ਪੰਜਾਬ ਵਿੱਚ 20 ਮਈ ਤੋਂ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾ ਸਕੇਗੀ। ਇਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ।
ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਵੱਡੇ ਫੈਸਲੇ ਲੈ ਰਹੇ ਹਨ। ਇਸੀ ਲੜੀ ਨੂੰ ਕਾਇਮ ਰੱਖਦਿਆਂ ਹੁਣ ਮੁੱਖ ਮੰਤਰੀ ਮਾਨ ਨੇ ਇੱਕ ਵੀਡੀਓ ਜਾਰੀ ਕਰ ਕੇ ਕਿਸਾਨਾਂ ਲਈ ਸੰਦੇਸ਼ ਦਿੱਤਾ ਹੈ। ਮਾਨ ਨੇ ਆਪਣੇ ਸੰਦੇਸ਼ ਵਿੱਚ ਕਿਹਾ ਹੈ ਕਿ 20 ਮਈ ਤੋਂ ਪੰਜਾਬ ਭਰ ਵਿੱਚ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰ ਸਕਣਗੇ। ਇਸ ਨੂੰ ਲੈ ਕੇ ਪੰਜਾਬ ਸਰਕਾਰ ਕਿਸਾਨਾਂ ਦੀ ਮਦਦ ਕਰੇਗੀ। ਜਿਹੜੇ ਵੀ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨਗੇ ਸਰਕਾਰ ਵਲੋਂ ਉਨ੍ਹਾਂ ਨੂੰ 1500 ਰੁਪਏ ਪ੍ਰਤੀ ਏਕੜ ਦਿੱਤੇ ਜਾਣਗੇ।
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਬਹੁਤ ਲਾਹੇਵੰਦ ਹੈ। ਉਨ੍ਹਾਂ ਅਪੀਲ ਕੀਤੀ ਕਿ ਧਰਤੀ ਹੇਠਲਾ ਪਾਣੀ ਬਚਾਉਣਾ ਸਮੇਂ ਦੀ ਲੋੜ ਹੈ। ਇਸ ਲਈ ਝੋਨੇ ਦੀ ਸਿੱਧੀ ਬਿਜਾਈ ਲਈ ਆਪਣੇ ਦੋਸਤਾ-ਮਿੱਤਰਾਂ, ਗੁਆਂਢੀਆਂ ਤੇ ਰਿਸ਼ਤੇਦਾਰਾਂ ਨੂੰ ਵੀ ਉਤਸ਼ਾਹਿਤ ਕਰੋ।
ਝੋਨੇ ਦੀ ਸਿੱਧੀ ਬਿਜਾਈ ‘ਤੇ 1500 ਰੁਪਏ ਪ੍ਰਤੀ ਏਕੜ ਮਦਦ
-20 ਮਈ ਤੋਂ ਝੋਨੇ ਦੀ ਫ਼ਸਲ ਦੀ ਲੁਆਈ।
-ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ‘ਤੇ ਕਿਸਾਨਾਂ ਨੂੰ ਤੋਹਫ਼ਾ ਦੇਣ ਦਾ ਐਲਾਨ।
-ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੀ ਕਮੀ ਕਾਰਨ ਸਰਕਾਰ ਨੇ ਚੁੱਕੇ ਕਦਮ।
-ਇੱਕ ਹੈਕਟੇਅਰ ਵਿੱਚ ਝੋਨਾ ਲਾਉਣ ਲਈ 160 ਸੈਂਟੀਮੀਟਰ ਯਾਨੀ 50 ਲੱਖ ਲੀਟਰ ਪਾਣੀ ਦੀ ਲੋੜ।
-ਧਰਤੀ ਹੇਠਲੇ ਪਾਣੀ ਦੇ ਮਾਮਲੇ ‘ਚ ਸੂਬੇ ਦੇ ਕਈ ਜ਼ਿਲ੍ਹੇ ਰੈੱਡ ਜ਼ੋਨ ਵਿੱਚ ਹਨ।
-ਮੁੱਖ ਮੰਤਰੀ ਨੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕਿਸਾਨਾਂ ਨੂੰ 10.53 ਲੱਖ ਕਿਸਾਨਾਂ ਤੋਂ ਸਿੱਧੀ ਫ਼ਸਲ ਬੀਜਣ ਲਈ ਵੀ ਕਿਹਾ ਹੈ।
ਧਰਤੀ ਹੇਠਲੇ ਪਾਣੀ ਦੀ ਕਮੀ
ਪੰਜਾਬ ਵਿੱਚ ਮੁੱਖ ਤੌਰ ‘ਤੇ ਕਣਕ ਅਤੇ ਝੋਨੇ ਦੀ ਫ਼ਸਲ ਬੀਜੀ ਜਾਂਦੀ ਹੈ। ਪਰ ਪੰਜਾਬ ਦੇ ਕਈ ਇਲਾਕੇ ਅਜਿਹੇ ਹਨ, ਜੋ ਰੈੱਡ ਜ਼ੋਨ ਅਧੀਨ ਆ ਗਏ ਹਨ ਅਤੇ ਧਰਤੀ ਹੇਠਲਾ ਪਾਣੀ ਕਾਫੀ ਘੱਟ ਗਿਆ ਹੈ। ਮਾਨ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਇਸ ਵੀਡੀਓ ਸੰਦੇਸ਼ ਵਿੱਚ ਇਹ ਵੀ ਦੱਸਿਆ ਹੈ ਕਿ ਧਰਤੀ ਹੇਠਲੇ ਪਾਣੀ ਦੇ ਮਾਮਲੇ ਵਿੱਚ ਸੂਬੇ ਦੇ ਕਈ ਜ਼ਿਲ੍ਹੇ ਰੈੱਡ ਜ਼ੋਨ ਵਿੱਚ ਆ ਚੁੱਕੇ ਹਨ।
ਸੂਬਾ ਸਰਕਾਰ ਦਾ ਪੱਖ
ਸਰਕਾਰ ਦਾ ਮੰਨਣਾ ਹੈ ਕਿ ਕਿਸਾਨਾਂ ਵੱਲੋਂ ਸਰਕਾਰ ਦੇ ਇਸ ਫੈਸਲੇ ਨੂੰ ਪ੍ਰਵਾਨ ਕਰਨ ਨਾਲ ਜ਼ਮੀਨ ਹੇਠਲੇ ਪਾਣੀ ਦੀ ਕਾਫੀ ਹੱਦ ਤੱਕ ਬੱਚਤ ਹੋ ਸਕੇਗੀ। ਹਾਲਾਂਕਿ, ਪਹਿਲਾਂ ਵੀ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਦੇ ਹਨ। ਪਰ ਅਜਿਹੇ ਕਿਸਾਨਾਂ ਦੀ ਗਿਣਤੀ ਘੱਟ ਹੈ। ਪਰ ਹੁਣ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੀ ਗਿਣਤੀ ਵਧਾਉਣ ਲਈ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ: ਪਾਵਰਕੌਮ ਵਿੱਚ ਸਹਾਇਕ ਲਾਈਨਮੈਨ ਦੀਆਂ ਨੌਕਰੀਆਂ! 1690 ਅਸਾਮੀਆਂ 'ਤੇ ਹੋਵੇਗੀ ਭਰਤੀ! ਵੈੱਬਸਾਈਟ 'ਤੇ ਪੂਰਾ ਵੇਰਵਾ!
ਫਿਲਹਾਲ, ਪੰਜਾਬ ਸਰਕਾਰ ਨੇ ਇੱਕ ਤੀਰ ਨਾਲ ਦੋ ਨਿਸ਼ਾਨੇ ਮਾਰ ਕੇ ਸੂਬੇ ਦੇ ਕਿਸਾਨਾਂ ਨੂੰ ਤੋਹਫ਼ਾ ਦੇਣ ਦਾ ਐਲਾਨ ਕੀਤਾ ਹੈ। ਸਰਕਾਰ ਦੇ ਇਸ ਫੈਸਲੇ ਨਾਲ ਜਿੱਥੇ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਵੇਗੀ, ਉੱਥੇ ਹੀ ਕਿਸਾਨਾਂ ਨੂੰ ਆਰਥਿਕ ਲਾਭ ਵੀ ਹੋਵੇਗਾ। ਪਰ ਹੁਣ ਸਰਕਾਰ ਵੱਲੋਂ ਦਿੱਤੇ ਇਸ ਤੋਹਫ਼ੇ ਨੂੰ ਕਿੰਨੇ ਕੁ ਕਿਸਾਨ ਅਪਣਾਉਣਗੇ, ਇਹ ਤਾਂ ਫ਼ਸਲ ਦੀ ਬਿਜਾਈ ਸਮੇਂ ਹੀ ਪਤਾ ਲੱਗੇਗਾ।
Summary in English: Punjab govt takes big decision for farmers So much help per acre!