ਪੰਜਾਬ ਸਰਕਾਰ ਨੇ ਹਮੇਸ਼ਾ ਦੀ ਤਰ੍ਹਾਂ ਇੱਕ ਵਾਰ ਫ਼ਿਰ ਕਿਸਾਨਾਂ ਨੂੰ ਨਿਰਾਸ਼ ਨਾ ਕਰਦੇ ਹੋਏ ਆਪਣਾ ਵਾਅਦਾ ਪੂਰਾ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਸਾਉਣੀ ਦੇ ਸੀਜ਼ਨ ਦੀ ਝੌਨੇ ਦੀ ਫ਼ਸਲ ਦੀ ਖ਼ਰੀਦ ਪੂਰੀ ਕਰ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਭਗਵੰਤ ਮਾਨ ਨੇ ਇਸ ਸਾਲ 184 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ ਮਿਥਿਆ ਸੀ। ਇਸ ਵਿੱਚੋ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਪੂਰੀ ਕੀਤੀ ਜਾ ਚੁੱਕੀ ਹੈ ਤੇ ਬਾਕੀ ਦੀ ਵੀ ਜਲਦੀ ਹੀ ਮੁਕੰਮਲ ਕਰ ਲਈ ਜਾਵੇਗੀ।
ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਮੌਜੂਦਾ ਝੋਨੇ ਦੇ ਸੀਜ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਸਾਰੇ ਸਬੰਧਤ ਕਿਸਾਨਾਂ, ਮਜ਼ਦੂਰਾਂ, ਮਿੱਲ ਮਾਲਕਾਂ ਤੇ ਦਲਾਲਾਂ ਨਾਲ ਵਾਅਦਾ ਕੀਤਾ ਸੀ ਕਿ ਇਸ ਸੀਜ਼ਨ ਦੌਰਾਨ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਝੱਲਣੀ ਪਵੇਗੀ। ਆਪਣੇ ਇਸ ਵਾਅਦੇ `ਤੇ ਸਰਕਾਰ ਪੂਰੀ ਤਰ੍ਹਾਂ ਖਰੀ ਉਤਰੀ ਹੈ।
180 ਲੱਖ ਮੀਟ੍ਰਿਕ ਟਨ ਝੌਨੇ ਦੀ ਖਰੀਦ ਭਾਰਤ ਸਰਕਾਰ ਵੱਲੋਂ ਨਿਰਧਾਰਤ ਘੱਟੋ-ਘੱਟ ਸਮਰਥਨ ਮੁੱਲ (MSP) 2060 ਰੁਪਏ ਪ੍ਰਤੀ ਕੁਇੰਟਲ ਅਨੁਸਾਰ ਕੀਤੀ ਗਈ ਹੈ। ਇਸ ਵਾਰ ਕਿਸਾਨਾਂ ਨੂੰ ਮੰਡੀਆਂ `ਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਗਈ ਤੇ ਸਮੇਂ ਸਿਰ ਝੌਨੇ ਦੀ ਖਰੀਦ ਤੇ ਢੋਆ-ਢੁਆਈ ਕੀਤੀ ਗਈ। ਇਸਦੇ ਨਾਲ ਹੀ ਖਰੀਦ ਤੋਂ ਸਿਰਫ਼ 4 ਘੰਟਿਆਂ ਬਾਅਦ ਹੀ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ `ਚ ਅਦਾਇਗੀਆਂ ਕਰ ਦਿੱਤੀਆਂ ਗਈਆਂ।
ਇਹ ਵੀ ਪੜ੍ਹੋ : ਪੰਜਾਬ ਵਿਚ MSP ਤੇ ਝੋਨੇ ਦੀ ਖਰੀਦ ਹੋਈ ਲਗਭਗ 70 ਪ੍ਰਤੀਸ਼ਤ
ਕਿਸਾਨਾਂ ਦੀ ਸਹੂਲਤ ਲਈ ਸੂਬਾ ਸਰਕਾਰ ਵੱਲੋਂ ਮੰਡੀਆਂ `ਚ 1806 ਰਵਾਇਤੀ ਖਰੀਦ ਕੇਂਦਰਾਂ, 583 ਜਨਤਕ ਸਥਾਨਾਂ ਤੇ 37 ਚੌਲ ਮਿੱਲਾਂ ਨੂੰ ਅਸਥਾਈ ਖਰੀਦ ਕੇਂਦਰ ਐਲਾਨ ਕਰਕੇ ਅਲਾਟ ਕੀਤਾ ਗਿਆ। ਸੂਬੇ ਦੀਆਂ ਖਰੀਦ ਏਜੰਸੀਆਂ ਵੱਲੋਂ ਖਰੀਦੇ ਗਏ ਝੋਨੇ ਲਈ ਹੁਣ ਤੱਕ ਕਿਸਾਨਾਂ ਨੂੰ 34263.40 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਕਿਸਾਨਾਂ ਨੂੰ ਇਹ ਅਦਾਇਗੀ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਕੀਤੀ ਗਈ ਹੈ।
Summary in English: The Punjab government fulfilled its promise, purchased 180 lakh metric tons of paddy