ਅੱਜ ਪੰਜਾਬ ਦੇ ਸਿਹਤ ਮੰਤਰੀ ਡਾ. ਬਲਵੀਰ ਸਿੰਘ (Punjab Health Minister Dr. Balveer Singh) ਨੇ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਿਖਲਾਈਆਂ ਅਤੇ ਖੇਤੀ ਮੁਹਾਰਤ ਯੋਜਨਾਵਾਂ ਬਾਰੇ ਜਾਣਕਾਰੀ ਹਾਸਿਲ ਕਰਨ ਲਈ ਪੀਏਯੂ (PAU) ਦੇ ਸਕਿੱਲ ਡਿਵੈਲਪਮੈਂਟ ਸੈਂਟਰ (Skill Development Center) ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਖੇਤੀ ਮੁਹਾਰਤ ਦੇ ਖੇਤਰ ਵਿੱਚ ਕਿਸਾਨਾਂ ਤਕ ਪਹੁੰਚਾਈ ਜਾ ਰਹੀ ਨਵੀਨ ਤਕਨਾਲੋਜੀ ਬਾਰੇ ਵੀ ਜਾਣਿਆ।
ਡਾ. ਬਲਵੀਰ ਸਿੰਘ ਨੇ ਕਿਹਾ ਕਿ ਕਿਸੇ ਸਮੇਂ ਸਾਨੂੰ ਦੇਸ਼ ਦੇ ਲੋਕਾਂ ਦੀਆਂ ਅਨਾਜ ਲੋੜਾਂ ਪੂਰੀਆਂ ਕਰਨ ਲਈ ਵੱਧ ਉਤਪਾਦਨ ਦੀ ਲੋੜ ਸੀ। ਉਦੋਂ ਪੰਜਾਬ ਦੇ ਕਿਸਾਨਾਂ ਅਤੇ ਪੀਏਯੂ ਮਾਹਿਰਾਂ (PAU Experts) ਨੇ ਮਿਲ ਕੇ ਇਸ ਕਾਰਜ ਨੂੰ ਸਿਰੇ ਚਾੜ੍ਹਿਆ।
ਅੱਜ ਖੇਤੀ ਵਿੱਚ ਉਤਪਾਦਨ ਦੇ ਨਾਲ ਨਾਲ ਮੁਹਾਰਤ ਦੇ ਵਿਕਾਸ ਦੀ ਲੋੜ ਹੈ। ਹੁਣ ਖੇਤੀ ਨੂੰ ਬਿਨ ਮੁਹਾਰਤ ਦਾ ਕਿੱਤਾ ਨਹੀਂ ਕਿਹਾ ਜਾ ਸਕਦਾ। ਉਨ੍ਹਾਂ ਇਸ ਖੇਤਰ ਵਿੱਚ ਪੀਏਯੂ ਵਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਵੀ ਕੀਤੀ। ਡਾ. ਸਿੰਘ ਨੇ ਨਵੀਆਂ ਪਸਾਰ ਅਤੇ ਸਿਖਲਾਈ ਵਿਧੀਆਂ ਬਾਰੇ ਵਿਸਥਾਰ ਨਾਲ ਜਾਣਿਆ।
ਇਹ ਵੀ ਪੜ੍ਹੋ : ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਸਲਾਹ, Integrated Farming System ਦਾ ਮਾਡਲ ਅਪਣਾਓ: PAU
ਅਪਰ ਨਿਰਦੇਸ਼ਕ ਸੰਚਾਰ ਡਾ ਤੇਜਿੰਦਰ ਸਿੰਘ ਰਿਆੜ ਨੇ ਇਸ ਮੌਕੇ ਸਿਹਤ ਮੰਤਰੀ ਨੂੰ ਸ੍ਕਿੱਲ ਡਿਵੈਲਪਮੈਂਟ ਸੈਂਟਰ ਦੀਆਂ ਗਤੀਵਿਧੀਆਂ ਅਤੇ ਕਾਰਜ ਸ਼ੈਲੀ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਕੇਂਦਰ ਦਾ ਮੰਤਵ ਕਿਸਾਨਾਂ ਅਤੇ ਖੇਤੀ ਉੱਦਮੀਆਂ ਨੂੰ ਵੱਧ ਤੋਂ ਵੱਧ ਆਪਣੇ ਕਾਰਜ ਵਿਚ ਨਵੀਆਂ ਤਕਨਾਲੋਜੀਆਂ ਸ਼ਾਮਿਲ ਕਰਕੇ ਸਵੈ ਰੁਜ਼ਗਾਰ ਨੂੰ ਉਤਸ਼ਾਹਿਤ ਕਰਨਾ ਹੈ।
ਉਨ੍ਹਾਂ ਇਸ ਦਿਸ਼ਾ ਵਿਚ ਪਾਬੀ ਵਲੋਂ ਚਲਾਏ ਜਾ ਰਹੇ ਉਡਾਣ ਤੇ ਉੱਦਮ ਪ੍ਰੋਗਰਾਮਾਂ ਬਾਰੇ ਦੱਸਿਆ। ਡਾ ਰਿਆੜ ਨੇ ਇਹ ਵੀ ਦੱਸਿਆ ਕਿ ਹੁਣ ਤਕ ਇਸ ਕੇਂਦਰ ਤੋਂ ਸਿਖਲਾਈ ਹਾਸਿਲ ਕਰਨ ਵਾਲੇ ਦਰਜਨਾਂ ਉੱਦਮੀਆਂ ਨੂੰ ਮਾਲੀ ਇਮਦਾਦ ਹਾਸਿਲ ਹੋਈ ਹੈ। ਨਾਲ ਹੀ ਭਾਰਤ ਸਰਕਾਰ ਵਲੋਂ ਰਾਸ਼ਟਰੀ ਪੱਧਰ ਤੇ ਇਸ ਕੇਂਦਰ ਦੇ ਯੋਗਦਾਨ ਨੂੰ ਪਛਾਣਿਆ ਗਿਆ ਹੈ।
ਇਹ ਵੀ ਪੜ੍ਹੋ : ਇਸ ਸਾਉਣੀ ਸੀਜ਼ਨ PAU ਵੱਲੋਂ ਘੱਟ ਮਿਆਦ ਵਾਲਿਆਂ ਝੋਨੇ ਦੀਆਂ ਕਿਸਮਾਂ ਦੀ ਸਿਫਾਰਿਸ਼
ਸਕਿੱਲ ਡਿਵੈਲਪਮੈਂਟ ਦੇ ਸਹਿਯੋਗੀ ਨਿਰਦੇਸ਼ਕ ਡਾ ਕੁਲਦੀਪ ਸਿੰਘ ਨੇ ਸਿਹਤ ਮੰਤਰੀ ਦਾ ਸਵਾਗਤ ਕੀਤਾ। ਇਸ ਮੌਕੇ ਸਿਹਤ ਮੰਤਰੀ ਨੂੰ ਕੇਂਦਰ ਦੇ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਅੰਤ ਵਿੱਚ ਡਾ ਰੁਪਿੰਦਰ ਕੌਰ ਤੂਰ ਨੇ ਧੰਨਵਾਦ ਦੇ ਸ਼ਬਦ ਕਹੇ।
ਸਰੋਤ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (PAU)
Summary in English: Punjab Health Minister Dr Balveer Singh visited Skill Development Center of PAU