ਪੰਜਾਬ ਵਿੱਚ ਪਰਾਲੀ ਸਾੜਨ ਦਾ ਰਿਵਾਜ ਪਿਛਲੇ ਕਈ ਸਾਲਾਂ ਤੋਂ ਚੱਲਿਆ ਆ ਰਿਹਾ ਹੈ। ਇਹ ਆਮ ਤੌਰ 'ਤੇ ਉਨ੍ਹਾਂ ਖੇਤਰਾਂ ਵਿੱਚ ਕੀਤਾ ਜਾਂਦਾ ਹੈ ਜਿੱਥੇ ਵਾਢੀ ਦੇ ਸੰਯੁਕਤ ਤਰੀਕੇ ਵਰਤੇ ਜਾਂਦੇ ਹਨ। ਪਰਾਲੀ ਸਾੜਨ ਨਾਲ ਕਈ ਤਰ੍ਹਾਂ ਦੇ ਨੁਕਸਾਨ ਹੁੰਦੇ ਹਨ, ਜਿਨ੍ਹਾਂ ਵਿਚੋਂ ਸਭ ਤੋਂ ਮਹੱਤਵਪੂਰਨ ਪ੍ਰਦੂਸ਼ਣ ਹੈ। ਤੁਹਾਨੂੰ ਦੱਸ ਦੇਈਏ ਕਿ ਦਿਨੋਂ-ਦਿਨ ਵੱਧ ਰਹੇ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਵਿਰੁੱਧ ਮੁਹਿੰਮ ਵੀ ਚਲਾਈ ਜਾ ਰਹੀ ਹੈ, ਜਿਸ ਵਿੱਚ ਹੁਣ ਸਫ਼ਲਤਾ ਮਿਲਦੀ ਨਜ਼ਰ ਆ ਰਹੀ ਹੈ।
ਪਰਾਲੀ ਸਾੜਨ ਕਾਰਨ ਵੱਧ ਰਹੇ ਪ੍ਰਦੂਸ਼ਣ ਦੇ ਮੱਦੇਨਜ਼ਰ ਪੰਜਾਬ ਦੀ 'ਆਪ' ਸਰਕਾਰ ਵੱਲੋਂ ਮੁਹਿੰਮ ਚਲਾਈ ਗਈ ਸੀ, ਜੋ ਹੁਣ ਕਾਮਯਾਬ ਹੁੰਦੀ ਨਜ਼ਰ ਆ ਰਹੀ ਹੈ। ਜੀ ਹਾਂ, ਸਰਕਾਰ ਦੀ ਮੁਹਿੰਮ ਕਰਕੇ ਪਰਾਲੀ ਸਾੜਨ ਦੇ ਮਾਮਲੇ ਪਿਛਲੇ ਸਾਲ ਦੇ ਮੁਕਾਬਲੇ ਕਾਫੀ ਘੱਟ ਹੋਏ ਹਨ। ਇਸ ਦੇ ਨਾਲ ਹੀ ਪੰਜਾਬ ਦੀ ਹਵਾ ਦੀ ਗੁਣਵੱਤਾ `ਚ ਵੀ ਕਾਫੀ ਸੁਧਾਰ ਹੋਇਆ ਹੈ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਦੇ ਅੰਕੜਿਆਂ ਅਨੁਸਾਰ ਸੂਬੇ ਭਰ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 'ਚ ਇਸ ਵਾਰ ਕਾਫੀ ਕਮੀ ਦਰਜ ਕੀਤੀ ਗਈ ਹੈ।
ਪਰਾਲੀ ਸਾੜਨ ਦੇ ਮਾਮਲਿਆਂ 'ਚ ਆਈ ਕਮੀ ਦਾ ਵੇਰਵਾ:
● 2020 `ਚ 5562 ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਏ।
● 2021 `ਚ 2389 ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਏ।
● 2022 `ਚ 1847 ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਏ।
ਇਸ ਸਾਲ ਪਰਾਲੀ ਸਾੜਨ ਦੀਆਂ ਘਟਨਾਵਾਂ 'ਚ ਕਮੀ:
ਪੰਜਾਬ ਵਿੱਚ ਇਸ ਸਾਲ 15 ਸਤੰਬਰ ਤੋਂ 15 ਅਕਤੂਬਰ ਤੱਕ ਝੋਨੇ ਦੀ ਰਹਿੰਦ-ਖੂੰਹਦ ਨੂੰ ਸਾੜਨ ਦੇ 1,400 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ, ਜੋ ਪਿਛਲੇ ਸਾਲ 15 ਅਕਤੂਬਰ ਤੱਕ 2,300 ਤੋਂ ਵੱਧ ਦਰਜ ਕੀਤੇ ਗਏ ਸਨ। ਇੱਕ ਅੰਕੜਿਆਂ ਅਨੁਸਾਰ ਇਸ ਸਾਲ 15 ਅਕਤੂਬਰ ਤੱਕ 6 ਸੂਬਿਆਂ 'ਚ ਪਰਾਲੀ ਸਾੜਨ ਦੀਆਂ ਕੁੱਲ 1,800 ਤੋਂ ਵੱਧ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿੱਚੋਂ ਸਿਰਫ਼ ਦੋ ਮਾਮਲੇ ਦਿੱਲੀ ਤੋਂ ਸਾਹਮਣੇ ਆਏ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਖੇਤਾਂ 'ਚ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ!
ਇਨ੍ਹਾਂ ਥਾਵਾਂ 'ਤੇ ਪਰਾਲੀ ਸਾੜੀ
ਦੱਸ ਦੇਈਏ ਕਿ ਕਈ ਜ਼ਿਲ੍ਹਿਆਂ ਵਿੱਚ ਪਰਾਲੀ ਸਾੜਨ ਦੇ ਮਾਮੂਲੀ ਮਾਮਲੇ ਦਰਜ ਕੀਤੇ ਗਏ ਹਨ। ਇੱਕ ਪਾਸੇ ਜਿੱਥੇ ਰੂਪਨਗਰ ਅਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਅੱਗ ਲੱਗਣ ਦੀ ਕੋਈ ਘਟਨਾ ਸਾਹਮਣੇ ਨਹੀਂ ਆਈ ਹੈ। ਉੱਥੇ ਹੀ ਬੀ. ਐੱਸ. ਨਗਰ ਅਤੇ ਹੁਸ਼ਿਆਰਪੁਰ ਵਿੱਚ ਦੋ-ਦੋ ਮਾਮਲੇ ਸਾਹਮਣੇ ਆਏ ਹਨ। ਜਦੋਂਕਿ, ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਵਿੱਚ ਪਰਾਲੀ ਸਾੜਨ ਦੇ ਸਿਰਫ਼ ਤਿੰਨ ਮਾਮਲੇ ਸਾਹਮਣੇ ਆਏ ਹਨ। ਜੇਕਰ ਗੱਲ ਮਾਨਸਾ, ਬਰਨਾਲਾ, ਫਰੀਦਕੋਟ ਦੀ ਕੀਤੀ ਜਾਵੇ ਤਾਂ ਇੱਥੇ ਹੁਣ ਤੱਕ ਪਰਾਲੀ ਸਾੜਨ ਦੇ ਕੁੱਲ 10 ਮਾਮਲੇ ਸਾਹਮਣੇ ਆ ਚੁੱਕੇ ਹਨ।
ਤੁਹਾਨੂੰ ਦੱਸ ਦੇਈਏ ਕਿ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਦੀ ਪਰਾਲੀ ਸਾੜਨ ਵਿਰੋਧੀ ਮੁਹਿੰਮ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ। ਭਗਵੰਤ ਮਾਨ ਸਰਕਾਰ ਨੇ ਪਰਾਲੀ ਤੋਂ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਕਿਸਾਨਾਂ ਨੂੰ 90 ਹਜ਼ਾਰ ਤੋਂ ਵੱਧ ਖੇਤੀ ਮਸ਼ੀਨਾਂ ਮੁਹੱਈਆ ਕਰਵਾਈਆਂ ਹਨ। ਇਸਦੇ ਚੱਲਦੀਆਂ ਹੀ ਮੌਜ਼ੂਦਾ ਸਾਲ `ਚ ਕਿਸਾਨਾਂ ਨੂੰ 31000 ਹੋਰ ਮਸ਼ੀਨਾਂ ਦਿੱਤੀਆਂ ਜਾ ਰਹੀਆਂ ਹਨ।
Summary in English: Punjab government's campaign brought reduction in cases of burning straw