ਪੰਜਾਬ ਦੇ ਵਿਦਿਆਰਥੀਆਂ ਨੂੰ ਦਸੰਬਰ ਆਉਂਦੇ ਆਉਂਦੇ ਆਪਣੀਆਂ ਪ੍ਰੀਖਿਆਵਾਂ ਦੀਆਂ ਚਿੰਤਾਵਾਂ ਲੱਗ ਜਾਂਦੀਆਂ ਹਨ। ਖ਼ਾਸ ਕਰਕੇ ਬੋਰਡ ਦੀ ਜਮਾਤ ਵਾਲੇ ਵਿਦਿਆਰਥੀਆਂ ਨੂੰ ਆਪਣੀਆਂ ਪ੍ਰੀਖਿਆਵਾਂ ਨੂੰ ਲੈ ਕੇ ਕਈ ਤਣਾਅ ਹੁੰਦੇ ਹਨ। ਪ੍ਰੀਖਿਆ ਦੀ ਮਿਤੀ ਜਾਨਣ ਲਈ ਉਨ੍ਹਾਂ `ਚ ਵੱਖਰੀ ਹੀ ਉਤਸੁਕਤਾ ਹੁੰਦੀ ਹੈ, ਕਿਉਂਕਿ ਉਨ੍ਹਾਂ ਦੀਆਂ ਪ੍ਰੀਖਿਆਵਾਂ ਦੀ ਮਿਤੀ ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਵੱਲੋਂ ਨਿਰਧਾਰਿਤ ਕੀਤੀ ਜਾਂਦੀ ਹੈ।
ਅੱਜ ਅਸੀਂ ਇਸ ਲੇਖ ਰਾਹੀਂ ਪੀ.ਐਸ.ਈ.ਬੀ ਬੋਰਡ (PSEB Board) ਦੇ ਵਿਦਿਆਰਥੀਆਂ ਨੂੰ ਇਹ ਦੱਸਣ ਜਾ ਰਹੇ ਹਾਂ ਕੇ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਾਲਾਨਾ ਪ੍ਰੀਖਿਆਵਾਂ ਦੀ ਮਿਤੀ ਨਿਰਧਾਰਿਤ ਕਰ ਦਿੱਤੀ ਹੈ। ਜੀ ਹਾਂ, ਪੀ.ਐਸ.ਈ.ਬੀ ਵੱਲੋਂ ਅਗਲੇ ਸਾਲ ਕਰਵਾਈਆਂ ਜਾਣ ਵਾਲੀਆਂ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਦੀਆਂ ਮਿਤੀਆਂ ਨਿਰਧਾਰਿਤ ਕਰ ਦਿੱਤੀਆਂ ਗਈਆਂ ਹਨ।
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਿਲੀ ਜਾਣਕਾਰੀ ਮੁਤਾਬਕ 5ਵੀਂ, 8ਵੀਂ,10ਵੀਂ ਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਫਰਵਰੀ ਤੋਂ ਸ਼ੁਰੂ ਹੋ ਕੇ ਅਪਰੈਲ ਤੱਕ ਚੱਲਣਗੇ। ਵੱਖੋ ਵੱਖਰੀਆਂ ਜਮਾਤਾਂ ਦੀਆਂ ਪ੍ਰੀਖਿਆਵਾਂ ਦਾ ਵੇਰਵਾ:
ਪੰਜਵੀਂ ਜਮਾਤ ਦੀ ਪ੍ਰੀਖਿਆ: 16 ਤੋਂ 24 ਫਰਵਰੀ ਤੱਕ
ਅੱਠਵੀਂ ਜਮਾਤ ਦੀ ਪ੍ਰੀਖਿਆ: 20 ਫਰਵਰੀ ਤੋਂ 6 ਮਾਰਚ ਤੱਕ
ਦਸਵੀਂ ਜਮਾਤ ਦੀ ਪ੍ਰੀਖਿਆ: 21 ਮਾਰਚ ਤੋਂ 18 ਅਪਰੈਲ ਤੱਕ
ਬਾਰ੍ਹਵੀਂ ਜਮਾਤ ਦੀ ਪ੍ਰੀਖਿਆ: 20 ਫਰਵਰੀ ਤੋਂ 13 ਅਪਰੈਲ ਤੱਕ
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਨੂੰ ਨਵੇਂ ਦਿਸ਼ਾ ਨਿਰਦੇਸ਼ ਕੀਤੇ ਹਨ ਜਾਰੀ ਪੜੋ ਪੂਰੀ ਖਬਰ!
ਇਸਦੇ ਨਾਲ ਹੀ ਵਿਧੀਰਥੀਆਂ ਦੀਆਂ ਲਿਖਤੀ ਪ੍ਰੀਖਿਆਵਾਂ (Theory Exams) ਤੋਂ ਬਾਅਦ ਉਨ੍ਹਾਂ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ (Practical Exams) ਕਰਵਾਈਆਂ ਜਾਣਗੀਆਂ। ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਐੱਨਐੱਸਕਿਊਐੱਫ਼ ਵਿਸ਼ਿਆਂ ਦੀਆਂ, ਬਾਰ੍ਹਵੀਂ ਦੇ ਵੋਕੇਸ਼ਨਲ ਗਰੁੱਪ ਦੇ ਪ੍ਰਯੋਗੀ ਵਿਸ਼ਿਆਂ ਤੇ ਦਸਵੀਂ ਦੇ ਪ੍ਰੀ-ਵੋਕੇਸ਼ਨਲ ਵਿਸ਼ਿਆਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ 23 ਜਨਵਰੀ ਤੋਂ 1 ਫਰਵਰੀ ਤੱਕ ਕਰਵਾਈਆਂ ਜਾਣਗੀਆਂ।
ਇਸ ਸਬੰਧੀ ਵਧੇਰੇ ਜਾਣਕਾਰੀ ਜਿਵੇਂ ਕਿ ਪ੍ਰੀਖਿਆਵਾਂ ਦੀਆਂ ਸੰਪੂਰਨ ਡੇਟ ਸ਼ੀਟ (Date Sheeet) ਜਾਂ ਕੋਈ ਹੋਰ ਜ਼ਰੂਰੀ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਤ ਵੈੱਬਸਾਈਟ www.pseb.ac.in ’ਤੇ ਉਪਲਬਧ ਕਰਵਾਈ ਜਾਵੇਗੀ। ਵਧੇਰੇ ਜਾਣਕਾਰੀ ਤੁਸੀਂ ਇਸ ਵੈੱਬਸਾਈਟ `ਤੇ ਜਾ ਸਕਦੇ ਹੋ। ਇਸਤੋਂ ਇਲਾਵਾਂ ਤੁਸੀਂ ਦਫ਼ਤਰੀ ਕੰਮ-ਕਾਜ ਵਾਲੇ ਦਿਨਾਂ ਵਿੱਚ ਟੈਲੀਫ਼ੋਨ ਨੰਬਰ 0172-5227333, 5227334 ਤੇ ਈ-ਮੇਲ ਆਈਡੀ conductpseb0gmail.com ਰਾਹੀਂ ਵੀ ਸੰਪਰਕ ਕਰ ਸਕਦੇ ਹੋ।
Summary in English: Punjab School Education Board fixed the date of annual examinations