ਪੰਜਾਬ ਸਰਕਾਰ ਨੇ ਗੰਨਾ ਕਿਸਾਨਾਂ ਨੂੰ ਰਾਹਤ ਦਿੰਦਿਆਂ ਨਵਾਂ ਨੋਟੀਫਿਕੇਸ਼ਨ (Notification) ਜਾਰੀ ਕੀਤਾ ਹੈ। ਇਸ ਅਨੁਸਾਰ ਸਾਲ-2022-23 ਲਈ ਕਿਸਾਨਾਂ ਨੂੰ ਉਨ੍ਹਾਂ ਦੀ ਗੰਨੇ ਦੀ ਫਸਲ ਦਾ ਮੁੱਲ 380 ਰੁਪਏ ਪ੍ਰਤੀ ਕੁਇੰਟਲ ਮਿਲੇਗਾ। ਕੇਂਦਰ ਸਰਕਾਰ ਵੱਲੋਂ ਗੰਨੇ ਦਾ ਭਾਅ 305 ਰੁਪਏ ਪ੍ਰਤੀ ਕੁਇੰਟਲ ਕਰਨ ਤੋਂ ਬਾਅਦ ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਨੂੰ 380 ਰੁਪਏ ਪ੍ਰਤੀ ਕੁਇੰਟਲ ਦੇਣ ਦਾ ਐਲਾਨ ਕੀਤਾ ਹੈ।
ਨੋਟੀਫਿਕੇਸ਼ਨ `ਚ ਸੂਬੇ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਗੰਨੇ ਦੀ ਪਿੜਾਈ ਸਾਲ 2022-23 ਲਈ ਵਾਜਬ ਤੇ ਲਾਭਕਾਰੀ ਮੁੱਲ (Fair & Remunerative Price) ਤੇ ਸਟੇਟ ਮਨਜ਼ੂਰੀ ਪ੍ਰਾਈਸ (State Advised Price) `ਚ ਅੰਤਰ ਸੂਬਾ ਸਰਕਾਰ ਤੇ ਨਿੱਜੀ ਖੰਡ ਦੁਆਰਾ 2 ਤੋਂ 1 ਦੇ ਅਨੁਪਾਤ ਅਨੁਸਾਰ ਤੈਅ ਕੀਤਾ ਜਾਵੇਗਾ।
ਕੁਲਦੀਪ ਸਿੰਘ ਧਾਲੀਵਾਲ ਨੇ ਜਾਰੀ ਰੱਖਦਿਆਂ ਕਿਹਾ ਕਿ ਸੂਬਾ ਸਰਕਾਰ ਦਾ 50 ਰੁਪਏ ਪ੍ਰਤੀ ਕੁਇੰਟਲ ਹਿੱਸਾ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ `ਚ ਸਿੱਧਾ ਜਮ੍ਹਾਂ ਹੋਵੇਗਾ ਤੇ ਸਾਰੀਆਂ ਖੰਡ ਮਿੱਲਾਂ (Sugar Mills) 20 ਨਵੰਬਰ, 2022 ਤੋਂ ਗੰਨੇ ਦੀ ਪਿੜਾਈ ਸ਼ੁਰੂ ਕਰ ਦੇਣਗੀਆਂ। ਜ਼ਿਕਰਯੋਗ ਹੈ ਕਿ ਕੇਂਦਰ ਵੱਲੋਂ ਸਾਰੀਆਂ ਕਿਸਮਾਂ ਦੇ ਗੰਨੇ ਦਾ ਭਾਅ 305 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਗਿਆ ਸੀ। ਜਿਸ ਤਹਿਤ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਚੰਗੀ ਕੁਆਲਿਟੀ ਦੇ ਗੰਨੇ ਦਾ ਭਾਅ 380 ਰੁਪਏ ਪ੍ਰਤੀ ਕੁਇੰਟਲ ਤੇ ਦਰਮਿਆਨੀ ਕਿਸਮ ਦੇ ਗੰਨੇ ਦਾ ਭਾਅ 365 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਹੈ।
ਇਹ ਵੀ ਪੜ੍ਹੋ : Good News: ਹੁਣ 305 ਰੁਪਏ ਪ੍ਰਤੀ ਕੁਇੰਟਲ ਵਿਕੇਗਾ ਗੰਨਾ, ਕਿਸਾਨਾਂ ਨੂੰ ਮਿਲੇਗਾ ਜ਼ਬਰਦਸਤ ਮੁਨਾਫਾ
ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਤੈਅ ਕੀਤੇ ਭਾਅ ਵਿੱਚ 65 ਰੁਪਏ ਪ੍ਰਤੀ ਕੁਇੰਟਲ ਦਾ ਫਰਕ ਹੈ। ਇਸ ਵਿੱਚ 43.33 ਰੁਪਏ ਸੂਬਾ ਸਰਕਾਰ ਅਤੇ 21.67 ਰੁਪਏ ਪ੍ਰਾਈਵੇਟ ਖੰਡ ਮਿੱਲਾਂ ਵੱਲੋਂ ਅਦਾ ਕੀਤੇ ਜਾਣਗੇ। ਪੰਜਾਬ ਸਰਕਾਰ ਵੱਲੋਂ 60 ਰੁਪਏ ਅਤੇ ਨਿੱਜੀ ਖੰਡ ਮਿੱਲਾਂ ਵੱਲੋਂ 20 ਰੁਪਏ ਪ੍ਰਤੀ ਕੁਇੰਟਲ ਦਾ ਭੁਗਤਾਨ ਕੀਤਾ ਜਾਵੇਗਾ। ਪੰਜਾਬ ਸਰਕਾਰ ਵੱਲੋਂ ਆਪਣੇ ਹਿੱਸੇ ਦਾ ਪੈਸਾ ਸਿੱਧਾ ਗੰਨਾ ਕਿਸਾਨਾਂ ਦੇ ਖਾਤਿਆਂ ਵਿੱਚ ਪਾਇਆ ਜਾਵੇਗਾ।
Summary in English: Relief to sugarcane farmers, Punjab government increased sugarcane by Rs 380 per quintal