Tribute Ceremony: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵੱਲੋਂ ਪੰਜਾਬੀ ਦੇ ਉਘੇ ਸ਼ਾਇਰ ਪਦਮ ਸ਼੍ਰੀ ਡਾ. ਸੁਰਜੀਤ ਪਾਤਰ ਦੀ ਯਾਦ ਵਿੱਚ ਸ਼ਰਧਾਂਜਲੀ ਸਮਾਗਮ ਗਿਆਰਾਂ ਜੂਨ ਦਿਨ ਮੰਗਲਵਾਰ ਨੂੰ ਸ਼ਾਮੀ ਪੰਜ ਵਜੇ ਕਰਵਾਇਆ ਜਾ ਰਿਹਾ ਹੈ।
ਯੂਨੀਵਰਸਿਟੀ ਦੇ ਵਿਦਿਆਰਥੀ ਭਲਾਈ ਡਾਇਰੈਕਟਰ ਡਾ. ਨਿਰਮਲ ਜੌੜਾ ਨੇ ਦੱਸਿਆ ਕਿ ਡਾ. ਮਨਮੋਹਨ ਸਿੰਘ ਆਡੀਟੋਰੀਅਮ ਵਿੱਚ ਇਹ ਸਮਾਗਮ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਦੀ ਅਗਵਾਈ ਵਿੱਚ ਹੋਵੇਗਾ।
ਮਿਲੀ ਜਾਣਕਾਰੀ ਮੁਤਾਬਕ ਇਸ ਯਾਦਗਾਰੀ ਸਮਾਗਮ ਵਿੱਚ ਪਾਤਰ ਪਰਿਵਾਰ ਖਾਸ ਤੌਰ ਤੇ ਸ਼੍ਰੀਮਤੀ ਭੁਪਿੰਦਰ ਕੌਰ ਪਾਤਰ ਅੰਕੁਰ ਪਾਤਰ, ਮਨਰਾਜ ਪਾਤਰ ਅਤੇ ਉਪਕਾਰ ਸਿੰਘ ਵਿਸ਼ੇਸ ਮਹਿਮਾਨ ਹੋਣਗੇ। ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਰਿਸ਼ੀਪਾਲ ਸਿੰਘ ਸਮੇਤ ਸਮੂੰਹ ਡੀਨਜ਼, ਡਾਇਰੈਕਟਰਜ਼, ਅਧਿਆਪਕ, ਕਰਮਚਾਰੀ ਅਤੇ ਵਿਦਿਆਰਥੀ ਡਾ. ਪਾਤਰ ਨੂੰ ਆਪਣੀ ਅਕੀਦਦ ਭੇਟ ਕਰਨਗੇ।
ਯੂਨੀਵਰਸਿਟੀ ਦੇ ਐਸੋਸੀਏਟ ਡਾਇਰੈਕਟਰ ਡਾ. ਰੁਪਿੰਦਰ ਕੌਰ ਤੂਰ ਨੇ ਦੱਸਿਆ ਕਿ ਇਸ ਸ਼ਰਧਾਜ਼ਲੀ ਸਮਾਗਮ ਦੌਰਾਨ ਸਾਹਿਤਕ ਗਤੀਵਿਧੀਆਂ ਨਾਲ ਜੁੜੇ ਵਿਦਿਆਰਥੀ ਡਾ ਸੁਰਜੀਤ ਪਾਤਰ ਨੂੰ ਸ਼ਬਦ ਸਤਿਕਾਰ ਅਰਪਤ ਕਰਨਗੇ। ਡਾ. ਰੁਪਿੰਦਰ ਕੌਰ ਨੇ ਕਿਹਾ ਕਿ ਡਾ. ਸੁਰਜੀਤ ਪਾਤਰ ਨੇ ਤਿੰਨ ਦਹਾਕਿਆਂ ਤੋਂ ਵੱਧ ਸਮਾਂ ਇਸ ਯੂਨੀਵਰਸਿਟੀ ਵਿੱਚ ਪੜਾਇਆ ਅਤੇ ਆਪਣੀਆਂ ਬਹੁਤ ਸਾਰੀਆਂ ਰਚਨਾਵਾਂ ਦੀ ਸਿਰਜਣਾ ਇਥੇ ਕੀਤੀ ਹੈ ਇਸ ਲਈ ਡਾ. ਪਾਤਰ ਦੇ ਸੰਗੀਆਂ ਸਾਥੀਆਂ ਅਤੇ ਦੋਸਤਾਂ ਵੱਲੋਂ ਸਾਹਿਤਕ ਯਾਦਾਂ ਵਿਦਿਆਰਥੀਆਂ ਨਾਲ ਸਾਂਝੀਆਂ ਕੀਤੀਆਂ ਜਾਣਗੀਆਂ।
ਇਹ ਵੀ ਪੜੋ: Ballowal Saunkhri ਵਿਖੇ ਲਾਇਬ੍ਰੇਰੀ ਅਤੇ ਡਿਜੀਟਲ ਸਰੋਤਾਂ ਦੀ ਵਰਤੋਂ ਸਬੰਧੀ ਓਰੀਐਂਟੇਸ਼ਨ ਪ੍ਰੋਗਰਾਮ
ਜ਼ਿਕਰਯੋਗ ਹੈ ਕਿ ਉੱਘੇ ਪੰਜਾਬੀ ਕਵੀ ਪਦਮਸ਼੍ਰੀ ਡਾ. ਸੁਰਜੀਤ ਪਾਤਰ ਦਾ 11 ਮਈ ਨੂੰ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਹ 79 ਸਾਲ ਦੇ ਸਨ। ਦੱਸ ਦੇਈਏ ਕਿ ਡਾ. ਸੁਰਜੀਤ ਪਾਤਰ ਪੀ.ਏ.ਯੂ. ਵਿੱਚ ਪੰਜਾਬੀ ਦੇ ਪ੍ਰੋਫੈਸਰ ਰਹੇ। ਉਨ੍ਹਾਂ ਦੀਆਂ ਸਾਹਿਤਕ ਪ੍ਰਾਪਤੀਆਂ ਦੇ ਮੱਦੇਨਜ਼ਰ ਭਾਰਤ ਸਰਕਾਰ ਵਲੋਂ ਉਨ੍ਹਾਂ ਨੂੰ ਸਰਵੋਤਮ ਨਾਗਰਿਕ ਸਨਮਾਨ ਪਦਮਸ਼੍ਰੀ ਵੀ ਪ੍ਰਦਾਨ ਕੀਤਾ ਗਿਆ। ਉਨ੍ਹਾਂ ਵੱਲੋਂ ਰਚੀ ਕਾਵਿ ਪੁਸਤਕ ਹਨੇਰੇ ਵਿਚ ਸੁਲਗਦੀ ਵਰਣਮਾਲਾ ਨੂੰ ਭਾਰਤੀ ਸਾਹਿਤ ਅਕਾਦਮੀ ਦਾ ਸਰਵੋਤਮ ਇਨਾਮ ਹਾਸਿਲ ਹੋਇਆ। ਇਸ ਤੋਂ ਇਲਾਵਾ ਪਾਤਰ ਜੀ ਨੂੰ ਸਰਸਵਤੀ ਪੁਰਸਕਾਰ ਨਾਲ ਵੀ ਨਿਵਾਜ਼ਿਆ ਗਿਆ।
Summary in English: Surjit Patar memorial event will be held on June 11, Students associated with literary activities Dr. Surjit will pay respect to Patar