ਬੇਮੌਸਮੀ ਬਾਰਿਸ਼ ਕਾਰਨ ਹਰਿਆਣਾ, ਪੰਜਾਬ ਤੇ ਉੱਤਰ ਪ੍ਰਦੇਸ਼ ਵਰਗੇ ਸੂਬਿਆਂ `ਚ ਸਾਉਣੀ ਦੀਆਂ ਫਸਲਾਂ ਜਿਵੇਂ ਕਿ ਝੋਨਾ ਤੇ ਕਪਾਹ ਨੂੰ ਭਾਰੀ ਨੁਕਸਾਨ ਹੋਇਆ ਹੈ। ਇਸ `ਤੇ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਆਪਣੀ ਸਹਿਮਤੀ ਦਿਖਾਈ ਤੇ ਕਿਹਾ ਕਿ ਖੇਤੀਬਾੜੀ `ਚ ਅਣ-ਅਨੁਮਾਨਿਤ ਬਾਰਸ਼ਾਂ ਲਈ ਪੁਖ਼ਤਾ ਪ੍ਰਬੰਧ ਨਹੀਂ ਹਨ।
ਕਿਸਾਨਾਂ ਨੂੰ ਇਹ ਜਾਣ ਕੇ ਰਾਹਤ ਮਿਲੇਗੀ ਕਿ ਨਰੇਂਦਰ ਸਿੰਘ ਤੋਮਰ ਨੇ ਕਿਸਾਨਾਂ ਨੂੰ ਮੁਆਵਜ਼ਾ ਪ੍ਰਦਾਨ ਕਰਨ ਦਾ ਐਲਾਨ ਕੀਤਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਇਹ ਮੁਆਵਜ਼ਾ ''ਕੌਮੀ ਆਫਤ ਰਾਹਤ ਫੰਡ'' (National Disaster Relief Fund) ਰਾਹੀਂ ਦਿੱਤਾ ਜਾਵੇਗਾ।
ਖੇਤੀਬਾੜੀ ਮੰਤਰੀ ਤੋਮਰ ਨੇ ਕਿਹਾ ਕਿ ਬੇਮੌਸਮੀ ਮੀਂਹ ਕਾਰਨ ਕਿਸਾਨਾਂ ਦੀਆਂ ਫਸਲਾਂ ਦਾ ਬਹੁਤ ਨੁਕਸਾਨ ਹੋਇਆ ਹੈ। ਕੇਂਦਰ ਸਰਕਾਰ ਇਸ ਨੁਕਸਾਨ ਦਾ ਮੁਲਾਂਕਣ ਕਰਨ ਲਈ ਸੂਬਿਆਂ ਤੋਂ ਜਾਣਕਾਰੀ ਦੀ ਉਡੀਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰਾਂ ਕੋਲ ''ਕੌਮੀ ਆਫਤ ਰਾਹਤ ਫੰਡ'' ਮੌਜੂਦ ਹੈ। ਇਸ ਦੀ ਵਰਤੋਂ ਉਹ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਕਰ ਸਕਦੀਆਂ ਹਨ।
ਇਹ ਵੀ ਪੜ੍ਹੋ : ਕਿਸਾਨਾਂ ਨੇ ‘ਲਲਕਾਰ ਦਿਵਸ’ ਮੌਕੇ ਕੱਢੀ ਰੈਲੀ, 20 ਅਕਤੂਬਰ ਨੂੰ ਵੱਡੇ ਐਕਸ਼ਨ ਦਾ ਐਲਾਨ
ਤੋਮਰ ਦਾ ਕਹਿਣਾ ਹੈ ਕਿ ਸੂਬਿਆਂ ਦੀਆਂ ਰਿਪੋਰਟਾਂ ਅਨੁਸਾਰ ਪ੍ਰਕਿਰਿਆਵਾਂ ਦੀ ਪਾਲਣਾ ਕੀਤੀ ਜਾਵੇਗੀ। ਇਸਦੇ ਨਾਲ ਹੀ ਫਸਲਾਂ ਨੂੰ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਤੋਂ ਬਾਅਦ ਲੋੜ ਪੈਣ `ਤੇ ''ਕੇਂਦਰੀ ਆਫਤ ਰਾਹਤ ਫੰਡ'' `ਚੋਂ ਮੁਆਵਜ਼ੇ ਲਈ ਹੋਰ ਰਾਸ਼ੀ ਜਾਰੀ ਕੀਤੀ ਜਾਵੇਗੀ।
Summary in English: Waiting for information from states to assess the damage: Tomar