Big Decision: ਪੰਜਾਬ ਸਰਕਾਰ ਦੀ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਬਹੁ-ਪੱਖੀ ਘਰ-ਘਰ ਰਾਸ਼ਨ ਮੁਹੱਈਆ ਕਰਵਾਉਣ ਦੀ ਯੋਜਨਾ ਨੂੰ ਵੱਡਾ ਝਟਕਾ ਲੱਗਿਆ ਹੈ। ਦਰਅਸਲ, ਹਾਈਕੋਰਟ ਨੇ ਪੰਜਾਬ ਸਰਕਾਰ ਦੀ ਘਰ-ਘਰ ਰਾਸ਼ਨ ਪਹੁੰਚਾਉਣ ਦੀ ਯੋਜਨਾ 'ਤੇ ਰੋਕ ਲਗਾ ਦਿੱਤੀ ਹੈ। ਇਨ੍ਹਾਂ ਹੀ ਨਹੀਂ ਹਾਈਕੋਰਟ ਨੇ ਸੂਬਾ ਸਰਕਾਰ ਤੋਂ 28 ਸਤੰਬਰ ਤੱਕ ਜਵਾਬ ਮੰਗਿਆ ਹੈ।
High Court Decision: ਹਾਈਕੋਰਟ ਨੇ ਪੰਜਾਬ ਸਰਕਾਰ ਦੀ ਘਰ-ਘਰ ਰਾਸ਼ਨ ਪਹੁੰਚਾਉਣ ਦੀ ਯੋਜਨਾ 'ਤੇ ਰੋਕ ਲਗਾ ਦਿੱਤੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਹ ਪਾਬੰਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਕੀਤੀ ਹੈ। ਦੱਸ ਦੇਈਏ ਕਿ ਸਰਕਾਰੀ ਰਾਸ਼ਨ ਦੀਆਂ ਦੁਕਾਨਾਂ ਚਲਾਉਣ ਵਾਲੀ 'ਡਿਪੂ ਹੋਲਡਰ ਐਸੋਸੀਏਸ਼ਨ' ਨੇ ਹਾਈਕੋਰਟ 'ਚ ਪਟੀਸ਼ਨ ਪਾਈ ਸੀ, ਜਿਸ 'ਤੇ ਸੁਣਵਾਈ ਕਰਦਿਆਂ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ। ਜਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਘਰ-ਘਰ ਰਾਸ਼ਨ ਦੇਣ ਦੇ ਨਾਂ 'ਤੇ ਇਕ ਨਿੱਜੀ ਕੰਪਨੀ ਨੂੰ ਫਾਇਦਾ ਪਹੁੰਚਾਉਣ ਦਾ ਦੋਸ਼ ਹੈ। ਜਿਸਦੇ ਚਲਦਿਆਂ ਹਾਈਕੋਰਟ ਨੇ ਸੂਬਾ ਸਰਕਾਰ ਤੋਂ 28 ਸਤੰਬਰ ਤੱਕ ਜਵਾਬ ਮੰਗਿਆ ਹੈ।
ਐਸੋਸੀਏਸ਼ਨ ਨੇ ਹਾਈ ਕੋਰਟ ਨੂੰ ਦੱਸਿਆ ਕਿ ਐਸੋਸੀਏਸ਼ਨ ਦੇ ਮੈਂਬਰ ਪੰਜਾਬ ਵਿੱਚ ਵਾਜਬ ਕੀਮਤ ਦੀਆਂ ਦੁਕਾਨਾਂ ਚਲਾਉਂਦੇ ਹਨ। ਉਹ ਲਾਭਪਾਤਰੀਆਂ ਤੱਕ ਰਾਸ਼ਨ ਪਹੁੰਚਾਉਣ ਦਾ ਕੰਮ ਕਰ ਰਹੇ ਹਨ। ਹੁਣ ਸਰਕਾਰ ਨੇ ਕਣਕ ਪਿਸਵਾ ਕੇ ਪ੍ਰਾਈਵੇਟ ਕੰਪਨੀ ਰਾਹੀਂ ਲਾਭਪਾਤਰੀਆਂ ਦੇ ਘਰਾਂ ਤੱਕ ਏਜੰਸੀ ਰਾਹੀਂ ਸਿੱਧੀ ਪਹੁੰਚਾਉਣ ਦੀ ਯੋਜਨਾ ਬਣਾਈ ਹੈ।
ਪਟੀਸ਼ਨਰਾਂ ਵੱਲੋਂ ਸਕੀਮ ਨੂੰ ਰੱਦ ਕਰਨ ਦੀ ਮੰਗ
ਪਟੀਸ਼ਨਰਾਂ ਮੁਤਾਬਿਕ ਭਾਰਤ ਸਰਕਾਰ ਨੇ ਜਨਤਕ ਵੰਡ ਪ੍ਰਣਾਲੀ ਦੇ ਤਹਿਤ ਸਿਰਫ ਵਾਜਬ ਕੀਮਤ ਵਾਲੀਆਂ ਦੁਕਾਨਾਂ ਰਾਹੀਂ ਰਾਸ਼ਨ ਪਹੁੰਚਾਉਣ ਦਾ ਪ੍ਰਬੰਧ ਕੀਤਾ ਹੈ। ਪਰ ਪੰਜਾਬ ਸਰਕਾਰ ਨੇ ਇਹ ਕੰਮ ਪ੍ਰਾਈਵੇਟ ਕੰਪਨੀਆਂ ਨੂੰ ਸੌਂਪਣ ਦਾ ਫੈਸਲਾ ਕੀਤਾ ਹੈ। ਪਟੀਸ਼ਨਰਾਂ ਨੇ ਪੰਜਾਬ ਸਰਕਾਰ ਦੀ ਇਸ ਸਕੀਮ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ ਅਤੇ ਨਾਲ ਹੀ ਸਰਕਾਰ ਨੂੰ ਜਨਤਕ ਵੰਡ ਪ੍ਰਣਾਲੀ ਨਾਲ ਛੇੜਛਾੜ ਨਾ ਕਰਨ ਦੀ ਹਦਾਇਤ ਕਰਨ ਦੀ ਵੀ ਅਪੀਲ ਕੀਤੀ ਹੈ।
ਪੰਜਾਬ ਵਿੱਚ ਲਗਭਗ 17000 ਵਾਜਬ ਕੀਮਤ ਦੀਆਂ ਦੁਕਾਨਾਂ
ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਵਿੱਚ 17,000 ਵਾਜਬ ਕੀਮਤ ਦੀਆਂ ਦੁਕਾਨਾਂ ਦਾ ਨੈੱਟਵਰਕ ਹੈ ਪਰ ਸਰਕਾਰ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਪਟੀਸ਼ਨਕਰਤਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ 3 ਨਵੰਬਰ 2014 ਨੂੰ ਇੱਕ ਸਰਕੂਲਰ ਜਾਰੀ ਕਰਕੇ ਸੂਬਿਆਂ ਨੂੰ ਕਿਹਾ ਸੀ ਕਿ ਖਾਧ ਪਦਾਰਥਾਂ ਦੀ ਵੰਡ ਟਾਰਗੇਟ ਪਬਲਿਕ ਡਿਸਟ੍ਰੀਬਿਊਸ਼ਨ ਸਿਸਟਮ ਦੇ ਨੈੱਟਵਰਕ ਰਾਹੀਂ ਕੀਤੀ ਜਾਵੇਗੀ। ਇਸ ਦੇ ਬਾਵਜੂਦ ਪੰਜਾਬ ਸਰਕਾਰ ਨੈੱਟਵਰਕ ਤੋਂ ਬਾਹਰ ਹੋ ਕੇ ਕੰਮ ਕਰ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਪਰਾਲੀ ਲਈ ਪਾਇਲਟ ਪ੍ਰੋਜੈਕਟ, 5000 ਏਕੜ ਰਕਬੇ 'ਚ ਹੋਵੇਗਾ ਸਪਰੇਅ
ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣੀ ਸੀ ਸਕੀਮ
ਜਿਕਰਯੋਗ ਹੈ ਕਿ ਸਰਕਾਰ ਪਹਿਲੀ ਅਕਤੂਬਰ ਤੋਂ ਸੂਬੇ ਵਿੱਚ ਇਹ ਸਕੀਮ ਲਾਗੂ ਕਰਨ ਜਾ ਰਹੀ ਸੀ। ਇਸ ਸਕੀਮ ਤਹਿਤ ਰਾਸ਼ਨ ਦੀ ਵੰਡ ਤਿਮਾਹੀ ਦੀ ਬਜਾਏ ਮਹੀਨੇਵਾਰ ਕੀਤੀ ਜਾਣੀ ਸੀ। ਇਹ ਵੀ ਫੈਸਲਾ ਕੀਤਾ ਗਿਆ ਕਿ ਸਰਕਾਰ ਵੱਲੋਂ ਹੁਣ ਲਾਭਪਾਤਰੀਆਂ ਨੂੰ ਕਣਕ ਦੀ ਬਜਾਏ ਆਟਾ ਦਿੱਤਾ ਜਾਵੇਗਾ ਅਤੇ ਹੋਮ ਡਲਿਵਰੀ ਵੀ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਸਰਕਾਰ ਨੂੰ ਰਾਸ਼ਨ ਦੀ ਵੰਡ ਸਬੰਧੀ ਕਈ ਸ਼ਿਕਾਇਤਾਂ ਮਿਲ ਰਹੀਆਂ ਸਨ, ਜਿਨ੍ਹਾਂ 'ਚ ਸਮੇਂ 'ਤੇ ਰਾਸ਼ਨ ਨਾ ਮਿਲਣਾ, ਰਾਸ਼ਨ ਲਈ ਵੰਡੀ ਗਈ ਕਣਕ 'ਚ ਮਿਲਾਵਟ ਅਤੇ ਘਟੀਆ ਅਨਾਜ ਦੀਆਂ ਸ਼ਿਕਾਇਤਾਂ ਖਾਸ ਤੌਰ 'ਤੇ ਸ਼ਾਮਿਲ ਹਨ। ਤੁਹਾਨੂੰ ਦੱਸ ਦੇਈਏ ਕਿ ਸਕੀਮ ਲਈ ਸਰਕਾਰ ਨੇ ਸੂਬੇ ਨੂੰ ਅੱਠ ਜ਼ੋਨਾਂ ਵਿੱਚ ਵੰਡਿਆ ਸੀ। ਪਰ ਫਿਲਹਾਲ ਅਦਾਲਤ ਨੇ ਇਸ ਸਕੀਮ 'ਤੇ ਰੋਕ ਲਗਾ ਦਿੱਤੀ ਹੈ।
Summary in English: The ban on this scheme, the residents of the state will be deprived of the benefits, know this big reason