NEWS.1 PM ਕਿਸਾਨ ਸਨਮਾਨ ਨਿਧੀ ਯੋਜਨਾ ਦੀ ਕੱਲ੍ਹ ਹੋਵੇਗੀ 16ਵੀਂ ਕਿਸ਼ਤ ਜਾਰੀ, ਕਿਸਾਨਾਂ ਦੇ ਖਾਤਿਆਂ ਵਿੱਚ ਆਉਣਗੇ 21 ਹਜ਼ਾਰ ਕਰੋੜ ਰੁਪਏ
ਜੇਕਰ ਤੁਸੀਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਲਾਭਪਾਤਰੀ ਹੋ..ਤਾਂ ਤੁਹਾਡੇ ਲਈ ਇਹ ਖ਼ਬਰ ਬੇਹੱਦ ਖੁਸ਼ਖਬਰੀ ਵਾਲੀ ਹੈ। ਦੱਸ ਦਈਏ ਕਿ ਕੱਲ੍ਹ 28 ਫਰਵਰੀ ਨੂੰ ਕੇਂਦਰ ਸਰਕਾਰ ਦੇਸ਼ ਭਰ ਦੇ ਕਰੋੜਾਂ ਕਿਸਾਨਾਂ ਦੇ ਖਾਤਿਆਂ ਵਿੱਚ 16ਵੀਂ ਕਿਸ਼ਤ ਜਾਰੀ ਕਰੇਗੀ। ਇਸ ਸਕੀਮ ਤਹਿਤ ਕੇਂਦਰ ਸਰਕਾਰ 2-2 ਹਜ਼ਾਰ ਦੀ ਕਿਸ਼ਤਾਂ ਰਾਹੀ ਕੁੱਲ 6 ਹਜ਼ਾਰ ਰੁਪਏ, ਪਰ ਕਿਸਾਨ ਦੇ ਖਾਤੇ ਵਿੱਚ ਇਹ ਰਾਸ਼ੀ ਭੇਜਦੀ ਹੈ। ਇਸ ਸਕੀਮ ਦੀ ਜਾਣਕਾਰੀ ਅਧਿਕਾਰਤ ਵੈੱਬਸਾਈਟ ਉੱਤੇ ਵੀ ਅਪਡੇਟ ਕੀਤੀ ਗਈ ਹੈ। ਇਹ ਸਕੀਮ ਪੀ.ਐਮ ਮੋਦੀ ਦੁਆਰਾ ਫਰਵਰੀ 2019 ਤੋਂ ਸ਼ੁਰੂ ਕੀਤੀ ਗਈ ਸੀ, ਸੋ ਹੁਣ ਤੱਕ ਕੇਂਦਰ ਵੱਲੋਂ ਕਿਸਾਨਾਂ ਦੇ ਖਾਤਿਆਂ ਵਿੱਚ ਕੁੱਲ 15 ਕਿਸ਼ਤਾਂ ਟਰਾਂਸਫਰ ਕੀਤੀਆਂ ਜਾ ਚੁੱਕੀਆਂ ਹਨ।
NEWS.2 PM ਕਿਸਾਨ ਯੋਜਨਾ ਦੀ ਸੂਚੀ ਵਿੱਚ ਆਪਣਾ ਨਾਮ ਚੈੱਕ ਕਰਨ ਲਈ ਕਿਸਾਨ ਕਰਨ ਇਹ ਵੱਡੇ ਕੰਮ, ਜਾਣੋਂ ਸ਼ੁਰੂ ਤੋਂ ਲੈ ਕੇ ਆਖਿਰ ਤੱਕ ਦੀ ਪੂਰੀ ਪ੍ਰਕਿਰਿਆ
ਕਿਸਾਨ PM ਕਿਸਾਨ ਯੋਜਨਾ ਦੀ ਸੂਚੀ ਵਿੱਚ ਆਪਣਾ ਨਾਮ ਚੈੱਕ ਕਰਨ ਲਈ ਸਭ ਤੋਂ ਪਹਿਲਾ ਇਸ ਯੋਜਨਾ ਦੀ ਅਧਿਕਾਰਤ ਵੈੱਬਸਾਈਟ 'ਤੇ ਜਾਣ। ਇੱਥੇ ਫਾਰਮਰਜ਼ ਕਾਰਨਰ ਵਿਕਲਪ ਨੂੰ ਚੁਣਨ,,,, ਅੱਗੇ ਲਾਭਪਾਤਰੀ ਸੂਚੀ ਉੱਤੇ ਕਲਿੱਕ ਕਰਨ ...ਅੱਗੇ ਤੁਹਾਡੇ ਸਾਹਮਣੇ ਇੱਕ ਨਵੀਂ ਵਿੰਡੋ ਖੁੱਲੇਗੀ, ਜਿਸ ਵਿੱਚ ਤੁਹਾਨੂੰ ਆਪਣੇ ਰਾਜ, ਜ਼ਿਲ੍ਹੇ, ਬਲਾਕ ਅਤੇ ਪਿੰਡ ਦਾ ਨਾਮ ਚੁਣਨਾ ਹੋਵੇਗਾ। ਉਸ ਤੋਂ ਬਾਅਦ Get Report 'ਤੇ ਕਲਿੱਕ ਕਰੋ, ਇਸ ਤੋਂ ਬਾਅਦ ਤੁਹਾਡੇ ਪਿੰਡ ਦੇ ਲਾਭਪਾਤਰੀਆਂ ਦੀ ਪੂਰੀ ਸੂਚੀ ਤੁਹਾਡੇ ਸਾਹਮਣੇ ਖੁੱਲ੍ਹ ਜਾਵੇਗੀ, ਜਿਸ ਵਿੱਚ ਤੁਸੀਂ ਆਪਣਾ ਨਾਮ ਚੈੱਕ ਕਰ ਸਕਦੇ ਹੋ ਅਤੇ ਇਸ ਸਕੀਮ ਦਾ ਲਾਭ ਪ੍ਰਾਪਤ ਕਰ ਸਕਦੇ ਹੋ।
ਇਹ ਵੀ ਪੜੋ:- Weather Today: ਮਾਰਚ ਮਹੀਨੇ 'ਚ ਵੀ ਰਹੇਗਾ ਮੌਸਮ ਠੰਡਾ, IMD ਵੱਲੋਂ ਜਾਰੀ Bulletin ਵਿੱਚ Big Update
NEWS.3 ਪਸ਼ੂਆਂ ਵਿੱਚ ਲੰਪੀ ਸਕਿਨ ਬਿਮਾਰੀ ਤੋਂ ਬਚਾਅ ਲਈ ਮੁਫ਼ਤ ਟੀਕਾਕਰਨ ਮੁਹਿੰਮ ਸ਼ੁਰੂ,ਡਿਪਟੀ ਡਾਇਰੈਕਟਰ ਵੱਲੋਂ ਸਮੂਹ ਪਸ਼ੂ ਪਾਲਕਾਂ ਨੂੰ ਟੀਕਾਕਰਨ ਕਰਵਾਉਣ ਦੀ ਅਪੀਲ
ਪੰਜਾਬ ਵਿੱਚ ਗਾਵਾਂ ਨੂੰ ਲੰਪੀ ਸਕਿੰਨ ਦੀ ਬਿਮਾਰੀ ਤੋਂ ਬਚਾਉਣ ਲਈ ਸੂਬੇ ਭਰ ਵਿੱਚ ਮੁਫਤ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਜਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਵੀ ਪਸ਼ੂਆ ਦਾ ਟੀਕਾਕਰਨ ਸੁਰੂ ਕੀਤਾ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਰਵਿੰਦਰ ਸਿੰਘ ਨੇ ਦੱਸਿਆ ਕਿ ਪੂਸ਼ ਪਾਲਣ ਵਿਭਾਗ ਵੱਲੋਂ ਘਰ-ਘਰ ਜਾ ਕੇ ਗਾਵਾਂ ਨੂੰ ਲੰਪੀ ਸਕਿੰਨ ਬਿਮਾਰੀ ਤੋਂ ਬਚਾਉਣ ਲਈ ਮੁਫਤ ਟੀਕੇ ਲਗਾਏ ਜਾ ਰਹੇ ਹਨ। ਡਿਪਟੀ ਡਾਇਰੈਕਟਰ ਰਵਿੰਦਰ ਸਿੰਘ ਨੇ ਜਿਲ੍ਹੇ ਦੇ ਸਮੂਹ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਗਾਵਾਂ ਦਾ ਟੀਕਾਕਰਨ ਜ਼ਰੂਰ ਕਰਾਉਣ ਤਾਂ ਜੋ ਇਸ ਬਿਮਾਰੀ ਨੂੰ ਫੈਲਣ ਤੋਂ ਪਹਿਲਾ ਹੀ ਰੋਕਿਆ ਜਾਵੇ।
NEWS.4 ਰਜਿਸਟਰੀਆਂ ਲਈ NOC ਦੀ ਸ਼ਰਤ ਖਤਮ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ, ਕਿਸਾਨਾਂ ਨੂੰ ਜ਼ਮੀਨ ਦੀ ਖਰੀਦ-ਵੇਚ ਉੱਤੇ ਹੁਣ ਨਹੀਂ ਪਵੇਗੀ NOC ਦੀ ਲੋੜ
ਪੰਜਾਬ ਸਰਕਾਰ ਨੇ ਰਜਿਸਟਰੀਆਂ ਲਈ NOC ਦੀ ਸ਼ਰਤ ਖਤਮ ਕਰ ਦਿੱਤੀ ਹੈ। ਜਿਸ ਦਾ ਨੋਟੀਫਿਕੇਸ਼ਨ ਪੰਜਾਬ ਸਰਕਾਰ ਨੇ ਅੱਜ ਜਾਰੀ ਕਰ ਦਿੱਤਾ ਹੈ। ਸੋ ਹੁਣ ਜ਼ਮੀਨ ਦੀ ਖਰੀਦ-ਵੇਚ ਉੱਤੇ NOC ਦੀ ਲੋੜ ਨਹੀਂ ਹੋਵੇਗੀ। ਦੱਸ ਦਈਏ ਕਿ 6 ਫਰਵਰੀ 2024 ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਐਲਾਨ ਕੀਤਾ ਸੀ, ਜਿਸ ਤੋਂ ਬਾਅਦ ਲਗਾਤਾਰ ਮੰਗ ਉਠ ਰਹੀ ਸੀ ਕਿ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ ਹੁਕਮਾਂ ਨੂੰ ਲਾਗੂ ਕੀਤਾ ਜਾਵੇ। ਜਿਸ ਤਹਿਤ ਅੱਜ ਮੰਗਲਵਾਰ ਨੂੰ ਪੰਜਾਬ ਸਰਕਾਰ ਵੱਲੋਂ ਇਹ ਨੋਟੀਫਿਕੇਸ਼ਨ ਜਾਰੀ ਹੋਇਆ ਹੈ। ਜਿਸ ਤੋਂ ਬਾਅਦ ਕਿਸਾਨਾਂ ਨੂੰ ਇਸ ਦਾ ਵੱਡਾ ਲਾਭ ਹੋਵੇਗਾ।
ਇਹ ਵੀ ਪੜੋ:- Watermelon Cultivation: ਕਿਸਾਨ ਇਸ ਤਰ੍ਹਾਂ ਕਰਨ ਹਾਈਬ੍ਰਿਡ ਤਰਬੂਜ ਦੀ ਕਾਸ਼ਤ, ਘੱਟ ਖਰਚੇ ਵਿੱਚ ਲੱਖਾਂ ਦਾ ਮੁਨਾਫਾ ਪੱਕਾ
NEWS.5 ਉੱਤਰੀ ਭਾਰਤ ਵਿੱਚ ਮੌਸਮ ਨੇ ਬਦਲਿਆ ਮਿਜ਼ਾਜ, ਮੌਸਮ ਵਿਭਾਗ ਵੱਲੋਂ 4 ਮਾਰਚ ਤੱਕ ਮੀਂਹ ਅਤੇ ਬਰਫ਼ਬਾਰੀ ਦਾ ਅਲਰਟ ਜਾਰੀ
ਉੱਤਰੀ ਭਾਰਤ ਵਿੱਚ ਮੌਸਮ ਨੇ ਮਿਜ਼ਾਜ ਬਦਲਣਾ ਸ਼ੁਰੂ ਕਰ ਦਿੱਤਾ ਹੈ। ਉੱਥੇ ਹੀ ਸੋਮਵਾਰ ਰਾਤ ਤੋਂ ਸੰਘਣੇ ਬੱਦਲ ਛਾਏ ਹੋਏ ਹਨ। ਮੌਸਮ ਵਿਭਾਗ ਅਨੁਸਾਰ ਅੱਜ 27 ਫਰਵਰੀ ਨੂੰ ਜੰਮੂ-ਕਸ਼ਮੀਰ,ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਵੱਖ-ਵੱਖ ਹਿੱਸਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਹੋ ਸਕਦੀ ਹੈ। ਉੱਥੇ ਹੀ ਪੱਛਮੀ ਗੜਬੜੀ ਦੇ ਮੱਦੇਨਜ਼ਰ 1 ਅਤੇ 4 ਮਾਰਚ ਵਿਚਕਾਰ ਪੱਛਮੀ ਹਿਮਾਲਿਆ ਖੇਤਰ ਵਿੱਚ ਮੀਂਹ ਅਤੇ ਬਰਫਬਾਰੀ ਦੀਆਂ ਗਤੀਵਿਧੀਆਂ ਹੋ ਸਕਦੀਆਂ ਹਨ।
Summary in English: Today 27 February 2024 Agriculture Big News