1. Home
  2. ਖਬਰਾਂ

PAU ਵਿਖੇ 9 ਜੂਨ ਨੂੰ ਕਿਸਾਨਾਂ ਲਈ Webinar, ਮਾਹਿਰ ਦੇਣਗੇ ਸਵਾਲਾਂ ਦੇ ਜਵਾਬ

ਪੀਏਯੂ ਦੇ ਸਬਜ਼ੀ ਵਿਗਿਆਨ ਵਿਭਾਗ ਵੱਲੋਂ 9 ਜੂਨ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਬਰਸਾਤ ਰੁੱਤ ਦੌਰਾਨ ਸਬਜ਼ੀਆਂ ਦੀ ਫ਼ਸਲ ਦੀ ਕਾਸ਼ਤ ਵਿਸ਼ੇ 'ਤੇ ਵੈਬੀਨਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ।

Gurpreet Kaur Virk
Gurpreet Kaur Virk
PAU ਵਿਖੇ 9 ਜੂਨ ਨੂੰ ਕਿਸਾਨਾਂ ਲਈ ਵੈਬੀਨਾਰ

PAU ਵਿਖੇ 9 ਜੂਨ ਨੂੰ ਕਿਸਾਨਾਂ ਲਈ ਵੈਬੀਨਾਰ

ਕਿਸਾਨਾਂ ਲਈ ਮਸੀਹਾ ਮੰਨੀ ਜਾਂਦੀ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (Punjab Agricultural University) ਸਮੇਂ-ਸਮੇਂ 'ਤੇ ਨਵੇਕਲੇ ਕਦਮ ਚੁੱਕਦੀ ਰਹਿੰਦੀ ਹੈ, ਤਾਂ ਜੋ ਪੰਜਾਬ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮਿਲ ਸਕਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੱਢਿਆ ਜਾ ਸਕੇ। ਇਸੇ ਸਿਲਸਿਲੇ ਨੂੰ ਅੱਗੇ ਤੋਰਦਿਆਂ ਪੀਏਯੂ ਵੱਲੋਂ 09 ਜੂਨ ਯਾਨੀ ਸ਼ੁਕਰਵਾਰ ਨੂੰ ਵੈਬੀਨਾਰ ਦਾ ਆਯੋਜਨ ਕੀਤਾ ਗਿਆ ਹੈ।

ਕਦੇ ਗਿਆਨ ਦੀ ਘਾਟ ਤੇ ਕਦੇ ਕੁਦਰਤੀ ਆਫਤਾਂ ਕਿਸਾਨਾਂ ਦੀਆਂ ਫਸਲਾਂ ਬਰਬਾਦ ਕਰਨ ਦਾ ਕਾਰਨ ਬਣ ਜਾਂਦੀਆਂ ਹਨ, ਜਿਸ ਦਾ ਨਤੀਜਾ ਕਿਸਾਨਾਂ ਨੂੰ ਭੁਗਤਣਾ ਪੈਂਦਾ ਹੈ। ਕਈ ਵਾਰ ਤਾਂ ਇਹ ਸਮੱਸਿਆਵਾਂ ਇਸ ਹੱਦ ਤੱਕ ਅਸਰ ਪਾਉਂਦੀਆਂ ਹਨ ਕਿ ਸਮੇਂ ਸਿਰ ਹੱਲ ਨਾ ਮਿਲਣ ਦੀ ਸੂਰਤ ਵਿੱਚ ਕਿਸਾਨਾਂ ਨੂੰ ਭਾਰੀ ਨੁਕਸਾਨ ਵੀ ਝੱਲਣਾ ਪੈ ਜਾਂਦਾ ਹੈ।

ਅਜਿਹੀਆਂ ਸਥਿਤੀਆਂ ਨਾਲ ਨਜਿੱਠਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਪੀਏਯੂ ਦੇ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਸਮੇਂ-ਸਮੇਂ 'ਤੇ ਜਾਣਕਾਰੀ ਉਪਲਬਧ ਕਰਵਾਈ ਜਾਂਦੀ ਹੈ, ਜਿਸ ਨਾਲ ਉਨ੍ਹਾਂ ਦੀਆਂ ਫ਼ਸਲਾਂ ਨੂੰ ਬਚਾਉਣ ਵਿੱਚ ਮਦਦ ਮਿਲਦੀ ਹੈ।

ਇਹ ਵੀ ਪੜ੍ਹੋ : ਪੰਜਾਬ ਵਿੱਚ ਸਾਉਣੀ ਦੀਆਂ ਰਵਾਇਤੀ ਫਸਲਾਂ ਹੇਠ ਰਕਬਾ ਵਧਾਉਣ ਲਈ ਸੁਝਾਅ

ਤੁਹਾਨੂੰ ਦੱਸ ਦੇਈਏ ਕਿ ਇਸ ਵਾਰ ਪੀਏਯੂ ਦੇ ਸਬਜ਼ੀ ਵਿਗਿਆਨ ਵਿਭਾਗ ਵੱਲੋਂ 9 ਜੂਨ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਬਰਸਾਤ ਰੁੱਤ ਦੌਰਾਨ ਸਬਜ਼ੀਆਂ ਦੀ ਫ਼ਸਲ ਦੀ ਕਾਸ਼ਤ ਵਿਸ਼ੇ 'ਤੇ ਵੈਬੀਨਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ। ਵਿਭਾਗ ਦੇ ਮੁਖੀ ਡਾ. ਤਰਸੇਮ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਵੈਬੀਨਾਰ ਵਿੱਚ ਸਬਜ਼ੀਆਂ ਦੀ ਕਾਸ਼ਤ ਰਾਹੀਂ ਖੇਤੀ ਵਿਭਿੰਨਤਾ 'ਤੇ ਜ਼ੋਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਝੋਨੇ ਦੇ ਖੇਤ ਵਿੱਚ ਅਜ਼ੋਲਾ ਤਿਆਰ ਕਰਨ ਦਾ ਵਧੀਆ ਤਰੀਕਾ

ਇਸ ਤੋਂ ਇਲਾਵਾ ਬਰਸਾਤ ਰੁੱਤ ਦੀਆਂ ਸਬਜ਼ੀਆਂ ਦੀਆਂ ਫ਼ਸਲਾਂ ਦਾ ਉਤਪਾਦਨ ਵਧਾਉਣ ਵਾਲੀ ਸਿਹਤਮੰਦ ਨਰਸਰੀ; ਭਿੰਡੀ, ਕਰੇਲਾ, ਟਮਾਟਰ, ਖੀਰੇ, ਬੈਂਗਣ ਦੀ ਕਾਸ਼ਤ; ਅਤੇ ਵੱਖ-ਵੱਖ ਸਬਜ਼ੀਆਂ ਦੀਆਂ ਫ਼ਸਲਾਂ ਵਿੱਚ ਕੀੜੇ-ਮਕੌੜੇ ਅਤੇ ਬਿਮਾਰੀਆਂ ਦਾ ਪ੍ਰਬੰਧਨ ਆਦਿ ਬਾਰੇ ਮਾਹਿਰਾਂ ਦੇ ਭਾਸ਼ਣ ਹੋਣਗੇ। ਨਾਲ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਵੀ ਮੌਕੇ ਤੇ ਦਿੱਤੇ ਜਾਣਗੇ।

ਵੈਬੀਨਾਰ ਨਾਲ ਜੁੜਣ ਲਈ ਹੇਠ ਲਿਖੇ ਲਿੰਕ ਤੇ ਕਲਿੱਕ ਕਰੋ।
http://meet.google.com/ojb-bqfn-ers

ਸਰੋਤ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (PAU)

Summary in English: Webinar for farmers on June 9 at PAU, experts will answer questions

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters