CM Awards for Progressive Farmers: ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਵੱਲੋਂ ਪਸ਼ੂ ਪਾਲਣ ਕਿੱਤਿਆਂ ਵਿੱਚ ਨਿਵੇਕਲੀ ਕਾਰਗੁਜ਼ਾਰੀ ਵਿਖਾਉਣ ਵਾਲੇ ਅਗਾਂਹਵਧੂ ਕਿਸਾਨਾਂ ਲਈ ਇਸ ਵਰ੍ਹੇ ਦੇ ਮੁੱਖ ਮੰਤਰੀ ਪੁਰਸਕਾਰਾਂ ਦੀ ਘੋਸ਼ਣਾ ਕਰ ਦਿੱਤੀ ਗਈ ਹੈ। ਇਹ ਪੁਰਸਕਾਰ 24 ਮਾਰਚ ਨੂੰ ਯੂਨੀਵਰਸਿਟੀ ਦੇ ਪਸ਼ੂ ਪਾਲਣ ਮੇਲੇ ਵਿੱਚ ਭੇਟ ਕੀਤੇ ਜਾਣਗੇ।
ਡਾ. ਪ੍ਰਕਾਸ਼ ਸਿੰਘ ਬਰਾੜ, ਨਿਰਦੇਸ਼ਕ ਪਸਾਰ ਸਿੱਖਿਆ ਨੇ ਪੁਰਸਕਾਰਾਂ ਬਾਰੇ ਦੱਸਦਿਆਂ ਕਿਹਾ ਕਿ ਪਸ਼ੂ ਪਾਲਣ ਕਿੱਤਿਆਂ ਨੂੰ ਉਤਸਾਹਿਤ ਕਰਨ ਲਈ ਪੰਜਾਬ ਦੇ ਸਮੂਹ ਕਿਸਾਨਾਂ ਕੋਲੋਂ ਅਰਜ਼ੀਆਂ ਦੀ ਮੰਗ ਕੀਤੀ ਜਾਂਦੀ ਹੈ। ਪ੍ਰਾਪਤ ਹੋਈਆਂ ਅਰਜ਼ੀਆਂ ਦੀ ਮੁਢਲੀ ਜਾਂਚ ਪੜਤਾਲ ਤੋਂ ਬਾਅਦ ਯੂਨੀਵਰਸਿਟੀ ਦੇ ਮਾਹਿਰਾਂ ਦੀ ਟੀਮ ਨੇ ਵੱਖ ਵੱਖ ਫਾਰਮਾਂ ਦਾ ਦੌਰਾ ਕੀਤਾ ਅਤੇ ਪਸ਼ੂ ਪਾਲਕਾਂ ਵੱਲੋਂ ਅਪਣਾਈਆਂ ਜਾਣ ਵਾਲੀਆਂ ਨਵੀਨਤਮ ਤੇ ਆਪਣੇ ਤੌਰ `ਤੇ ਵਿਕਸਿਤ ਤਕਨੀਕਾਂ ਦਾ ਬਾਰੀਕੀ ਨਾਲ ਮੁਆਇਨਾ ਕਰਨ ਉਪਰੰਤ ਸ. ਗੁਰਦੇਵ ਸਿੰਘ, ਪੁੱਤਰ ਸ. ਕਸ਼ਮੀਰ ਸਿੰਘ, ਪਿੰਡ ਫਤਹਿਗੜ੍ਹ ਸਭਰਾ, ਜ਼ਿਲ੍ਹਾ ਫਿਰੋਜ਼ਪੁਰ ਨੂੰ ਮੱਝਾਂ ਦੀ ਡੇਅਰੀ ਫਾਰਮਿੰਗ ਸ਼੍ਰੇਣੀ ਵਿੱਚ ਇਨਾਮ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਅਪ੍ਰੈਲ ਦੇ ਪਹਿਲੇ ਹਫ਼ਤੇ ਨਰਮੇ ਦੇ ਸਾਰੇ ਖੇਤਾਂ ਨੂੰ ਨਹਿਰੀ ਪਾਣੀ ਛੱਡਣ ਦੀ ਸਰਕਾਰੀ ਯੋਜਨਾ ਦਾ ਭਰੋਸਾ: PAU
ਸ. ਗੁਰਦੇਵ ਸਿੰਘ ਨੂੰ ਮੱਝਾਂ ਦੀ ਡੇਅਰੀ ਫਾਰਮਿੰਗ ਸ਼੍ਰੇਣੀ 'ਚ ਇਨਾਮ
ਤੁਹਾਨੂੰ ਦੱਸ ਦੇਈਏ ਕਿ ਸ. ਗੁਰਦੇਵ ਸਿੰਘ ਨੇ 1994 ਡੇਅਰੀ ਦਾ ਕੰਮ ਸ਼ੁਰੂ ਕੀਤਾ ਸੀ। ਅੱਜ ਉਨ੍ਹਾਂ ਕੋਲ 17 ਪਸ਼ੂ ਹਨ। ਜਿਨ੍ਹਾਂ ਵਿਚੋਂ ਦੁੱਧ ਦੇਣ ਵਾਲੀਆਂ ਮੱਝਾਂ 70 ਕਿਲੋ ਦੁੱਧ ਰੋਜਾਨਾ ਪੈਦਾ ਕਰ ਰਹੀਆਂ ਹਨ। ਇਸ ਫਾਰਮ ਦੀ ਇਕ ਮੱਝ ਨੇ ਵੱਧ ਤੋਂ ਵੱਧ 23.5 ਲਿਟਰ ਦੁੱਧ ਵੀ ਪੈਦਾ ਕੀਤਾ ਹੈ। ਇਨ੍ਹਾਂ ਨੇ ਰਵਾਇਤੀ ਪਰ ਆਰਾਮਦਾਇਕ ਤੇ ਪੱਖੇ, ਫੁਆਰਿਆਂ ਵਾਲੇ ਹਵਾਦਾਰ ਸ਼ੈਡ ਬਣਾਏ ਹੋਏ ਹਨ। ਪਸ਼ੂ ਮਲ-ਮੂਤਰ ਨੂੰ ਖਾਦ ਦੇ ਤੌਰ ’ਤੇ ਇਸਤੇਮਾਲ ਕਰਦੇ ਹਨ।
ਸ. ਬਲਵਿੰਦਰ ਸਿੰਘ ਮਾਨ ਨੂੰ ਬੱਕਰੀ ਪਾਲਣ ਦੇ ਖੇਤਰ 'ਚ ਇਨਾਮ
ਬੱਕਰੀ ਪਾਲਣ ਦੇ ਖੇਤਰ ਵਿਚ ਸ. ਬਲਵਿੰਦਰ ਸਿੰਘ ਮਾਨ, ਪੁੱਤਰ ਸ. ਦਰਸ਼ਨ ਸਿੰਘ, ਪਿੰਡ ਤੁੰਗਵਾਲੀ, ਜ਼ਿਲ੍ਹਾ ਬਠਿੰਡਾ ਨੂੰ ਦਿੱਤਾ ਜਾਏਗਾ।ਉਨ੍ਹਾਂ ਨੇ 2017 ਵਿਚ ਬੱਕਰੀ ਫਾਰਮ ਦਾ ਕਿੱਤਾ ਸ਼ੁਰੂ ਕੀਤਾ ਸੀ।ਇਸ ਵੇਲੇ ਉਨ੍ਹਾਂ ਕੋਲ 379 ਬੱਕਰੀਆਂ ਹਨ।ਇਨ੍ਹਾਂ ਦੇ ਫਾਰਮ `ਤੇ ਔਸਤਨ 2.5 ਤੋਂ 3 ਲਿਟਰ ਦੁੱਧ ਰੋਜ਼ਾਨਾ ਪ੍ਰਤੀ ਬੱਕਰੀ ਪੈਦਾ ਹੁੰਦਾ ਹੈ।
ਇਹ ਵੀ ਪੜ੍ਹੋ : 24-25 March Punjab Mela: PAU ਵਿਖੇ 'KISAN MELA', GADVASU ਵਿਖੇ ‘PASHU PALAN MELA’
ਸ. ਖੁਸ਼ਵੰਤ ਸਿੰਘ ਨੂੰ ਮੱਛੀ ਪਾਲਣ ਦੇ ਖੇਤਰ 'ਚ ਇਨਾਮ
ਮੱਛੀ ਪਾਲਣ ਦੇ ਖੇਤਰ ਵਿਚ ਇਹ ਸਨਮਾਨ ਸ. ਖੁਸ਼ਵੰਤ ਸਿੰਘ, ਪੁੱਤਰ ਸ. ਸਵਰਨ ਸਿੰਘ, ਪਿੰਡ ਛਾਂਗਲਾ, ਜ਼ਿਲ੍ਹਾ ਹੁਸ਼ਿਆਰਪੁਰ ਨੂੰ ਦਿੱਤਾ ਜਾਵੇਗਾ।ਸੰਨ 1997 ਵਿੱਚ ਉਨ੍ਹਾਂ ਨੇ 5 ਏਕੜ ਰਕਬੇ ਵਿੱਚ ਮੱਛੀ ਪਾਲਣ ਦਾ ਕਿੱਤਾ ਸ਼ੁਰੂ ਕੀਤਾ।ਇਸ ਵੇਲੇ ਉਹ 28 ਏਕੜ ਰਕਬੇ ਵਿੱਚ ਮੱਛੀ ਪਾਲਣ ਦਾ ਕਿੱਤਾ ਕਰ ਰਹੇ ਹਨ।ਇਨ੍ਹਾਂ ਨੇ ਮੱਛੀ ਪਾਲਣ ਦੀਆਂ ਆਧੁਨਿਕ ਤਕਨੀਕਾਂ ਦੀ ਜਾਣਕਾਰੀ ਹਾਸਿਲ ਕੀਤੀ ਹੋਈ ਹੈ।
ਸ. ਅਮਨਦੀਪ ਸਿੰਘ ਨੂੰ ਸੂਰ ਪਾਲਣ ਦੇ ਖੇਤਰ 'ਚ ਇਨਾਮ
ਸੂਰ ਪਾਲਣ ਦੇ ਖੇਤਰ ਵਿੱਚ ਪਿੰਡ ਭਾਈ ਦੇਸਾ, ਜ਼ਿਲ੍ਹਾ ਮਾਨਸਾ ਦੇ ਸ. ਅਮਨਦੀਪ ਸਿੰਘ, ਪੁੱਤਰ ਸ. ਹਰਦੇਵ ਸਿੰਘ ਨੂੰ ਸਨਮਾਨਿਤ ਕੀਤਾ ਜਾਵੇਗਾ।ਇਸ ਵੇਲੇ ਇਨ੍ਹਾਂ ਕੋਲ 165 ਸੂਰ ਹਨ।ਸੂਰਾਂ ਨੂੰ ਬੜੇ ਖੁੱਲੇ ਤੇ ਹਵਾਦਾਰ ਸ਼ੈੱਡਾਂ ਵਿੱਚ ਰੱਖਦੇ ਹਨ ਅਤੇ ਮਾਹਿਰਾਂ ਦੀ ਸਲਾਹ ਨਾਲ ਦਾਣਾ ਤਿਆਰ ਕਰਕੇ ਖੁਰਾਕ ਬਣਾਉਂਦੇ ਹਨ।ਯੂਨੀਵਰਸਿਟੀ ਦੇ ਮਾਹਿਰਾਂ ਦੀ ਸਲਾਹ ਨਾਲ ਇਨ੍ਹਾਂ ਨੇ ਇਸ ਕਿੱਤੇ ਵਿਚ ਚੰਗੀ ਤਰੱਕੀ ਕੀਤੀ ਹੈ।
ਡਾ. ਬਰਾੜ ਨੇ ਦੱਸਿਆ ਕਿ ਪੁਰਸਕਾਰ ਵਿੱਚ ਨਗਦ ਇਨਾਮ ਤੋਂ ਇਲਾਵਾ ਸਨਮਾਨ ਪੱਤਰ, ਸ਼ਾਲ ਅਤੇ ਸਜਾਵਟੀ ਤਖਤੀ ਦੇ ਕੇ ਸਨਮਾਨਿਆ ਜਾਂਦਾ ਹੈ।
Summary in English: Veterinary University Announces Chief Minister Awards for Progressive Farmers