Union Agriculture Minister Shivraj Singh Chouhan: ਆਉਣ ਵਾਲੇ ਸਾਉਣੀ ਸੀਜ਼ਨ ਦੇ ਸਬੰਧ ਵਿੱਚ, ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਖਾਦਾਂ, ਬੀਜਾਂ ਅਤੇ ਕੀਟਨਾਸ਼ਕਾਂ ਦੀ ਸਮੇਂ ਸਿਰ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਕ੍ਰਿਸ਼ੀ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਇਸ ਦੌਰਾਨ ਉਨ੍ਹਾਂ ਨੇ ਸਾਉਣੀ ਸੀਜ਼ਨ 2024 ਦੀਆਂ ਫ਼ਸਲਾਂ ਲਈ ਇਨਪੁਟ ਸਮੱਗਰੀ ਦੀ ਸਮੇਂ ਸਿਰ ਵੰਡ ਅਤੇ ਮਿਆਰੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਹਦਾਇਤਾਂ ਦਿੱਤੀਆਂ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਸਪਲਾਈ ਚੇਨ ਵਿੱਚ ਕਿਸੇ ਕਿਸਮ ਦੀ ਵਿਘਨ ਪੈਣ ਕਾਰਨ ਬਿਜਾਈ ਵਿੱਚ ਦੇਰੀ ਹੁੰਦੀ ਹੈ ਤਾਂ ਉਤਪਾਦਨ ਪ੍ਰਭਾਵਿਤ ਹੁੰਦਾ ਹੈ, ਇਸ ਲਈ ਇਸ ਤੋਂ ਹਰ ਕੀਮਤ 'ਤੇ ਬਚਣਾ ਚਾਹੀਦਾ ਹੈ। ਸ਼ਿਵਰਾਜ ਸਿੰਘ ਚੌਹਾਨ ਨੇ ਸਬੰਧਤ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਸਥਿਤੀ ਦਾ ਲਗਾਤਾਰ ਨਿਰੀਖਣ ਕਰਨ ਅਤੇ ਜਾਇਜ਼ਾ ਲੈਣ, ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਖੁਸ਼ੀ ਜ਼ਾਹਰ ਕਰਦਿਆਂ ਚੌਹਾਨ ਨੇ ਕਿਹਾ ਕਿ ਇਸ ਸਾਲ ਦੱਖਣ-ਪੱਛਮੀ ਮੌਨਸੂਨ ਦੀ ਭਵਿੱਖਬਾਣੀ ਆਮ ਨਾਲੋਂ ਬਿਹਤਰ ਹੈ। ਇਸ ਮੌਕੇ ਖਾਦ ਵਿਭਾਗ, ਕੇਂਦਰੀ ਜਲ ਕਮਿਸ਼ਨ ਅਤੇ ਭਾਰਤੀ ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਪੇਸ਼ਕਾਰੀਆਂ ਦਿੱਤੀਆਂ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਕੱਤਰ ਮਨੋਜ ਆਹੂਜਾ ਅਤੇ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨੇ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨੂੰ ਸਾਉਣੀ ਦੇ ਸੀਜ਼ਨ ਦੀਆਂ ਤਿਆਰੀਆਂ ਬਾਰੇ ਜਾਣਕਾਰੀ ਦਿੱਤੀ।
ਇਸ ਤੋਂ ਪਹਿਲਾਂ ਖੇਤੀਬਾੜੀ ਖੋਜ ਅਤੇ ਸਿੱਖਿਆ ਵਿਭਾਗ (ਡੀ.ਏ.ਆਰ.ਈ.) ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਸ਼ਿਵਰਾਜ ਸਿੰਘ ਚੌਹਾਨ ਨੇ ਖੇਤੀ ਉਤਪਾਦਕਤਾ ਨੂੰ ਸੁਧਾਰਨ ਲਈ ਖੇਤਾਂ ਦੇ ਮਸ਼ੀਨੀਕਰਨ ਨੂੰ ਵਧਾਉਣ ਦਾ ਸੱਦਾ ਦਿੱਤਾ। ਉਨ੍ਹਾਂ ਖੇਤੀਬਾੜੀ ਸਿੱਖਿਆ ਨੂੰ ਕਿੱਤੇ ਨਾਲ ਜੋੜਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ, ਤਾਂ ਜੋ ਖੇਤੀਬਾੜੀ ਵਿਗਿਆਨ ਦੀ ਉੱਚ ਸਿੱਖਿਆ ਹਾਸਲ ਕਰਨ ਵਾਲੇ ਲੋਕ ਖੇਤੀ ਵਿਧੀਆਂ ਨਾਲ ਜੁੜ ਸਕਣ।
ਸ਼ਿਵਰਾਜ ਸਿੰਘ ਚੌਹਾਨ ਨੇ ਕਿਸਾਨ ਵਿਕਾਸ ਕੇਂਦਰਾਂ (ਕੇਵੀਕੇ) ਦੀ ਉਪਯੋਗਤਾ ਨੂੰ ਬਿਹਤਰ ਬਣਾਉਣ ਲਈ ਡੂੰਘਾਈ ਨਾਲ ਚਰਚਾ ਕਰਨ 'ਤੇ ਜ਼ੋਰ ਦਿੱਤਾ ਤਾਂ ਜੋ ਉਨ੍ਹਾਂ ਨੂੰ ਦੇਸ਼ ਦੇ ਆਖਰੀ ਕਿਸਾਨ ਤੱਕ ਲਿਜਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਤਕਨੀਕੀ ਪ੍ਰਣਾਲੀਆਂ ਦੀ ਸੁਚੱਜੀ ਵਰਤੋਂ ਖੇਤੀ ਖੇਤਰ ਵਿੱਚ ਕ੍ਰਾਂਤੀ ਲਿਆ ਸਕਦੀ ਹੈ। ਉਨ੍ਹਾਂ ਨੇ ਵਿਗਿਆਨੀਆਂ ਨੂੰ ਉਤਪਾਦਕਤਾ ਵਧਾਉਣ ਅਤੇ ਨਵੀਆਂ ਨਸਲਾਂ ਵਿਕਸਿਤ ਕਰਨ ਲਈ ਲਗਾਤਾਰ ਕੰਮ ਕਰਨ ਦਾ ਸੱਦਾ ਦਿੱਤਾ। ਚੌਹਾਨ ਨੇ ਇਹ ਵੀ ਕਿਹਾ ਕਿ ਕੁਦਰਤੀ ਖੇਤੀ ਪ੍ਰਣਾਲੀਆਂ ਨੂੰ ਸਰਲ ਬਣਾਉਣ ਦੀ ਲੋੜ ਹੈ, ਤਾਂ ਜੋ ਵੱਧ ਤੋਂ ਵੱਧ ਕਿਸਾਨ ਇਸ ਨੂੰ ਆਪਣੀ ਖੇਤੀ ਲਈ ਅਪਣਾਉਣ।
ਇਹ ਵੀ ਪੜ੍ਹੋ : ਕੀ ਹੈ ਖੇਤੀ ਮੰਤਰਾਲੇ ਦੀ 100 ਦਿਨਾਂ ਦੀ ਯੋਜਨਾ? ਇੱਥੇ ਜਾਣੋ ਕਿਸਾਨਾਂ ਅਤੇ ਖੇਤੀ ਖੇਤਰ ਦੇ ਵਿਕਾਸ ਲਈ ਕੀ ਹੈ Agriculture Minister Shivraj Singh Chouhan ਦੀ ਤਿਆਰੀ?
ਇਸ ਮੀਟਿੰਗ ਵਿੱਚ ਖੇਤੀਬਾੜੀ ਖੋਜ ਅਤੇ ਸਿੱਖਿਆ ਵਿਭਾਗ ਦੇ ਸਕੱਤਰ ਅਤੇ ਇੰਡੀਅਨ ਸੈਂਟਰ ਫਾਰ ਐਗਰੀਕਲਚਰਲ ਰਿਸਰਚ (ਆਈ.ਸੀ.ਏ.ਆਰ.) ਦੇ ਡਾਇਰੈਕਟਰ ਜਨਰਲ ਹਿਮਾਂਸ਼ੂ ਪਾਠਕ ਨੇ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨੂੰ ਭਾਰਤੀ ਖੇਤੀ ਖੋਜ ਪ੍ਰੀਸ਼ਦ ਦੀਆਂ ਗਤੀਵਿਧੀਆਂ ਅਤੇ 100 ਦਿਨਾਂ ਦੀ ਯੋਜਨਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਆਈ.ਸੀ.ਏ.ਆਰ. ਦੀ 100 ਦਿਨਾਂ ਦੀ ਯੋਜਨਾ ਵਿੱਚ 100 ਫਸਲੀ ਕਿਸਮਾਂ ਦਾ ਵਿਕਾਸ ਅਤੇ 100 ਨਵੀਆਂ ਤਕਨੀਕਾਂ ਦਾ ਪ੍ਰਮਾਣੀਕਰਨ ਸ਼ਾਮਲ ਹੈ, ਜੋ ਕਿ ਦੇਸ਼ ਦੇ ਕਿਸਾਨਾਂ ਲਈ ਬਹੁਤ ਲਾਹੇਵੰਦ ਹੈ।
Summary in English: Union Agriculture Minister Shivraj Singh Chouhan interacted with the officials for preparations for the 2024 kharif season, emphasized on revolutionizing the agriculture sector.