KVK Langroya: ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਜ਼ਰੂਰਤਮੰਦਾਂ ਲਈ ਸਮੇਂ-ਸਮੇਂ ਤੇ ਕਿੱਤਾ ਮੁੱਖੀ ਸਿਖਲਾਈ ਕੋਰਸ ਦਾ ਆਯੋਜਨ ਕੀਤਾ ਜਾਂਦਾ ਹੈ, ਜਿਸ ਵਿੱਚ ਵੱਖੋ-ਵੱਖਰੇ ਵਿਸ਼ਿਆਂ 'ਤੇ ਮਾਹਿਰਾਂ ਵੱਲੋਂ ਸਿਖਲਾਈ ਦਿੱਤੀ ਜਾਂਦੀ ਹੈ।
ਇਸ ਵਾਰ ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ 15 ਦਿਨਾਂ ਦਾ ਕਿੱਤਾ ਮੁੱਖੀ ਸਿਖਲਾਈ ਕੋਰਸ ਸ਼ੁਰੂ ਹੋ ਰਿਹਾ ਹੈ, ਜਿਸ ਦਾ ਹਿੱਸਾ ਬਣਕੇ ਤੁਸੀਂ “ਡੇਅਰੀ ਫਾਰਮਿੰਗ” ਬਾਰੇ ਪੂਰੀ ਜਾਣਕਾਰੀ ਹਾਸਿਲ ਕਰ ਸਕਦੇ ਹੋ।
ਪੰਜਾਬ ਵਿੱਚ ਬੇਰੁਜ਼ਗਾਰੀ ਦੀ ਸਮੱਸਿਆ ਨੂੰ ਠੱਲ੍ਹ ਪਾਉਣ, ਪਰਿਵਾਰ ਦੀ ਆਮਦਨ ਵਧਾਉਣ ਅਤੇ ਲੋਕਾਂ ਨੂੰ ਆਤਮ-ਨਿਰਭਰ ਬਣਾਉਣ ਲਈ ਕ੍ਰਿਸ਼ੀ ਵਿਗਆਨ ਕੇਂਦਰ ਵੱਲੋਂ ਕਿੱਤਾ ਮੁੱਖੀ ਸਿਖਲਾਈ ਕੋਰਸਾਂ ਦਾ ਆਯੋਜਨ ਕੀਤਾ ਜਾਂਦਾ ਹੈ। ਇਸੇ ਲੜੀ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ (ਸਹੀਦ ਭਗਤ ਸਿੰਘ ਨਗਰ) ਵੱਲੋਂ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕਰਨ ਲਈ “ਡੇਅਰੀ ਫਾਰਮਿੰਗ” ਬਾਰੇ ਕਿੱਤਾ-ਮੁੱਖੀ ਸਿਖਲਾਈ ਕੋਰਸ ਦਾ ਆਯੋਜਨ ਮਿਤੀ 11 ਤੋਂ 25 ਜੂਨ, 2024 ਤੱਕ ਕੀਤਾ ਜਾ ਰਿਹਾ ਹੈ।
ਕੀ ਕੁਝ ਸਿਖਾਇਆ ਜਾਵੇਗਾ?
ਇਸ ਸਿਖਲਾਈ ਕੋਰਸ ਦੌਰਾਨ ਸਿਖਿਆਰਥੀਆਂ ਨੂੰ ਦੁਧਾਰੂ ਪਸ਼ੂਆਂ ਦੀਆਂ ਨਸਲਾਂ, ਨਸਲਕਸ਼ੀ, ਪਸ਼ੂਆਂ ਦੀ ਖੁਰਾਕ, ਡੇਅਰੀ ਫਾਰਮ ਦੇ ਪ੍ਰਬੰਧ ਬਾਰੇ ਜਾਣਕਾਰੀ ਦੇ ਨਾਲ-ਨਾਲ ਪਸ਼ੂਆਂ ਦੀਆਂ ਪ੍ਰਮੁੱਖ ਬਿਮਾਰੀਆਂ ਬਾਰੇ ਜਾਣਕਾਰੀ ਤੇ ਉਹਨਾਂ ਦੀ ਰੋਕਥਾਮ, ਇਲਾਜ ਅਤੇ ਡੇਅਰੀ ਫਾਰਮ ਦੀ ਆਰਥਿਕਤਾ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ। ਕੋਰਸ ਪੂਰਾ ਹੋਣ ਉਪਰੰਤ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ।
ਇਹ ਵੀ ਪੜ੍ਹੋ : KVK PATIALA ਵਿਖੇ "DAIRY FARMING” ਕਿੱਤਾ ਮੁਖੀ ਸਿਖਲਾਈ ਕੋਰਸ ਦਾ ਆਯੋਜਨ, ਸਿਖਿਆਰਥੀਆਂ ਨੂੰ ਕੇਂਦਰੀ ਮੱਝ ਖੋਜ ਕੇਂਦਰ, ਨਾਭਾ ਦਾ ਵਿੱਦਿਅਕ ਦੌਰਾ ਕਰਵਾਇਆ ਗਿਆ
ਕੋਰਸ ਲਈ ਲੋੜੀਂਦੇ ਦਸਤਾਵੇਜ਼
ਚਾਹਵਾਨ ਸਿਖਿਆਰਥੀ 11 ਜੂਨ, 2024 ਨੂੰ ਅਧਾਰ ਕਾਰਡ ਦੀ ਕਾਪੀ ਅਤੇ ਪਾਸਪੋਰਟ ਸਾਇਜ਼ ਫੋਟੋ ਨਾਲ ਲੈਕੇ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਸਵੇਰੇ 10 ਵਜੇ ਪਹੁੰਚ ਕੇ ਸਿਖਲ਼ਾਈ ਵਿੱਚ ਸ਼ਾਮਿਲ ਹੋਣ ਦੀ ਕ੍ਰਿਪਾਲਤਾ ਕਰਨ।
ਵਧੇਰੇ ਜਾਣਕਾਰੀ ਲਈ ਸੰਪਰਕ ਕਰੋ
ਜੇਕਰ ਕਿਸੇ ਨੂੰ ਇਸ ਸਿਖਲਾਈ ਸੰਬੰਧੀ ਕੋਈ ਵੀ ਜਾਣਕਾਰੀ ਪ੍ਰਾਪਤ ਕਰਨੀ ਹੈ ਤਾਂ ਉਹ ਕ੍ਰਿਸ਼ੀ ਵਿਗਆਨ ਕੇਂਦਰ ਲੰਗੜੋਆ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਇਨ੍ਹਾਂ ਮਾਹਿਰਾਂ ਨਾਲ ਸੰਪਰਕ ਕਰ ਸਕਦਾ ਹੈ:
ਡਾ. ਅਪਰਨਾ ਗੁਪਤਾ
ਡਾ. ਗੁਰਿੰਦਰ ਸਿੰਘ
ਕੇ.ਵੀ.ਕੇ. ਲੰਗੜੋਆ
ਸ਼ਹੀਦ ਭਗਤ ਸਿੰਘ ਨਗਰ
ਮੋਬਾਇਲ: 9781920445
Summary in English: Vocational Training Course for Dairy Farming Training at Krishi Vigyan Kendra, Langroya from 11th to 25th June