PM Modi: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਰਿਆਣਾ ਅਤੇ ਪੰਜਾਬ ਦਾ ਦੌਰਾ ਕਰਨ ਜਾ ਰਹੇ ਹਨ। ਇਸ ਦੌਰਾਨ ਉਹ ਜਨਤਾ ਨੂੰ ਮਹੱਤਵਪੂਰਨ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਦੋਵੇਂ ਸੂਬਿਆਂ ਵਿੱਚ ਇੱਕ-ਇੱਕ ਹਸਪਤਾਲ ਦਾ ਉਦਘਾਟਨ ਕਰਨਗੇ।
PM Modi Punjab-Haryana Visit: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਬੁਧਵਾਰ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਪੰਜਾਬ ਅਤੇ ਹਰਿਆਣਾ ਦਾ ਦੌਰਾ ਕਰਨ ਜਾ ਰਹੇ ਹਨ। ਜਿਸਦੇ ਚਲਦਿਆਂ ਦੋਵੇਂ ਸੂਬਾ ਸਰਕਾਰਾਂ ਵੱਲੋਂ ਪੀਐਮ ਮੋਦੀ ਦੇ ਸਮੁੱਚੇ ਸੁਰੱਖਿਆ ਪ੍ਰਬੰਧਾਂ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਪੀਐਮ ਮੋਦੀ ਜਨਤਾ ਨੂੰ ਮਹੱਤਵਪੂਰਨ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਦੋਵੇਂ ਸੂਬਿਆਂ ਵਿੱਚ ਇੱਕ-ਇੱਕ ਹਸਪਤਾਲ ਦਾ ਉਦਘਾਟਨ ਕਰਨਗੇ।
ਪੀਐਮਓ ਵੱਲੋਂ ਦਿੱਤੀ ਗਈ ਜਾਣਕਾਰੀ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਪੀਐਮ ਮੋਦੀ ਹਰਿਆਣਾ ਦੇ ਫਰੀਦਾਬਾਦ ਵਿੱਚ ‘ਅੰਮ੍ਰਿਤਾ ਹਸਪਤਾਲ’ (Amrita Hospital) ਅਤੇ ਉਸ ਤੋਂ ਬਾਅਦ ਪੰਜਾਬ ਦੇ ਨਿਊ ਚੰਡੀਗੜ੍ਹ 'ਚ 'ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਰਿਸਰਚ ਸੈਂਟਰ' (Homi Bhabha Cancer Hospital and Research Centre) ਦਾ ਉਦਘਾਟਨ ਕਰਨਗੇ।
ਪੀਐਮ ਮੋਦੀ ਦੇ ਦੌਰੇ ਦਾ ਵੇਰਵਾ
● ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ ਕਰੀਬ 11 ਵਜੇ ਹਰਿਆਣਾ ਦੇ ਫਰੀਦਾਬਾਦ ਪਹੁੰਚਣਗੇ, ਜਿੱਥੇ ਉਹ ਅੰਮ੍ਰਿਤਾ ਹਸਪਤਾਲ ਦਾ ਉਦਘਾਟਨ ਕਰਨਗੇ।
● ਇਸ ਤੋਂ ਬਾਅਦ ਪੀਐਮ ਮੋਦੀ ਮੋਹਾਲੀ 'ਚ ਕਰੀਬ 02:15 'ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ' ਦਾ ਉਦਘਾਟਨ ਕਰਨਗੇ।
ਸਭ ਤੋਂ ਪਹਿਲਾਂ ਪ੍ਰਧਾਨ ਮੰਤਰੀ ਹਰਿਆਣਾ ਦੇ ਫਰੀਦਾਬਾਦ ਜਾਣਗੇ। ਇੱਥੇ ਉਹ 2,600 ਬਿਸਤਰਿਆਂ ਵਾਲੇ ਅੰਮ੍ਰਿਤਾ ਹਸਪਤਾਲ ਦਾ ਉਦਘਾਟਨ ਕਰਨਗੇ। ਦੱਸ ਦੇਈਏ ਕਿ ਹਸਪਤਾਲ ਦਾ ਪ੍ਰਬੰਧ ਮਾਤਾ ਅਮ੍ਰਿਤਾਨੰਦਮਈ ਮੱਠ ਵੱਲੋਂ ਕੀਤਾ ਜਾਵੇਗਾ। ਮਿਲੀ ਜਾਣਕਾਰੀ ਮੁਤਾਬਕ ਇਹ ਹਸਪਤਾਲ 6 ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ।
ਇਸ ਤੋਂ ਬਾਅਦ ਪੀਐਮ ਮੋਦੀ ਦਾ ਪੰਜਾਬ ਦੌਰਾ ਤੈਅ ਹੈ। ਪ੍ਰਧਾਨ ਮੰਤਰੀ ਨਿਊ ਚੰਡੀਗੜ੍ਹ 'ਚ 'ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ' ਦਾ ਉਦਘਾਟਨ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਟਾਟਾ ਮੈਮੋਰੀਅਲ ਸੈਂਟਰ ਨੇ 660 ਕਰੋੜ ਰੁਪਏ ਦੀ ਲਾਗਤ ਨਾਲ ਇਹ ਹਸਪਤਾਲ ਬਣਾਇਆ ਹੈ। ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਵਿੱਚ 300 ਬਿਸਤਰਿਆਂ ਦੀ ਸਹੂਲਤ ਹੋਵੇਗੀ ਅਤੇ ਐਮਆਰਆਈ, ਸੀਟੀ, ਮੈਮੋਗ੍ਰਾਫੀ, ਡਿਜੀਟਲ ਰੇਡੀਓਗ੍ਰਾਫੀ ਅਤੇ ਬ੍ਰੈਕੀਥੈਰੇਪੀ ਵਰਗੀਆਂ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹੈ।
ਇਹ ਵੀ ਪੜੋ: ਹੁਣ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਭਗਤ ਸਿੰਘ ਦੇ ਨਾਂ ’ਤੇ ਰੱਖਿਆ ਜਾਵੇਗਾ, ਹਰਿਆਣਾ-ਪੰਜਾਬ 'ਚ ਬਣੀ ਸਹਿਮਤੀ
ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ
ਪ੍ਰਧਾਨ ਮੰਤਰੀ ਦੇ ਦੌਰੇ ਨੂੰ ਲੈ ਕੇ ਦੋਵੇਂ ਸੂਬਾ ਸਰਕਾਰਾਂ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਮੋਹਾਲੀ ਵਿੱਚ ਸਮਾਗਮ ਵਾਲੀ ਥਾਂ ਦਾ 2 ਕਿਲੋਮੀਟਰ ਦਾ ਇਲਾਕਾ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ ਅਤੇ ਖੇਤਰ ਨੂੰ ਨੋ ਫਲਾਈ ਜ਼ੋਨ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਨਾਲ ਹੀ ਪੂਰੇ ਇਲਾਕੇ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।
Summary in English: PM Modi's visit to Punjab today, he will inaugurate a cancer hospital in Chandigarh