ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਮੈਂ ਗ੍ਰਹਿ ਮੰਤਰੀ ਨਾਲ ਲਖੀਮਪੁਰ ਖੇੜੀ ਮਾਮਲੇ 'ਤੇ ਗੱਲ ਕੀਤੀ ਹੈ। ਯੂਪੀ ਵਿੱਚ ਜੋ ਵਾਪਰਿਆ, ਅਸੀਂ ਉਸ ਨੂੰ ਬਰਦਾਸ਼ਤ ਨਹੀਂ ਕਰਾਂਗੇ। ਮੁੱਖ ਮੰਤਰੀ ਨੇ ਕਿਹਾ ਕਿ ਮੈਂ ਉਨ੍ਹਾਂ ਨੂੰ ਬੇਨਤੀ ਕੀਤੀ ਸੀ ਕਿ ਖੇਤੀਬਾੜੀ ਕਾਨੂੰਨ ਨੂੰ ਵਾਪਸ ਲਿਆ ਜਾਵੇ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਨਾਲ ਕਰਤਾਰਪੁਰ ਲਾਂਘਾ ਖੋਲ੍ਹਣ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਸੀ, ਉਨ੍ਹਾਂ ਦੀ ਤਰਫੋਂ ਕਿਹਾ ਗਿਆ ਹੈ ਕਿ ਉਹ ਛੇਤੀ ਹੀ ਲਾਂਘੇ ਬਾਰੇ ਕੋਈ ਫੈਸਲਾ ਲੈਣਗੇ।
ਇਸ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਨੇ ਕਿਹਾ ਸੀ ਕਿ ਉਹ ਅਮਿਤ ਸ਼ਾਹ ਨਾਲ ਮੁਲਾਕਾਤ ਦੌਰਾਨ ਲਖੀਮਪੁਰ ਖੇੜੀ ਦਾ ਮੁੱਦਾ ਉਠਾਉਣਗੇ। ਦੱਸ ਦੇਈਏ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰਾਜ ਸਰਕਾਰ ਦੇ ਕੁਝ ਮੰਤਰੀਆਂ ਅਤੇ ਕਾਂਗਰਸੀ ਵਿਧਾਇਕਾਂ ਦੇ ਨਾਲ ਚੰਡੀਗੜ੍ਹ ਦੇ ਗਾਂਧੀ ਮੈਮੋਰੀਅਲ ਬਿਲਡਿੰਗ ਕੰਪਲੈਕਸ ਵਿੱਚ ਲਖੀਮਪੁਰ ਖੇੜੀ ਵਿੱਚ ਹੋਈ ਹਿੰਸਾ ਦੇ ਖਿਲਾਫ ਪ੍ਰਦਰਸ਼ਨ ਕੀਤਾ। ਇਸ ਤੋਂ ਬਾਅਦ ਉਹ ਦਿੱਲੀ ਲਈ ਰਵਾਨਾ ਹੋ ਗਏ।
ਐਤਵਾਰ ਨੂੰ, ਲਖੀਮਪੁਰ ਖੇੜੀ ਵਿੱਚ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ ਦੇ ਸਵਾਗਤ ਲਈ ਇੱਕ ਸਮਾਗਮ ਵਿੱਚ ਜਾ ਰਹੇ ਭਾਜਪਾ ਵਰਕਰਾਂ ਨੇ ਕਥਿਤ ਤੌਰ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਵਾਹਨਾਂ ਨਾਲ ਕੁਚਲ ਦਿੱਤਾ ਸੀ। ਇਸ ਤੋਂ ਬਾਅਦ ਹਿੰਸਾ ਭੜਕ ਗਈ। ਇਸ ਹਿੰਸਾ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ।
ਚਰਨਜੀਤ ਚੰਨੀ ਨੇ ਕਿਹਾ ਕਿ ਲਖੀਮਪੁਰ ਖੇੜੀ ਵਿੱਚ ਹੋਈ ਹਿੰਸਾ ਨੇ ਉਨ੍ਹਾਂ ਨੂੰ 1919 ਦੀ ਜਲ੍ਹਿਆਂਵਾਲਾ ਬਾਗ ਘਟਨਾ ਦੀ ਯਾਦ ਦਿਵਾ ਦਿੱਤੀ। ਪੰਜਾਬ ਦੇ ਮੁੱਖ ਮੰਤਰੀ ਨੇ ਦੋਸ਼ ਲਾਇਆ, "ਜਿਸ ਢੰਗ ਨਾਲ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਐਸਯੂਵੀ ਕਾਰ ਨੂੰ ਪਿੱਛੋਂ ਦੀ ਚੜਾਇਆ ਗਿਆ ਅਤੇ ਉਹਨਾਂ ਨੂੰ ਮਾਰਿਆ ਗਿਆ ਉਹ ਜਾਣਬੁੱਝ ਕੇ ਕੀਤਾ ਗਿਆ ਸੀ।" ਉਹਨਾਂ ਨੇ ਇਸਦੇ ਲਈ, ਉਸ ਵੀਡੀਓ ਕਲਿਪ ਦਾ ਹਵਾਲਾ ਦਿੱਤਾ ਜਿਸ ਵਿੱਚ ਅਜਿਹੀ ਘਟਨਾ ਵੇਖੀ ਜਾ ਰਹੀ ਹੈ.
ਉਹਨਾਂ ਨੇ ਕਿਹਾ“ਅੱਜ ਕਿਸਾਨ ਦੁਖੀ ਹਨ ਅਤੇ ਉਹ ਮਰ ਰਹੇ ਹਨ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, ਇਹ (ਖੇਤੀਬਾੜੀ) ਕਾਨੂੰਨ ਤੁਰੰਤ ਵਾਪਸ ਲਏ ਜਾਣੇ ਚਾਹੀਦੇ ਹਨ। ”ਉਨ੍ਹਾਂ ਨੇ ਕਿਹਾ ਕਿ ਲਖੀਮਪੁਰ ਖੇੜੀ ਵਰਗੀਆਂ ਘਟਨਾਵਾਂ ਨੂੰ ਰੋਕਿਆ ਜਾਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕਿਹਾ, “(ਨਰਿੰਦਰ) ਮੋਦੀ ਜੀ ਨੂੰ ਉਹਨਾਂ ਦੇ ਭਾਜਪਾ ਅਤੇ ਰਾਸ਼ਟਰੀ ਸਵੈ ਸੇਵਕ ਸੰਘ ਦੇ ਲੋਕਾਂ ਨੂੰ ਰੋਕਣਾ ਚਾਹੀਦਾ ਹੈ। ਦੇਸ਼ ਵਿੱਚ ਇਹ ਨਹੀਂ ਚੱਲੇਗਾ। ”ਉੱਤਰ ਪ੍ਰਦੇਸ਼ ਵਿੱਚ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਦੀ ਹਿਰਾਸਤ‘ ਤੇ ਚੰਨੀ ਨੇ ਕਿਹਾ, “ਹੁਣ ਇਹ ਬਹੁਤ ਹੋ ਗਿਆ ਹੈ। ਇਹ ਅਸਵੀਕਾਰਨਯੋਗ ਹੈ. ਅੱਜ ਸਾਰੇ ਦੇਸ਼ ਵਾਸੀਆਂ ਦਾ ਖੂਨ ਖੋਲ ਰਿਹਾ ਹੈ।
ਇਹ ਵੀ ਪੜ੍ਹੋ : ਕਿਸਾਨਾਂ ਨੂੰ ਮਿਲੇਗਾ ਦੋਹਰਾ ਤੋਹਫਾ Pm Kisan ਦੇ 2000 ਰੁਪਏ ਅਤੇ PNB ਦੇ ਰਿਹਾ ਹੈ ਖੇਤੀਬਾੜੀ ਲੋਨ
Summary in English: Punjab CM Charanjit Channi meets Amit Shah, discusses Lakhimpur Kheri violence issue