Training Camp on Pest and Disease Management: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਬਲਾਕ ਸੁਨਾਮ ਦੇ ਪਿੰਡ ਉਗਰਾਹਾਂ ਵਿਖੇ ਹਾੜੀ ਦੇ ਤੇਲ ਬੀਜਾਂ ਅਤੇ ਦਾਲਾਂ ਦੇ ਕੀੜੇ-ਮਕੌੜੇ ਅਤੇ ਬਿਮਾਰੀਆਂ ਦੇ ਪ੍ਰਬੰਧਨ ਬਾਰੇ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿੱਚ ਪਿੰਡ ਦੇ 60 ਕਿਸਾਨਾਂ ਅਤੇ ਖੇਤ ਔਰਤਾਂ ਨੇ ਭਾਗ ਲਿਆ।
ਸਮੇਂ ਦੀ ਲੋੜ ਅਨੁਸਾਰ ਅੱਜਕੱਲ ਹਰ ਕੋਈ ਖੇਤੀ ਵੱਲ ਪਰਤ ਰਿਹਾ ਹੈ। ਨਾ ਸਿਰਫ ਖੇਤੀ ਸਗੋਂ ਪਸ਼ੂ ਪਾਲਣ ਦੇ ਧੰਦੇ ਵੱਲ ਵੀ ਲੋਕਾਂ ਦਾ ਕਾਫੀ ਰੁਝਾਨ ਵਧਿਆ ਹੈ। ਜਿਸ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰਾਂ ਦੀ ਬਹੁਤ ਵੱਡੀ ਤੇ ਅਹਿਮ ਭੂਮਿਕਾ ਰਹਿੰਦੀ ਹੈ। ਦੱਸ ਦੇਈਏ ਕਿ ਕ੍ਰਿਸ਼ੀ ਵਿਗਆਨ ਕੇਂਦਰ ਵੱਲੋਂ ਸਮੇਂ-ਸਮੇਂ 'ਤੇ ਕਿੱਤਾ ਮੁੱਖੀ ਸਿਖਲਾਈ ਕੋਰਸਾਂ ਦਾ ਆਯੋਜਨ ਕੀਤਾ ਜਾਂਦਾ ਹੈ। ਜਿਸ ਤੋਂ ਬੇਰੋਜ਼ਗਾਰ ਪੇਂਡੂ ਨੌਜਵਾਨ, ਕਿਸਾਨ ਵੀਰ ਅਤੇ ਬੀਬੀਆਂ ਸਿਖਲਾਈ ਲੈ ਕੇ ਆਤਮ-ਨਿਰਭਰ ਬਣਦੇ ਹਨ ਅਤੇ ਇਹ ਉਨ੍ਹਾਂ ਲਈ ਅਤੇ ਉਨ੍ਹਾਂ ਦੇ ਬੱਚਿਆਂ ਦੇ ਭਵਿੱਖ ਲਈ ਰੋਜ਼ੀ-ਰੋਟੀ ਦਾ ਚੰਗਾ ਵਸੀਲਾ ਸਾਬਿਤ ਹੁੰਦਾ ਹੈ।
ਇਸੀ ਲੜੀ 'ਚ ਕ੍ਰਿਸ਼ੀ ਵਿਗਿਆਨ ਕੇਂਦਰ ਸੰਗਰੂਰ ਵੱਲੋਂ ਹਾੜੀ ਦੇ ਤੇਲ ਬੀਜਾਂ ਅਤੇ ਦਾਲਾਂ ਦੇ ਕੀੜੇ-ਮਕੌੜੇ ਅਤੇ ਬਿਮਾਰੀਆਂ ਦੇ ਪ੍ਰਬੰਧਨ ਬਾਰੇ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿੱਚ ਪਿੰਡ ਦੇ 60 ਕਿਸਾਨਾਂ ਅਤੇ ਖੇਤ ਔਰਤਾਂ ਨੇ ਭਾਗ ਲਿਆ।
ਇਹ ਵੀ ਪੜ੍ਹੋ: PAU-GADVASU ਦਾ ਸਾਂਝਾ ਉਪਰਾਲਾ, ਡੇਅਰੀ ਖੇਤਰ ਵਿੱਚ ਔਰਤਾਂ ਦੀ ਭਾਗੀਦਾਰੀ 'ਤੇ ਜ਼ੋਰ
ਇਸ ਮੌਕੇ ਡਾ. ਮਨਦੀਪ ਸਿੰਘ, ਐਸੋਸੀਏਟ ਡਾਇਰੈਕਟਰ (ਸਿਖਲਾਈ) ਨੇ ਦੱਸਿਆ ਕਿ ਸਿਖਲਾਈ ਕੈਂਪ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਹਾੜ੍ਹੀ ਵਿਚ ਬਿਮਾਰੀਆਂ ਅਤੇ ਕੀੜੇ-ਮਕੌੜਿਆਂ ਦੀ ਰੋਕਥਾਮ ਲਈ ਸਿਫਾਰਸ਼ ਕੀਤੇ ਪੌਦਿਆਂ ਦੀ ਸੁਰੱਖਿਆ ਦੇ ਉਪਾਵਾਂ ਬਾਰੇ ਜਾਗਰੂਕ ਕਰਨਾ ਸੀ।
ਫਸਲਾਂ ਇਸ ਤੋਂ ਇਲਾਵਾ ਸਰਦੀਆਂ ਦੀਆਂ ਸਬਜ਼ੀਆਂ ਅਤੇ ਅਨਾਜ ਦੀਆਂ ਫ਼ਸਲਾਂ ਵਿੱਚ ਆ ਰਹੀਆਂ ਸਮੱਸਿਆਵਾਂ ਬਾਰੇ ਵੀ ਚਰਚਾ ਕੀਤੀ ਗਈ। ਕਿਸਾਨਾਂ ਨੂੰ ਪੀਏਯੂ ਵੱਲੋਂ ਤਿਆਰ ਕੀਤੇ ਜਾਂਦੇ ਵੱਖ-ਵੱਖ ਬੀਜਾਂ ਬਾਰੇ ਵੀ ਦੱਸਿਆ ਗਿਆ। ਉਨ੍ਹਾਂ ਨੂੰ ਬਸੰਤ ਰੁੱਤ ਦੀ ਮੱਕੀ ਹੇਠ ਰਕਬਾ ਘਟਾਉਣ ਦਾ ਸੁਝਾਅ ਵੀ ਦਿੱਤਾ ਗਿਆ ਨਹੀਂ ਤਾਂ ਉੱਚੇ ਬੈੱਡਾਂ 'ਤੇ ਤੁਪਕਾ ਸਿੰਚਾਈ ਪ੍ਰਣਾਲੀ ਦੀ ਵਰਤੋਂ ਕਰਕੇ ਖੇਤੀ ਕਰੋ।
ਇਹ ਵੀ ਪੜ੍ਹੋ: Veterinary University ਵਲੋਂ ਮੁੱਖ ਮੰਤਰੀ ਸਨਮਾਨ ਲਈ ਕਿਸਾਨਾਂ ਤੋਂ ਅਰਜ਼ੀਆਂ ਦੀ ਮੰਗ
ਡਾ. ਗੁਰਬੀਰ ਕੌਰ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਪੌਦਿਆਂ ਦੀ ਸੁਰੱਖਿਆ ਦੀਆਂ ਸਿਫਾਰਸ਼ ਕੀਤੀਆਂ ਤਕਨੀਕਾਂ ਸਾਂਝੀਆਂ ਕੀਤੀਆਂ ਅਤੇ ਸਬਜ਼ੀਆਂ ਅਤੇ ਫਲਾਂ ਵਾਲੇ ਪੌਦਿਆਂ ਸਬੰਧੀ ਕਿਸਾਨਾਂ ਦੇ ਵੱਖ-ਵੱਖ ਸਵਾਲਾਂ ਦਾ ਨਿਪਟਾਰਾ ਕੀਤਾ।
ਇਸ ਮੌਕੇ ਕਿਸਾਨਾਂ ਨੂੰ ਕਣਕ, ਤੇਲ ਬੀਜਾਂ ਅਤੇ ਦਾਲਾਂ ਦੀਆਂ ਫ਼ਸਲਾਂ ਦੇ ਰੋਗ ਮੁਕਤ ਬੀਜ ਪੈਦਾ ਕਰਨ ਬਾਰੇ ਵੀ ਸਿਖਲਾਈ ਦਿੱਤੀ ਗਈ। ਸਬਜ਼ੀਆਂ ਅਤੇ ਹਾੜ੍ਹੀ ਦੀਆਂ ਫ਼ਸਲਾਂ 'ਤੇ ਠੰਡ ਦੇ ਪ੍ਰਭਾਵ ਬਾਰੇ ਸਲਾਹ ਵੀ ਸਾਂਝੀ ਕੀਤੀ ਗਈ। ਸ਼. ਗੁਲਾਬ ਸਿੰਘ ਜਿਸ ਦੇ ਖੇਤ ਵਿੱਚ ਕੈਂਪ ਲਗਾਇਆ ਗਿਆ ਸੀ ਨੇ ਸਾਰੇ ਕਿਸਾਨਾਂ ਦਾ ਧੰਨਵਾਦ ਕੀਤਾ ਅਤੇ ਆਪਣੇ ਰਿਕਾਰਡ ਰੱਖਣ ਦੀ ਪ੍ਰੈਕਟਿਸ ਸਾਂਝੀ ਕੀਤੀ।
ਅੰਤ ਵਿੱਚ ਕਿਸਾਨਾਂ ਦੇ ਖੇਤਾਂ ਵਿੱਚ ਬੀਜੀਆਂ ਗਈਆਂ ਗੋਭੀ ਸਰੋਂ ਅਤੇ ਸਰਦੀਆਂ ਦੀਆਂ ਵੱਖ-ਵੱਖ ਸਬਜ਼ੀਆਂ ਦੀ ਪ੍ਰਦਰਸ਼ਨੀ ਦੇ ਨਾਲ ਕੀੜੇ-ਮਕੌੜਿਆਂ ਦੀ ਰੋਕਥਾਮ ਸਬੰਧੀ ਨਿਰੀਖਣ ਕੀਤਾ ਗਿਆ। ਸ਼. ਧਰਮਿੰਦਰ ਸਿੰਘ ਅਤੇ ਪਿੰਡ ਦੇ ਸਰਪੰਚ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀ ਨੂੰ ਉੱਚਾ ਚੁੱਕਣ ਅਤੇ ਖੇਤੀ ਖਰਚੇ ਘਟਾਉਣ ਲਈ ਪੀਏਯੂ ਦੇ ਮਾਹਿਰਾਂ ਦੀ ਸਲਾਹ ਦੀ ਪਾਲਣਾ ਕਰਨ।
Summary in English: Training Camp on pest and disease management in Rabi Oilseeds and Pulses