ਪ੍ਰਧਾਨ ਮੰਤਰੀ ਨਰੇਂਦਰ ਮੋਦੀ 17 ਅਕਤੂਬਰ 2022 ਨੂੰ ਮੇਲਾ ਗਰਾਊਂਡ, ਨਵੀਂ ਦਿੱਲੀ ਵਿਖੇ “ਪ੍ਰਧਾਨ ਮੰਤਰੀ ਕਿਸਾਨ ਸਨਮਾਨ ਸੰਮੇਲਨ” ਸਮਾਗਮ ਦਾ ਉਦਘਾਟਨ ਕਰਨਗੇ। ਇਹ ਦੋ ਰੋਜ਼ਾ ਸਮਾਗਮ 17 ਤੇ 18 ਅਕਤੂਬਰ ਨੂੰ ਹੋਵੇਗਾ। ਇਸ ਦਾ ਮਕਸਦ ਕਿਸਾਨਾਂ ਨੂੰ ਵਿਗਿਆਨਕ ਤਰੀਕੇ ਨਾਲ ਖੇਤੀ ਕਰਨ ਲਈ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਦੇਣਾ ਹੈ। ਕੇਂਦਰੀ ਖੇਤੀਬਾੜੀ ਰਾਜ ਮੰਤਰੀ ਕੈਲਾਸ਼ ਚੌਧਰੀ ਨੇ ਪੂਸਾ ਮੈਦਾਨ ਵਿਖੇ ਹੋਣ ਵਾਲੇ ‘ਪ੍ਰਧਾਨ ਮੰਤਰੀ ਕਿਸਾਨ ਸਨਮਾਨ ਸੰਮੇਲਨ’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਦੌਰਾਨ ਸਬੰਧਤ ਅਧਿਕਾਰੀਆਂ ਨੂੰ ਜ਼ਰੂਰੀ ਹਦਾਇਤਾਂ ਦਿੱਤੀਆਂ ਗਈਆਂ।
ਇਸ ਦੌਰਾਨ ਪ੍ਰਧਾਨ ਮੰਤਰੀ ਐਗਰੀ ਸਟਾਰਟਅੱਪ ਸੰਮੇਲਨ ਤੇ ਪ੍ਰਦਰਸ਼ਨੀ ਦਾ ਉਦਘਾਟਨ ਵੀ ਕਰਨਗੇ। ਇਸਦੇ ਨਾਲ ਹੀ ਉਹ ਕੇਂਦਰੀ ਰਸਾਇਣ ਤੇ ਖਾਦ ਮੰਤਰਾਲੇ ਦੇ 600 ਪ੍ਰਧਾਨ ਮੰਤਰੀ ਕਿਸਾਨ ਸਮ੍ਰਿਧੀ ਕੇਂਦਰਾਂ (PM-KSK) ਦਾ ਉਦਘਾਟਨ ਕਰਨਗੇ ਤੇ ਭਾਰਤ ਯੂਰੀਆ ਬੈਗ ਲਾਂਚ ਕਰਨਗੇ।
ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ, ਸ਼੍ਰੀ ਨਰੇਂਦਰ ਸਿੰਘ ਤੋਮਰ ਤੇ ਕੇਂਦਰੀ ਰਸਾਇਣ ਤੇ ਖਾਦ ਮੰਤਰੀ, ਡਾ: ਮਨਸੁਖ ਮੰਡਾਵੀਆ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਕਰੋੜਾਂ ਕਿਸਾਨਾਂ, ਐਗਰੀ ਸਟਾਰਟ-ਅੱਪਸ, ਖੋਜਕਰਤਾਵਾਂ, ਨੀਤੀ ਨਿਰਮਾਤਾਵਾਂ, ਬੈਂਕਰਾਂ ਤੇ ਹੋਰ ਹਿੱਸੇਦਾਰਾਂ ਨੂੰ ਸੰਬੋਧਨ ਕਰਨਗੇ। ਇਹ ਇਵੈਂਟ ਕਿਸਾਨਾਂ ਤੇ ਐਗਰੀ ਸਟਾਰਟਅੱਪਸ ਨੂੰ ਇੱਕੋ ਪਲੇਟਫਾਰਮ 'ਤੇ ਲਿਆਵੇਗਾ।
ਇਹ ਵੀ ਪੜ੍ਹੋ : ਦਿੱਲੀ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਬਾਇਓ-ਰੀਮੀਡੀਏਸ਼ਨ ਦੀ ਵਰਤੋਂ
ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਪ੍ਰਧਾਨ ਮੰਤਰੀ ਕਿਸਾਨ ਫਲੈਗਸ਼ਿਪ ਸਕੀਮ' ਦੇ ਤਹਿਤ ਕਿਸਾਨਾਂ ਨੂੰ 16,000 ਕਰੋੜ ਰੁਪਏ ਦੀ 12ਵੀਂ ਕਿਸ਼ਤ ਦੀ ਰਾਸ਼ੀ ਜਾਰੀ ਕਰਨਗੇ। ਇਸ ਸਕੀਮ ਨੇ ਦੇਸ਼ ਦੇ ਕਿਸਾਨਾਂ ਨੂੰ ਕੋਵਿਡ ਮਹਾਮਾਰੀ ਦੌਰਾਨ ਆਪਣੇ ਰੋਜ਼ਾਨਾ ਦੇ ਖਰਚਿਆਂ ਦਾ ਪ੍ਰਬੰਧਨ ਕਰਨ `ਚ ਬਹੁਤ ਮਦਦ ਕੀਤੀ ਹੈ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਐਗਰੀ ਸਟਾਰਟਅਪ ਕਨਕਲੇਵ ਅਤੇ ਪ੍ਰਦਰਸ਼ਨੀ ਦਾ ਉਦਘਾਟਨ ਵੀ ਕਰਨਗੇ। ਸੰਮੇਲਨ `ਚ ਲਗਭਗ 1500 ਸਟਾਰਟਅੱਪਸ ਹਿੱਸਾ ਲੈਣਗੇ। ਇਹ ਪਲੇਟਫਾਰਮ ਸਟਾਰਟਅੱਪਸ ਨੂੰ ਕਿਸਾਨਾਂ, ਐਫ.ਪੀ.ਓ, ਖੇਤੀ ਮਾਹਿਰਾਂ ਤੇ ਕਾਰਪੋਰੇਟਸ ਆਦਿ ਨਾਲ ਗੱਲਬਾਤ ਕਰਨ ਦੀ ਸਹੂਲਤ ਦੇਵੇਗਾ।
Summary in English: PM Modi will inaugurate the two-day event of 'Prime Minister Kisan Samman Summit'