VIP Security: ਪੰਜਾਬ ਸਰਕਾਰ ਨੇ ਕਈ ਵੀ.ਆਈ.ਪੀਜ਼ ਦੀ ਸੁਰੱਖਿਆ ਬਹਾਲ ਕਰਨ ਦੇ ਹੁਕਮ ਦਿੱਤੇ ਹਨ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸੁਰੱਖਿਆ ਵਿੱਚ ਕਟੌਤੀ ਲਈ ਪੰਜਾਬ ਸਰਕਾਰ ਦੀ ਚਾਰੇ ਪਾਸੇ ਆਲੋਚਨਾ ਹੋਈ ਸੀ।
Punjab VIP Security: ਪੰਜਾਬ ਸਰਕਾਰ ਵੱਲੋਂ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਤੋਂ ਇਕ ਦਿਨ ਬਾਅਦ ਉਨ੍ਹਾਂ ਦੀ ਹੱਤਿਆ ਕਰ ਦਿੱਤੀ ਗਈ ਸੀ। ਸੁਰੱਖਿਆ 'ਚ ਕਟੌਤੀਆਂ ਨੂੰ ਲੈ ਕੇ ਭਾਜਪਾ, ਕਾਂਗਰਸ ਸਮੇਤ ਕਈ ਪਾਰਟੀਆਂ ਨੇ ਪੰਜਾਬ ਦੀ 'ਆਪ' ਸਰਕਾਰ ਨੂੰ ਘੇਰਿਆ ਹੈ। ਜਿਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਕਈ ਵੀ.ਆਈ.ਪੀਜ਼ ਦੀ ਸੁਰੱਖਿਆ ਬਹਾਲ ਕਰਨ ਦੇ ਹੁਕਮ ਦਿੱਤੇ ਹਨ।
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੁੜ ਸੁਰੱਖਿਆ ਲੈਣ ਤੋਂ ਕੀਤਾ ਇਨਕਾਰ
ਦੂਜੇ ਪਾਸੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੁੜ ਸੁਰੱਖਿਆ ਲੈਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਅੰਮ੍ਰਿਤਸਰ ਪੁਲੀਸ ਕਮਿਸ਼ਨਰ ਵੱਲੋਂ ਸੁਰੱਖਿਆ ਬਹਾਲ ਕਰਨ ਦੇ ਫੈਸਲੇ ਦੇ ਬਾਵਜੂਦ ਜਥੇਦਾਰ ਨੇ ਪੁਲੀਸ ਮੁਲਾਜ਼ਮਾਂ ਨੂੰ ਨਹੀਂ ਲਿਆ। ਤਿੰਨ ਦਿਨ ਪਹਿਲਾਂ ਜਥੇਦਾਰ ਦੇ ਤਿੰਨ ਅੰਗ ਰੱਖਿਅਕਾਂ ਨੂੰ ਹਟਾ ਦਿੱਤਾ ਗਿਆ ਸੀ, ਬਾਕੀ ਤਿੰਨ ਅੰਗ ਰੱਖਿਅਕਾਂ ਨੂੰ ਜਥੇਦਾਰ ਨੇ ਖੁਦ ਵਾਪਸ ਭੇਜ ਦਿੱਤਾ ਸੀ।
28 ਮਈ ਨੂੰ 424 ਵੀਆਈਪੀਜ਼ ਦੀ ਸੁਰੱਖਿਆ ਵਿੱਚ ਕੀਤੀ ਸੀ ਕਟੌਤੀ
ਤੁਹਾਨੂੰ ਦੱਸ ਦੇਈਏ ਕਿ 28 ਮਈ ਸ਼ਨੀਵਾਰ ਨੂੰ ਪੰਜਾਬ ਸਰਕਾਰ ਨੇ 424 ਵੀਆਈਪੀਜ਼ ਦੀ ਸੁਰੱਖਿਆ ਵਿੱਚ ਕਟੌਤੀ ਕੀਤੀ ਸੀ। ਇਨ੍ਹਾਂ ਵਿੱਚ ਕਈ ਗਾਇਕ, ਸੇਵਾਮੁਕਤ ਅਧਿਕਾਰੀ, ਧਾਰਮਿਕ ਆਗੂ, ਸਾਬਕਾ ਵਿਧਾਇਕ ਵੀ ਸ਼ਾਮਲ ਸਨ। ਇਨ੍ਹਾਂ ਲੋਕਾਂ ਵਿਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਾਂ ਵੀ ਸ਼ਾਮਲ ਹੈ। ਇੱਕ ਦਿਨ ਬਾਅਦ ਐਤਵਾਰ 29 ਮਈ ਨੂੰ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ।
ਇਸ ਤੋਂ ਪਹਿਲਾਂ 184 ਲੋਕਾਂ ਦੀ ਸੁਰੱਖਿਆ ਲਈ ਗਈ ਸੀ ਵਾਪਸ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸੁਰੱਖਿਆ 'ਚ ਕਟੌਤੀ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਦੀ ਕਾਫੀ ਨਿੰਦਾ ਹੋ ਰਹੀ ਸੀ। ਜਿਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਕਈ ਵੀ.ਆਈ.ਪੀਜ਼ ਦੀ ਸੁਰੱਖਿਆ ਬਹਾਲ ਕਰਨ ਦੇ ਹੁਕਮ ਦਿੱਤੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਅਪ੍ਰੈਲ 'ਚ ਵੀ ਪੰਜਾਬ ਦੀ 'ਆਪ' ਸਰਕਾਰ ਨੇ ਸਾਬਕਾ ਮੰਤਰੀਆਂ, ਸਾਬਕਾ ਵਿਧਾਇਕਾਂ ਅਤੇ ਹੋਰ ਨੇਤਾਵਾਂ ਸਮੇਤ 184 ਲੋਕਾਂ ਦੀ ਸੁਰੱਖਿਆ ਵਾਪਸ ਲੈਣ ਦੇ ਹੁਕਮ ਦਿੱਤੇ ਸਨ।
ਇਹ ਵੀ ਪੜ੍ਹੋ : Sidhu Moosewala: ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਵਾਰ’ ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹੋਈ ਆਲੋਚਨਾ
ਮਸ਼ਹੂਰ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸੁਰੱਖਿਆ ਵਿੱਚ ਕਟੌਤੀ ਲਈ ਪੰਜਾਬ ਸਰਕਾਰ ਦੀ ਕਾਫੀ ਆਲੋਚਨਾ ਹੋਈ ਸੀ। ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਐਤਵਾਰ ਨੂੰ ਅਣਪਛਾਤੇ ਹਮਲਾਵਰਾਂ ਵੱਲੋਂ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਦੱਸ ਦੇਈਏ ਕਿ ਮੂਸੇਵਾਲਾ ਕਾਂਗਰਸੀ ਆਗੂ ਵੀ ਸਨ। ਮੰਗਲਵਾਰ ਜੱਦੀ ਪਿੰਡ ਮੂਸੇ ਵਿਖੇ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਲਾਰੈਂਸ ਬਿਸ਼ਨੋਈ ਗੈਂਗ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ।
Summary in English: VIP Security: Govt in action after Sidhu Musewala's assassination! Security restored to many VIPs!