Punjab Budget: ਪੰਜਾਬ ਸਰਕਾਰ (Punjab Government) ਜਲਦ ਵਿੱਤੀ ਸਾਲ 2023-24 (Financial year 2023-24) ਲਈ ਬਜਟ ਪੇਸ਼ ਕਰਨ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦਾ ਬਜਟ ਸੈਸ਼ਨ 3 ਮਾਰਚ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ, ਦੱਸਿਆ ਜਾ ਰਿਹਾ ਹੈ ਕਿ ਇਹ ਸੈਸ਼ਨ ਦੋ ਪੜਾਵਾਂ ਵਿੱਚ ਹੋਵੇਗਾ। ਤੁਹਾਨੂੰ ਦੱਸ ਦੇਈਏ ਕਿ ਬਜਟ ਅਨੁਮਾਨਾਂ ਨੂੰ ਅੰਤਿਮ ਰੂਪ ਦੇਣ ਲਈ ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਨਾਲ ਪ੍ਰੀ-ਬਜਟ ਮੀਟਿੰਗਾਂ (Pre-budget meetings) ਦੀ ਸ਼ੁਰੂਆਤ ਕੀਤੀ।
ਦੱਸ ਦੇਈਏ ਕਿ 21 ਫਰਵਰੀ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ (Punjab Cabinet meeting) ਹੋਣ ਜਾ ਰਹੀ ਹੈ, ਜਿਸ ਵਿੱਚ ਬਜਟ ਸੈਸ਼ਨ (Budget Session) ਨੂੰ ਲੈ ਕੇ ਵੱਡਾ ਫੈਸਲਾ ਲੈਣ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਮਿਲੀ ਜਾਣਕਾਰੀ ਮੁਤਾਬਕ ਸਾਲ 2023-24 ਦਾ ਬਜਟ ਸਦਨ ਵਿੱਚ 9 ਮਾਰਚ ਨੂੰ ਪੇਸ਼ ਕੀਤੇ ਜਾਣ ਦੀ ਵਿਉਂਤਬੰਦੀ ਬਣ ਰਹੀ ਹੈ।
ਮਾਰਚ ਮਹੀਨੇ ਵਿੱਚ ਅੰਮ੍ਰਿਤਸਰ ਵਿੱਚ ਜੀ-20 ਸਿਖਰ ਸੰਮੇਲਨ ਦਾ ਪ੍ਰੋਗਰਾਮ ਹੋ ਰਿਹਾ ਹੈ, ਜੋ ਪੰਜ ਦਿਨ ਚੱਲੇਗਾ। ਸੂਤਰਾਂ ਮੁਤਾਬਕ ਰਾਜਪਾਲ ਦਾ ਸੰਬੋਧਨ ਬਜਟ ਸੈਸ਼ਨ ਦੇ ਪਹਿਲੇ ਪੜਾਅ 'ਚ ਹੋਵੇਗਾ ਅਤੇ ਜੀ-20 ਸੰਮੇਲਨ ਦਾ ਪ੍ਰੋਗਰਾਮ ਖਤਮ ਹੋਣ ਤੋਂ ਬਾਅਦ ਸੈਸ਼ਨ ਮੁੜ ਸ਼ੁਰੂ ਹੋਵੇਗਾ।
ਇਹ ਵੀ ਪੜ੍ਹੋ: Budget: ਪੰਜਾਬ ਬਜਟ 2022-23! 300 ਯੂਨਿਟ ਮੁਫ਼ਤ ਬਿਜਲੀ ਨਾਲ ਕਈ ਅਹਿਮ ਐਲਾਨ!
ਭਾਵੇਂ ਬਜਟ ਸੈਸ਼ਨ ਸਬੰਧੀ ਅੰਤਿਮ ਫੈਸਲਾ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੀਟਿੰਗ ਵਿੱਚ ਲਿਆ ਜਾਣਾ ਹੈ, ਪਰ ਸੂਬਾ ਸਰਕਾਰ ਮਾਰਚ ਦੇ ਪਹਿਲੇ ਹਫ਼ਤੇ ਤੋਂ ਬਜਟ ਸੈਸ਼ਨ ਸੱਦਣ ਦੀ ਤਿਆਰੀ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ 3 ਮਾਰਚ ਯਾਨੀ ਸ਼ੁੱਕਰਵਾਰ ਨੂੰ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ, ਇਸ ਤੋਂ ਬਾਅਦ 6 ਮਾਰਚ ਨੂੰ ਮੁੜ ਸੈਸ਼ਨ ਹੋਣ ਦੀ ਸੰਭਾਵਨਾ ਹੈ।
ਸੂਤਰਾਂ ਤੋਂ ਮਿਲੇ ਵੇਰਵੇ:
● ਪੰਜਾਬ ਦਾ ਬਜਟ ਸੈਸ਼ਨ 3 ਮਾਰਚ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ।
● 6 ਮਾਰਚ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਭਾਸ਼ਣ ਹੋਵੇਗਾ।
● ਸਾਲ 2023-24 ਦਾ ਬਜਟ 9 ਮਾਰਚ ਨੂੰ ਪੇਸ਼ ਕੀਤੇ ਜਾਣ ਦੀ ਯੋਜਨਾ ਹੈ।
● 14 ਤੋਂ 19 ਮਾਰਚ ਤੱਕ ਜੀ-20 ਸੰਮੇਲਨ ਅੰਮ੍ਰਿਤਸਰ ਵਿੱਚ ਹੋਣਾ ਹੈ, ਸੂਬਾ ਸਰਕਾਰ ਵੱਲੋਂ ਸੰਮੇਲਨ ਦੀ ਮੇਜ਼ਬਾਨੀ।
● ਇਸ ਸੰਮੇਲਨ ਮਗਰੋਂ 20 ਮਾਰਚ ਨੂੰ ਮੁੜ ਸੈਸ਼ਨ ਸ਼ੁਰੂ ਹੋਣ ਦੀ ਸੰਭਾਵਨਾ ਹੈ।
● ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਬਜਟ ਦੀਆਂ ਤਿਆਰੀਆਂ ਵਿੱਚ ਜੁਟੇ।
● ਵਿੱਤ ਮਹਿਕਮੇ ਦੀਆਂ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ।
● ਵਿੱਤ ਮੰਤਰੀ ਵੱਲੋਂ ਵੱਖ-ਵੱਖ ਵਿਭਾਗਾਂ ਨਾਲ ਪ੍ਰੀ-ਬਜਟ ਮੀਟਿੰਗਾਂ ਦੀ ਸ਼ੁਰੂਆਤ।
● ਚੀਮਾ ਨੇ ਸਕੱਤਰਾਂ ਅਤੇ ਅਧਿਕਾਰੀਆਂ ਨਾਲ ਸਬੰਧਤ ਵਿਭਾਗਾਂ ਦੀਆਂ ਬਜਟ ਸਬੰਧੀ ਲੋੜਾਂ ਬਾਰੇ ਕੀਤੀਆਂ ਵਿਚਾਰਾਂ।
● ਮੁੱਖ ਮੰਤਰੀ ਤੇ ਰਾਜਪਾਲ ਦਰਮਿਆਨ ਬਣੇ ਟਕਰਾਅ ਕਰਕੇ ਬਜਟ ਸੈਸ਼ਨ ਐਤਕੀਂ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: Budget: ਪੰਜਾਬ ਸਰਕਾਰ 27 ਜੂਨ ਨੂੰ ਪੇਸ਼ ਕਰੇਗੀ ਆਪਣਾ ਪਲੇਠਾ ਬਜਟ!
ਪ੍ਰੀ-ਬਜਟ ਮੀਟਿੰਗਾਂ ਦੀ ਸ਼ੁਰੂਆਤ
ਵਿੱਤੀ ਸਾਲ 2023-24 (Financial year 2023-24) ਦੇ ਬਜਟ ਲਈ ਤਿਆਰੀਆਂ ਚੱਲ ਰਹੀਆਂ ਹਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਅਨੁਮਾਨਾਂ ਨੂੰ ਅੰਤਿਮ ਰੂਪ ਦੇਣ ਲਈ ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਨਾਲ ਪ੍ਰੀ-ਬਜਟ ਮੀਟਿੰਗਾਂ ਸ਼ੁਰੂ ਕਰ ਦਿਤੀਆਂ ਹਨ। ਇਸ ਦੌਰਾਨ ਚੀਮਾ ਨੇ ਆਪਣੇ ਦਫ਼ਤਰ ਵਿੱਚ ਵੱਖ-ਵੱਖ ਵਿਭਾਗਾਂ ਦੇ ਸਕੱਤਰਾਂ ਅਤੇ ਅਧਿਕਾਰੀਆਂ ਨਾਲ ਸਬੰਧਤ ਵਿਭਾਗਾਂ ਦੀਆਂ ਬਜਟ ਸਬੰਧੀ ਲੋੜਾਂ ਬਾਰੇ ਵਿਚਾਰ ਵਟਾਂਦਰਾ ਕੀਤਾ।
ਅਧਿਕਾਰੀਆਂ ਨੇ ਟੀਚਿਆਂ ਬਾਰੇ ਕਰਵਾਇਆ ਜਾਣੂ
ਅਧਿਕਾਰੀਆਂ ਨੇ ਵਿੱਤ ਮੰਤਰੀ ਨੂੰ ਸਬੰਧਤ ਵਿਭਾਗਾਂ ਦੀਆਂ ਚਾਲੂ ਸਾਲ ਦੀਆਂ ਪ੍ਰਾਪਤੀਆਂ ਅਤੇ ਵਿੱਤੀ ਸਾਲ 2023-24 ਲਈ ਮਿੱਥੇ ਟੀਚਿਆਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਵਿੱਤੀ ਸਾਲ 2023-24 ਲਈ ਵੱਖ-ਵੱਖ ਵਿਭਾਗਾਂ ਵੱਲੋਂ ਪ੍ਰਸਤਾਵਿਤ ਨਵੀਆਂ ਯੋਜਨਾਵਾਂ ਅਨੁਸਾਰ ਬਜਟ ਦੇ ਪ੍ਰਬੰਧਾਂ ਦੀ ਯੋਜਨਾ ਬਣਾਉਣ ਲਈ ਵਿਸਥਾਰ ਵਿੱਚ ਚਰਚਾ ਕੀਤੀ ਗਈ।
ਬਜਟ ਸੈਸ਼ਨ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਦਰਮਿਆਨ ਬਣੇ ਟਕਰਾਅ ਕਰਕੇ ਬਜਟ ਸੈਸ਼ਨ ਐਤਕੀਂ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ ਹੈ। ਜਿਕਰਯੋਗ ਹੈ ਕਿ ਰਾਜਪਾਲ ਨੇ ਸਰਕਾਰ ਨੂੰ ਪੱਤਰ ਲਿਖ ਕੇ ਸਿੰਗਾਪੁਰ 'ਚ ਸਿਖਲਾਈ ਲਈ ਭੇਜੇ ਗਏ ਪ੍ਰਿੰਸੀਪਲਾਂ ਦੀ ਚੋਣ ਅਤੇ ਖਰਚੇ ਤੋਂ ਇਲਾਵਾ ਹੋਰ ਨੁਕਤਿਆਂ 'ਤੇ ਜਵਾਬ ਮੰਗਿਆ ਸੀ। ਮੁੱਖ ਮੰਤਰੀ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਰਾਜਪਾਲ ਦੀ ਯੋਗਤਾ 'ਤੇ ਸਵਾਲ ਉਠਾਏ ਸਨ। ਰਾਜਪਾਲ ਦੇ ਸੰਬੋਧਨ ਨੂੰ ਕੈਬਨਿਟ ਵੱਲੋਂ ਮਨਜ਼ੂਰੀ ਦਿੱਤੀ ਜਾਂਦੀ ਹੈ ਅਤੇ ਸਰਕਾਰ ਸਿਖਲਾਈ ਲਈ ਭੇਜੇ ਗਏ ਪ੍ਰਿੰਸੀਪਲਾਂ ਨੂੰ ਪ੍ਰਾਪਤੀ ਵਜੋਂ ਰਜਿਸਟਰ ਕਰੇਗੀ। ਰਾਜਪਾਲ ਇਸ 'ਤੇ ਕੀ ਸਟੈਂਡ ਲੈਂਦੇ ਹਨ, ਇਸ ਨੂੰ ਲੈ ਕੇ ਪਹਿਲਾਂ ਹੀ ਸਿਆਸੀ ਖਿੱਚੋਤਾਣ ਸ਼ੁਰੂ ਹੋ ਗਈ ਹੈ।
Summary in English: Punjab Budget 2023-24: Pre-budget meetings started, Finance Minister discussed with various departments