Big Announcement: ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸੁਪਰੀਮੋ ਭਗਵੰਤ ਮਾਨ ਸੂਬੇ 'ਚ ਲੜੀਵਾਰ ਕੰਮਾਂ ਨੂੰ ਅੰਜਾਮ ਦੇ ਰਹੇ ਹਨ, ਤਾਂ ਜੋ ਹਰ ਵਰਗ ਨੂੰ ਵੱਧ ਤੋਂ ਵੱਧ ਸਹੂਲਤ ਤੇ ਲੋੜੀਂਦੀ ਸਹਾਇਤਾ ਮੁਹੱਈਆ ਕਾਰਵਾਈ ਜਾ ਸਕੇ। ਇਸ ਮੁਹਿੰਮ ਨੂੰ ਅੱਗੇ ਤੋਰਦਿਆਂ ਮੁੱਖ ਮੰਤਰੀ ਮਾਨ ਦੀ ਸਰਕਾਰ ਨੇ ਮੁੜ ਕਿਸਾਨਾਂ ਦੀ ਸਾਰ ਲੈਂਦਿਆਂ ਇੱਕ ਸ਼ਿਲਾਘਯੋਗ ਕਦਮ ਚੁੱਕਿਆ ਹੈ।
Wheat Seed Subsidy: ਸੂਬੇ ਦੇ ਕਿਸਾਨਾਂ ਨੂੰ ਕਣਕ ਦਾ ਮਿਆਰੀ ਬੀਜ਼ ਮੁਹੱਈਆ ਕਰਵਾੳਣੁ ਲਈ ਭਗਵੰਤ ਮਾਨ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਜਿਸਦੇ ਚਲਦਿਆਂ ਸਰਕਾਰ ਨੇ ਆਉਣ ਵਾਲੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਣਕ ਦੇ ਮਿਆਰੀ ਬੀਜ ਮੁਹੱਈਆ ਕਰਵਾਉਣ ਲਈ ਕਦਮ ਚੁੱਕੇ ਹਨ। ਜਿਸ ਦੀ ਪਹਿਲ ਖੇਤੀਬਾੜੀ ਵਿਭਾਗ ਅਤੇ ਪਨਸੀਡ ਵਲੋਂ ਕੀਤੀ ਗਈ।
ਦੱਸ ਦੇਈਏ ਕਿ ਤਿਆਰੀ ਦਾ ਜਾਇਜ਼ਾ ਲੈਣ ਲਈ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਖੇਤੀਬਾੜੀ ਅਤੇ ਪਨਸੀਡ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ 'ਚ ਪਨਸੀਡ ਦੇ ਚੇਅਰਮੈਨ ਮੋਹਿੰਦਰ ਸਿੰਘ ਸਿੱਧੂ ਅਤੇ ਖੇਤੀਬਾੜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸਰਵਜੀਤ ਸਿੰਘ ਵੀ ਵਿਸੇਸ਼ ਤੌਰ 'ਤੇ ਹਾਜ਼ਰ ਰਹੇ।
ਖੇਤੀਬਾੜੀ ਮੰਤਰੀ ਵੱਲੋਂ ਜਾਣਕਾਰੀ ਸਾਂਝੀ
● ਜਾਣਕਾਰੀ ਸਾਂਝੀ ਕਰਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਸ ਬਾਰ ਕਣਕ ਦੇ ਬੀਜ਼ ‘ਤੇ ਸਬਸਿਡੀ ਦਾ ਲਾਭ ਕਿਸਾਨਾਂ ਨੂੰ ਖਰੀਦ ਮੌਕੇ ਭਾਅ 'ਚ ਕਟੌਤੀ ਕਰਕੇ ਮੌਕੇ ‘ਤੇ ਹੀ ਦਿੱਤਾ ਜਾਵੇਗਾ।
● ਉਨ੍ਹਾਂ ਦੱਸਿਆ ਕਿ ਪਹਿਲਾਂ ਕਣਕ ਦੇ ਬੀਜ਼ ‘ਤੇ ਲਾਭ ਲੈਣ ਲਈ ਕਿਸਾਨਾਂ ਨੂੰ ਕਾਫੀ ਖੱਜਲ-ਖੁਆਰ ਹੋਣਾ ਪੈਂਦਾ ਸੀ, ਲੰਬਰਦਾਰ/ਸਰਪੰਚ ਤੋਂ ਤਸਦੀਕ ਕਰਵਾਕੇ ਆਨਲਾਈਨ ਰਜਿਸਟਰ ਕਰਵਾਉਣ ਪੈਂਦਾ ਸੀ।
● ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਕਿਸਾਨਾਂ ਨੂੰ ਬੇਲੋੜੀ ਕਾਗਜ਼ੀ ਕਾਰਵਾਈ ਅਤੇ ਆਨਲਾਈਨ ਸਿਸਟਮ ਤੋਂ ਰਾਹਤ ਦਿਵਾਉਣ ਲਈ ਮਾਨ ਸਰਕਾਰ ਵਲੋਂ ਕਿਸਾਨਾਂ ਨੂੰ ਮੌਕੇ ‘ਤੇ ਹੀ ਕਿਸਾਨਾਂ ਨੂੰ ਸਬਸਿਡੀ ਦਾ ਲਾਭ ਦੇਣ ਲਈ ਇਹ ਫੈਸਲਾ ਲਿਆ ਗਿਆ ਹੈ।
ਅਧਿਕਾਰੀਆਂ ਨੂੰ ਹਦਾਇਤਾਂ ਜਾਰੀ
ਇਸ ਮੌਕੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਨਸੀਡ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਕਿਸਾਨਾਂ ਨੂੰ ਮਿਆਰੀ ਬੀਜ਼ ਦੇਣ ਲਈ ਰਾਸ਼ਟਰੀ ਬੀਣ ਕਾਰਪੋਰੇਸ਼ਨ ਨਾਲ ਰਾਬਤਾ ਕਾਇਮ ਕਰਕੇ ਵਧੀਆ ਸੀਡ ਖਰੀਦ ਕੇ ਕਿਸਾਨਾਂ ਨੂੰ ਦਿੱਤਾ ਜਾਵੇ।
ਇਹ ਵੀ ਪੜ੍ਹੋ: ਬਜ਼ਾਰ ਵਿੱਚ DAP ਦੀ ਨਵੀਂ ਕੀਮਤ, ਜਾਣੋ ਖਾਦ ਲਈ ਸਰਕਾਰੀ ਨਿਯਮ ਤੇ ਵਿਸ਼ੇਸ਼ਤਾਵਾਂ
ਪ੍ਰਾਈਵੇਟ ਬੀਜ਼ ਵੇਚਣ ਵਾਲਿਆਂ ਨੂੰ ਤਾੜਨਾ
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਾਈਵੇਟ ਬੀਜ਼ ਵੇਚਣ ਵਾਲਿਆਂ ਨੂੰ ਵੀ ਤਾੜਨਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਣਕ ਦੇ ਬੀਜ਼ ਨਾਲ ਕੋਈ ਸਮਝੌਤਾ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਸਿਰਫ ਉੱਚ ਪਾਏ ਦਾ ਮਿਆਰੀ ਬੀਣ ਹੀ ਵਿਕਣ ਦਿੱਤਾ ਜਾਵੇਗਾ। ਉਨਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਨੇ ਕਿਸਾਨਾਂ ਨੂੰ ਗੈਰ ਮਿਆਰੀ ਬੀਜ਼ ਵੇਚਣ ਦੀ ਕੋਸਿਸ਼ ਕੀਤੀ ਉਸ ਖਿਲਾਫ ਸਰਕਾਰ ਵੱਲੋਂ ਸਖਤ ਕਾਰਵਾਈ ਕੀਤੀ ਜਾਵੇਗੀ।
Summary in English: Wheat seed subsidy will be provided to Punjab farmers on the spot: Dhaliwal