Government Job: ਜੋ ਲੋਕ ਸਰਕਾਰੀ ਨੌਕਰੀ ਦੀ ਭਾਲ ਕਰ ਰਹੇ ਹਨ ਉਨ੍ਹਾਂ ਲਈ ਖੁਸ਼ਖਬਰੀ ਹੈ। ਜੀ ਹਾਂ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ ਵੱਲੋਂ ਕਲਰਕਾਂ ਦੀਆਂ ਬੰਪਰ ਅਸਾਮੀਆਂ ਕੱਢੀਆਂ ਗਈਆਂ ਹਨ। ਜਿਸ 'ਤੇ ਭਰਤੀ ਪ੍ਰਕਿਰਿਆ ਚੱਲ ਰਹੀ ਹੈ। ਖ਼ਾਸ ਗੱਲ ਇਹ ਹੈ ਕਿ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ ਨੂੰ ਵਧਾ ਦਿੱਤਾ ਗਿਆ ਹੈ।
PSSSB Clerk Recruitment 2022: ਸਰਕਾਰੀ ਨੌਕਰੀ ਦੇ ਚਾਹਵਾਨ ਉਮੀਦਵਾਰਾਂ ਲਈ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ ਇੱਕ ਸੁਨਹਿਰੀ ਮੌਕਾ ਲੈ ਕੇ ਆਇਆ ਹੈ। ਦਰਅਸਲ, ਪੀਐਸਐਸਐਸਬੀ ਭਰਤੀ 2022 (PSSSB Recruitment 2022) ਦੇ ਕਲਰਕ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ ਵਧਾ ਦਿੱਤੀ ਗਈ ਹੈ। ਇਨ੍ਹਾਂ ਹੀ ਨਹੀਂ ਅਸਾਮੀਆਂ ਲਈ ਫੀਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ ਨੂੰ ਵੀ ਵਧਾ ਦਿੱਤਾ ਗਿਆ ਹੈ। ਦੱਸ ਦੇਈਏ ਕਿ ਉਮੀਦਵਾਰ ਹੁਣ ਪੀਐਸਐਸਐਸਬੀ ਕਲਰਕ ਦੀਆਂ ਅਸਾਮੀਆਂ ਲਈ 11 ਅਗਸਤ 2022 ਤੱਕ ਅਪਲਾਈ ਕਰ ਸਕਦੇ ਹਨ, ਨਾਲ ਹੀ 15 ਅਗਸਤ 2022 ਤੱਕ ਆਪਣੀ ਫੀਸ ਜਮ੍ਹਾ ਕਰਵਾ ਸਕਦੇ ਹਨ।
ਦੱਸ ਦੇਈਏ ਕਿ ਪੰਜਾਬ ਪੀਐਸਐਸਐਸਬੀ ਕਲਰਕ ਭਰਤੀ 2022 (Punjab PSSSB Clerk Recruitment 2022) ਸਿਰਫ਼ ਔਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ। ਸਰਕਾਰੀ ਨੌਕਰੀ ਦੇ ਚਾਹਵਾਨ ਉਮੀਦਵਾਰ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ ਦੀ ਅਧਿਕਾਰਤ ਵੈੱਬਸਾਈਟ sssb.punjab.gov.in 'ਤੇ ਜਾ ਕੇ ਨੌਕਰੀ ਲਈ ਅਪਲਾਈ ਕਰ ਸਕਦੇ ਹਨ। ਜਿਕਰਯੋਗ ਹੈ ਕਿ ਇਸ ਭਰਤੀ ਮੁਹਿੰਮ ਰਾਹੀਂ ਕੁੱਲ 1935 ਅਸਾਮੀਆਂ ਦੀ ਭਰਤੀ ਕੀਤੀ ਜਾਵੇਗੀ। ਇਨ੍ਹਾਂ ਵਿੱਚੋਂ 1200 ਪੁਰਾਣੀਆਂ ਅਤੇ 735 ਨਵੀਆਂ ਅਸਾਮੀਆਂ ਹਨ। ਨਵਾਂ ਨੋਟਿਸ ਦੇਖਣ ਅਤੇ ਅਪਲਾਈ ਕਰਨ ਲਈ ਸਿੱਧੇ ਇਸ ਲਿੰਕ 'ਤੇ ਕਲਿੱਕ ਕਰੋ।
ਯੋਗ ਉਮੀਦਵਾਰ ਕਰੋ ਅਪਲਾਈ
● ਜਿਨ੍ਹਾਂ ਕੋਲ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਗ੍ਰੈਜੂਏਸ਼ਨ ਦੀ ਡਿਗਰੀ ਹੈ, ਉਹ ਉਮੀਦਵਾਰ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰ ਸਕਦੇ ਹਨ।
● ਨਾਲ ਹੀ ਜਿਨ੍ਹਾਂ ਨੂੰ ਕੰਪਿਊਟਰ ਦਾ ਗਿਆਨ ਹੈ, ਉਹ ਵੀ ਨੌਕਰੀ ਲਈ ਅਪਲਾਈ ਕਰ ਸਕਦੇ ਹਨ।
ਇਹ ਵੀ ਪੜ੍ਹੋ: IFFCO Recruitment 2022: ਇੰਜੀਨੀਅਰਿੰਗ ਗ੍ਰੈਜੂਏਟਾਂ ਲਈ ਸੁਨਹਿਰੀ ਮੌਕਾ! 15 ਅਗਸਤ ਤੋਂ ਪਹਿਲਾਂ ਕਰੋ ਅਪਲਾਈ
ਨੌਕਰੀ ਨਾਲ ਸੰਬੰਧਿਤ ਜਾਣਕਾਰੀ
● ਇਨ੍ਹਾਂ ਅਸਾਮੀਆਂ ਲਈ ਉਮਰ ਹੱਦ 18 ਤੋਂ 37 ਸਾਲ ਤੈਅ ਕੀਤੀ ਗਈ ਹੈ।
● ਪੀਐਸਐਸਐਸਬੀ ਕਲਰਕ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਟਾਈਪਿੰਗ ਟੈਸਟ ਦੇ ਆਧਾਰ 'ਤੇ ਕੀਤੀ ਜਾਵੇਗੀ।
ਨੌਕਰੀ ਲਈ ਅਰਜ਼ੀ ਫੀਸ
● ਨੌਕਰੀ ਲਈ ਅਪਲਾਈ ਕਰਨ ਲਈ ਜਨਰਲ ਵਰਗ (General category) ਦੇ ਉਮੀਦਵਾਰਾਂ ਨੂੰ 1000 ਰੁਪਏ ਫੀਸ ਅਦਾ ਕਰਨੀ ਪਵੇਗੀ।
● ਜਦੋਂਕਿ ਐਸ.ਸੀ (SC), ਬੀ.ਸੀ (BC) ਅਤੇ ਈ.ਡਬਲਯੂ.ਐੱਸ (EWS) ਨੂੰ 250 ਰੁਪਏ ਫੀਸ ਦੇਣੀ ਪਵੇਗੀ।
● ਪੀ.ਐਚ ਸ਼੍ਰੇਣੀ (PH category) ਲਈ ਫੀਸ 500 ਰੁਪਏ ਹੈ।
● ਵਧੇਰੇ ਵਿਸਤ੍ਰਿਤ ਜਾਣਕਾਰੀ ਲਈ ਅਧਿਕਾਰਤ ਵੈੱਬਸਾਈਟ sssb.punjab.gov.in 'ਤੇ ਜਾਓ।
Summary in English: PSSSB Recruitment: Bumper Posts of Clerks, Apply for Recruitment by this date