ਸੈਂਟਰ ਫਾਰ ਵਨ ਹੈਲਥ, ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ (Guru Angad Dev Veterinary and Animal Sciences University) ਨੇ ਵਨ ਹੈਲਥ ਡੇ (One Health Day) ਮਨਾਇਆ। ਇਸ ਦਿਨ ਨੂੰ ਮੁਖ ਰੱਖਦਿਆਂ ਕੇਂਦਰ ਦੇ ਮਾਹਿਰਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਪੀਏਯੂ, ਲੁਧਿਆਣਾ ਦੇ ਵਿਦਿਆਰਥੀਆਂ ਨੂੰ ਭਾਸ਼ਣ ਦਿੱਤੇ। ਇਸ ਸਮਾਗਮ ਦੇ ਪ੍ਰਬੰਧਕੀ ਸਕੱਤਰ ਡਾ. ਰਜਨੀਸ਼ ਸ਼ਰਮਾ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਇੱਕ ਸਿਹਤ ਦੀ ਮਹੱਤਤਾ ਬਾਰੇ ਚਰਚਾ ਕੀਤੀ।
ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ (Guru Angad Dev Veterinary and Animal Sciences University) ਵਿਖੇ ਸਮੇਂ-ਸਮੇਂ ਨੇ ਪ੍ਰੋਗਰਾਮ ਉਲੀਕੇ ਜਾਂਦੇ ਹਨ। ਇਸੇ ਲਾਡੀ 'ਚ ਹੁਣ ਸੈਂਟਰ ਫਾਰ ਵਨ ਹੈਲਥ, ਗਡਵਾਸੂ (GADVASU) ਨੇ 'ਵਨ ਹੈਲਥ ਦਿਵਸ' ਦਾ ਆਯੋਜਨ ਕੀਤਾ। ਦੱਸ ਦੇਈਏ ਕਿ ਇਹ ਵਨ ਹੈਲਥ ਮਿਸ਼ਨ ਮਨੁੱਖ, ਜਾਨਵਰ ਅਤੇ ਵਾਤਾਵਰਣ ਦੀ ਸਿਹਤ ਅਤੇ ਭਲਾਈ ਵਿਚਕਾਰ ਇੱਕ ਸਾਂਝੇ ਸਬੰਧ ਨੂੰ ਸਵੀਕਾਰ ਕਰਦਾ ਹੈ।
ਤੁਹਾਣੇ ਦੱਸ ਦੇਈਏ ਕਿ ਇਸ ਦਿਨ ਕੇਂਦਰ ਦੇ ਮਾਹਿਰਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਪੀਏਯੂ, ਲੁਧਿਆਣਾ ਦੇ ਵਿਦਿਆਰਥੀਆਂ ਨੂੰ ਭਾਸ਼ਣ ਦਿੱਤੇ। ਇਸ ਸਮਾਗਮ ਦੇ ਪ੍ਰਬੰਧਕੀ ਸਕੱਤਰ ਡਾ. ਰਜਨੀਸ਼ ਸ਼ਰਮਾ ਨੇ ਸਿਹਤ ਦੀ ਮਹੱਤਤਾ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ ਦੱਸਿਆ ਕਿ ਕਿਵੇਂ ਇੱਕ ਸਿਹਤ ਬਾਰੇ ਜਾਗਰੂਕਤਾ ਮਨੁੱਖ ਅਤੇ ਜਾਨਵਰਾਂ ਦੀ ਸਿਹਤ ਨਾਲ ਜੁੜੇ ਗੁੰਝਲਦਾਰ ਮੁੱਦਿਆਂ ਨੂੰ ਹੱਲ ਕਰਨ ਵਿੱਚ ਮਦਦਗਾਰ ਹੈ। ਉਨ੍ਹਾਂ ਨੇ ਪਸ਼ੂਆਂ ਤੋਂ ਮਨੁੱਖ ਨੂੰ ਹੋਣ ਵਾਲੀਆਂ ਬੀਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਣ ਲਈ ਮਹੱਤਵਪੂਰਨ ਉਪਾਵਾਂ ਬਾਰੇ ਵੀ ਚਰਚਾ ਕੀਤੀ।
ਇਹ ਵੀ ਪੜ੍ਹੋ: ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਨੂੰ ਮਿਲਿਆ ਨੰਬਰ-1 ਦਾ ਦਰਜਾ
ਡਾ. ਦੀਪਾਲੀ ਕਲੰਬੇ, ਸਹਿ-ਪ੍ਰਬੰਧਕੀ ਸਕੱਤਰ ਨੇ ਵਨ ਹੈਲਥ ਅਤੇ ਸੂਖਮ ਜੀਵ ਪ੍ਰਤੀਰੋਧ ਦੇ ਪਹਿਲੂ `ਤੇ ਚਰਚਾ ਕੀਤੀ। ਉਨ੍ਹਾਂ ਨੇ ਜਿ਼ਕਰ ਕੀਤਾ ਕਿ ਮੌਜੂਦਾ ਸਥਿਤੀ ਵਿੱਚ ਵਨ ਹੈਲਥ ਟੀਚਾ ਬਹੁਤ ਸਾਰੀਆਂ ਸਿਹਤ ਸਮੱਸਿਆਵਾਂ ਦਾ ਮੁਕਾਬਲਾ ਕਰਨ ਲਈ ਇੱਕ ਮਹੱਤਵਪੂਰਨ ਭੂਮਿਕਾ ਨਿਭਾ ਸਕਦਾ ਹੈ, ਜਿਸ ਵਿੱਚ ਮਨੁੱਖ, ਜਾਨਵਰ ਅਤੇ ਵਾਤਾਵਰਣ ਸ਼ਾਮਿਲ ਹਨ।
ਡਾ. ਜਸਬੀਰ ਸਿੰਘ ਬੇਦੀ, ਨਿਰਦੇਸ਼ਕ, ਸੈਂਟਰ ਫਾਰ ਵਨ ਹੈਲਥ ਅਤੇ ਇਸ ਗਤੀਵਿਧੀ ਦੇ ਸੰਯੋਜਕ ਨੇ ਦੱਸਿਆ ਕਿ ਸੈਂਟਰ ਫਾਰ ਵਨ ਹੈਲਥ "ਵਨ ਹੈਲਥ" ਨਾਲ ਸਬੰਧਤ ਖੋਜ, ਅਧਿਆਪਨ ਅਤੇ ਪਸਾਰ ਗਤੀਵਿਧੀਆਂ `ਤੇ ਧਿਆਨ ਕੇਂਦਰਿਤ ਕਰ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕੇਂਦਰ ਵੱਲੋਂ ਸਮੇਂ-ਸਮੇਂ `ਤੇ ਸਕੂਲਾਂ ਵਿੱਚ ਅਜਿਹੇ ਸਮਾਗਮ ਕਰਵਾਏ ਜਾਂਦੇ ਹਨ ਤਾਂ ਜੋ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾ ਸਕੇ, ਜੋ ਕਿ ਸਾਡੇ ਦੇਸ਼ ਦਾ ਭਵਿੱਖ ਹਨ।
ਇਹ ਵੀ ਪੜ੍ਹੋ: GADVASU ਵੱਲੋਂ ਪਸ਼ੂ ਪਾਲਕਾਂ ਲਈ 'ਯੋਧਾ' ਮੋਬਾਈਲ ਐਪ ਲਾਂਚ
ਇਸ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਵਨ ਹੈਲਥ ਬਾਰੇ ਕਿਤਾਬਚਾ ਅਤੇ ਪਸ਼ੂਆਂ ਤੋਂ ਮਨੁੱਖ ਨੂੰ ਹੋਣ ਵਾਲੀਆਂ ਬਿਮਾਰੀਆਂ ਬਾਰੇ ਪੈਂਫਲੇਟ ਵੀ ਵੰਡੇ ਗਏ। ਸਕੂਲ ਦੇ ਪ੍ਰਿੰਸੀਪਲ ਸ਼਼੍ਰੀਮਤੀ ਬਲਵਿੰਦਰ ਕੌਰ ਨੇ ਇਸ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਸੈਸ਼ਨ ਵਿਦਿਆਰਥੀਆਂ ਲਈ ਬਹੁਤ ਲਾਹੇਵੰਦ ਰਹੇਗਾ। ਭੌਤਿਕ ਵਿਗਿਆਨ ਦੀ ਲੈਕਚਰਾਰ ਸ਼੍ਰੀਮਤੀ ਕਮਲਜੀਤ ਕੌਰ ਨੇ ਮਾਹਿਰਾਂ ਨੂੰ ਲੈਕਚਰ ਕਰਵਾਉਣ ਲਈ ਹਰ ਤਰ੍ਹਾਂ ਦੀ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ।
ਵਨ ਹੈਲਥ ਕੇਂਦਰ ਨੇ ਇੱਕ ਸਿਹਤ ਦਿਵਸ ਮਨਾਉਣ ਸਬੰਧੀ ਇਸ ਸਮਾਗਮ ਦਾ ਆਯੋਜਨ ਕਰਨ, ਲਗਾਤਾਰ ਮਾਰਗਦਰਸ਼ਨ ਅਤੇ ਸਰਪ੍ਰਸਤੀ ਦੇਣ ਲਈ ਡਾ. ਇੰਦਰਜੀਤ ਸਿੰਘ, ਉਪ-ਕੁਲਪਤੀ, ਵੈਟਨਰੀ ਯੂਨੀਵਰਸਿਟੀ ਦਾ ਧੰਨਵਾਦ ਪ੍ਰਗਟ ਕੀਤਾ।
Summary in English: Veterinary University celebrated 'One Health Day', discussed the importance of health