ਜਾਰੀ ਯੂਨੀਵਰਸਿਟੀ ਅਧਿਆਪਕਾਂ ਦਾ ਧਰਨਾ ਭੱਖਦਾ ਨਜ਼ਰ ਆ ਰਿਹਾ ਹੈ। ਅਧਿਆਪਕ ਜੱਥੇਬੰਦੀਆਂ ਨੇ ਮੌਜੂਦਾ ਸਰਕਾਰ ਵਲੋਂ ਕੀਤੀ ਜਾ ਰਹੀ ਅਣਦੇਖੀ ਦੀ ਨਿਖੇਧੀ ਕੀਤੀ ਹੈ।

Gurpreet Kaur Virk
Gurpreet Kaur Virk
ਸੋਧੇ ਤਨਖਾਹ ਸਕੇਲਾਂ ਲਈ ਅਧਿਆਪਕਾਂ ਦਾ ਧਰਨਾ ਜਾਰੀ

ਸੋਧੇ ਤਨਖਾਹ ਸਕੇਲਾਂ ਲਈ ਅਧਿਆਪਕਾਂ ਦਾ ਧਰਨਾ ਜਾਰੀ

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਅਧਿਆਪਕ ਜੱਥੇਬੰਦੀ (ਪੌਟਾ) ਦੀ ਅਗਵਾਈ ਵਿੱਚ ਜਾਰੀ ਯੂਨੀਵਰਸਿਟੀ ਅਧਿਆਪਕਾ ਦਾ ਧਰਨਾ ਅੱਜ ਵੀ ਪੂਰੇ ਜੋਸ਼ ਨਾਲ ਜਾਰੀ ਰਿਹਾ। ਅਧਿਆਪਕਾ ਦੇ ਵੱਡੇ ਹਜ਼ੂਮ ਨੇ ਸਵੇਰੇ ਵੱਖ-ਵੱਖ ਵਿਭਾਗਾਂ ਵਿੱਚੋਂ ਲੰਘ ਕੇ ਸਰਕਾਰ ਦੀਆਂ ਢਿੱਲੀਆਂ ਕਾਰਵਾਈਆਂ ਦੇ ਵਿਰੋਧ ਵਿੱਚ ਨਾਅਰੇਬਾਜ਼ੀ ਕੀਤੀ।

ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਇਹ ਰੈਲੀ ਥਾਪਰ ਹਾਲ ਸਾਹਮਣੇ ਧਰਨੇ ਦੇ ਅਸਥਾਨ ਤੇ ਇੱਕ ਵੱਡੇ ਜਲਸੇ ਵਿੱਚ ਵੱਟ ਗਈ, ਜਿਸ ਵਿੱਚ ਮੌਜੂਦਾ ਅਤੇ ਸਾਬਕਾ ਅਧਿਆਪਕਾ ਨੇ ਸਰਕਾਰ ਦੀਆਂ ਯੂਨੀਵਰਸਿਟੀ ਨੂੰ ਨਜ਼ਰਅੰਦਾਜ਼ ਕਰਨ ਦੀਆਂ ਨੀਤੀਆਂ ਦੀ ਨਿਖੇਧੀ ਕੀਤੀ।

ਇਹ ਵੀ ਪੜ੍ਹੋ : STRIKE: PAU ਅਤੇ Veterinary University ਦੇ ਅਧਿਆਪਕਾਂ ਦਾ ਸੰਘਰਸ਼ ਭਖਿਆ

ਸਾਬਕਾ ਅਧਿਆਪਕ ਅਤੇ ਖੇਤੀ ਜੰਗਲਾਤ ਵਿਭਾਗ ਦੇ ਸਾਬਕਾ ਮੁਖੀ ਡਾ. ਸ਼ਿੰਦਰਜੀਤ ਗਿੱਲ, ਸਾਬਕਾ ਅਰਥਸ਼ਾਸਤਰੀ ਡਾ. ਅਮਰਜੀਤ ਸਿੰਘ ਭੁੱਲਰ ਅਤੇ ਪੌਟਾ ਦੇ ਸਾਬਕਾ ਪ੍ਰਧਾਨ ਡਾ. ਕੇ ਐੱਨ ਸ਼ਰਮਾ ਨੇ ਸੰਬੋਧਨ ਕੀਤਾ। ਇਨ੍ਹਾਂ ਬੁਲਾਰਿਆ ਨੇ ਕਿਹਾ ਕਿ ਪੰਜਾਬ ਦੀ ਅਫਸਰਸ਼ਾਹੀ ਲਈ ਸ਼ਰਮਨਾਕ ਗੱਲ ਹੈ ਕਿ ਉਹ ਦੇਸ਼ ਵਿੱਚ ਹਰਾ ਇਨਕਲਾਬ ਲਿਆਉਣ ਵਾਲੀ ਵਿਸ਼ਵ ਦੀ ਚੋਟੀ ਦੀ ਸੰਸਥਾ ਦੇ ਅਧਿਆਪਕਾ ਨਾਲ ਮਤਰੇਆ ਵਤੀਰਾ ਕਰ ਰਹੀ ਹੈ।

ਪੌਟਾ ਦੇ ਮੌਜੂਦਾ ਪ੍ਰਧਾਨ ਡਾ. ਹਰਮੀਤ ਸਿੰਘ ਕਿੰਗਰਾ, ਸਕੱਤਰ ਡਾ. ਮਨਜੀਤ ਸਿੰਘ ਗਿੱਲ ਅਤੇ ਸੀਨੀਅਰ ਮੀਤ ਪ੍ਰਧਾਨ ਡਾ. ਕਮਲਦੀਪ ਸਿੰਘ ਸਾਂਘਾ ਨੇ ਵੀ ਧਰਨੇ ਨੂੰ ਸੰਬੋਧਨ ਕਰਦਿਆਂ ਸਰਕਾਰ ਦੀ ਨਿੰਦਾ ਕੀਤੀ ਕਿ ਝੂਠੇ ਭਰੋਸੇ ਦੇਣ ਦੇ ਬਾਵਜੂਦ ਨੋਟੀਫਿਕੇਸ਼ਨ ਜਾਰੀ ਕਰਨ ਲਈ ਜਾਣਬੁੱਝ ਕੇ ਦੇਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : PAU-GADVASU Strike: ਦੋਵੇਂ ਯੂਨੀਵਰਸਿਟੀਆਂ ਦਾ ਕੰਮਕਾਜ ਪ੍ਰਭਾਵਿਤ, 16-17 ਫਰਵਰੀ ਦੀ ਕਾਰਜਸ਼ਾਲਾ ਮੁਲਤਵੀ

ਬੁਲਾਰਿਆਂ ਨੇ ਮੰਗਾਂ ਮੰਨੇ ਜਾਣ ਤੱਕ ਇਸ ਸੰਘਰਸ਼ ਨੂੰ ਹੋਰ ਤੇਜ਼ ਕਰਨ ਅਤੇ ਲਗਾਤਾਰ ਜਾਰੀ ਰੱਖਣ ਦਾ ਪ੍ਰਣ ਲਿਆ। ਧਰਨੇ ਨੂੰ ਉਨ੍ਹਾਂ ਤੋਂ ਇਲਾਵਾ ਡਾ. ਜੀ ਐੱਸ ਢੇਰੀ, ਡਾ. ਮਹੇਸ਼ ਕੁਮਾਰ, ਡਾ. ਬਿਕਰਮਜੀਤ ਸਿੰਘ ਅਤੇ ਡਾ. ਦਵਿੰਦਰ ਕੌਰ ਨੇ ਵੀ ਸੰਬੋਧਨ ਕੀਤਾ।

Summary in English: PAU teachers strike continues for 7th Pay Commission

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters