Punjab Government: ਪੰਜਾਬ ਸਰਕਾਰ ਮਿੱਟੀ, ਪਾਣੀ ਤੇ ਵਾਤਾਵਰਨ ਦੀ ਸੰਭਾਲ ਲਈ ਬਹੁਤ ਗੰਭੀਰ ਹੈ। ਇਸੇ ਦੇ ਮੱਦੇਨਜ਼ਰ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੱਲ੍ਹ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਕੇ ਵਾਤਾਵਰਨ ਦੀ ਸਾਂਭ ਸੰਭਾਲ ਲਈ ਸਹਿਯੋਗ ਦੀ ਮੰਗ ਕੀਤੀ।
Sri Akal Takht Sahib: ਵਾਤਵਰਨ ਨੂੰ ਬਚਾਉਣ ਲਈ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਮਿੱਟੀ, ਪਾਣੀ ਤੇ ਵਾਤਾਵਰਨ ਦੀ ਸਾਂਭ ਸੰਭਾਲ ਲਈ ਸਹਿਯੋਗ ਦੀ ਮੰਗ ਕੀਤੀ। ਇਸ ਮੌਕੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿੱਚ ਇਸ ਬਾਰੇ ਜਥੇਦਾਰ ਨੂੰ ਮੰਗ ਪੱਤਰ ਵੀ ਸੌਂਪਿਆ।
ਮੁਲਕਾਤ ਦੌਰਾਨ ਖੇਤੀਬਾੜੀ ਮੰਤਰੀ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਕਿ ਉਹ ਹਵਾ, ਪਾਣੀ ਅਤੇ ਧਰਤੀ ਨੂੰ ਬਚਾਉਣ ਲਈ ਸਹਿਯੋਗ ਦੇਣ, ਜਿਨ੍ਹਾਂ ਨੂੰ ਗੁਰਬਾਣੀ ਵਿੱਚ ਗੁਰੂ, ਪਿਤਾ ਅਤੇ ਮਾਤਾ ਵਜੋਂ ਸਤਿਕਾਰ ਦਿੱਤਾ ਗਿਆ ਹੈ।ਖੇਤੀਬਾੜੀ ਮੰਤਰੀ ਧਾਲੀਵਾਲ ਨੇ ਕਿਹਾ ਕਿ ਵਾਤਵਰਨ ਨੂੰ ਦੂਸ਼ਤ ਹੋਣ ਤੋਂ ਬਚਾਉਣ ਲਈ ਸਾਰੀਆਂ ਕਿਸਾਨ ਜਥੇਬੰਦੀਆਂ ਤੋਂ ਵੀ ਸਹਿਯੋਗ ਮੰਗਿਆ ਗਿਆ ਹੈ।
ਸ੍ਰੀ ਅਕਾਲ ਤਖ਼ਤ ਸਾਡੇ ਲਈ ਸਿਰਮੌਰ: ਧਾਲੀਵਾਲ
ਖੇਤੀਬਾੜੀ ਮੰਤਰੀ ਧਾਲੀਵਾਲ ਨੇ ਕਿਹਾ ਸ੍ਰੀ ਅਕਾਲ ਤਖ਼ਤ ਸਾਡੇ ਲਈ ਸਿਰਮੌਰ ਹੈ ਅਤੇ ਸਾਰੀ ਸਿੱਖ ਕੌਮ ਇਥੋਂ ਜਾਰੀ ਹੋਏ ਹੁਕਮ ਨੂੰ ਖਿੜੇ ਮੱਥੇ ਸਵੀਕਾਰ ਕਰਦੀ ਹੈ। ਇਸ ਲਈ ਅੱਜ ਉਨ੍ਹਾਂ ਮੁੱਖ ਮੰਤਰੀ ਦੀ ਤਰਫੋਂ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਮਿਲਕੇ ਇਸ ਗੰਭੀਰ ਮੁੱਦੇ ਉਤੇ ਸਰਕਾਰ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।
ਤਕਨੀਕੀ ਸਹਾਇਤਾ ਤੇ ਖੇਤੀ ਮਸ਼ੀਨਰੀ ਮੁਹੱਈਆ: ਧਾਲੀਵਾਲ
ਇਸ ਮੌਕੇ ਧਾਲੀਵਾਲ ਨੇ ਕਿਹਾ ਕਿ ਝੋਨੇ ਦੀ ਵਾਢੀ ਜਾਰੀ ਹੈ ਅਤੇ ਇਹ ਦਿਨ ਪਰਾਲੀ ਨੂੰ ਸਾਂਭਣ ਵਾਲੇ ਹਨ, ਜਿਸ ਲਈ ਸਰਕਾਰ ਨੇ ਤਕਨੀਕੀ ਸਹਾਇਤਾ ਦੇ ਨਾਲ ਨਾਲ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਵੀ ਮੁਹੱਇਆ ਕਰਵਾ ਦਿੱਤੀ ਹੈ, ਪਰ ਹਾਲੇ ਵੀ ਪਰਾਲੀ ਸਾੜਨ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ।
ਇਹ ਵੀ ਪੜ੍ਹੋ : ਪਰਾਲੀ ਸਾੜਨ ਵਾਲੇ ਹੋ ਜਾਣ ਸਾਵਧਾਨ! ਹੁਣ 15,000 ਤੱਕ ਦਾ ਲੱਗੇਗਾ ਜੁਰਮਾਨਾ
ਪਰਾਲੀ ਸਾੜਨ ਵਾਲੇ ਕਿਸਾਨਾਂ ਲਈ...
ਤੁਹਾਨੂੰ ਦੱਸ ਦੇਈਏ ਕਿ ਕੱਲ੍ਹ ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਡਿਪਟੀ ਕਮਿਸ਼ਨਰਾਂ ਨੂੰ ਤਾੜਨਾ ਕੀਤੀ ਹੈ ਕਿ ਸੂਬੇ 'ਚ ਪਰਾਲੀ ਸਾੜਨ ਨਾਲ ਹੁੰਦੇ ਪ੍ਰਦੂਸ਼ਣ ਨੂੰ ਰੋਕਣ 'ਚ ਕੋਈ ਵੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਹਾਲਾਂਕਿ, ਮੁੱਖ ਸਕੱਤਰ ਜੰਜੂਆ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕੋਈ ਕਾਰਵਾਈ ਕਰਨ ਦੇ ਮਾਮਲੇ 'ਤੇ ਚੁੱਪ ਹੀ ਵੱਟੀ ਰੱਖੀ ਤੇ ਸਾਰਾ ਜ਼ੋਰ ਕਿਸਾਨਾਂ ਨੂੰ ਚੇਤਨ ਕਰਨ ਲਈ ਮੁਹਿੰਮ ਚਲਾਏ ਜਾਣ 'ਤੇ ਦਿੱਤਾ।
ਮੁੱਖ ਸਕੱਤਰ ਨੇ ਪਰਾਲੀ ਸਾੜਨ ਕਾਰਨ ਹੁੰਦੇ ਨੁਕਸਾਨਾਂ ਤੋਂ ਜਾਣੂ ਕਰਾਉਣ ਲਈ ਗੁਰਦੁਆਰਿਆਂ 'ਚੋਂ ਮੁਨਿਆਦੀ ਕਰਾਏ ਜਾਣ ਲਈ ਵੀ ਕਿਹਾ ਹੈ। ਸਕੂਲੀ ਬੱਚੇ ਵੀ ਆਪਣੇ ਮਾਪਿਆਂ ਨੂੰ ਨਾੜ ਸਾੜਨ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨਗੇ। ਡਿਪਟੀ ਕਮਿਸ਼ਨਰਾਂ ਨੂੰ ਉਨ੍ਹਾਂ ਪਿੰਡਾਂ ਵਿਚ ਜ਼ਿਆਦਾ ਚੌਕਸੀ ਵਰਤਣ ਲਈ ਕਿਹਾ ਗਿਆ ਹੈ ਜਿੱਥੇ ਪਹਿਲਾਂ ਵੀ ਨਾੜ ਨੂੰ ਅੱਗ ਲਾਏ ਜਾਣ ਦੇ ਮਾਮਲੇ ਸਾਹਮਣੇ ਆਉਂਦੇ ਰਹੇ ਹਨ।
ਮੁੱਖ ਸਕੱਤਰ ਨੇ ਕਿਹਾ ਕਿ ਪੰਜਾਬ ਸਰਕਾਰ ਪਰਾਲੀ ਨੂੰ ਸਾੜਨ ਦੀ ਥਾਂ ਇਸ ਦੇ ਪ੍ਰਬੰਧਨ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਜ਼ਿਕਰਯੋਗ ਹੈ ਕਿ ਅੱਧ ਅਕਤੂਬਰ ਤੋਂ ਲੈ ਕੇ ਅੱਧ ਨਵੰਬਰ ਤੱਕ ਪਰਾਲੀ ਸਾੜਨ ਨਾਲ ਹਰ ਸਾਲ ਹਵਾ ਪ੍ਰਦੂਸ਼ਣ ਦਾ ਪੱਧਰ ਵੱਧ ਜਾਂਦਾ ਹੈ ਜਿਸ ਦਾ ਲੋਕਾਂ ਦੀ ਸਿਹਤ ਖ਼ਾਸ ਕਰਕੇ ਬੱਚਿਆਂ ਅਤੇ ਬਜ਼ੁਰਗਾਂ 'ਤੇ ਬਹੁਤ ਮਾੜਾ ਪ੍ਰਭਾਵ ਪੈਂਦਾ ਹੈ।
Summary in English: Punjab Government is committed to protect the environment, Appeal for cooperation from the Jathedar of Sri Akal Takht Sahib