ਪ੍ਰਧਾਨ ਮੰਤਰੀ ਮੋਦੀ ਦੀ ਮਾਂ ਹੀਰਾਬੇਨ ਮੋਦੀ ਦਾ ਸ਼ੁੱਕਰਵਾਰ ਸਵੇਰੇ ਦਿਹਾਂਤ ਹੋ ਗਿਆ। ਹੀਰਾਬੇਨ ਨੇ 100 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ, ਪ੍ਰਧਾਨ ਮੰਤਰੀ ਮੋਦੀ ਨੇ ਦਿੱਤਾ ਮੋਢਾ।
PM Modi Mother Passes Away: ਅੱਜ ਦਾ ਦਿਨ ਇੱਕ ਦੁਖਦ ਖ਼ਬਰ ਲੈ ਕੇ ਆਇਆ। ਪ੍ਰਧਾਨ ਮੰਤਰੀ ਮੋਦੀ ਦੀ ਮਾਂ ਹੀਰਾਬੇਨ ਮੋਦੀ ਅੱਜ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਕੇ ਅਕਾਲ ਚਲਾਣਾ ਕਰ ਗਏ। ਦੱਸ ਦੇਈਏ ਕਿ 100 ਸਾਲ ਦੀ ਉਮਰ ਵਿੱਚ ਹੀਰਾਬੇਨ ਮੋਦੀ ਨੇ ਆਪਣੇ ਆਖ਼ਿਰੀ ਸਾਂਹ ਲਏ। ਪੀਐਮ ਮੋਦੀ ਆਪਣੀ ਮਾਂ ਨੂੰ ਸ਼ਰਧਾਂਜਲੀ ਦੇਣ ਅਤੇ ਉਨ੍ਹਾਂ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਲਈ ਦਿੱਲੀ ਤੋਂ ਗਾਂਧੀਨਗਰ ਪਹੁੰਚੇ। ਗਾਂਧੀਨਗਰ ਪਹੁੰਚਣ 'ਤੇ, ਪੀਐਮ ਮੋਦੀ ਨੇ ਆਪਣੀ ਮਾਂ ਦੀ ਮ੍ਰਿਤਕ ਦੇਹ ਨੂੰ ਆਪਣੇ ਮੋਢੇ 'ਤੇ ਰੱਖ ਕੇ ਵਿਦਾਈ ਦਿੱਤੀ ਅਤੇ ਸ਼ਮਸ਼ਾਮ ਘਾਟ ਪਹੁੰਚ ਕੇ ਅੰਤਿਮ ਸਸਕਾਰ ਕੀਤਾ।
ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਦੀ ਮਾਂ ਹੀਰਾ ਬਾ ਨੂੰ ਮੰਗਲਵਾਰ ਨੂੰ ਅਚਾਨਕ ਸਾਂਹ ਲੈਣ ਵਿੱਚ ਤਕਲੀਫ਼ ਹੋਈ। ਹਾਲਤ ਵਿਗੜਣ ਤੋਂ ਬਾਅਦ ਉਨ੍ਹਾਂ ਨੂੰ ਜਲਦਬਾਜ਼ੀ 'ਚ ਅਹਿਮਦਾਬਾਦ ਦੇ ਯੂਐੱਨ ਮਹਿਤਾ ਹਸਪਤਾਲ ਦੇ ਕਾਰਡੀਓਲੋਜੀ ਅਤੇ ਰਿਸਰਚ ਸੈਂਟਰ 'ਚ ਭਰਤੀ ਕਰਵਾਇਆ ਗਿਆ। ਜਿੱਥੇ ਹੀਰਾ ਬਾ ਦਾ ਸ਼ੁੱਕਰਵਾਰ ਸਵੇਰੇ 3.30 ਵਜੇ ਦੇਹਾਂਤ ਹੋ ਗਿਆ। ਦੱਸ ਦੇਈਏ ਕਿ ਉਹ 100 ਸਾਲ ਦੇ ਸਨ।
ਇਸ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਪੀਐਮ ਮੋਦੀ ਦੇ ਛੋਟੇ ਭਰਾ ਪੰਕਜ ਮੋਦੀ ਦੇ ਘਰ ਲਿਆਂਦਾ ਗਿਆ। ਜਿੱਥੇ ਪੀਐਮ ਮੋਦੀ ਦੇ ਪਹੁੰਚਣ ਤੋਂ ਬਾਅਦ ਮਾਂ ਹੀਰਾਬੇਨ ਦੀ ਮ੍ਰਿਤਕ ਦੇਹ ਨੂੰ ਸਸਕਾਰ ਲਈ ਸ਼ਮਸ਼ਾਨਘਾਟ ਲਿਆਂਦਾ ਗਿਆ ਅਤੇ ਪੀਐਮ ਮੋਦੀ ਅਤੇ ਉਨ੍ਹਾਂ ਦੇ ਭਰਾ ਵੱਲੋਂ ਉਨ੍ਹਾਂ ਨੂੰ ਅਗਨੀ ਭੇਟ ਕੀਤੀ ਗਈ। ਦੱਸ ਦੇਈਏ ਕਿ ਗੁਜਰਾਤ ਦੇ ਗਾਂਧੀਨਗਰ ਵਿੱਚ ਇੱਕ ਸ਼ਮਸ਼ਾਨਘਾਟ ਵਿੱਚ ਸਾਦੇ ਢੰਗ ਨਾਲ ਉਨ੍ਹਾਂ ਦਾ ਸਸਕਾਰ ਕੀਤਾ ਗਿਆ, ਜਿੱਥੇ ਪੀਐਮ ਮੋਦੀ ਨੇ ਆਪਣੀ ਮਾਂ ਨੂੰ ਅਲਵਿਦਾ ਆਖਿਆ।
ਪੀਐਮ ਮੋਦੀ ਵੱਲੋਂ ਟਵੀਟ
ਪੀਐਮ ਮੋਦੀ ਨੇ ਕਿਹਾ, "ਸ਼ਾਨਦਾਰ ਸਦੀ ਪ੍ਰਮਾਤਮਾ ਦੇ ਚਰਨਾਂ ਵਿੱਚ ਟਿਕੀ ਹੈ... ਮੈਂ ਹਮੇਸ਼ਾ ਮਾਂ ਵਿੱਚ ਤ੍ਰਿਏਕ ਨੂੰ ਮਹਿਸੂਸ ਕੀਤਾ ਹੈ, ਜਿਸ ਵਿੱਚ ਇੱਕ ਤਪੱਸਵੀ ਦੀ ਯਾਤਰਾ, ਇੱਕ ਨਿਰਸਵਾਰਥ ਕਰਮ ਯੋਗੀ ਦਾ ਪ੍ਰਤੀਕ ਅਤੇ ਮੁੱਲਾਂ ਪ੍ਰਤੀ ਵਚਨਬੱਧ ਜੀਵਨ ਸ਼ਾਮਲ ਹੈ।"
ਦ੍ਰੋਪਦੀ ਮੁਰਮੂ ਵੱਲੋਂ ਦੁੱਖ ਦਾ ਪ੍ਰਗਟਾਵਾ
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਟਵੀਟ ਕਰਕੇ ਪੀਐਮ ਮੋਦੀ ਦੀ ਮਾਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਟਵੀਟ 'ਚ ਲਿਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬਾ ਦਾ ਸੌ ਸਾਲ ਦਾ ਸੰਘਰਸ਼ਮਈ ਜੀਵਨ ਭਾਰਤੀ ਆਦਰਸ਼ਾਂ ਦਾ ਪ੍ਰਤੀਕ ਹੈ। ਮੋਦੀ ਨੇ '#ਮਾਤ੍ਰੀਦੇਵਭਵ' ਦੀ ਭਾਵਨਾ ਅਤੇ ਹੀਰਾਬਾ ਦੀਆਂ ਕਦਰਾਂ-ਕੀਮਤਾਂ ਨੂੰ ਆਪਣੇ ਜੀਵਨ ਵਿੱਚ ਢਾਲਿਆ। ਮੈਂ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰਦੀ ਹਾਂ, ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੀ ਹਾਂ।
ਇਹ ਵੀ ਪੜ੍ਹੋ : ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦਾ ਦੇਹਾਂਤ, 58 ਸਾਲ ਦੀ ਉਮਰ `ਚ ਫ਼ਾਨੀ ਸੰਸਾਰ ਨੂੰ ਕਿਹਾ ਅਲਵਿਦਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤਾ ਟਵੀਟ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੀਐਮ ਮੋਦੀ ਦੀ ਮਾਂ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਸ਼ਰਧਾਂਜਲੀ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕੀਤਾ, ''ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਤਿਕਾਰਯੋਗ ਮਾਤਾ ਜੀ ਹੀਰਾ ਬਾ ਦੇ ਦੇਹਾਂਤ ਦੀ ਖਬਰ ਬਹੁਤ ਦੁਖਦ ਹੈ। ਮਾਂ ਹੀ ਇਨਸਾਨ ਦੀ ਜ਼ਿੰਦਗੀ ਦੀ ਪਹਿਲੀ ਸਹੇਲੀ ਅਤੇ ਅਧਿਆਪਕ ਹੁੰਦੀ ਹੈ, ਜਿਸ ਨੂੰ ਗੁਆਉਣ ਦਾ ਦਰਦ ਬਿਨਾਂ ਸ਼ੱਕ ਦੁਨੀਆਂ ਦਾ ਸਭ ਤੋਂ ਵੱਡਾ ਦਰਦ ਹੁੰਦਾ ਹੈ।
ਰਾਹੁਲ ਗਾਂਧੀ ਵੱਲੋਂ ਟਵੀਟ
ਰਾਹੁਲ ਗਾਂਧੀ ਨੇ ਇੱਕ ਟਵੀਟ ਵਿੱਚ ਕਿਹਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਸ਼੍ਰੀਮਤੀ ਹੀਰਾ ਬਾ ਦੇ ਦੇਹਾਂਤ ਦੀ ਖਬਰ ਬਹੁਤ ਦੁਖਦ ਹੈ। ਇਸ ਔਖੇ ਸਮੇਂ 'ਤੇ, ਮੈਂ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਆਪਣੀ ਡੂੰਘੀ ਸੰਵੇਦਨਾ ਅਤੇ ਪਿਆਰ ਪ੍ਰਗਟ ਕਰਦਾ ਹਾਂ।
ਬਸਪਾ ਸੁਪਰੀਮੋ ਮਾਇਆਵਤੀ ਵੱਲੋਂ ਦੁੱਖ ਦਾ ਪ੍ਰਗਟਾਵਾ
ਉੱਤਰ ਪ੍ਰਦੇਸ਼ ਦੀ ਸਾਬਕਾ ਸੀਐਮ ਅਤੇ ਬਸਪਾ ਸੁਪਰੀਮੋ ਮਾਇਆਵਤੀ ਨੇ ਵੀ ਪੀਐਮ ਮੋਦੀ ਦੀ ਮਾਂ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕੀਤਾ, “ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਮਾਂ ਸ਼੍ਰੀਮਤੀ ਹੀਰਾਬੇਨ ਦੇ ਦੇਹਾਂਤ ਦੀ ਖਬਰ ਬਹੁਤ ਦੁਖਦ ਹੈ। ਉਨ੍ਹਾਂ ਦੇ ਪੂਰੇ ਪਰਿਵਾਰ ਨਾਲ ਮੇਰੀ ਡੂੰਘੀ ਸੰਵੇਦਨਾ ਹੈ। ਕੁਦਰਤ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਸਾਰੇ ਸਨੇਹੀਆਂ ਨੂੰ ਇਹ ਦੁੱਖ ਸਹਿਣ ਦਾ ਬਲ ਬਖਸ਼ੇ।
Summary in English: PM Modi's mother Heeraben merges in Panchtattva, says goodbye to mortal world