ਲੰਬੇ ਸਮੇਂ ਤੋਂ ਵਿੱਤੀ ਸੰਕਟ ਨਾਲ ਜੂਝ ਰਹੀ ਪੰਜਾਬ ਯੂਨੀਵਰਸਿਟੀ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰਾਹਤ ਦਿੱਤੀ ਹੈ। ਬੁੱਧਵਾਰ ਨੂੰ ਪੰਜਾਬੀ ਯੂਨੀਵਰਸਿਟੀ ਵਿੱਚ ਹੋਏ ਇੱਕ ਪ੍ਰੋਗਰਾਮ ਵਿੱਚ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਯੂਨੀਵਰਸਿਟੀ ਨੂੰ 150 ਸੌ ਕਰੋੜ ਰੁਪਏ ਦਾ ਕਰਜ਼ਾ ਦੇਵੇਗੀ। ਇਸ ਤੋਂ ਇਲਾਵਾ ਉਨ੍ਹਾਂ ਯੂਨੀਵਰਸਿਟੀ ਨੂੰ ਸਰਕਾਰ ਵੱਲੋਂ ਹਰ ਮਹੀਨੇ ਦਿੱਤੀ ਜਾਣ ਵਾਲੀ ਗਰਾਂਟ ਵਿੱਚ ਸਾਢੇ 9 ਕਰੋੜ ਰੁਪਏ ਦਾ ਵਾਧਾ ਕਰਕੇ ਇਸ ਨੂੰ 20 ਕਰੋੜ ਰੁਪਏ ਮਹੀਨਾ ਕਰ ਦਿੱਤਾ।
ਚੰਨੀ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਵੀਸੀ ਸਮੇਤ ਯੂਨੀਵਰਸਿਟੀ ਦੇ ਹੋਰ ਅਧਿਕਾਰੀਆਂ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਯੂਨੀਵਰਸਿਟੀ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਮਨ ਬਣਾ ਲਿਆ। ਚੰਨੀ ਨੇ ਕਿਹਾ ਕਿ ਯੂਨੀਵਰਸਿਟੀ ਦੇ ਸਾਬਕਾ ਵੀਸੀ ਪ੍ਰੋ.ਬੀ.ਐਸ.ਘੁੰਮਣ ਨੇ ਯੂਨੀਵਰਸਿਟੀ ਦੀ ਵਿੱਤੀ ਹਾਲਤ ਨੂੰ ਲੈ ਕੇ ਕਈ ਵਾਰ ਉਨ੍ਹਾਂ ਨਾਲ ਸੰਪਰਕ ਕੀਤਾ ਸੀ ਪਰ ਉਹ ਟਾਲ-ਮਟੋਲ ਕਰਦੇ ਰਹੇ। ਮੁੱਖ ਮੰਤਰੀ ਨੇ ਕਿਹਾ ਕਿ ਉਸ ਸਮੇਂ ਉਨ੍ਹਾਂ ਕੋਲ ਕੋਈ ਸ਼ਕਤੀ ਨਹੀਂ ਸੀ, ਜਿਸ ਕਾਰਨ ਯੂਨੀਵਰਸਿਟੀ ਦੇ ਮਸਲੇ ਇਸੇ ਤਰ੍ਹਾਂ ਲਟਕਦੇ ਰਹੇ। ਉਨ੍ਹਾਂ ਕਿਹਾ ਕਿ ਜਦੋਂ ਯੂਨੀਵਰਸਿਟੀ ਕੋਲ ਲੋੜੀਂਦਾ ਪੈਸਾ ਅਤੇ ਬੁਨਿਆਦੀ ਢਾਂਚਾ ਹੀ ਨਹੀਂ ਹੈ ਤਾਂ ਉਹ ਸਿੱਖਿਆ ਵਿੱਚ ਕਿਵੇਂ ਤਰੱਕੀ ਕਰੇਗੀ।
ਦੱਸ ਦੇਈਏ ਕਿ ਪਿਛਲੇ ਕਾਫੀ ਸਮੇਂ ਤੋਂ ਯੂਨੀਵਰਸਿਟੀ ਡੇਢ ਸੌ ਕਰੋੜ ਦੇ ਕਰਜ਼ੇ ਵਿੱਚ ਘਿਰੀ ਹੋਈ ਸੀ, ਜਿਸ ਕਾਰਨ ਯੂਨੀਵਰਸਿਟੀ ਨੂੰ ਹਰ ਮਹੀਨੇ ਕਰੀਬ ਇੱਕ ਕਰੋੜ ਰੁਪਏ ਦਾ ਵਿਆਜ ਬੈਂਕ ਨੂੰ ਦੇਣਾ ਪੈਂਦਾ ਸੀ।
ਇਸ ਦੌਰਾਨ ਮੁੱਖ ਮੰਤਰੀ ਦੇ ਨਾਲ ਗਏ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਕਿਹਾ ਕਿ ਯੂਨੀਵਰਸਿਟੀ ਪ੍ਰਤੀ ਮੁੱਖ ਮੰਤਰੀ ਵੱਲੋਂ ਲਏ ਗਏ ਫੈਸਲੇ ਪਿਛਲੇ 20 ਸਾਲਾਂ ਤੋਂ ਲਟਕ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਇਤਿਹਾਸਕ ਫੈਸਲਾ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ੁਰੂ ਹੋ ਚੁੱਕੀ ਹੈ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਯੂਨੀਵਰਸਿਟੀ ਇਸ ਵਿੱਚ ਸਫਲ ਰਹੇ।
ਇਹ ਵੀ ਪੜ੍ਹੋ : ਪੰਜਾਬ ਦੇ ਕਿਸਾਨਾਂ ਦੇ ਸਿਰ 'ਤੇ ਆਈ ਨਵੀਂ ਮੁਸੀਬਤ, ਨਰਮੇ ਦੀ ਖੇਤੀ 'ਚ ਗੁਲਾਬੀ ਕੀੜੇ ਨੇ ਮਚਾਈ ਤਬਾਹੀ
Summary in English: Punjab government will repay the loan of 150 crores of Punjabi University