Latest Update: ਇਸ ਹਫਤੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਤਹਿਤ ਕਿਸਾਨਾਂ ਨੂੰ 2000 ਰੁਪਏ ਮਿਲਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਮਈ ਦੇ ਅੰਤ 'ਚ ਜਾਰੀ ਹੋਈ 11ਵੀਂ ਕਿਸ਼ਤ ਤੋਂ ਬਾਅਦ ਹੁਣ ਕਿਸਾਨਾਂ ਨੂੰ 12ਵੀਂ ਕਿਸ਼ਤ ਦੀ ਉਡੀਕ ਹੈ। ਅਜਿਹੇ 'ਚ ਹੁਣ ਸਰਕਾਰ ਵੱਲੋਂ ਵੱਡਾ ਅਪਡੇਟ ਸਾਹਮਣੇ ਆਇਆ ਹੈ।
PM Kisan Scheme: ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 12ਵੀਂ ਕਿਸ਼ਤ ਜਲਦੀ ਹੀ ਕਿਸਾਨਾਂ ਦੇ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇਗੀ। ਜਿਵੇਂ ਕਿ ਸਭ ਜਾਣਦੇ ਹਨ ਕਿ ਸਤੰਬਰ ਮਹੀਨੇ ਦੇ ਖ਼ਤਮ ਹੋਣ 'ਚ ਸਿਰਫ 2 ਦਿਨ ਰਹਿੰਦੇ ਹਨ। ਅਜਿਹੇ 'ਚ ਉਮੀਦ ਲਾਈ ਜਾ ਰਹੀ ਸੀ ਕਿ ਇਸ ਮਹੀਨੇ ਦੇ ਦੂਜੇ-ਤੀਜੇ ਹਫ਼ਤੇ ਕਿਸਾਨਾਂ ਦੇ ਖਾਤੇ ਵਿੱਚ 2 ਹਜ਼ਾਰ ਰੁਪਏ ਆ ਸਕਦੇ ਹਨ। ਪਰ ਤਾਜ਼ਾ ਅਪਡੇਟ ਮੁਤਾਬਕ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ 12ਵੀਂ ਕਿਸ਼ਤ 30 ਸਤੰਬਰ ਤੱਕ ਟਰਾਂਸਫਰ ਕੀਤੀ ਜਾ ਸਕਦੀ ਹੈ।
ਰਿਪੋਰਟਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਇਸ ਸਾਲ ਲਾਭਪਾਤਰੀਆਂ ਦੇ ਜ਼ਮੀਨੀ ਕਾਗਜ਼ਾਂ ਅਤੇ ਹੋਰ ਵੇਰਵਿਆਂ ਦੀ ਸਹੀ ਤਸਦੀਕ ਕਰਨ ਕਾਰਨ ਭੁਗਤਾਨ ਵਿੱਚ ਦੇਰੀ ਹੋ ਰਹੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਮਹੀਨਿਆਂ 'ਚ ਸਰਕਾਰ ਨੇ ਜਾਅਲੀ ਦਸਤਾਵੇਜ਼ ਪੇਸ਼ ਕਰਕੇ ਇਸ ਯੋਜਨਾ ਦਾ ਲਾਭ ਲੈਣ ਵਾਲੇ ਵੱਖ-ਵੱਖ ਸੂਬਿਆਂ ਦੇ ਲੱਖਾਂ ਅਯੋਗ ਕਿਸਾਨਾਂ ਦੀ ਪਛਾਣ ਕੀਤੀ ਸੀ। ਇਸ ਲਈ ਇਸ ਵਾਰ ਸਰਕਾਰ ਕਿਸਾਨਾਂ ਦੇ ਵੇਰਵਿਆਂ ਦੀ ਤਸਦੀਕ ਕਰਨ ਵੇਲੇ ਵਧੇਰੇ ਸਾਵਧਾਨ ਨਜ਼ਰ ਆਈ ਹੈ।
ਕਿਸਾਨਾਂ ਨੂੰ 6000 ਰੁਪਏ
ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਜ਼ਰੀਏ ਸਰਕਾਰ ਕਿਸਾਨਾਂ ਨੂੰ ਸਾਲਾਨਾ 6000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਦੀ ਹੈ। ਇਹ ਰਕਮ 2000 ਰੁਪਏ ਦੀਆਂ ਤਿੰਨ ਕਿਸ਼ਤਾਂ ਵਿੱਚ ਕਿਸਾਨ ਦੇ ਖਾਤੇ ਵਿੱਚ ਭੇਜੀ ਜਾਂਦੀ ਹੈ। ਦੱਸਣਾ ਜ਼ਰੂਰੀ ਹੈ ਕਿ ਪਿਛਲੇ ਸਾਲ ਅਗਸਤ 'ਚ ਕਿਸ਼ਤ ਜਾਰੀ ਕਰ ਦਿੱਤੀ ਗਈ ਸੀ।
ਬੱਸ 2 ਦਿਨ ਦਾ ਇੰਤਜ਼ਾਰ
ਜੂਨ ਤੋਂ ਲੈ ਕੇ ਹੁਣ ਤੱਕ ਦੇਸ਼ ਦੇ ਕਿਸਾਨ 12ਵੀਂ ਕਿਸ਼ਤ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਜਿਵੇਂ ਕਿ ਸਭ ਜਾਣਦੇ ਹਨ ਕਿ ਸਤੰਬਰ ਮਹੀਨੇ ਦੇ ਖ਼ਤਮ ਹੋਣ 'ਚ ਸਿਰਫ 2 ਦਿਨ ਰਹਿੰਦੇ ਹਨ। ਅਜਿਹੇ 'ਚ ਉਮੀਦ ਲਾਈ ਜਾ ਰਹੀ ਸੀ ਕਿ ਇਸ ਮਹੀਨੇ ਦੇ ਦੂਜੇ-ਤੀਜੇ ਹਫ਼ਤੇ ਕਿਸਾਨਾਂ ਦੇ ਖਾਤੇ ਵਿੱਚ 2 ਹਜ਼ਾਰ ਰੁਪਏ ਆ ਸਕਦੇ ਹਨ। ਪਰ ਤਾਜ਼ਾ ਅਪਡੇਟ ਮੁਤਾਬਕ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ 12ਵੀਂ ਕਿਸ਼ਤ 30 ਸਤੰਬਰ ਤੱਕ ਟਰਾਂਸਫਰ ਕੀਤੀ ਜਾ ਸਕਦੀ ਹੈ।
ਲਾਭਪਾਤਰੀ ਸੂਚੀ ਦੀ ਜਾਂਚ ਕਿਵੇਂ ਕਰੀਏ?
ਜੇਕਰ ਤੁਸੀਂ 12ਵੀਂ ਕਿਸ਼ਤ ਦੀ ਉਡੀਕ ਕਰ ਰਹੇ ਹੋ ਅਤੇ ਲਾਭਪਾਤਰੀ ਸੂਚੀ ਵਿੱਚ ਆਪਣਾ ਨਾਮ ਦੇਖਣਾ ਚਾਹੁੰਦੇ ਹੋ ਤਾਂ ਹੇਠਾਂ ਦਿੱਤੇ ਕਦਮਾਂ ਦੀ ਪਾਲਣਾ ਕਰੋ:
● ਸਭ ਤੋਂ ਪਹਿਲਾਂ ਤੁਹਾਨੂੰ ਪ੍ਰਧਾਨ ਮੰਤਰੀ ਕਿਸਾਨ ਦੀ ਵੈੱਬਸਾਈਟ 'ਤੇ ਜਾਣਾ ਹੋਵੇਗਾ
● ਹੋਮਪੇਜ 'ਤੇ 'ਕਿਸਾਨ ਕਾਰਨਰ' ਸੈਕਸ਼ਨ ਦੇ ਹੇਠਾਂ 'ਲਾਭਪਾਤਰੀ ਸੂਚੀ' 'ਤੇ ਕਲਿੱਕ ਕਰੋ
● ਇੱਕ ਨਵਾਂ ਪੇਜ ਖੁੱਲੇਗਾ ਜਿਸ ਵਿੱਚ ਤੁਹਾਨੂੰ ਡਰਾਪਡਾਉਨ ਤੋਂ ਆਪਣਾ ਰਾਜ, ਜ਼ਿਲ੍ਹਾ, ਉਪ-ਜ਼ਿਲ੍ਹਾ, ਬਲਾਕ ਅਤੇ ਪਿੰਡ ਚੁਣਨਾ ਹੋਵੇਗਾ।
● ਅੰਤ ਵਿੱਚ 'ਰਿਪੋਰਟ ਪ੍ਰਾਪਤ ਕਰੋ' 'ਤੇ ਕਲਿੱਕ ਕਰੋ।
● ਆਪਣਾ ਨਾਮ ਲੱਭੋ, ਜੇਕਰ ਇਹ ਉੱਥੇ ਹੈ, ਤਾਂ ਤੁਹਾਨੂੰ ਪੈਸੇ ਮਿਲ ਜਾਣਗੇ।
ਇਹ ਵੀ ਪੜ੍ਹੋ: ਹੁਣ ਇਹ ਹੈ ਯੂਰੀਆ-ਡੀਏਪੀ ਖਾਦ ਦੀ ਇੱਕ ਥੈਲੀ ਦੀ ਕੀਮਤ, ਬਿਨਾਂ ਸਬਸਿਡੀ ਦੇ ਇਸ ਕੀਮਤ 'ਤੇ ਮਿਲਣਗੀਆਂ ਬੋਰੀਆਂ
ਪ੍ਰਧਾਨ ਮੰਤਰੀ ਕਿਸਾਨ ਸਥਿਤੀ ਦੀ ਜਾਂਚ ਕਿਵੇਂ ਕਰੀਏ?
● ਇੱਕ ਵਾਰ ਫਿਰ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ ਅਧਿਕਾਰਤ ਵੈੱਬਸਾਈਟ 'ਤੇ ਜਾਓ।
● ਹੋਮਪੇਜ 'ਤੇ 'ਕਿਸਾਨ ਕਾਰਨਰ' ਸੈਕਸ਼ਨ ਦੇਖੋ।
● ਫਿਰ ਇਸਦੇ ਹੇਠਾਂ ਲਾਭਪਾਤਰੀ ਸਥਿਤੀ ਵਿਕਲਪ 'ਤੇ ਕਲਿੱਕ ਕਰੋ।
● ਤੁਹਾਡੇ ਸਾਹਮਣੇ ਇੱਕ ਨਵਾਂ ਪੇਜ ਖੁੱਲੇਗਾ। ਇੱਥੇ ਤੁਸੀਂ ਆਪਣਾ ਮੋਬਾਈਲ ਨੰਬਰ ਜਾਂ ਰਜਿਸਟ੍ਰੇਸ਼ਨ ਨੰਬਰ ਦਰਜ ਕਰੋ।
● ਇਸ ਤੋਂ ਬਾਅਦ ਤੁਹਾਨੂੰ ਆਪਣੇ ਸਟੇਟਸ ਬਾਰੇ ਪੂਰੀ ਜਾਣਕਾਰੀ ਮਿਲ ਜਾਵੇਗੀ
ਈਕੇਵਾਈਸੀ ਨਾ ਕਰਵਾਉਣ ਵਾਲਿਆਂ ਨੂੰ ਨੁਕਸਾਨ
ਇਹ ਗੱਲ ਸਭ ਜਾਣਦੇ ਹਨ ਕਿ ਜਿਹੜੇ ਲੋਕ ਈ-ਕੇਵਾਈਸੀ (e-KYC) ਨਹੀਂ ਕਰਨਗੇ, ਉਨ੍ਹਾਂ ਨੂੰ ਕਿਸ਼ਤ ਦਾ ਲਾਭ ਨਹੀਂ ਦਿੱਤਾ ਜਾਵੇਗਾ। ਪੀਐਮ ਕਿਸਾਨ ਦੀ ਵੈਬਸਾਈਟ 'ਤੇ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ, ਪੀਐਮ ਕਿਸਾਨ ਨਿਧੀ ਦਾ ਲਾਭ ਲੈਣ ਲਈ ਰਜਿਸਟਰਡ ਕਿਸਾਨਾਂ ਲਈ ਈਕੇਵਾਈਸੀ ਕਰਨਾ ਲਾਜ਼ਮੀ ਹੈ। ਜਿਕਰਯੋਗ ਹੈ ਕਿ ਪਹਿਲਾਂ ਈ-ਕੇਵਾਈਸੀ ਕਰਵਾਉਣ ਦੀ ਆਖਰੀ ਮਿਤੀ 31 ਅਗਸਤ 2022 ਸੀ, ਪਰ ਹੁਣ ਇਸ ਦੇ ਲਈ ਤਰੀਕ ਨੂੰ ਹਟਾ ਦਿੱਤਾ ਗਿਆ ਹੈ।
ਕਿਸਾਨਾਂ ਲਈ ਹੈਲਪਲਾਈਨ ਨੰਬਰ
ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਲਈ ਕੀਤੀ ਅਰਜ਼ੀ ਦੀ ਸਥਿਤੀ ਜਾਣਨ ਲਈ ਕਿਸਾਨ ਟੋਲ ਫਰੀ ਨੰਬਰ 155261 'ਤੇ ਸੰਪਰਕ ਕਰ ਸਕਦੇ ਹਨ। ਕਿਸਾਨ ਇਸ ਨੰਬਰ 'ਤੇ ਕਾਲ ਕਰਕੇ ਸਾਰੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਜਿਵੇਂ ਕਿ:
● ਨਾਮ ਲਾਭਪਾਤਰੀ ਸੂਚੀ ਵਿੱਚ ਹੈ ਜਾਂ ਨਹੀਂ।
● ਈ-ਕੇਵਾਈਸੀ ਦੀ ਪ੍ਰਕਿਰਿਆ ਪੂਰੀ ਹੋ ਗਈ ਹੈ।
● ਖਾਤੇ 'ਚ ਪੈਸੇ ਕਿਉਂ ਨਹੀਂ ਆਉਣਗੇ?
Summary in English: PM Kisan Update! Government to Release 12th Installment During Navratri