Today Agriculture Big News :-
NEWS.1 ਆਮ ਜਨਤਾ ਨੂੰ ਮਹਿੰਗਾਈ ਤੋਂ ਵੱਡੀ ਰਾਹਤ, ਕੇਂਦਰ ਸਰਕਾਰ ਨੇ ਲਾਂਚ ਕੀਤਾ Bharat Rice, 29 ਰੁਪਏ ਕਿਲੋਂ ਦੇ ਹਿਸਾਬ ਨਾਲ ਹੋਵੇਗੀ ਵਿਕਰੀ
ਕੇਂਦਰ ਸਰਕਾਰ ਵੱਲੋਂ ਆਮ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਲਈ ਵੱਡੇ ਉਪਰਾਲੇ ਕੀਤਾ ਜਾ ਰਹੇ ਹਨ। ਇਸੇ ਮਹਿੰਗਾਈ ਤੋਂ ਰਾਹਤ ਦੇਣ ਲਈ ਕੇਂਦਰ ਸਰਕਾਰ ਨੇ ਭਾਰਤ ਬ੍ਰਾਂਡ ਨੂੰ ਪ੍ਰਮੋਟ ਕਰਨ ਦਾ ਫੈਸਲਾ ਕੀਤਾ ਹੈ। ਜਿਸ ਤਹਿਤ ਸਰਕਾਰ ਵੱਲੋਂ Bharat Rice ਨੂੰ ਬਾਜ਼ਾਰ 'ਚ ਉਤਾਰਿਆ ਜਾਵੇਗਾ। ਇਹ Bharat Rice ਅਗਲੇ ਹਫਤੇ ਤੋਂ 29 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਬਾਜ਼ਾਰ ਵਿੱਚ ਵਿਕਣਗੇ। ਉੱਥੇ ਹੀ ਕੇਂਦਰ ਸਰਕਾਰ ਨੇ ਵਪਾਰੀਆਂ ਨੂੰ ਆਪਣੇ ਸਟਾਕ ਦਾ ਖੁਲਾਸਾ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਕੀਮਤਾਂ ਨੂੰ ਕਾਬੂ ਵਿੱਚ ਰੱਖਿਆ ਜਾ ਸਕੇ।
NEWS.2 ਕਿਸਾਨਾਂ ਨੇ ਭਾਨਾ ਸਿੱਧੂ ਦੀ ਰਿਹਾਈ ਲਈ ਪੁਲਿਸ ਦੇ ਤੋੜੇ ਬੈਰੀਗੇਟ, ਕਿਸਾਨਾਂ ਨੇ ਸੀ.ਐਮ ਮਾਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ।
ਭਾਨਾ ਸਿੱਧੂ ਦੀ ਰਿਹਾਈ ਦਾ ਮੁੱਦਾ ਦਿਨ ਪਰ ਦਿਨ ਭੱਖਦਾ ਜਾ ਰਿਹਾ ਹੈ,ਜਿਸ ਨੂੰ ਲੈ ਕੇ ਅੱਜ ਸ਼ਨੀਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕਰਨਾ ਸੀ। ਪਰ ਉਸ ਤੋਂ ਪਹਿਲਾ ਹੀ ਪੰਜਾਬ ਪੁਲਿਸ ਨੇ ਸੀ.ਐਮ ਦਾ ਕੋਠੀ ਦਾ ਘਿਰਾਓ ਕਰਨ ਜਾ ਰਹੇ,ਕਿਸਾਨ ਆਗੂਆਂ ਅਤੇ ਭਾਨਾ ਸਿੱਧੂ ਦੇ ਸਮਰਥਕਾਂ ਨੂੰ ਉਹਨਾਂ ਦੇ ਘਰਾਂ ਵਿੱਚ ਹੀ ਨਜ਼ਰਬੰਦ ਕਰ ਲਿਆ। ਉੱਥੇ ਹੀ ਦੂਜੇ ਪਾਸੇ ਕਿਸਾਨਾਂ ਨੇ ਪੁਲਿਸ ਦੇ ਬੈਰੀਗੇਟ ਤੋੜ ਕੇ ਸੀ.ਐਮ ਮਾਨ ਦੀ ਕੋਠੀ ਸੰਗਰੂਰ ਵੱਲ ਕੂਚ ਕੀਤਾ।
ਇਹ ਵੀ ਪੜੋ:- ਸਰਕਾਰ ਨੇ ਲਾਂਚ ਕੀਤਾ Bharat Rice, ਕੀਮਤ 29 ਰੁਪਏ ਪ੍ਰਤੀ ਕਿਲੋ, ਇੱਥੋਂ ਖਰੀਦੋ ਸਸਤੇ ਚੌਲ
NEWS.3 ਅਜਨਾਲਾ ਵਾਸੀਆਂ ਨੂੰ ਹੁਣ ਮਿਲੇਗੀ 24 ਘੰਟੇ ਬਿਜਲੀ,ਪੰਜਾਬ ਸਰਕਾਰ ਵੱਲੋਂ ਅਜਨਾਲਾ ਵਿੱਚ 220 kv ਬਿਜਲੀ ਸਬ-ਸਟੇਸ਼ਨ ਬਣਾਉਣ ਦੀ ਮਨਜ਼ੂਰੀ
ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ 24 ਘੰਟੇ ਬਿਜਲੀ ਦੀ ਸਪਲਾਈ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਹੀ ਪੰਜਾਬ ਸਰਕਾਰ ਵੱਲੋਂ ਅਜਨਾਲਾ ਵਿੱਚ 220 kv ਬਿਜਲੀ ਸਬ-ਸਟੇਸ਼ਨ ਬਣਾਇਆ ਜਾਵੇਗਾ,ਜਿਸ ਤੋਂ ਬਾਅਦ ਅਜਨਾਲਾ ਵਾਸੀਆਂ ਨੂੰ ਬਿਜਲੀ ਦੇ ਕੱਟਾਂ ਤੋਂ ਰਾਹਤ ਮਿਲੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਪਿਛਲੇ 5 ਸਾਲਾਂ ਤੋਂ ਕਿਸੇ ਵੀ ਸਰਕਾਰ ਨੇ ਅਜਨਾਲਾ ਦੇ ਬਿਜਲੀ ਵਿਭਾਗ ਬਾਰੇ ਕੁੱਝ ਨਹੀਂ ਸੋਚਿਆ। ਉਹਨਾਂ ਕਿਹਾ ਕਿ ਬਿਜਲੀ ਸਬ-ਸਟੇਸ਼ਨ ਦੇ ਨਾਲ-ਨਾਲ 60 ਕਰੋੜ ਰੁਪਏ ਦੀ ਲਾਗਤ ਨਾਲ ਪੂਰੇ ਅਜਨਾਲਾ ਦੇ ਬਿਜਲੀ ਦੇ ਖੰਭੇ ਬਦਲੇ ਜਾਣਗੇ।
ਇਹ ਵੀ ਪੜੋ:- Weather Forecast: ਪੰਜਾਬ ਵਿੱਚ ਅਗਲੇ 3 ਦਿਨਾਂ ਤੱਕ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਵੱਲੋਂ ਜਾਰੀ ਇਹ Big Update
NEWS.4 ਪੰਜਾਬ 'ਚ ਮੀਂਹ ਨਾਲ ਫਿਰ ਵਧੇਗੀ ਠੰਡ, ਮੌਸਮ ਵਿਭਾਗ ਨੇ ਦਿੱਤੀ ਜਾਣਕਾਰੀ
ਉੱਤਰੀ ਭਾਰਤ ਵਿੱਚ ਮੀਂਹ ਪੈਣ ਨਾਲ ਇੱਕ ਪਾਸੇ ਧੁੰਦ ਤੋਂ ਰਾਹਤ ਮਿਲੀ ਹੈ। ਉੱਥੇ ਹੀ ਦੂਜੇ ਪਾਸੇ ਮੌਸਮ ਵਿਭਾਗ ਨੇ ਅਗਲੇ 2 ਦਿਨਾਂ ਤੱਕ ਉੱਤਰਾਖੰਡ ਅਤੇ ਜੰਮੂ-ਕਸ਼ਮੀਰ ਵਿੱਚ ਭਾਰੀ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਹੈ। ਹਿਮਾਚਲ ਪ੍ਰਦੇਸ਼ ਵਿੱਚ ਅਗਲੇ 3 ਦਿਨਾਂ ਤੱਕ ਭਾਰੀ ਬਰਫ਼ਬਾਰੀ ਦੀ ਸੰਭਾਵਨਾ ਹੈ। ਉੱਥੇ ਹੀ ਮੌਸਮ ਵਿਭਾਗ ਨੇ ਸ਼ਨੀਵਾਰ ਨੂੰ ਪੰਜਾਬ,ਹਰਿਆਣਾ,ਰਾਜਸਥਾਨ,ਯੂਪੀ ਵਿਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ।
Summary in English: Today 03 February 2024 Agriculture Big News