Latest Update: ਪ੍ਰਧਾਨ ਮੰਤਰੀ ਕਿਸਾਨ ਯੋਜਨਾ ਨੂੰ ਲੈ ਕੇ ਸਰਕਾਰ ਪੂਰੇ ਐਕਸ਼ਨ ਮੋਡ 'ਚ ਨਜ਼ਰ ਆ ਰਹੀ ਹੈ। ਹੁਣ ਸਰਕਾਰ ਵੱਲੋਂ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਦੀ ਜਾਂਚ-ਪੜਤਾਲ ਵੀ ਸ਼ੁਰੂ ਕਰ ਦਿੱਤੀ ਗਈ ਹੈ। ਆਓ ਜਾਣਦੇ ਹਾਂ ਕਿ ਹੈ ਪੂਰਾ ਮਾਮਲਾ...
PM Kisan Yojana: ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਲਾਭਪਾਤਰੀਆਂ ਲਈ ਇੱਕ ਮਹੱਤਵਪੂਰਨ ਅਪਡੇਟ ਹੈ। ਜੇਕਰ ਤੁਸੀਂ ਵੀ ਆਪਣੇ ਹਿੱਸੇ ਦੇ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ 12ਵੀਂ ਕਿਸ਼ਤ ਦੇ ਪੈਸੇ ਆਉਣ ਦੀ ਉਡੀਕ ਕਰ ਰਹੇ ਹੋ, ਤਾਂ ਤੁਹਾਡੇ ਲਈ ਇਹ ਜਾਣਕਰੀ ਬਹੁਤ ਅਹਿਮ ਹੈ। ਦਰਅਸਲ, ਕੇਂਦਰ ਸਰਕਾਰ ਦੀ ਇਸ ਯੋਜਨਾ ਜਿਸ ਦੇ ਤਹਿਤ ਕਿਸਾਨਾਂ ਨੂੰ ਹਰ ਸਾਲ 6 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।
ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ ਤਾਜ਼ਾ ਅਪਡੇਟ
ਉੱਤਰ ਪ੍ਰਦੇਸ਼ ਸਰਕਾਰ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਲਈ ਅਰਜ਼ੀ ਦੇਣ ਵਾਲੇ ਸਾਰੇ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਦੀ ਮੈਪਿੰਗ ਕਰਨ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ। ਇੱਕ ਅਧਿਕਾਰੀ ਨੇ ਮੀਡੀਆ ਨੂੰ ਦੱਸਿਆ ਕਿ ਜ਼ਿਲ੍ਹਾ ਮਾਲ ਅਤੇ ਖੇਤੀਬਾੜੀ ਵਿਭਾਗਾਂ ਵੱਲੋਂ ਪ੍ਰਯਾਗਰਾਜ ਵਿੱਚ 6.96 ਲੱਖ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਦੀ ਜਾਂਚ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ।
ਜ਼ਮੀਨੀ ਰਿਕਾਰਡ ਦੀ ਮੈਪਿੰਗ
ਵੀਕੇ ਸ਼ਰਮਾ, ਡਿਪਟੀ ਡਾਇਰੈਕਟਰ (ਖੇਤੀਬਾੜੀ), ਪ੍ਰਯਾਗਰਾਜ ਨੇ ਕਿਹਾ, “ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਲਈ ਅਰਜ਼ੀ ਦੇਣ ਵਾਲੇ ਸਾਰੇ ਯੋਗ ਅਤੇ ਅਯੋਗ ਬਿਨੈਕਾਰਾਂ ਦੇ ਜ਼ਮੀਨੀ ਰਿਕਾਰਡ ਦੀ ਮੈਪਿੰਗ ਲਈ ਨਿਰਦੇਸ਼ ਪ੍ਰਾਪਤ ਹੋਏ ਹਨ। ਜ਼ਿਲ੍ਹੇ ਵਿੱਚ ਕਰੀਬ 6.96 ਲੱਖ ਕਿਸਾਨ ਹਨ। ਵੱਖ-ਵੱਖ ਤਹਿਸੀਲਾਂ ਵਿੱਚ ਹੁਣ ਤੱਕ 10,000 ਤੋਂ ਵੱਧ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਦੀ ਪੜਤਾਲ ਕੀਤੀ ਜਾ ਚੁੱਕੀ ਹੈ ਅਤੇ ਬਾਕੀ ਕਿਸਾਨਾਂ ਦੀ ਵੀ ਪਹਿਲ ਦੇ ਆਧਾਰ 'ਤੇ ਕੀਤੀ ਜਾ ਰਹੀ ਹੈ।
ਅਧਿਕਾਰੀਆਂ ਨੇ ਅੱਗੇ ਦੱਸਿਆ ਕਿ ਜਦੋਂ ਸਰਕਾਰ ਨੇ ਇਸ ਸਾਲ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਤਹਿਤ ਅਰਜ਼ੀਆਂ ਨੂੰ ਸਵੀਕਾਰ ਕਰਨਾ ਸ਼ੁਰੂ ਕੀਤਾ, ਤਾਂ ਪ੍ਰਯਾਗਰਾਜ ਸਮੇਤ ਪੂਰੇ ਉੱਤਰ ਪ੍ਰਦੇਸ਼ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਲਈ ਅਰਜ਼ੀਆਂ ਦਿੱਤੀਆਂ। ਜਿਸ ਵਿਚ ਅਯੋਗ ਪਾਏ ਗਏ ਵਿਅਕਤੀਆਂ ਦੇ ਦਸਤਾਵੇਜ਼ ਰੱਦ ਕਰ ਦਿੱਤੇ ਗਏ। ਜਦੋਂਕਿ, ਪ੍ਰਯਾਗਰਾਜ ਜ਼ਿਲ੍ਹੇ ਵਿੱਚ 6.45 ਲੱਖ ਕਿਸਾਨ ਯੋਗ ਪਾਏ ਗਏ ਹਨ।
ਇਹ ਵੀ ਪੜ੍ਹੋ : 1 ਅਗਸਤ ਤੋਂ ਇਨ੍ਹਾਂ 6 ਨਿਯਮਾਂ 'ਚ ਬਦਲਾਅ, ਖੱਜਲ-ਖੁਆਰੀ ਤੋਂ ਬਚਣ ਲਈ ਇਹ ਜਾਣਕਾਰੀ ਜ਼ਰੂਰੀ
ਧੋਖਾਧੜੀ 'ਤੇ ਠੱਲ੍ਹ ਪਾਉਣ ਲਈ ਜਾਂਚ ਸ਼ੁਰੂ
ਉਨ੍ਹਾਂ ਕਿਹਾ ਕਿ ਕਈ ਅਰਜ਼ੀਆਂ ਵਿੱਚ ਖਾਮੀਆਂ ਪਾਈਆਂ ਗਈਆਂ ਸਨ, ਜਿਨ੍ਹਾਂ ਵਿੱਚ ਲੋਕਾਂ ਨੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਅਰਜ਼ੀਆਂ ਦਿੱਤੀਆਂ ਸਨ। ਇਸ ਲਈ ਇਸ ਧੋਖਾਧੜੀ ਨੂੰ ਰੋਕਣ ਲਈ ਪੂਰੇ ਉੱਤਰ ਪ੍ਰਦੇਸ਼ ਵਿੱਚ ਸਾਰੇ ਕਿਸਾਨਾਂ ਦੇ ਦਸਤਾਵੇਜ਼ਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਖੇਤੀਬਾੜੀ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ, "ਪ੍ਰਯਾਗਰਾਜ ਵਿੱਚ ਕੁੱਲ 6.96 ਲੱਖ ਲੋਕਾਂ ਨੇ ਇਸ ਯੋਜਨਾ ਲਈ ਰਜਿਸਟਰ ਕੀਤਾ ਸੀ ਅਤੇ ਇਸ ਤਰ੍ਹਾਂ ਉਨ੍ਹਾਂ ਦੀ ਰਿਕਾਰਡ ਕੀਤੀ ਜ਼ਮੀਨ ਹੁਣ ਜਾਂਚ ਦੇ ਘੇਰੇ ਵਿੱਚ ਹੈ।"
ਅਧਿਕਾਰੀ ਨੇ ਅੱਗੇ ਕਿਹਾ, "ਕਵਾਇਦ ਦੇ ਹਿੱਸੇ ਵਜੋਂ, ਜ਼ਮੀਨੀ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਤੋਂ ਬਾਅਦ ਬਿਨੈਕਾਰ ਦੇ ਦਿੱਤੇ ਵੇਰਵਿਆਂ ਦੀ ਭੌਤਿਕ ਤਸਦੀਕ ਕੀਤੀ ਜਾਵੇਗੀ। ਫਿਲਹਾਲ, ਕਾਰਜ ਸੌਂਪੀ ਗਈ ਟੀਮ ਨੂੰ ਬਿਨੈਕਾਰਾਂ ਦੀ ਅਸਲ ਸਥਿਤੀ ਦਾ ਵੇਰਵਾ ਦੇਣ ਲਈ ਕਿਹਾ ਗਿਆ ਹੈ। ਇਸ ਤੋਂ ਬਾਅਦ ਸੂਬਾ ਸਰਕਾਰ ਅਗਲੀ ਕਾਰਵਾਈ ਬਾਰੇ ਫੈਸਲਾ ਕਰੇਗੀ।
ਇਹ ਵੀ ਪੜ੍ਹੋ : Petrol-Diesel Price Today: ਪੈਟਰੋਲ-ਡੀਜ਼ਲ ਅਤੇ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ!
Summary in English: PM Kisan Yojana Update: The government has started to investigate the land records of farmers