ਸਾਲਵੈਂਟ ਐਕਸਟਰੈਕਟਰ ਐਸੋਸੀਏਸ਼ਨ ਆਫ ਇੰਡੀਆ (SEA) ਨੇ ਸੋਮਵਾਰ ਨੂੰ ਆਪਣੇ ਮੈਂਬਰਾਂ ਨੂੰ ਰਸੋਈ ਦੇ ਤੇਲ ਦੀਆਂ ਕੀਮਤਾਂ (MRP) ਵਿਚ ਤਿੰਨ ਤੋਂ ਪੰਜ ਰੁਪਏ ਪ੍ਰਤੀ ਕਿਲੋਗ੍ਰਾਮ ਘਟ ਕਰਨ ਦੀ ਅਪੀਲ ਕੀਤੀ ਹੈ। ਇਹ ਦੂਜੀ ਵਾਰ ਹੈ ਜਦੋਂ ਇੰਡਸਟਰੀ ਬਾਡੀ ਨੇ ਅਜਿਹੀ ਅਪੀਲ ਕੀਤੀ ਹੈ। ਪਿਛਲੀ ਵਾਰ ਉਨ੍ਹਾਂ ਨੇ ਦੀਵਾਲੀ ਦੇ ਆਲੇ-ਦੁਆਲੇ ਅਜਿਹੀ ਹੀ ਅਪੀਲ ਕੀਤੀ ਸੀ।
ਦੱਸ ਦੇਈਏ ਕਿ ਭਾਰਤ ਆਪਣੀ ਜ਼ਰੂਰਤ ਦਾ 60 ਫੀਸਦੀ ਤੋਂ ਜ਼ਿਆਦਾ ਖਾਣ ਵਾਲੇ ਤੇਲ ਦਾ ਆਯਾਤ ਕਰਦਾ ਹੈ। ਖਾਣ ਵਾਲੇ ਤੇਲ ਦੀਆਂ ਘਰੇਲੂ ਪ੍ਰਚੂਨ ਕੀਮਤਾਂ ਨੂੰ ਕਾਬੂ ਵਿਚ ਰੱਖਣ ਲਈ, ਸਰਕਾਰ ਨੇ ਪਿਛਲੇ ਕੁਝ ਮਹੀਨਿਆਂ ਵਿਚ ਪਾਮ ਤੇਲ 'ਤੇ ਦਰਾਮਦ ਡਿਊਟੀ ਘਟਾਉਣ ਦੇ ਨਾਲ-ਨਾਲ ਸਟਾਕ ਸੀਮਾਵਾਂ ਵਰਗੇ ਕਦਮ ਚੁੱਕੇ ਹਨ। ਹਾਲਾਂਕਿ, ਅਜਿਹੇ ਕਦਮ ਚੁੱਕੇ ਜਾਣ ਦੇ ਬਾਵਜੂਦ, ਦੇਸ਼ ਭਰ ਵਿੱਚ ਔਸਤ ਪ੍ਰਚੂਨ ਕੀਮਤਾਂ ਪਿਛਲੇ ਸਾਲ ਨਾਲੋਂ ਵੱਧ ਰਹੀਆਂ ਹਨ।
SEA ਨੇ ਇੱਕ ਬਿਆਨ ਵਿੱਚ ਕਿਹਾ, ਖਾਣ ਵਾਲੇ ਤੇਲਾਂ 'ਚ ਫਿਲਹਾਲ ਨਰਮੀ ਦੇ ਕੋਈ ਸੰਕੇਤ ਨਹੀਂ ਹਨ।। ਇੰਡੋਨੇਸ਼ੀਆ ਵਰਗੇ ਕੁਝ ਨਿਰਯਾਤਕ ਦੇਸ਼ਾਂ ਨੇ ਵੀ ਲਾਇਸੈਂਸਾਂ ਰਾਹੀਂ ਪਾਮ ਤੇਲ ਦੀ ਬਰਾਮਦ ਨੂੰ ਨਿਯਮਤ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਤੋਂ ਇਲਾਵਾ ਰੂਸ ਅਤੇ ਯੂਕਰੇਨ ਵਿਚਾਲੇ ਤਣਾਅ ਕਾਰਨ ਸੂਰਜਮੁਖੀ ਤੇਲ ਦੀਆਂ ਕੀਮਤਾਂ ਵੀ ਅਸਮਾਨ ਨੂੰ ਛੂਹ ਗਈਆਂ ਹਨ। ਇਸ ਦੇ ਨਾਲ ਹੀ ਬ੍ਰਾਜ਼ੀਲ 'ਚ ਖਰਾਬ ਮੌਸਮ ਕਾਰਨ ਸੋਇਆ ਦੀ ਫਸਲ ਖਰਾਬ ਹੋ ਗਈ ਹੈ।
ਇਨ੍ਹਾਂ ਗਲੋਬਲ ਹਾਲਾਤਾਂ ਦੇ ਮੱਦੇਨਜ਼ਰ, ਐਸਈਏ ਨੇ ਮੈਂਬਰਾਂ ਨੂੰ ਖਾਣ ਵਾਲੇ ਤੇਲ ਦੀ ਕੀਮਤ ਤਿੰਨ ਤੋਂ ਪੰਜ ਹਜ਼ਾਰ ਰੁਪਏ ਪ੍ਰਤੀ ਟਨ (3 ਤੋਂ 5 ਰੁਪਏ ਪ੍ਰਤੀ ਕਿਲੋ) ਘਟਾਉਣ ਲਈ ਕਿਹਾ ਹੈ। SEA ਨੇ ਇਹ ਵੀ ਕਿਹਾ ਕਿ ਘਰੇਲੂ ਸਰ੍ਹੋਂ ਦੀ ਫਸਲ ਬਹੁਤ ਵਧੀਆ ਪ੍ਰਦਰਸ਼ਨ ਕਰ ਰਹੀ ਹੈ ਅਤੇ ਮੌਜੂਦਾ ਸਾਲ ਦੌਰਾਨ ਰਿਕਾਰਡ ਫਸਲ ਹੋਣ ਦੀ ਉਮੀਦ ਹੈ। ਇਸ ਨਾਲ ਖਪਤਕਾਰਾਂ ਨੂੰ ਕੁਝ ਰਾਹਤ ਮਿਲ ਸਕਦੀ ਹੈ।
ਉਪਭੋਗਤਾ ਮਾਮਲਿਆਂ ਦੇ ਮੰਤਰਾਲੇ ਦੁਆਰਾ ਇਕੱਠੇ ਕੀਤੇ ਗਏ ਅੰਕੜਿਆਂ ਦੇ ਅਨੁਸਾਰ, ਮੂੰਗਫਲੀ ਦੇ ਤੇਲ (ਪੈਕਡ) ਦੀ ਔਸਤ ਪ੍ਰਚੂਨ ਕੀਮਤ ਇਸ ਸਾਲ 20 ਫਰਵਰੀ ਨੂੰ 177.75 ਰੁਪਏ ਪ੍ਰਤੀ ਕਿਲੋਗ੍ਰਾਮ ਰਹੀ, ਜੋ ਇੱਕ ਸਾਲ ਪਹਿਲਾਂ 164.55 ਰੁਪਏ ਪ੍ਰਤੀ ਕਿਲੋਗ੍ਰਾਮ ਸੀ।
ਇਸੇ ਤਰ੍ਹਾਂ ਸਰ੍ਹੋਂ ਦੇ ਤੇਲ (ਪੈਕ) ਦੀ ਪ੍ਰਚੂਨ ਕੀਮਤ ਇਸ ਸਾਲ 20 ਫਰਵਰੀ ਨੂੰ 187.03 ਰੁਪਏ ਪ੍ਰਤੀ ਕਿਲੋਗ੍ਰਾਮ ਸੀ ਜੋ ਪਿਛਲੇ ਸਾਲ 20 ਫਰਵਰੀ ਨੂੰ 145.02 ਰੁਪਏ ਪ੍ਰਤੀ ਕਿਲੋਗ੍ਰਾਮ ਸੀ।
ਇਹ ਵੀ ਪੜ੍ਹੋ : PM-Kusum Scheme: ਹਰਿਆਣਾ ਸਰਕਾਰ ਦੀ ਤਰਫ ਤੋਂ ਕਿਸਾਨਾਂ ਨੂੰ 75% ਸਬਸਿਡੀ ਤੇ ਸੋਲਰ ਪੰਪ !
Summary in English: The good news! Oil prices may fall