Punjab Police: ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ 'ਚ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਿਲ ਹੋਈ ਹੈ। ਦਰਅਸਲ, ਪੰਜਾਬ ਪੁਲਿਸ ਨੇ ਕਤਲ 'ਚ ਕਥਿਤ ਤੌਰ 'ਤੇ ਸ਼ਾਮਲ ਦੋ ਸ਼ੂਟਰਾਂ ਦਾ ਐਨਕਾਊਂਟਰ ਕਰ ਦਿੱਤਾ ਹੈ।
Sidhu Moose Wala Murder Case: ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਦੋ ਸ਼ੂਟਰਾਂ ਨੂੰ ਐਨਕਾਊਂਟਰ ਵਿੱਚ ਮਾਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਨੇ ਸ਼ੂਟਰ ਜਗਰੂਪ ਰੂਪਾ ਅਤੇ ਮਨਪ੍ਰੀਤ ਉਰਫ਼ ਮਨੂ ਖੁੱਸਾ ਨੂੰ ਅਟਾਰੀ ਸਰਹੱਦ ਨੇੜੇ ਪਿੰਡ ਭਕਨਾ ਕਲਾਂ ਵਿੱਚ ਘੇਰ ਲਿਆ, ਜਿਸਤੋ ਬਾਅਦ ਇਹ ਕਾਰਵਾਈ ਕੀਤੀ ਗਈ। ਦੱਸ ਦੇਈਏ ਕਿ ਮੁੱਠਭੇੜ ਦੇ ਦੋਸ਼ੀਆਂ ਦਾ ਸਾਹਮਣਾ ਕਰਨ ਲਈ ਜ਼ਿਲ੍ਹੇ ਭਰ ਤੋਂ ਪੁਲਿਸ ਬੁਲਾਈ ਗਈ ਸੀ। ਇਸ ਦੌਰਾਨ ਬਦਮਾਸ਼ਾਂ ਨੇ ਪੁਲਿਸ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਇਸ ਦੌਰਾਨ ਪੰਜਾਬ ਪੁਲੀਸ ਦੇ ਤਿੰਨ ਮੁਲਾਜ਼ਮ ਵੀ ਜ਼ਖ਼ਮੀ ਹੋ ਗਏ।
ਗੁਪਤ ਸੂਚਨਾ ਦੇ ਅਧਾਰ 'ਤੇ ਕਾਰਵਾਈ
ਦੱਸਿਆ ਜਾ ਰਿਹਾ ਹੈ ਕਿ ਸ਼ੂਟਰ ਜਗਰੂਪ ਸਿੰਘ ਰੂਪਾ ਅਤੇ ਮਨਪ੍ਰੀਤ ਸਿੰਘ ਉਰਫ਼ ਮੰਨੂ ਖੁੱਸਾ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਸਨ ਅਤੇ ਦੋਵੇਂ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋ ਗਏ ਸਨ। ਦੋਵਾਂ ਦੇ ਭਕਨਾ ਪਿੰਡ 'ਚ ਲੁਕੇ ਹੋਣ ਦੀ ਸੂਚਨਾ ਮਿਲਣ 'ਤੇ ਪੰਜਾਬ ਪੁਲਿਸ ਨੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ। ਇਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਕਰੀਬ ਚਾਰ ਘੰਟੇ ਤੱਕ ਚੱਲੇ ਇਸ ਆਪਰੇਸ਼ਨ ਤੋਂ ਬਾਅਦ ਦੋਵਾਂ ਨੂੰ ਢੇਰ ਕਰ ਦਿੱਤਾ ਗਿਆ।
ਦੱਸ ਦੇਈਏ ਕਿ ਮਾਮਲੇ 'ਚ 3 ਪੁਲਿਸ ਕਰਮਚਾਰੀ ਜ਼ਖਮੀ ਹੋਏ ਹਨ, ਜੋ ਫਿਲਹਾਲ ਖਤਰੇ ਤੋਂ ਬਾਹਰ ਹਨ। ਮੌਕੇ ਤੋਂ ਇੱਕ ਏਕੇ-47 ਅਤੇ ਪਿਸਤੌਲ ਬਰਾਮਦ ਕੀਤਾ ਗਿਆ ਹੈ। ਨਾਲ ਹੀ ਇੱਕ ਬੈਗ ਵੀ ਬਰਾਮਦ ਹੋਇਆ ਹੈ। ਫਿਲਹਾਲ, ਪੁਲਿਸ ਵੱਲੋਂ ਜਾਂਚ ਚੱਲ ਰਹੀ ਹੈ।
ਇਹ ਵੀ ਪੜ੍ਹੋ : Mattewara: ਮੱਤੇਵਾੜਾ ਟੈਕਸਟਾਈਲ ਪਾਰਕ ਪ੍ਰੋਜੈਕਟ ਰੱਦ! ਪੰਜਾਬ ਸਰਕਾਰ ਦਾ ਇਤਿਹਾਸਕ ਫੈਸਲਾ!
ਦੱਸ ਦੇਈਏ ਕਿ ਅਟਾਰੀ ਸਰਹੱਦ ਨੂੰ ਜਾਂਦੀ ਸੜਕ 'ਤੇ ਪਿੰਡ ਭਕਨਾ ਨੇੜੇ ਹੁਸ਼ਿਆਰ ਨਗਰ 'ਚ ਐਨਕਾਊਂਟਰ ਚੱਲ ਰਿਹਾ ਸੀ। ਇਹ ਇਲਾਕਾ ਭਾਰਤ-ਪਾਕਿਸਤਾਨ ਸਰਹੱਦ ਤੋਂ ਕਰੀਬ 10 ਕਿਲੋਮੀਟਰ ਦੂਰ ਹੈ। ਸ਼ਾਰਪ ਸ਼ੂਟਰ ਇੱਕ ਕਮਰੇ ਵਿੱਚ ਲੁਕੇ ਹੋਏ ਸਨ ਅਤੇ ਪੁਲਿਸ 'ਤੇ ਗੋਲੀਬਾਰੀ ਕਰ ਰਹੇ ਸਨ। ਇਸ ਤੋਂ ਪਹਿਲਾਂ ਪੁਲਿਸ ਵੱਲੋਂ ਐਨਕਾਊਂਟਰ ਦੇ ਮੱਦੇਨਜ਼ਰ ਲੋਕਾਂ ਨੂੰ ਘਰਾਂ ਵਿੱਚ ਰਹਿਣ ਲਈ ਅਪੀਲ ਕੀਤੀ ਗਈ ਅਤੇ ਪਿੰਡ 'ਚ ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ। ਮੁਲਜ਼ਮਾਂ ਦੇ ਲੁਕੇ ਹੋਣ ਦੀ ਗੱਲ ਕਹੀ ਜਾ ਰਹੀ ਹੈ, ਉਸ ਥਾਂ ਤੋਂ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ।
Summary in English: Sidhu Moose Wala Murder Case Update: 2 wanted shooters killed, 4 hours long encounter!