ਦਿਨੋਂ-ਦਿਨ ਜਿਸ ਤਰ੍ਹਾਂ ਗਰਮੀ ਵੱਧਦੀ ਜਾ ਰਹੀ ਹੈ, ਪੂਰਾ ਉੱਤਰ ਭਾਰਤ ਗਰਮੀ ਦੀ ਲਪੇਟ ਵਿੱਚ ਆ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਹੋਲੀ ਤੋਂ ਬਾਅਦ ਜ਼ਿਆਦਾਤਰ ਸੂਬਿਆਂ 'ਚ ਮੌਸਮ ਦਾ ਮਿਜਾਜ਼ ਬਦਲ ਜਾਵੇਗਾ। ਜਿਸ ਕਾਰਨ ਗਰਮੀ ਦਾ ਕਹਿਰ ਵਧ ਸਕਦਾ ਹੈ। ਆਓ ਜਾਣਦੇ ਹਾਂ ਵੱਖ-ਵੱਖ ਸੂਬਿਆਂ ਦੇ ਹਿਸਾਬ ਨਾਲ ਮੌਸਮ ਦੀ ਜਾਣਕਾਰੀ।
ਗਰਮੀ ਦੀ ਲਪੇਟ ਵਿੱਚ ਉੱਤਰ ਭਾਰਤ
ਸਮੁੱਚੇ ਉੱਤਰ ਭਾਰਤ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ ਅਤੇ ਗਰਮੀ ਦਾ ਇਹ ਕਹਿਰ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ । ਹਾਲ-ਫਿਲਹਾਲ ਦੀ ਗੱਲ ਕਰੀਏ ਤਾਂ ਪੰਜਾਬ, ਹਰਿਆਣਾ, ਰਾਜਸਥਾਨ ਸਣੇ ਕਈ ਸੂਬਿਆਂ ਦੇ ਲੋਕਾਂ ਨੂੰ ਭਰ ਗਰਮੀ ਕਰਕੇ ਕਾਫੀ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਹੋਲੀ ਤੋਂ ਬਾਅਦ ਉੱਤਰ ਭਾਰਤ ਦੇ ਜ਼ਿਆਦਾਤਰ ਸੂਬਿਆਂ 'ਚ ਮੌਸਮ ਦਾ ਮਿਜਾਜ਼ ਬਦਲ ਜਾਵੇਗਾ ਅਤੇ ਗਰਮੀ ਦੇ ਕਹਿਰ ਕਾਰਣ ਲੋਕ ਨੂੰ ਖਜੱਲ-ਖੁਆਰ ਹੋਣਾ ਪਏਗਾ।
ਪੰਜਾਬ ਵਿੱਚ ਗਰਮੀ ਦਾ ਕਹਿਰ
ਜੇਕਰ ਗੱਲ ਕਰੀਏ ਪੰਜਾਬ ਵਿੱਚ ਪੈ ਰਹੀ ਗਰਮੀ ਦੀ, ਤਾਂ ਸੂਬੇ ਵਿੱਚ ਵੀ ਗਰਮੀ ਨੇ ਆਪਣਾ ਅਸਰ ਕਾਫੀ ਹੱਦ ਤੱਕ ਵਧਾ ਦਿੱਤਾ ਹੈ। ਤੇਜ ਧੁੱਪ ਕਾਰਨ ਹੁਣ ਗਰਮੀ ਨੇ ਲੋਕਾਂ ਨੂੰ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਪਿਛਲੇ ਕੁਝ ਦਿਨਾਂ ਤੋਂ ਤਾਪਮਾਨ 'ਚ ਭਾਰੀ ਵਾਧਾ ਹੋਇਆ ਹੈ, ਜਿਸ ਕਾਰਨ ਇਸ ਹਫਤੇ ਵੀ ਇਹ ਸਿਲਸਿਲਾ ਜਾਰੀ ਰਹਿਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਵੱਲੋਂ ਜਾਣਕਾਰੀ
ਵੱਧਦੇ ਤਾਪਮਾਨ ਨੂੰ ਵੇਖਦਿਆਂ ਮੌਸਮ ਵਿਭਾਗ ਵੱਲੋਂ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਹੋਲੀ ਤੋਂ ਬਾਅਦ ਮੌਸਮ 'ਚ ਤੇਜ਼ੀ ਨਾਲ ਬਦਲਾਅ ਆ ਸਕਦਾ ਹੈ। ਜਿਸ ਕਾਰਨ ਗਰਮੀ ਆਪਣਾ ਕਹਿਰ ਬਰਸਾਏਗੀ। ਜੇਕਰ ਰਾਸ਼ਟਰੀ ਰਾਜਧਾਨੀ ਦਿੱਲੀ (Strong Wind in Delhi) ਦੀ ਗੱਲ ਕਰੀਏ ਤਾਂ ਅੱਜ ਪੂਰਾ ਦਿਨ ਮੌਸਮ ਸਾਫ਼ ਰਹੇਗਾ ਅਤੇ ਤੇਜ ਹਵਾਵਾਂ ਚੱਲ ਸਕਦੀਆਂ ਹਨ।
ਇੱਕ ਚੱਕਰਵਾਤੀ ਚੱਕਰ ਵਰਤਮਾਨ ਵਿੱਚ ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਸਰਗਰਮ ਹੈ। ਇਸ ਤੋਂ ਇਲਾਵਾ ਦੱਖਣੀ ਛੱਤੀਸਗੜ੍ਹ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ 'ਚ ਨੀਵੇਂ ਪੱਧਰ 'ਤੇ ਚੱਕਰਵਾਤੀ ਚੱਕਰ ਜਾਰੀ ਹੈ। ਜਿਸ ਕਾਰਨ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਅਜਿਹੀ ਸਥਿਤੀ ਵਿੱਚ ਆਓ ਜਾਣਦੇ ਹਾਂ ਨਿੱਜੀ ਮੌਸਮ ਏਜੰਸੀ ਸਕਾਈਮੇਟ ਮੌਸਮ (Skymet Weather) ਦੇ ਅਨੁਸਾਰ ਅਗਲੇ 24 ਘੰਟਿਆਂ ਲਈ ਮੌਸਮ ਦੀ ਭਵਿੱਖਬਾਣੀ।
ਦੇਸ਼ ਵਿਆਪੀ ਮੌਸਮ ਪ੍ਰਣਾਲੀਆਂ
-
ਭੂਮੱਧ ਹਿੰਦ ਮਹਾਸਾਗਰ (Equatorial Indian Ocean) ਅਤੇ ਨਾਲ ਲੱਗਦੇ ਦੱਖਣ-ਪੂਰਬੀ ਬੰਗਾਲ ਦੀ ਖਾੜੀ ਉੱਤੇ ਇੱਕ ਚੱਕਰਵਾਤੀ ਚੱਕਰ ਜਾਰੀ ਹੈ।
-
ਉਪ-ਹਿਮਾਲੀਅਨ ਪੱਛਮੀ ਬੰਗਾਲ (Sub-Himalayan West Bengal) ਅਤੇ ਸਿੱਕਮ (Sikkim) 'ਤੇ ਚੱਕਰਵਾਤੀ ਹਵਾਵਾਂ ਦਾ ਖੇਤਰ ਜਾਰੀ ਹੈ।
-
ਬੰਗਲਾਦੇਸ਼ ਦੇ ਪੂਰਬੀ ਹਿੱਸਿਆਂ (Eastern parts of Bangladesh) ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਇੱਕ ਹੋਰ ਚੱਕਰਵਾਤੀ ਚੱਕਰ ਦੇਖਿਆ ਜਾ ਸਕਦਾ ਹੈ।
-
ਇੱਕ ਚੱਕਰਵਾਤੀ ਚੱਕਰ ਦੱਖਣੀ ਛੱਤੀਸਗੜ੍ਹ (South Chhattisgarh) ਅਤੇ ਆਸ ਪਾਸ ਦੇ ਖੇਤਰਾਂ ਵਿੱਚ ਹੇਠਲੇ ਪੱਧਰ 'ਤੇ ਬਣਿਆ ਹੋਇਆ ਹੈ।
ਭਾਵੇਂ ਕਿ ਮਾਰਚ ਮਹੀਨੇ ਵਿੱਚ ਸਵੇਰ ਵੇਲੇ ਠੰਢ ਮਹਿਸੂਸ ਹੁੰਦੀ ਹੈ ਪਰ ਇਸ ਵਾਰ ਪੰਜਾਬ ਸਮੇਤ ਸਮੁੱਚੇ ਉੱਤਰ ਭਾਰਤ ਵਿੱਚ ਗਰਮੀ ਇੱਕ ਵੱਡੀ ਚੁਣੌਤੀ ਦੇਣ ਜਾ ਰਹੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਸ ਸਾਲ ਮਾਰਚ ਤੋਂ ਮਈ ਦੌਰਾਨ ਦਿੱਲੀ-ਐਨ.ਸੀ.ਆਰ. ਸਮੇਤ ਉੱਤਰ-ਪੱਛਮੀ ਭਾਰਤ ਅਤੇ ਉੱਤਰ-ਪੂਰਬੀ ਭਾਰਤ ਵਿੱਚ ਆਮ ਨਾਲੋਂ ਵੱਧ ਗਰਮ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਦੇਸ਼ ਵਿੱਚ ਆਧੁਨਿਕ ਖੇਤੀ ਤਕਨੀਕ ਨੂੰ ਕੀਤਾ ਜਾਵੇਗਾ ਉਤਸ਼ਾਹਿਤ! ਸਵੈ-ਨਿਰਭਰ ਬਣਨਗੇ ਕਿਸਾਨ
Summary in English: Weather Update: The weather in these states will change after Holi, fear of extreme heat